Monday, 22 June 2026

ਨਵਦੀਪ ਕੌਰ ਦੀ ਬ੍ਰੇਨ ਹੈਮਰੇਜ਼ ਕਰਕੇ ਹੋਈ ਮੌਤ

ਨਾਭਾ/ਬਿਊਰੋ ਨਿਊਜ਼ : ਨਾਭਾ ਦੇ ਪਿੰਡ ਪਾਲੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਦੀ 22 ਸਾਲਾ ਧੀ ਨਵਦੀਪ ਕੌਰ ਦੀ ਕੈਨੇਡਾ ਦੇ ਇੱਕ ਹਸਪਤਾਲ ਚ ਬ੍ਰੇਨ ਹੈਮਰੇਜ ਕਰ ਕੇ ਮੌਤ ਹੋ ਗਈ। ਨਵਦੀਪ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਨਵਦੀਪ ਭਾਰਤ ਵਿਚਲੇ ਰਿਸ਼ਤੇਦਾਰਾਂ ਨਾਲ ਕਾਨਫਰੰਸ ਕਾਲ ਦੌਰਾਨ ਹੀ ਅਚਾਨਕ ਡਿੱਗ ਪਈ ਤੇ ਉਸਦੀ ਰੂਮ-ਮੇਟ ਨੇ ਐਂਬੂਲੈਂਸ ਬੁਲਾਈ। ਡਾਕਟਰਾਂ ਨੇ 11 ਸਤੰਬਰ ਨੂੰ ਪਰਿਵਾਰ ਨੂੰ ਫੋਨ ‘ਤੇ ਦੱਸਿਆ ਕਿ ਉਸਦੇ ਦਿਮਾਗ ਵਿੱਚ ਕਲੌਟ ਹੈ ਤੇ ਉਸ ਦਾ ਅਪ੍ਰੇਸ਼ਨ ਕਰਨਾ ਪਵੇਗਾ। ਫਿਰ ਡਾਕਟਰਾਂ ਦੇ ਦੱਸੇ ਮੁਤਾਬਕ ਅਪ੍ਰੇਸ਼ਨ ਠੀਕ ਰਿਹਾ ਤੇ ਖਤਰੇ ਵਾਲੇ ਅਗਲੇ 72 ਘੰਟੇ ਵੀ ਬੀਤ ਗਏ ਪਰ ਨਵਦੀਪ ਨੂੰ ਫਿਰ ਵੀ ਵੈਂਟੀਲੇਟਰ ‘ਤੇ ਹੀ ਰੱਖਣ ਦੀ ਲੋੜ ਸੀ। ਫਿਰ 19 ਤਰੀਕ ਨੂੰ ਡਾਕਟਰਾਂ ਨੇ ਨਵਦੀਪ ਦੀ ਵਿਗੜਦੀ ਹਾਲਤ ਬਾਰੇ ਦੱਸਦਿਆਂ ਉਸਨੂੰ ਵੈਂਟੀਲੇਟਰ ਤੋਂ ਉਤਾਰਨ ਦਾ ਫੈਸਲਾ ਪਿਤਾ ਗੁਰਪ੍ਰੀਤ ਸਿੰਘ ਨੂੰ ਦੱਸਿਆ।

 

