Monday, 22 June 2026

ਮਰਨ ਵਾਲਿਆਂ ਦੋ ਪਾਇਲਟ ਅਤੇ ਇਕ ਇੰਜਨੀਅਰ ਸ਼ਾਮਲ

ਪੁਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਬਾਵਧਨ ’ਚ ਬੁੱਧਵਾਰ ਸਵੇਰੇ ਇਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹੈਲੀਕਾਪਟਰ ’ਚ ਦੋ ਪਾਇਲਟ ਅਤੇ ਇਕ ਇੰਜਨੀਅਰ ਸਵਾਰ ਸਨ, ਜਿਨ੍ਹਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ। ਇਹ ਘਟਨਾ ਬਾਵਧਨ ਵਿਖੇ ਕੇ ਕੇ ਕੰਸਟਰਕਸ਼ਨ ਹਿੱਲ ਕੇ ਕੋਲ ਵਾਪਰੀ ਅਤੇ ਇਸ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪੁਣੇ ਦੀ ਪਿੰਪਰੀ ਚਿੰਚਵੜ ਪੁਲਿਸ ਅਨੁਸਾਰ ਹੈਲੀਕਾਪਟਰ ਨੇ ਆਕਸਫੋਰਡ ਗੋਲਫ ਕੋਰਸ ਤੋਂ ਉਡਾਣ ਭਰੀ ਸੀ ਅਤੇ ਉਡਾਣ ਭਰਨ ਤੋਂ ਲਗਭਗ 10 ਮਿੰਟ ਬਾਅਦ ਹੀ ਇਹ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਦੇ ਕਰੈਸ਼ ਹੋਣ ਤੋਂ ਬਾਅਦ ਇਸ ’ਚ ਭਿਆਨਕ ਅੱਗ ਲੱਗ ਗਈ। ਇਹ ਹੈਲੀਕਾਪਟਰ ਸਰਕਾਰੀ ਸੀ ਜਾਂ ਕਿਸੇ ਪ੍ਰਾਈਵੇਟ ਕੰਪਨੀ ਦਾ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਘਟਨਾ ਤੋਂ ਬਾਅਦ ਰੈਸਕਿਊ ਅਪ੍ਰੇਸ਼ਨ ਜਾਰੀ ਹੈ ਜਦਕਿ ਮਿ੍ਰਤਕਾਂ ਦੀ ਪਹਿਚਾਣ ਨਹੀਂ ਹੋ ਸਕੀ।

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨੋਟਿਸ ਜਾਰੀ ਕਰਕੇ ਮਿਲੀ ਸ਼ਿਕਾਇਤ ’ਤੇ ਸਪੱਸ਼ਟੀਕਰਨ ਮੰਗਿਆ ਹੈ। ਜਦਕਿ ਬੀਬੀ ਜਗੀਰ ਕੌਰ ਨੂੰ 2018 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੀ ਧੀ ਹਰਪ੍ਰੀਤ ਕੌਰ ਦੇ ਕਤਲ ਦੇ ਮਾਮਲੇ ਤੋਂ ਬਰੀ ਕਰ ਦਿੱਤਾ ਸੀ। ਹਾਲ ਹੀ ਵਿਚ ਭੇਜੇ ਗਏ ਨੋਟਿਸ ਵਿਚ ਸਰਵਉੱਚ ਸਿੱਖ ਸੰਸਥਾ ਨੇ 2000 ਵਿਚ ਜਗੀਰ ਕੌਰ ਦੀ ਧੀ ਹਰਪ੍ਰੀਤ ਕੌਰ ਦੀ ਮੌਤ ਦੇ ਸੰਬੰਧ ਵਿਚ ਦਰਜ ਹੋਏ ਕੇਸ ਸੰਬੰਧੀ ਸ਼ਿਕਾਇਤਕਰਤਾਵਾਂ ਵਲੋਂ ਲਾਏ ਗਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਇਸ ਸੰਬੰਧੀ ਜਗੀਰ ਕੌਰ ਨੇ ਕਿਹਾ ਕਿ ਇਹ ਵਿਰੋਧੀਆਂ ਦੀ ਚਾਲ ਹੈ, ਜੋ ਮੈਨੂੰ ਧਾਰਮਿਕ ਤੇ ਸਿਆਸੀ ਤੌਰ ’ਤੇ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਸ਼ਿਕਾਇਤ ਸਿਰਫ਼ ਐਸਜੀਪੀਸੀ ਚੋਣਾਂ ਤੋਂ ਪਹਿਲਾਂ ਕੀਤੀ ਗਈ ਹੈ ਤਾਂ ਕਿ ਮੈਂ ਉਨ੍ਹਾਂ ਨੂੰ ਚੁਣੌਤੀ ਨਾ ਦੇ ਸਕਾਂ ਪਰ ਉਹ ਇਨ੍ਹਾਂ ਵਿਚ ਕਾਮਯਾਬ ਨਹੀਂ ਹੋਣਗੇ।   

