Monday, 22 June 2026

ਅੰਮਿ੍ਤਸਰ ਕੋਰਟ ਨੇ ਆਰੋਪੀਆਂ ਨੂੰ ਹਿਰਾਸਤ ’ਚ ਭੇਜਿਆ

ਅੰਮਿ੍ਤਸਰ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਹੈਂਡ ਗਰਨੇਡ ਸੁੱਟਣ ਵਾਲੇ ਦੋਵੇਂ ਆਰੋਪੀਆਂ ਨੂੰ ਰਿਮਾਂਡ ’ਤੇ ਲੈਣ ਦੀ ਚੰਡੀਗੜ੍ਹ ਪੁਲਿਸ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕਰਨ ਲਈ ਅੰਮਿ੍ਰਤਸਰ ਪਹੁੰਚੇਗੀ। ਪੰਜਾਬ ਦੇ ਸਟੇਟ ਸਪੈਸ਼ਲ ਅਪ੍ਰੇਸ਼ਨ ਸੈਲ ਨੇ ਲੰਘੇ ਦਿਨੀਂ ਗਰਨੇਡ ਧਮਾਕਾ ਕਰਨ ਵਾਲੇ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਲੰਘੇ ਦਿਨੀਂ ਹੋਈ ਸੁਣਵਾਈ ਦੌਰਾਨ ਕੋਰਟ ਨੇ ਆਰੋਪੀਆਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਲੰਘੇ ਦਿਨੀਂ ਹੋਈ ਸੁਣਵਾਈ ਦੌਰਾਨ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਚੰਡੀਗੜ੍ਹ ਪੁਲਿਸ ਆਰੋਪੀਆਂ ਵਿਸ਼ਾਲ ਮਸੀਹ ਅਤੇ ਰੋਹਨ ਮਸੀਹ ਦਾ ਰਿਮਾਂਡ ਲੈਣ ਲਈ ਅੰਮਿ੍ਰਤਸਰ ਦੀ ਜ਼ਿਲ੍ਹਾ ਕਚਹਿਰੀ ਪਹੁੰਚੇਗੀ। ਪਰ ਅਜਿਹਾ ਨਹੀਂ ਹੋਇਆ ਜਿਸ ਤੋਂ ਬਾਅਦ ਅੰਮਿ੍ਰਤਸਰ ਜ਼ਿਲ੍ਹਾ ਕਚਹਿਰੀ ਨੇ ਮਾਮਲੇ ਦੀ ਸੁਣਵਾਈ ਤੋਂ ਆਰੋਪੀਆਂ ਨੂੰ ਜੇਲ੍ਹ ਭੇਜ ਦਿੱਤਾ ਸੀ। ਚੰਡੀਗੜ੍ਹ ਪੁਲਿਸ ਨੇ ਦੋਵੇਂ ਆਰੋਪੀਆਂ ਨੂੰ ਰਿਮਾਂਡ ’ਤੇ ਲੈਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਅੰਮਿ੍ਰਤਸਰ ਕੋਰਟ ’ਚ ਐਪਲੀਕੇਸ਼ਨ ਦਾਇਰ ਕਰਕੇ ਚੰਡੀਗੜ੍ਹ ਪੁਲਿਸ ਆਰੋਪੀਆਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

  

