Monday, 22 June 2026

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ

ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਵੋਟਾਂ ਪਾਈਆਂ ਗਈਆਂ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਪਹਿਰ ਤਿੰਨ ਵਜੇ ਤੱਕ 50 ਫੀਸਦੀ ਵੋਟਿੰਗ ਹੋ ਚੁੱਕੀ ਸੀ। ਜਦਕਿ ਵੋਟਾਂ ਸ਼ਾਮ ਦੇ 6 ਵਜੇ ਤੱਕ ਪਾਈਆਂ ਜਾਣਗੀਆਂ ਅਤੇ ਉਮੀਦ ਹੈ ਕਿ ਹਰਿਆਣਾ ਵਿਚ 70 ਫੀਸਦੀ ਤੱਕ ਵੋਟਿੰਗ ਹੋ ਸਕਦੀ ਹੈ। ਖ਼ਬਰ ਲਿਖੇ ਜਾਣ ਤੱਕ ਯਮੁਨਾਨਗਰ ਵਿਚ ਸਭ ਤੋਂ ਜ਼ਿਆਦਾ 56. 79 ਫੀਸਦੀ, ਨੂਹ ’ਚ 56.59 ਫੀਸਦੀ ਅਤੇ ਪਲਵਲ ’ਚ 56.02 <:56.02> ਫੀਸਦੀ ਵੋਟਿੰਗ ਹੋ ਚੁੱਕੀ ਸੀ ਜਦਕਿ ਸਭ ਤੋਂ ਘੱਟ ਵੋਟਿੰਗ ਗੁਰੂਗ੍ਰਾਮ ’ਚ 38.61 ਫੀਸਦੀ ਹੋਈ। ਹਰਿਆਣਾ ਵਿਚ ਵੋਟਾਂ ਪਾਉਣ ਦਾ ਕੰਮ ਕੁੱਲ ਮਿਲਾ ਕੇ ਅਮਨ ਵਾਲਾ ਹੀ ਰਿਹਾ ਜਦਕਿ ਇਕ-ਦੋ ਥਾਵਾਂ ’ਤੇ ਛੋਟੀਆਂ ਮੋਟੀਆਂ ਝੜਪਾਂ ਵੀ ਹੋਈਆਂ। ਹਿਸਾਰ ਤੋਂ ਭਾਜਪਾ ਅਤੇ ਕਾਂਗਰਸੀ ਵਰਕਰਾਂ ਦੇ ਆਪਸ ਵਿਚ ਭਿੜਨ ਦੀ, ਜਦਕਿ ਨੂਹ ਵਿਧਾਨ ਸਭਾ ਹਲਕੇ ’ਚ ਕਾਂਗਰਸੀ ਅਤੇ ਬਸਪਾ ਵਰਕਰਾਂ ਦੇ ਆਪਸ ਵਿਚ ਉਲਝਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਅੱਜ ਵੋਟਿੰਗ ਵਿਚ ਕੈਦ ਹੋ ਗਈ ਅਤੇ ਇਨ੍ਹਾਂ ਕਿਸਮਤ ਆਉਂਦੀ 8 ਅਕਤੂਬਰ ਨੂੰ ਖੁੱਲ੍ਹੇਗੀ। ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

 

  

ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਲੱਗੀਆਂ ਲੰਬੀਆਂ ਲਾਈਨਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਗੋ ਏਅਰਲਾਈਨਜ਼ ਦਾ ਨੈਟਵਰਕ ਸਲੋਅ ਹੋਣ ਕਾਰਨ ਬੁਕਿੰਗ ਸਿਸਟਮ ਅਤੇ ਵੈਬਸਾਈਟ ’ਤੇ  ਅਸਰ ਦੇਖਣ ਨੂੰ ਮਿਲਿਆ। ਜਿਸ ਦੇ ਚਲਦਿਆਂ ਹਵਾਈ ਅੱਡਿਆਂ ’ਤੇ ਫਲਾਈਟਾਂ ਦੀ ਉਡਾਣ ਅਤੇ ਗਰਾਊਂਡ ਸਰਵਿਸ ਪ੍ਰਭਾਵਿਤ ਹੋਈ। ਚੈਕ ਇਨ ਪ੍ਰੋਸੈਸ ਵੀ ਹੌਲੀ ਹੋ ਗਈ, ਜਿਸ ਕਾਰਨ ਹਵਾਈ ਅੱਡਿਆਂ ’ਤੇ ਲੰਬੀਆਂ ਲਾਈਨਾਂ ਲੱਗ ਗਈਆਂ। ਏਅਰਲਾਈਨ ਨੇ ਸ਼ੋਸ਼ਲ ਮੀਡੀਆ ਪਲੇਟ ਫਾਰਮ ਐਕਸ ’ਤੇ ਪੋਸਟ ਰਾਹੀਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇੰਡੀਗੋ ਏਅਰਲਾਈਨਜ਼ ਨੇ ਦੱਸਿਆ ਕਿ ਸਾਡੀਆਂ ਟੀਮਾਂ ਇਸ ਮਾਮਲੇ ਨੂੰ ਹੱਲ ਕਰਨ ਵਿਚ ਲੱਗੀਆਂ ਹੋਈਆਂ ਹਨ ਅਤੇ ਇਸ ਮਾਮਲੇ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

  

ਦੇਸ਼ ਦੇ 9. 4 ਕਰੋੜ ਕਿਸਾਨਾਂ ਨੂੰ ਮਿਲਿਆ ਫਾਇਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰ ਦਿੱਤੀ। ਇਸ ਨਾਲ ਕੁੱਲ 9.4 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 20,000 ਕਰੋੜ ਰੁਪਏ ਪਾਏ ਜਾਣਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਵਿਚ 2,000 ਰੁਪਏ ਦਿੱਤੇ ਜਾਂਦੇ ਹਨ, ਜੋ ਕਿ 6,000 ਰੁਪਏ ਸਾਲਾਨਾ ਹੈ। ਇਹ ਪੈਸਾ ਹਰ ਸਾਲ ਤਿੰਨ ਕਿਸ਼ਤਾਂ ਵਿਚ ਦਿੱਤਾ ਜਾਂਦਾ ਹੈ- ਅਪ੍ਰੈਲ-ਜੁਲਾਈ, ਅਗਸਤ-ਨਵੰਬਰ ਅਤੇ ਦਸੰਬਰ-ਮਾਰਚ। ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤਾ ਜਾਂਦਾ ਹੈ। 17ਵੀਂ ਕਿਸ਼ਤ ਇਸ ਸਾਲ ਜੂਨ ਵਿਚ ਪ੍ਰਧਾਨ ਮੰਤਰੀ ਮੋਦੀ ਦੁਆਰਾ ਜਾਰੀ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਆਪਣੀ ਫੇਰੀ ਦੌਰਾਨ 18 ਜੂਨ, 2024 ਨੂੰ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 21,000 ਕਰੋੜ ਰੁਪਏ ਤੋਂ ਵੱਧ ਦੀ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ ਸੀ। 16ਵੀਂ ਕਿਸ਼ਤ ਮੋਦੀ ਨੇ ਇਸ ਸਾਲ ਫਰਵਰੀ ’ਚ ਜਾਰੀ ਕੀਤੀ ਸੀ   

     

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ 

ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ ਇੰਦਰਸੇਨ ਰੈਡੀ ਨਲੂ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਆਪਣੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ। ਇੰਦਰਸੇਨ ਰੈਡੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਹੀ ਜ਼ਿਆਦਾ ਸਕੂਨ ਮਿਲਿਆ ਅਤੇ ਉਨ੍ਹਾਂ ਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦੀ ਬੜੇ ਸਮੇਂ ਦੀ ਇੱਛਾ ਸੀ, ਜੋ ਗੁਰੂ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਪੂਰੀ ਹੋ ਗਈ ਹੈ। ਇਸ ਮੌਕੇ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਇੰਦਰ ਸੇਨਾ ਰੇਡੀ ਨਲੂ ਜਲਿਆਂਵਾਲਾ ਬਾਗ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। 

  

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.