Monday, 22 June 2026

ਦਲਜੀਤ ਦੁਸਾਂਝ ਨੇ ਫੋਨ ਸੁੱਟਣ ਵਾਲੇ ਨੂੰ ਗਿਫਟ ਕੀਤੀ ਆਪਣੀ ਜੈਕਟ

ਪੈਰਿਸ/ਬਿਊਰੋ ਨਿਊਜ਼ : ਪੈਰਿਸ ’ਚ ਪੰਜਾਬੀ ਗਾਇਕ ਦਲਜੀਤ ਦੁਸਾਂਝ ’ਤੇ ਇਕ ਸਟੇਜ ਪ੍ਰੋਗਰਾਮ ਦੌਰਾਨ ਇਕ ਵਿਅਕਤੀ ਨੇ ਫੋਨ ਸੁੱਟ ਦਿੱਤਾ। ਜਿਸ ਵਿਅਕਤੀ ਵੱਲੋਂ ਸਟੇਜ ’ਤੇ ਫੋਨ ਸੁੱਟਿਆ ਗਿਆ ਸੀ ਉਸ ਨੂੰ ਗਾਇਕ ਦਲਜੀਤ ਦੁਸਾਂਝ ਨੇ ਦੇਖ ਲਿਆ ਅਤੇ ਗਾਇਕ ਨੇ ਉਸ ਨੂੰ ਸਮਝਾਇਆ ਕਿ ਇਸ ਤਰ੍ਹਾਂ ਨਾ ਕਰੋ, ਹਮੇਸ਼ਾ ਪਿਆਰ ਹੀ ਵੰਡਿਆ ਕਰੋ। ਫਿਰ ਦਲਜੀਤ ਦੁਸਾਂਝ ਨੇ ਆਪਣੀ ਜੈਕਟ ਸਟੇਜ ’ਤੇ ਫੋਨ ਸੁੱਟਣ ਵਿਅਕਤੀ ਨੂੰ ਗਿਫਟ ਕਰ ਦਿੱਤੀ। ਘਟਨਾ 19 ਸਤੰਬਰ ਦੀ ਦੱਸੀ ਜਾ ਰਹੀ ਹੈ ਜਦੋਂ ਦਿਲਜੀਤ ਦੁਸਾਂਝ ਸਟੇਜ ’ਤੇ ਆਪਣੀ ਪ੍ਰਫਾਰਮੈਂਸ ਦੇ ਰਹੇ ਸਨ। ਸਟੇਜ ’ਤੇ ਫੋਨ ਸੁੱਟਣ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ ਜਦਕਿ ਗਾਇਕ ਦਲਜੀਤ ਦੁਸਾਂਝ ਜਾਂ ਉਸ ਦੀ ਟੀਮ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ’ਤੇ ਲੰਡਨ ’ਚ ਇਕ ਪ੍ਰੋਗਰਾਮ ਦੌਰਾਨ ਜੁੱਤਾ ਸੁੱਟਿਆ ਗਿਆ ਸੀ।

 

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੁੱਝ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸਿੱਖ ਆਗੂਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਖਿਲਾਫ਼ ਦਿੱਤਾ ਗਿਆ ਹੈ। ਜਿਸ ਰਾਹੀਂ ਸਿੱਖ ਆਗੂਆਂ ਨੇ ਸਾਲ 2000 ’ਚ ਬੀਬੀ ਜਗੀਰ ਕੌਰ ਦੀ ਧੀ ਹਰਪ੍ਰੀਤ ਕੌਰ ਦੀ ਹੋਈ ਮੌਤ ਦੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਪੱਤਰ ਲਿਖਣ ਵਾਲੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਮੰਗ ਕੀਤੀ ਕਿ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾਵੇ ਅਤੇ ਉਸ ਨੂੰ ਸਿੱਖ ਪੰਥ ਦੀ ਰਵਾਇਤ ਅਨੁਸਾਰ ਸਜ਼ਾ ਦਿੱਤੀ ਜਾਵੇ। ਜ਼ਿਕਰਯੋਗ ਹੈ ਸਾਲ 2000 ਵਿਚ ਬੀਬੀ ਜਗੀਰ ਕੌਰ ਧੀ ਹਰਪ੍ਰੀਤ ਕੌਰ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ ਅਤੇ ਕੁੱਝ ਦਿਨਾਂ ਬਾਅਦ ਹਰਪ੍ਰੀਤ ਕੌਰ ਦੀ ਮੌਤ ਹੋ ਗਈ ਸੀ। ਧਿਆਨ ਰਹੇ ਕਿ ਇਹ ਸਾਰਾ ਮਾਮਲਾ ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ।

  