ਅਸ਼ਵਿਨ ਨੇ ਸੈਕੜਾ ਜੜਨ ਦੇ ਨਾਲ-ਨਾਲ 6 ਵਿਕਟਾਂ ਵੀ ਲਈਆਂ 

ਚੇਨਈ/ਬਿਊਰੋ ਨਿਊਜ਼ : ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ ਵਾਲੇ ਰਵੀਚੰਦਰਨ ਅਸਵਿਨ ਵੱਲੋਂ ਦੂਜੀ ਪਾਰੀ ਦੌਰਾਨ ਆਪਣੇ ਖ਼ਾਸ ਅੰਦਾਜ਼ ਵਿਚ 6 ਵਿਕਟਾਂ ਝਟਕਾਏ ਜਾਣ ਸਦਕਾ ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਗਏ ਪਹਿਲੇ ਮੈਚ ਵਿਚ ਮਹਿਮਾਨ ਬੰਗਲਾਦੇਸ਼ ਨੂੰ ਐਤਵਾਰ ਨੂੰ 280 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਮੈਚ ਦੇ ਚੌਥੇ ਦਿਨ ਹੀ ਬੰਗਲਾਦੇਸ਼ ਨੂੰ ਜ਼ੋਰਦਾਰ ਢੰਗ ਨਾਲ ਮਾਤ ਦੇਣ ਵਿਚ ਕਾਮਯਾਬ ਰਹੀ, ਜਿਸ ਸਦਕਾ ਭਾਰਤ ਨੇ ਬੰਗਲਾਦੇਸ਼ ਖਲਿਾਫ਼ ਆਪਣੇ ਸ਼ਾਨਦਾਰ ਰਿਕਾਰਡ ਨੂੰ ਜਾਰੀ ਰੱਖਿਦਆਂ 1-0 ਦੀ ਅਜੇਤੂ ਲੀਡ ਲੈ ਲਈ ਹੈ। ਬੰਗਲਾਦੇਸ਼ ਨੇ ਐਤਵਾਰ ਸਵੇਰੇ ਪਿਛਲੇ ਦਿਨ ਦੇ ਆਪਣੇ ਸਕੋਰ 4 ਵਿਕਟਾਂ ਉਤੇ 158 ਦੌੜਾਂ ਤੋਂ ਅਗਾਂਹ ਬੱਲੇਬਾਜ਼ੀ ਸ਼ੁਰੂ ਕੀਤੀ ਪਰ ਇਸ ਦੀ ਸਾਰੀ ਟੀਮ ਕੁੱਲ 234 ਦੌੜਾਂ ਦੇ ਸਕੋਰ ਉਤੇ ਹੀ ਆਊਟ ਹੋ ਗਈ। ਅਸਵਿਨ ਨੇ 88 ਦੌੜਾਂ ਦੇ ਕੇ 6 ਵਿਕਟਾਂ ਝਟਕਾਈਆਂ। ਉਸ ਨੂੰ ਰਵਿੰਦਰ ਜਡੇਜਾ ਦਾ ਵੀ ਵਧੀਆ ਸਾਥ ਮਿਲਿਆ ਜਿਸ ਨੇ 58 ਦੌੜਾਂ ਦੇਕੇ 3 ਵਿਕਟਾਂ ਲਈਆਂ। ਬੰਗਲਾਦੇਸ਼ ਦੇ ਕਪਤਾਨ ਹਸਨ ਸ਼ੰਟੋ ਨੇ 127 ਗੇਂਦਾਂ ਵਿਚ ਅੱਠ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਪਰ ਉਸ ਨੂੰ ਟੀਮ ਦੇ ਹੋਰ ਕਿਸੇ ਬੱਲੇਬਾਜ਼ ਦਾ ਖ਼ਾਸ ਸਾਥ ਨਹੀਂ ਮਿਲ ਸਕਿਆ।  

 

ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਰਾਜਨਿਵਾਸ ’ਚ ਉਨ੍ਹਾਂ ਨੂੰ ਐਲ ਜੀ ਵਿਨੇ ਸਕਸੇਨਾ ਨੇ ਸਹੁੰ ਚੁਕਾਈ। ਆਤਿਸ਼ੀ ਤੋਂ ਬਾਅਦ ਸੌਰਵ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਿਲਾਵਤ ਨੇ ਅਹੁਦੇ ਦੀ ਸਹੁੰ ਚੁੱਕੇ। ਅੱਜ ਸਹੁੰ ਚੁੱਕਣ ਵਾਲੀ ਕੈਬਨਿਟ ਵਿਚ ਮੁਕੇਸ਼ ਅਹਿਲਾਵਤ ਹੀ ਨਵਾਂ ਚਿਹਰਾ ਹਨ।  ਇਸ ਮੌਕੇ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।  ਸਹੁੰ ਚੁੱਕਣ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਨੌਜਵਾਨ ਅਤੇ ਤੀਜੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਆਤਿਸ਼ੀ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਤ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੀਆਂ ਹਨ।

  

30 ਸਤੰਬਰ ਨੂੰ ਸੰਭਾਲਣਗੇ ਅਹੁਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਹੋਣਗੇ। ਉਹ ਆਉਂਦੀ 30 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਣਗੇ। ਅਮਰਪ੍ਰੀਤ ਸਿੰਘ ਏਅਰ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਜਗ੍ਹਾ ਲੈਣਗੇ, ਜੋ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਰਿਟਾਇਰ ਹੋ ਰਹੇ ਹਨ। ਅਮਰਪ੍ਰੀਤ ਸਿੰਘ ਇਸ ਸਮੇਂ ਹਵਾਈ ਫੌਜ ਦੇ ਵਾਈਸ ਚੀਫ਼ ਦੇ ਅਹੁਦੇ ’ਤੇ ਤਾਇਨਾਤ ਹਨ। ਉਨ੍ਹਾਂ ਨੂੰ ਰੋਟਰੀ ਵਿੰਗ ਜਹਾਜ਼ਾਂ ’ਤੇ  5 ਹਜ਼ਾਰ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਉਡਾਨ ਭਰਨ ਦਾ ਤਜ਼ਰਬਾ ਹੈ। ਉਨ੍ਹਾਂ ਨੇ ਵਾਈਸ ਚੀਫ਼ ਬਣਨ ਤੋਂ ਪਹਿਲਾਂ ਅਪ੍ਰੇਸ਼ਨ ਫਾਈਟਰ ਸਕਵੈਡਰਨ ਅਤੇ ਫਰੰਟਲਾਈਨ ਏਅਰ ਬੇਸ ਦੀ ਵੀ ਕਮਾਂਡ ਸੰਭਾਲੀ ਹੈ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.