Monday, 22 June 2026

ਕਿਹਾ : ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਹਿਕਾਰੀ ਬੈਂਕ ਦੇਣਗੇ 80 ਫੀਸਦੀ ਲੋਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਸੂਬਾ ਸਰਕਾਰੀ ਸਹਿਕਾਰੀ ਬੈਂਕ 80 ਫੀਸਦੀ ਲੋਨ ਦੇਣਗੇ। ਕਿਸਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕਣਗੇ। ਟਵਿੱਟਰ ’ਤੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ। ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ ’ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਇਸ ਲਾਹੇਵੰਦ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਕਿਹਾ : ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ‘ਡਬਲ ਇੰਜਣ’ ਸਰਕਾਰ ਦਾ ਹੋਣ ਜਾ ਰਿਹਾ ਹੈ ਅੰਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਚ ਡਬਲ ਇੰਜਣ ਵਾਲੀ ਸਰਕਾਰ ਦਾ ਅੰਤ ਹੋਣ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ‘ਡਬਲ ਇੰਜਣ’ ਸਰਕਾਰ ਦਾ ਮਤਲਬ ਮਹਿੰਗਾਈ, ਭਿ੍ਰਸ਼ਟਾਚਾਰ ਅਤੇ ਬੇਰਜ਼ਗਾਰੀ ਹੈ। ਕੇਜਰੀਵਾਲ ਨੇ ਇਹ ਦਾਅਵਾ ਛਤਰਸਾਲ ਸਟੇਡੀਅਮ ’ਚ ‘ਜਨਤਾ ਦੀ ਅਦਾਲਤ’ ਪ੍ਰੋਗਰਾਮ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧਦਿਆਂ ਕੀਤਾ। ‘ਆਪ’ ਮੁਖੀ ਨੇ ਆਖਿਆ, ‘‘ਮੈਂ ਪ੍ਰਧਾਨ ਮੰਤਰੀ ਨੂੰ ਦਿੱਲੀ ਚੋਣਾਂ ਤੋਂ ਪਹਿਲਾਂ ਐੱਨਡੀਏ ਸ਼ਾਸਿਤ 22 ਸੂਬਿਆਂ ’ਚ ਮੁਫ਼ਤ ਬਿਜਲੀ ਦੇਣ ਦੀ ਚੁਣੌਤੀ ਦਿੰਦਾ ਹਾਂ। ਜੇਕਰ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਮੈਂ ਭਾਜਪਾ ਲਈ ਪ੍ਰਚਾਰ ਕਰਾਂਗਾ।’’ ਕੇਜਰੀਵਾਲ ਨੇ ਆਖਿਆ ਕਿ ਦਿੱਲੀ ’ਚ ਜਮਹੂਰੀਅਤ ਨਹੀਂ ਅਤੇ ਇੱਥੇ ਉਪ ਰਾਜਪਾਲ ਦਾ ਰਾਜ ਹੈ। ਭਾਜਪਾ ਗਰੀਬ ਵਿਰੋਧੀ ਹੈ, ਜਿਸ ਨੇ ਦਿੱਲੀ ’ਚ ਬੱਸ ਮਾਰਸ਼ਲਾਂ, ਡਾਟਾ ਐਂਟਰੀ ਅਪਰੇਟਰਾਂ ਨੂੰ ਹਟਾ ਦਿੱਤਾ ਅਤੇ ਹੋਮਗਾਰਡਾਂ ਦੀ ਤਨਖਾਹ ਰੋਕ ਲਈ। ਭਾਜਪਾ ਨੇ ਬਿਜਲੀ, ਪਾਣੀ, ਔਰਤਾਂ ਤੋਂ ਬੱਸ ਸਫਰ, ਬਜ਼ੁਰਗਾਂ ਦੀ ਮੁਫ਼ਤ ਤੀਰਥ ਯਾਤਰਾ, ਸਿਹਤ ਤੇ ਸਿੱਖਿਆ ਦੀਆਂ ਸਹੂਲਤਾਂ ਵੀ ਖੋਹ ਲਈਆਂ।