ਕਿਹਾ : ਗੈਂਗਸਟਰਾਂ ਵੱਲੋਂ ਲਗਾਤਾਰ ਮੰਗੀ ਜਾ ਰਹੀ ਹੈ 50 ਲੱਖ ਰੁਪਏ ਦੀ ਫਿਰੌਤੀ

ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਅਟਾਰੀ ’ਚ ਕੋਕਾ ਕੋਲਾ ਦੀ ਏਜੰਸੀ ਚਲਾਉਣ ਵਾਲੇ ਜਸਵਿੰਦਰ ਸਿੰਘ ਜਸ ਨੇ ਫਿਰੌਤੀ ਭਰੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਸਮੂਹਿਕ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਹੱਥੋਂ ਮਰਨ ਨਾਲੋਂ ਮੈਂ ਖੁਦ ਆਪਣੇ ਆਪ ਨੂੰ ਗੋਲੀ ਮਾਰ ਲਵਾਂਗਾ। ਜਸਵਿੰਦਰ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ ਪ੍ਰੰਤੂ ਪੁਲਿਸ ਵੱਲੋਂ ਹੁਣ ਤੱਕ ਆਰੋਪੀਆਂ ਨੂੰ ਗਿ੍ਰਫਤਾਰ ਨਹੀਂ ਕੀਤਾ ਗਿਆ। ਜਸਵਿੰਦਰ ਸਿੰਘ ਨੇ ਲੰਘੇ ਦਿਨੀਂ ਅੰਮਿ੍ਰਤਸਰ ਦੇ ਵਪਾਰੀਆਂ ਨਾਲ ਮਿਲ ਕੇ ਅਟਾਰੀ ਰੋਡ ’ਤੇ ਧਰਨਾ ਵੀ ਲਗਾਇਆ ਸੀ। ਜਸਵਿੰਦਰ ਸਿੰਘ ਨੇ ਲਾਈਵ ਹੋ ਕੇ ਕਿਹਾ ਕਿ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਚੁੱਕਿਆ। ਉਸ ਨੂੰ ਅੱਜ ਵੀ ਫਿਰੌਤੀ ਲਈ ਫੋਨ ਆਇਆ ਸਹ ਅਤੇ ਉਸ ਦੀ ਲਗਾਤਾਰ ਰੇਕੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਦੀ ਗਲਤੀ ਸਿਰਫ਼ ਇਹੀ ਹੈ ਕਿ ਉਹ ਇਕ ਕਾਰੋਬਾਰੀ ਹੈ ਅਤੇ ਪੰਜਾਬ ’ਚ ਪੈਦਾ ਹੋਇਆ ਅਤੇ ਸਭ ਤੋਂ ਵੱਡੀ ਉਸ ਦੀ ਗਲਤੀ ਇਹ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ। ਜਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੈ। ਗੈਂਗਸਟਰ ਉਨ੍ਹਾਂ ਨੂੰ ਧਮਕੀਆਂ ਦੇ ਕੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਐਮ ਐਲ ਏ ਸਾਥੀ ਜਾਂ ਫਿਰ ਮੁੱਖ ਮੰਤਰੀ ਉਨ੍ਹਾਂ ਦੀ ਕੀ ਕਰ ਲੈਣਗੇ।

  

ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤ

ਅੰਮਿ੍ਰਤਸਰ/ਬਿਊਰੋ ਨਿੳਜ਼ : ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਸਮੇਂ ਡੂੰਘਾ ਸਦਾ ਲੱਗਿਆ। ਜਦੋਂ ਉਨ੍ਹਾਂ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਧੂਮਿਤਾ ਨੂੰ ਸਾਹ ਲੈਣ ਵਿਚ ਹੋਈ ਤਕਲੀਫ਼ ਦੇ ਚਲਦਿਆਂ ਲੰਘੀ ਰਾਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ਼ ਦੌਰਾਨ ਉਨ੍ਹਾਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਸਮੇਤ ਹੋਰਨਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

  

ਨੱਢਾ ਬੋਲੇ : ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਆਪਣੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਵੱਲੋਂ ਆਯੂਸ਼ਮਾਨ ਯੋਜਨਾ ਨੂੰ ਰੋਕੇ ਜਾਣ ਦੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਆਲੋਚਨਾ ਕੀਤੀ ਹੈ। ਇਸ ਯੋਜਨਾ ਤੋਂ ਇਲਾਵਾ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਸਰਕਾਰ ਦੀ ਸਿਹਤ ਬੀਮਾ ਯੋਜਨਾ ਦੇ ਤਹਿਤ ਕੈਸ਼ਲੈਸ ਇਲਾਜ਼ ਨੂੰ ਰੋਕ ਦਿੱਤਾ ਹੈ। ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਐਸੋਸੀਏਸ਼ਨ ਨੇ ਸੂਬਾ ਸਰਕਾਰ ਵੱਲੋਂ 600 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕੀਤੇ ਜਾਣ ਤੋਂ ਬਾਅਦ ਆਯੂਸ਼ਮਾਨ ਅਤੇ ਕੈਸ਼ਲੈਸ ਇਲਾਜ ਯੋਜਨਾ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਐਸੋਸੀਏਸ਼ਨ ਨੇ ਦੋ ਦਿਨ ਪਹਿਲਾਂ ਹੀ ਕਿਹਾ ਸੀ ਕਿ ਪੰਜਾਬ ਭਰ ’ਚ ਨਿੱਜੀ ਸਿਹਤ ਸਹੂਲਤਾਂ ਇਨ੍ਹਾਂ ਯੋਜਨਾਵਾਂ ਤਹਿਤ ਕੇਵਲ ਉਦੋਂ ਹੀ ਸ਼ੁਰੂ ਹੋਣਗੀਆਂ, ਜਦੋਂ ਸੂਬਾ ਸਰਕਾਰ ਬਕਾਇਆ ਰਾਸ਼ੀ ਦਾ ਭੁਗਤਾਨ ਕਰ ਦੇਵੇਗੀ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕਸਦਿਆਂ ਕਿਹਾ ਕਿ ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਮੁੱਖ ਮੰਤਰੀ ਮਾਨ ਆਪਣੇ ਸੂਬੇ ਵੱਲ ਧਿਆਨ ਦੇਣ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.