Monday, 22 June 2026

ਕਿਹਾ : ਵਿਰੋਧੀ ਪਾਰਟੀਆਂ ਵੱਲੋਂ ਜਾਖੜ ਦੇ ਅਸਤੀਫ਼ੇ ਸਬੰਧੀ ਕੀਤਾ ਜਾ ਰਿਹਾ ਹੈ ਝੂਠਾ ਪ੍ਰਚਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਜਾਖੜ ਦੇ ਅਸਤੀਫ਼ੇ ਸਬੰਧੀ ਚਲਾਈਆਂ ਜਾ ਰਹੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਅਤੇ ਉਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਅਨਿਲ ਸਰੀਨ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹਨ ਅਤੇ ਉਹ ਪ੍ਰਧਾਨ ਵਜੋਂ ਆਪਣੀ ਡਿਊਨੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਜਾਖੜ ਦੇ ਅਸਤੀਫ਼ੇ ਸਬੰਧੀ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਲੰਘੀ ਦੇਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖਬਰਾਂ ਸ਼ੋਸ਼ਲ ਮੀਡੀਆ ’ਤੇ ਚੱਲੀਆਂ ਸਨ ਜਿਸ ਤੋਂ ਬਾਅਦ ਇਨ੍ਹਾਂ ਖਬਰਾਂ ਨੂੰ ਅਖਬਾਰਾਂ ਵੱਲੋਂ ਪ੍ਰਕਾਸ਼ਿਤ ਵੀ ਕੀਤਾ ਗਿਆ। ਪਰ ਭਾਜਪਾ ਵੱਲੋਂ ਅੱਜ ਸ਼ੁੱਕਰਵਾਰ ਨੂੰ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਜਾ ਰਿਹਾ ਹੈ।

 

15 ਅਕਤੂਬਰ ਤੱਕ ਕੋਰਟ ’ਚ ਜਵਾਬ ਦਾਖਲ ਕਰਨ ਦਾ ਦਿੱਤਾ ਹੁਕਮ

ਜਲੰਧਰ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਵੱਲੋਂ ਗਿ੍ਰਫਤਾਰ ਕੀਤੇ ਗਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 15 ਅਕਤੂਬਰ ਤੱਕ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਅਮਰਗੜ੍ਹ ਤੋਂ ‘ਆਪ’ ਵਿਧਾਇਕ ਗੱਜਣਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਜਲੰਧਰ ’ਚ ਪੁੱਛਗਿੱਛ ਦੌਰਾਨ ਗਿ੍ਰਫ਼ਤਾਰ ਕਰ ਲਿਆ ਸੀ। ਗੱਜਣਮਾਜਰਾ ’ਤੇ ਆਪਣੀ ਹੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਆਰੋਪ ਹੈ। ਗੱਜਣਮਾਜਰਾ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਮੋਹਾਲੀ ਕੋਰਟ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤੀ ਸੀ। ਇਸ ਤੋਂ ਬਾਅਦ ਗੱਜਣਮਾਜਰਾ ਨੇ ਜ਼ਮਾਨਤ ਲਈ ਹਾਈ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਸੀ।

ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਗਿਆ ਭਰਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੁੜ ਤੋਂ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਨੂੰ ਰੈਗੂਲਰ ਚੈਕਅਪ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਦਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ। ਫੋਰਟਿਸ ਹਸਪਤਾਲ ਵਿਚ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਮੁੱਖ ਮੰਤਰੀ ਮਾਨ ਨੂੰ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਦਿੱਲੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

  

ਕਿਹਾ : ਭਾਜਪਾ ਨੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਨੂੰ ਆਰਐਸਐਸ ਦੇ ਹਵਾਲੇ ਕੀਤਾ

ਕਰਨਾਲ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਹਰਿਆਣਾ ’ਚ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕਰ ਲਈ ਪਹੁੰਚੇ। ਉਨ੍ਹਾਂ ਅਸੰਧ ਅਤੇ ਬਰਵਾਲਾ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰਿਆਣਾ ਦੇ ਨੌਜਵਾਨ ਆਪਣੀ ਜ਼ਮੀਨ ਵੇਚ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ ਕਿਉਂਕਿ ਭਾਜਪਾ ਸਰਕਾਰ ਨੇ ਹਰਿਆਣਾ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਦੇਸ਼ ਦੀ ਸਰਕਾਰ ਚਲਾਉਣ ਵਾਲੇ 90 ਵਿਅਕਤੀ ਹਨ ਜਿਨ੍ਹਾਂ ’ਚ ਸਿਰਫ਼ 3 ਦਲਿਤ ਹਨ ਜਦਕਿ ਇਹ 45 ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਲੜਾਈ ਹਰਿਆਣਾ ਨੂੰ ਹੀ ਨਹੀਂ ਬਲਕਿ ਹਿੰਦੁਸਤਾਨ ਅਤੇ ਸੰਵਿਧਾਨ ਨੂੰ ਬਚਾਉਣ ਦੀ ਹੈ। ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਆਰ ਐਸ ਐਸ ਦੇ ਹਵਾਲੇ ਕਰ ਦਿੱਤੀਆਂ ਹਨ ਅਤੇ ਇਸ ਦਾ ਪੂਰਾ ਕੰਟਰੋਲ ਨਾਗਪੁਰ ਤੋਂ ਹੁੰਦਾ ਹੈ। ਰੈਲੀ ਦੌਰਾਨ ਰਾਹੁਲ ਗਾਂਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸ਼ੈਲਜਾ ਵੀ ਮੌਜੂਦ ਰਹੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.