  

ਕਿਹਾ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸ਼ਤਾਬਦੀ ਸਮਾਗਮਾਂ ’ਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਜਿੱਥੇ ਧੰਨਵਾਦ  ਕੀਤਾ ਗਿਆ, ਉਥੇ ਹੀ ਪੰਜਾਬ ਸਰਕਾਰ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਅਪਣਾਏ ਗਏ ਨਕਾਰਾਤਮਕ ਵਤੀਰੇ ਦੀ ਆਲੋਚਨਾ ਵੀ ਕੀਤੀ ਗਈ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਕਿਸੇ ਵੀ ਸੂਰਤ ਵਿਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਕਿਉਂਕਿ ਇਸ ਫ਼ਿਲਮ ਵਿਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਕਿਰਦਾਰ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਸਾਲ 2025 ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ  ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  

ਕਿਹਾ : ਚੋਣ ਲੜਨ ਵਾਲੇ ਇੱਛੁਕ ਉਮੀਦਵਾਰਾਂ ਨੂੰ ਨਹੀਂ ਦਿੱਤੀ ਜਾ ਰਹੀ ਐਨਓਸੀ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮਨਮਾਨੇ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਉਨ੍ਹਾਂ ਪਿੰਡਾਂ ਨੂੰ ਰਾਖਵਾਂ ਕਰ ਦਿੱਤਾ ਗਿਆ ਹੈ, ਜਿਹੜੇ ਪਿਛਲੇ 15 ਸਾਲਾਂ ਤੋਂ ਜਨਰਲ ਸਨ। ਇਸੇ ਤਰ੍ਹਾਂ ਉਮੀਦਵਾਰਾਂ ਨੂੰ ਐਨ.ਓ.ਸੀ. ਨਹੀਂ ਜਾਰੀ ਕੀਤੀ ਜਾ ਰਹੀ ਅਤੇ ਹਲਫ਼ਨਾਮਾ ਭਰਨ ਲਈ ਕਿਹਾ ਜਾ ਰਿਹਾ ਹੈ, ਤਾਂ ਜੋ ਬਾਅਦ ਵਿਚ ਉਸ ਦੇ ਆਧਾਰ ’ਤੇ ਨਾਮਜ਼ਦਗੀ ਰੱਦ ਕੀਤੀ ਜਾ ਸਕੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਅਜਿਹੇ ਲੋਕਾਂ ਨੂੰ ਆਪਣੀਆਂ ਗਲਤੀਆਂ ਦਾ ਹਰਜਾਨਾ ਭੁਗਤਣਾ ਪਵੇਗਾ। ਉਧਰ ਪੰਚਾਇਤੀ ਚੋਣਾਂ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸੀ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪੰਚਾਇਤੀ ਚੋਣਾਂ ਨਾਲ ਜੁੜੇ ਮਸਲੇ ਚੋਣ ਕਮਿਸ਼ਨ ਅੱਗੇ ਰੱਖੇ।  

 

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.