ਕਿਹਾ : ਸੰਘ ਵੱਲੋਂ ਮੁਸਲਮਾਨਾਂ ਦੇ ਆਰਥਿਕ ਬਾਈਕਾਟ ਦਾ ਦਿੱਤਾ ਜਾ ਰਿਹਾ ਹੈ ਸੱਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਭਾਜਪਾ ’ਤੇ ਗੋਆ ’ਚ ਫਿਰਕੂ ਤਣਾਅ ਫੈਲਾਉਣ ਦਾ ਦੋਸ਼ ਲਾਇਆ ਅਤੇ ਜ਼ੋਰ ਦੇ ਕੇ ਆਖਿਆ ਕਿ ਸੱਤਾਧਾਰੀ ਪਾਰਟੀ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਕੋਈ ਚੁਣੌਤੀ ਨਹੀਂ ਦਿੱਤੀ ਜਾਵੇਗੀ ਕਿਉਂਕਿ ਸੂਬੇ ਦੇ ਲੋਕ ਤੇ ਪੂਰਾ ਦੇਸ਼ ‘ਇਸ ਵੰਡਪਾਊ ਏਜੰਡੇ ਨੂੰ ਦੇਖ ਰਿਹਾ ਹੈ।’’ ਉਨ੍ਹਾਂ ਆਖਿਆ ਕਿ ਗੋਆ ਦਾ ਕੁਦਰਤੀ ਸੁਹੱਪਣ ਇਥੋਂ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਏਕਤਾ ਤੇ ਮਹਿਮਾਨ ਨਿਵਾਜ਼ੀ ਵਿੱਚ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ, ‘‘ਬਦਕਿਸਮਤੀ ਨਾਲ ਭਾਜਪਾ ਦੇ ਰਾਜ ’ਚ ਇਸ ਏਕਤਾ ’ਤੇ ਹਮਲੇ ਹੋ ਰਹੇ ਹਨ। ਭਾਜਪਾ ਜਾਣਬੁੱਝ ਕੇ ਫਿਰਕੂ ਤਣਾਅ ਵਧਾ ਰਹੀ ਹੈ, ਜਿੱਥੇ ਆਰਐੱਸਐੱਸ ਦਾ ਇੱਕ ਸਾਬਕਾ ਆਗੂ ਈਸਾਈਆਂ ਨੂੰ ਭੜਕਾ ਰਿਹਾ ਹੈ ਅਤੇ ਸੰਘ ਸੰਗਠਨਾਂ ਨੂੰ ਮੁਸਲਮਾਨਾਂ ਦੇ ਆਰਥਿਕ ਬਾਈਕਾਟ ਦਾ ਸੱਦਾ ਦੇ ਰਿਹਾ ਹੈ।’’ ਰਾਹੁਲ ਨੇ ਕਿਹਾ ਕਿ ਭਾਜਪਾ ਵੱਲੋਂ ਗੋਆ ਦੀ ਕੁਦਰਤੀ ਤੇ ਸਮਾਜਿਕ ਵਿਰਾਸਤ ’ਤੇ ਹਮਲੇ ਕੀਤੇ ਜਾ ਰਹੇ ਹਨ। 

ਅਰੁੰਧਤੀ ਰੇਡੀ ਨੇ ਪਾਕਿਸਤਾਨ ਦੇ ਤਿੰਨ ਖਿਡਾਰੀਆਂ ਨੂੰ ਕੀਤਾ ਆਊਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਵੁਮੈਨ ਟੀ-20 ਵਿਸ਼ਵ ਕੱਪ ’ਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਐਤਵਾਰ ਨੂੰ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ’ਚ ਪਾਕਿਸਤਾਨ ਟੇ ਟਾਸ ਜਿੱਤ ਕੇ ਬੈਟਿੰਗ ਚੁਣੀ। ਪਾਕਿਸਤਾਨ ਨੇ 20 ਓਵਰਾਂ ’ਚ 8 ਵਿਕਟਾਂ ਗੁਆ ਕੇ 105 ਦੌਣਾਂ ਬਣਾਈਆਂ। ਜਵਾਬ ’ਚ ਭਾਰਤੀ ਟੀਮ ਨੇ ਬੱਲੇਬਾਜ਼ੀ ਕਰਦੇ ਹੋਏ 18.5 ਓਵਰ ’ਚ 4 ਵਿਕਟਾਂ ਗੁਆ ਕੇ ਜਿੱਤ ਹਾਸਲ ਕਰ ਲਈ। ਭਾਰਤ ਦੀ ਵੁਮੈਨ ਟੀ-20 ਵਿਸ਼ਵ ਕੱਪ ’ਚ ਪਾਕਿਸਤਾਨ ’ਚ 8 ਮੈਚਾਂ ’ਚ ਇਹ ਛੇਵੀਂ ਜਿੱਤ ਹੈ। ਭਾਰਤ ਦੇ ਲਈ ਕਪਤਾਨ ਹਰਮਨਪ੍ਰੀਤ ਕੌਰ 29 ਰਿਟਾਇਰਡ ਹਰਟ ਹੋਈ। ਸ਼ੈਫਾਲੀ ਵਰਮਾ ਨੇ ਸਭ ਤੋਂ ਜ਼ਿਆਦਾ 32 ਦੌੜਾਂ ਬਣਾਈਆਂ ਜਦਕਿ ਅਰੁੰਧਤੀ ਰੇਡੀ ਨੇ ਪਾਕਿਸਤਾਨ ਦੇ ਤਿੰਨ ਖਿਡਾਰੀਆਂ ਨੂੰ ਆਊਟ ਕੀਤਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.