Monday, 22 June 2026

ਕੇਰਲ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਵੀ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਪਿ੍ਰਅੰਕਾ ਗਾਂਧੀ ਦੀ ਇਹ ਪਹਿਲੀ ਲੋਕ ਸਭਾ ਚੋਣ ਹੈ ਅਤੇ ਵਾਇਨਾਡ ਲੋਕ ਸਭਾ ਸੀਟ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਦਕਿ ਇਸ ਨਤੀਜਾ 23 ਨਵੰਬਰ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ 15 ਅਕਤੂਬਰ ਨੂੰ ਮਹਾਰਾਸ਼ਟਰ, ਝਾਰਖੰਡ ਅਤੇ 13 ਰਾਜਾਂ ਦੀਆਂ 47 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਸਬੰਧੀ ਐਲਾਨ ਕੀਤਾ ਸੀ। 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਅਤੇ ਰਾਏਬਰੇਲੀ ਤੋਂ ਜਿੱਤ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਰਾਏਬਰੇਲੀ ਸੀਟ ਨੂੰ ਚੁਣਿਆ ਸੀ ਅਤੇ ਵਾਇਨਾਡ ਸੀਟ ਨੂੰ ਛੱਡ ਦਿੱਤਾ ਸੀ। ਕੇਰਲ ਦੀਆਂ ਦੋ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਚੋਣ ਲਈ ਵੀ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਕਿਹਾ : ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਦਰਜ ਹੋਵੇਗਾ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਕੋਰਟ ਨੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾਵੇਗਾ। ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਕਤਰਾ ਰਹੀ ਅਤੇ ਉਨ੍ਹਾਂ ਨੂੰ ਮਾਮੂਲੀ ਜੁਰਮਾਨੇ ਲਗਾ ਕੇ ਛੱਡ ਰਹੀ ਹੈ। ਜਦਕਿ ਇਸਰੋ ਵੱਲੋਂ ਉਨ੍ਹਾਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿੱਥੇ ਅੱਗ ਲਗਾਈ ਗਈ ਸੀ ਪਰ ਤੁਸੀਂ ਕਹਿ ਰਹੇ ਹੋ ਕਿ ਤੁਹਾਨੂੰ ਉਥੇ ਕੁੱਝ ਨਹੀਂ ਮਿਲਿਆ। ਕੋਰਟ ਨੇ ਅੱਗੇ ਕਿਹਾ ਕਿ ਹਵਾ ਪ੍ਰਦੂਸ਼ਦ ਦੇ ਮਾਮਲੇ ’ਚ ਪੰਜਾਬ ਦਾ ਵੀ ਇਹੋ ਹਾਲ ਹੈ ਅਤੇ ਇਸ ਮਾਮਲੇ ’ਚ ਸੂਬਾ ਸਰਕਾਰਾਂ ਦਾ ਰਵੱਈਆ ਨਾਬਰਦਾਸ਼ਤ ਕਰਨਯੋਗ ਹੈ। ਕੋਰਟ ਨੇ ਏਅਰ ਕੁਆਲਿਟੀ ਮੈਨੇਜਮੈਂਟ ਨੂੰ ਸੂਬੇ ਦੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ।

 

ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ’ਤੇ ਹੋਣੀ ਹੈ ਜ਼ਿਮਨੀ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪੰਜਾਬ ਦੀਆਂ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚਾਰੋਂ ਸੀਟਾਂ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਇਹ ਚਾਰੋਂ ਸੀਟਾਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਸਨ। ਬਰਨਾਲਾ ਸੀਟਾਂ ਤੋਂ ‘ਆਪ’ ਦੇ ਗੁਰਮੀਤ ਸਿੰਘ ਮੀਤ ਮੇਅਰ, ਗਿੱਦੜਬਾਹਾ ਸੀਟ ਤੋਂ ਕਾਂਗਰਸ ਪਾਰਟੀ ਦੇ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਪਾਰਟੀ ਦੇ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ ਜੋ ਹੁਣ ਲੋਕ ਸਭਾ ਮੈਂਬਰ ਹਨ। ਇਸੇ ਤਰ੍ਹਾਂ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸੀ ਪਾਰਟੀ ਤੋਂ ਰਿਜ਼ਾਇਨ ਕਰਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ ਅਤੇ ਉਹ ਵੀ ਹੁਸ਼ਿਆਰਪੁਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਚੁਣੇ ਗਏ ਹਨ। 

ਝਾਰਖੰਡ ’ਚ ਵੋਟਿੰਗ 13 ਅਤੇ 20 ਨਵੰਬਰ ਨੂੰ, ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਇਕ ਗੇੜ ਤਹਿਤ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਦਕਿ ਝਾਰਖੰਡ ਵਿਧਾਨ ਸਭਾ ਦੀਆਂ 81 ਸੀਟਾਂ ਲਈ ਦੋ ਗੇੜਾਂ ਤਹਿਤ 13 ਅਤੇ 20 ਨਵੰਬਰ ਵੋਟਾਂ ਪਾਈਆਂ ਜਾਣਗੀਆਂ। ਇਸ ਤੋਂ ਇਲਾਵਾ 15 ਸੂਬਿਆਂ ਦੀਆਂ 48 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ਲਈ ਵੀ ਦੋ ਗੇੜਾਂ ਤਹਿਤ 13 ਅਤੇ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ 2024 ਨੂੰ ਖਤਮ ਹੋ ਰਿਹਾ ਹੈ ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋ ਰਿਹਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.