Monday, 22 June 2026

ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟ ਦੇ ਆਰੋਪਾਂ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਹ ਜਨਹਿਤ ਪਟੀਸ਼ਨ ਸਿਰਫ਼ ਸਨਸਨੀ ਪੈਦਾ ਕਰਨ ਲਈ ਦਾਇਰ ਕੀਤੀ ਗਈ ਸੀ। ਬੈਂਚ ਨੇ ਕਿਹਾ ਕਿ ਸੋਚੋ ਜੇਕਰ ਕਰੋਨਾ ਵੈਕਸੀਨ ਹੋਂਦ ’ਚ ਨਾ ਆਈ ਹੁੰਦੀ ਤਾਂ ਸਾਡਾ ਕੀ ਹਾਲ ਹੋਣਾ ਸੀ। ਕੋਰਟ ਨੇ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਵਧਾਉਣਾ ਨਹੀਂ ਚਾਹੁੰਦੇ ਕਿਉਂਕਿ ਇਹ ਸਿਰਫ ਸਨਸਨੀ ਪੈਦਾ ਕਰਨ ਲਈ ਹੈ। ਧਿਆਨ ਰਹੇ ਕਿ ਇਹ ਪਟੀਸ਼ਨ ਪਿ੍ਰਆ ਮਿਸ਼ਰਾ ਅਤੇ ਹੋਰਨਾਂ ਵੱਲੋਂ ਦਾਇਰ ਕੀਤੀ ਗਈ ਸੀ। ਜਦਕਿ ਬਿ੍ਰਟੇਨ ਦੀ ਫਾਰਮਾ ਕੰਪਨੀ ਐਸਟਰਾਜੈਨਿਕ ਨੇ ਅਪ੍ਰੈਲ ’ਚ ਮੰਨਿਆ ਸੀ ਕਿ ਉਨ੍ਹਾਂ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਸਾਈਡ ਇਫੈਕਟ ਹੋ ਸਕਦੇ ਹਨ। ਹਾਲਾਂਕਿ ਅਜਿਹਾ ਬਹੁਤ ਹੀ  ਘੱਟ ਮਾਮਲਿਆਂ ’ਚ ਦੇਖਣ ਨੂੰ ਮਿਲੇਗਾ। ਐਸਟਰਾਜੈਨਿਕ ਦੇ ਫਾਰਮੂਲੇ ਅਨੁਸਾਰ ਭਾਰਤ ’ਚ ਸੀਰਮ ਇੰਸਟੀਚਿਊਟ ਵੱਲੋਂ ਕੋਵੀਸ਼ੀਲਡ ਨਾਮੀ ਵੈਕਸੀਨ ਤਿਆਰ ਕੀਤੀ ਗਈ ਸੀ।

21 ਸਤੰਬਰ ਨੂੰ ਆਤਿਸ਼ੀ ਨੇ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਮਗਰੋਂ ਆਤਿਸ਼ੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਧਿਆਨ ਰਹੇ ਕਿ ਆਤਿਸ਼ੀ ਨੇ ਲੰਘੀ 21 ਸਤੰਬਰ ਨੂੰ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਸੀ। 43 ਸਾਲਾ ਆਤਿਸ਼ੀ ਦਿੱਲੀ ਦੀ ਸਭ ਤੋਂ ਨੌਜਵਾਨ ਮੁੱਖ ਮੰਤਰੀ ਹੈ ਜਦਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ 45 ਸਾਲ ਦੀ ਉਮਰ ’ਚ ਦਿੱਲੀ ਦੇ ਮੁੱਖ ਮੰਤਰੀ ਬਣੇ ਸਨ। ਆਤਿਸ਼ੀ ਬਤੌਰ ਮਹਿਲਾ ਮੁੱਖ ਮੰਤਰੀ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਹੁਦੇ ਛੱਡੇ ਜਾਣ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਮੁੱਖ ਮੰਤਰੀ ਬਣੀ ਹੈ ਜਦਕਿ ਇਸ ਤੋਂ ਪਹਿਲਾਂ ਉਹ ਕੇਜਰੀਵਾਲ ਕੈਬਨਿਟ ਵਿਚ ਵੀ ਮੰਤਰੀ ਦੇ ਅਹੁਦੇ ’ਤੇ ਸਨ।

ਰਾਜੇਵਾਲ ਬੋਲੇ : ਝੋਨੇ ਦੀ ਖਰੀਦ ਕਰਨ ’ਚ ਪੰਜਾਬ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਉਂਦੀ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਸਮੇਤ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਕਾਲੇ ਝੰਡੇ ਦਿਖਾਏ ਜਾਣਗੇ ਅਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਇਹ ਧਰਨਾ ਝੋਨੇ ਦੀ ਖ਼ਰੀਦ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਦੀਆਂ ਦੁਕਾਨਾਂ ’ਤੇ ਵੀ ਕਾਲੇ ਝੰਡੇ ਲਗਾਏ ਜਾਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨਾ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਜੋ ਧਰਨਾ ਲਗਾਇਆ ਜਾ ਰਿਹਾ ਹੈ ਉਸ ਵਿਚ 1000 ਦੇ ਕਰੀਬ ਕਿਸਾਨ, ਮਜ਼ਦੂਰ ਅਤੇ ਆੜ੍ਹਤੀਏ ਸ਼ਾਮਿਲ ਹੋਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਲਾਅ ਲਿਆਉਣ ਵਾਲਾ ਆਗੂ ਦੱਸਿਆ

ਬਿ੍ਰਟੇਨ/ਬਿਊਰੋ ਨਿਊਜ਼ : ਬਿ੍ਰਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੇ ਜੀਵਨ ਦੀਆਂ ਘਟਨਾਵਾਂ ’ਤੇ ਇਕ ਕਿਤਾਬ ਲਿਖੀ ਹੈ ਅਤੇ ਇਸ ਕਿਤਾਬ ਦਾ ਨਾਮ ‘ਅਨਲੀਸ਼ਡ’ ਹੈ। ਇਸ ਕਿਤਾਬ ’ਚ ਬੋਰਿਸ ਜੋਹਨਸਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੋਦੀ ਇਕ ਚੇਂਜ ਮੇਕਰ ਆਗੂ ਹਨ, ਜਿਸ ਦੀ ਸਾਨੂੰ ਬਹੁਤ ਜ਼ਰੂਰਤ ਹੈ। ਜੌਹਨਸਨ ਨੇ ਕਿਤਾਬ ’ਚ ਇਕ ਚੈਪਟਰ ਭਾਰਤ ਲਈ ਲਿਖਿਆ ਹੈ। ਇਸ ਚੈਪਟਰ ਦਾ ਨਾਮ ‘ਬਿ੍ਰਟੇਨ ਐਂਡ ਇੰਡੀਆ’ ਹੈ। ਇਸ ’ਚ ਉਨ੍ਹਾਂ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਬਾਰੇ ਲਿਖਿਆ ਹੈ। ਉਨ੍ਹਾਂ ਦੀ ਇਹ ਕਿਤਾਬ 10 ਅਕਤੂਬਰ ਨੂੰ ਰਿਲੀਜ਼ ਹੋ ਚੁੱਕੀ ਹੈ ਅਤੇ ਇਹ ਕਿਤਾਬ ਬਿ੍ਰਟੇਨ ਦੇ ਬੁੱਕ ਸਟੋਰਾਂ ਅਤੇ ਆਨਲਾਈਨ ਮਿਲ ਰਹੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.