Monday, 22 June 2026

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ’ਚ ਕੱਲ੍ਹ ਯਾਨੀ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਅਤੇ ਮੀਟਿੰਗ ਤੋਂ ਬਾਅਦ ਆੜਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਾਰੇ ਮੁੱਦਿਆਂ ’ਤੇ ਗੱਲਬਾਤ ਹੋਈ ਅਤੇ ਮੁੱਖ ਮੰਤਰੀ ਮਾਨ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਹੋਰ ਸਰਕਾਰੀ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਮੌਜੂਦ ਸਨ। ਆੜ੍ਹਤੀਆ ਐਸੋਸੀਏਸ਼ਨ ਵੱਲੋਂ ਦਲੀਲ ਦਿੱਤੀ ਗਈ ਕਿ ਉਨ੍ਹਾਂ ਦੀ ਢਾਈ ਰੁਪਏ ਆੜ੍ਹਤ ਬਹੁਤ ਘੱਟ ਹੈ ਜਦਕਿ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀਤ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ ਅਤੇ ਆੜ੍ਹਤੀਆਂ ਦੇ ਸਾਰੇ ਮੁੱਦੇ ਕੇਂਦਰ ਸਰਕਾਰ ਅੱਗੇ ਰੱਖੇ ਜਾਣਗੇ। ਮੀਟਿੰਗ ਦੌਰਾਨ ਮੰਡੀਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਦਿਹਾੜੀ ਦਾ ਮੁੱਦਾ ਵੀ ਚੁੱਕਿਆ ਗਿਆ।

ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਾਈਕਰੋ ਆਰਐਨਏ ਦੀ ਖੋਜ ਲਈ ਮਿਲਿਆ ਸਨਮਾਨ

ਸਟਾਕਹੋਮ/ਬਿਊਰੋ ਨਿਊਜ਼ : ਨੋਬਲ ਪੁਰਸਕਾਰ 2024 ਦੇ ਜੇਤੂਆਂ ਦਾ ਐਲਾਨ ਅੱਜ 7 ਅਕਤੂਬਰ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਅੱਜ ਮੈਡੀਸਿਨ ਅਤੇ ਫਿਜੀਓਲਾਜੀ ਦੇ ਖੇਤਰ ’ਚ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ। 2024 ਦੇ ਮੈਡੀਸਿਨ ਦਾ ਨੋਬਲ ਪੁਰਸਕਾਰ ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਿਲਿਆ। ਉਨ੍ਹਾਂ ਨੂੰ ਇਹ ਪੁਰਸਕਾਰ ਮਾਈਕਰੋ ਆਰਐਨਏ ਦੀ ਖੋਜ ਦੇ ਲਈ ਦਿੱਤਾ ਗਿਆ।  7 ਅਕਤੂਬਰ ਤੋਂ 14 ਅਕਤੂਬਰ ਤੱਕ ਵਿਗਿਆਨ, ਅਰਥਸ਼ਾਸਤਰ, ਸਾਹਿਤ ਅਤੇ ਸ਼ਾਂਤੀ ਵਰਗੇ ਖੇਤਰਾਂ ’ਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਨੋਬਲ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ ਸਵੀਡਨ ਦੇ ਸਟਾਕਹੋਮ ’ਚ ਦਿੱਤੇ ਜਾ ਰਹੇ ਹਨ। ਨੋਬਲ ਪੁਰਸਕਾਰ ’ਚ 11 ਮਿਲੀਅਨ ਸਵੀਡਿਸ਼ ਕੋ੍ਰਨਰ ਯਾਨੀ ਲਗਭਗ 8.90 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ 1901 ’ਚ ਨੋਬਲ ਪੁਰਸਕਾਰ ਦੀ ਸ਼ੁਰੂਆਤ ਕੀਤੀ ਗਈ ਸੀ। ਉਦੋਂ ਤੋਂ ਲੈ ਕੇ 2024 ਤੱਕ ਮੈਡੀਸਿਨ ਖੇਤਰ ਦੇ 229 ਵਿਅਕਤੀਆਂ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਆਈਆਈਐਮ ਅਹਿਮਦਾਬਾਦ ਤੋਂ ਮੈਨੇਜਮੈਂਟ ਅਤੇ ਲੀਡਰਸ਼ਿਪ ਦੀ ਲੈਣਗੇ ਟ੍ਰੇਨਿੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਦੀ ਟੀਮ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਏਅਰਪੋਰਟ ਤੋਂ ਅਹਿਮਦਾਬਾਦ ਲਈ ਰਵਾਨਾ ਕੀਤਾ। ਹੈਡਮਾਸਟਰਾਂ ਦੀ ਇਹ ਟੀਮ ਅਹਿਮਦਾਬਾਦ ਆਈਆਈਐਮ ਤੋਂ ਮੈਨੇਜਮੈਂਟ ਅਤੇ ਲੀਡਰਸ਼ਿਪ ਦੀ ਟ੍ਰੇਨਿੰਗ ਹਾਸਲ ਕਰੇਗੀ ਅਤੇ ਪੰਜਾਬ ਸਰਕਾਰ ਵੱਲੋਂ ਅਹਿਮਦਾਬਾਦ ਭੇਜਿਆ ਜਾਣ ਵਾਲਾ ਹੈਡਮਾਸਟਰਾਂ ਦਾ ਇਹ ਤੀਜਾ ਬੈਚ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ। ਉਧਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਨੂੰ ਫਿਨਲੈਂਡ ਭੇਜਣ ਦੀ ਤਿਆਰੀ ਚੱਲ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦੇ ਨਾਲ ਐਮਓਯੂ ਸਾਈਨ ਕੀਤਾ ਗਿਆ ਹੈ। ਇਹ ਐਮਓਯੂ ਅਕਤੂਬਰ ਮਹੀਨੇ ਹੀ ਨਵੀਂ ਦਿੱਲੀ ’ਚ ਸਾਈਨ ਕੀਤਾ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।

ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਵਿਦਿਆਰਥੀ, ਭੁੱਖ ਹੜਤਾਲ ਕੀਤੀ ਸ਼ੁਰੂ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਦਰਮਿਆਨ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਚਾਂਸਲਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਵਿਦਿਆਰਥੀਆਂ ਦਾ ਆਰੋਪ ਹੈ ਪਿਛਲੇ 17 ਦਿਨਾਂ ਤੋਂ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਲਈ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਵਿਦਿਆਰਥੀਆਂ ਨੇ ਹੁਣ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀਆਂ ਨੇ ਆਪਣੇ ਚਿਹਰਿਆਂ ’ਤੇ ਮਾਸਕ ਲਗਾਏ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਹ ਉਦੋਂ ਤੱਕ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਜ਼ਿਕਰਯੋਗ ਹੈ ਕਿ ਇਹ ਵਿਵਾਦ ਲੰਘੀ 22 ਸਤੰਬਰ ਨੂੰ ਉਦੋਂ ਸ਼ੁਰੂ ਹੋਇਆ ਸੀ ਜਦੋਂ ਵੀਸੀ ਵੱਲੋਂ ਅਚਾਨਕ ਗਰਲਜ਼ ਹੋਸਟਲ ਦੀ ਚੈਕਿੰਗ ਕੀਤੀ ਗਈ ਸੀ। ਵਾਈਸ ਚਾਂਸਲਰ ਵੱਲੋਂ ਲੜਕੀਆਂ ਦੇ ਛੋਟੇ ਕੱਪੜਿਆਂ ’ਤੇ ਵੀ ਕੁਮੈਂਟ ਕੀਤਾ ਗਿਆ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.