ਕਿਹਾ : ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਹੋਇਆ ਬਹਾਲ

ਸ੍ਰੀਨਗਰ/ਬਿਊਰੋ ਨਿਊਜ਼ : ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ ਕਿ ਮੈਂ ਦੇਸ਼ ਦੀ ਸੰਸਦ ’ਚ ਵੀ ਕਿਹਾ ਸੀ ਅਤੇ ਅੱਜ ਫਿਰ ਤੋਂ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਨੂੰ ਮੁੜ ਤੋਂ ਰਾਜ ਦਾ ਦਰਜਾ ਦਿਆਂਗੇ। ਉਨ੍ਹਾਂ ਕਿਹਾ ਕਿ ਇਸ ਵਾਅਦੇ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੂਰਾ ਕਰ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਮੁੜ ਤੋਂ ਭਰੋਸਾ ਬਹਾਲ ਹੋਇਆ ਹੈ, ਜਿਸ ਚਲਦਿਆਂ ਉਨ੍ਹਾਂ ਲੰਘੀ 18 ਸਤੰਬਰ ਨੂੰ ਰਿਕਾਰਡ ਤੋੜ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ 25 ਸਤੰਬਰ ਨੂੰ ਵੋਟਿੰਗ ਦੇ ਸਾਰੇ ਰਿਕਾਰਡ ਤੋੜ ਦਿਓ। ਇਸ ਤੋਂ ਪਹਿਲਾਂ ਉਨ੍ਹਾਂ ਨੈਸ਼ਨਲ ਕਾਨਫਰੰਸ, ਪੀਡੀਪੀ ਅਤੇ ਕਾਂਗਰਸ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਤਿੰਨੋਂ ਖਾਨਦਾਨਾਂ ਨੇ ਘਾਟੀ ’ਚ ਆਪਣੀ ਦੁਕਾਨਦਾਰੀ ਚਲਾਉਣ ਲਈ ਹਮੇਸ਼ਾ ਹੀ ਨਫ਼ਰਤ ਦਾ ਸਮਾਨ ਵੇਚਿਆ ਹੈ। ਇਸੇ ਕਾਰਨ ਜੰਮੂ-ਕਸ਼ਮੀਰ ਦੇ ਨੌਜਵਾਨ ਤਰੱਕੀ ਨਹੀਂ ਕਰ ਸਕੇ। ਜ਼ਿਕਰਯੋਗ ਹੈ ਕਿ ਲੰਘੇ 6 ਦਿਨਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੰਮੂ-ਕਸ਼ਮੀਰ ਦਾ ਇਹ ਦੂਜਾ ਦੌਰਾ ਹੈ।

ਕਾਰ ਕੰਪਨੀ ਨੇ ਲੁਧਿਆਣਾ ’ਚ ਪਲਾਂਟ ਲਗਾਉਣ ਦਾ ਕੀਤਾ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਕਾਰ ਕੰਪਨੀ ਬੀਐਮਡਬਲਿਊ ਨੇ ਕਾਰਾਂ ਦਾ ਸਪੇਅਰ ਪਾਰਟ ਤਿਆਰ ਕਰਨ ਲਈ ਪੰਜਾਬ ’ਚ ਕਾਰਖਾਨਾ ਲਗਾਉਣ ਦਾ ਫੈਸਲਾ ਕੀਤਾ। ਬੀਐਮਡਬਲਿਊ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਮੰਡੀ ਗੋਬਿੰਦਗੜ੍ਹ ਵਿਚ ਇਹ ਕਾਰਖਾਨਾ ਲਗਾਇਆ ਜਾਵੇਗਾ ਅਤੇ ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਬੀਐਮਡਬਲਿਊ ਕੰਪਨੀ ਦੇ ਅਧਿਕਾਰੀ ਅੱਜ ਪੰਜਾਬ ਪਹੁੰਚੇ ਸਨ ਅਤੇ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੰਡੀ ਗੋਬਿੰਦਗੜ੍ਹ ਵਿਚ ਲਗਾਏ ਜਾਣ ਵਾਲੇ ਪ੍ਰੋਜੈਕਟ ਸਬੰਧੀ ਚਰਚਾ ਕੀਤੀ ਗਈ ਅਤੇ ਮੁੱਖ ਮੰਤਰੀ ਮਾਨ ਨੇ ਇਸ ਪ੍ਰੋਜੈਕਟ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਮੀਟਿੰਗ ਦੌਰਾਨ ਇਹ ਵੀ ਤੈਅ ਹੋਇਆ ਕਿ ਕੰਪਨੀ ਅਗਲੇ ਮਹੀਨੇ ਹੀ ਆਪਣੇ ਪਲਾਂਟ ਦਾ ਕੰਮ ਸ਼ੁਰੂ ਕਰ ਦੇਵੇਗੀ। ਜ਼ਿਕਰਯੋਗ ਹੈ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਦੌਰਾ ਕੀਤਾ ਗਿਆ ਸੀ ਉਸ ਸਮੇਂ ਕੰਪਨੀ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ ਸੀ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.