Monday, 22 June 2026

ਅੱਗ ਦੀ ਲਪੇਟ ’ਚ ਆਉਣ ਕਰਕੇ ਤਿੰਨ ਮਜ਼ਦੂਰ ਜਿੰਦਾ ਸੜੇ

ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ’ਚ ਇਕ ਗੱਦੇ ਬਣਾਉਣ ਵਾਲੀ ਫੈਕਟਰੀ ਵਿਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਦੌਰਾਨ ਫੈਕਟਰੀ ’ਚ ਕੰਮ ਕਰਨ ਵਾਲੇ ਤਿੰਨ ਮਜ਼ਦੂਰਾਂ ਦੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਗਈ। ਜਿਨ੍ਹਾਂ ਦਾ ਨਾਂ ਲਖਵੀਰ ਸਿੰਘ, ਨਿੰਦਰ ਅਤੇ ਵਿਜੇ ਸਿੰਘ ਦੱਸਿਆ ਜਾ ਰਿਹਾ ਹੈ।  ਫੈਕਟਰੀ ’ਚ ਲੱਗੀ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ ਅਤੇ ਅੱਗ ਏਨੀ ਤੇਜ਼ੀ ਨਾਲ ਫੈਲੀ ਕਿ ਫੈਕਟਰੀ ਦਾ ਸ਼ੈਡ ਵੀ ਡਿੱਗ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਫਾਇਰ ਬਿ੍ਰਗੇਡ ਮੌਕੇ ’ਤੇ ਪਹੁੰਚੀ ਪ੍ਰੰਤੂ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਤੋਂ ਬਾਅਦ ਅੱਗ ’ਤੇ ਕਾਬੂ ਪਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਟੈਂਡਰ ਬੁਲਾਏ ਗਏ। 

ਨਵੀਂ ਸਰਕਾਰ ਬਣਾਉਣ ਲਈ ਦਾਅਵਾ ਕੀਤਾ ਪੇਸ਼

ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਵਿਨੇ ਸਕਸੇਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਤਿਸ਼ੀ ਸਮੇਤ ਸਾਰੇ ਮੰਤਰੀ ਵੀ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਨਵੀਂ ਸਰਕਾਰ ਬਣਾਉਣ ਲਈ ਦਾਅਵਾ ਵੀ ਪੇਸ਼ ਕੀਤਾ ਗਿਆ। ਦਿੱਲੀ ਸਰਕਾਰ ਨੇ 26 ਅਤੇ 27 ਸਤੰਬਰ ਨੂੰ ਦਿਨ ਦਾ ਵਿਧਾਨ ਸਭਾ ਸ਼ੈਸ਼ਨ ਵੀ ਸੱਦਿਆ ਹੈ। ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ’ਤੇ ਭਾਜਪਾ ਵੱਲੋਂ ਝੂਠੇ ਆਰੋਪ ਲਗਾਏ ਗਏ ਹਨ ਅਤੇ ਕੇਂਦਰ ਸਰਕਾਰ ਨੇ ਜਾਂਚ ਏਜੰਸੀਆਂ ਦੀ ਗਲਤ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਵਰਗਾ ਫੈਸਲਾ ਅੱਜ ਤੱਕ ਕਿਸੇ ਵੱਲੋਂ ਨਹੀਂ ਲਿਆ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਮਿਸ਼ਨ ਕੇਜਰੀਵਾਲ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣਾ ਹੈ ਅਤੇ ਜਦੋਂ ਤੱਕ ਦਿੱਲੀ ਚੋਣਾਂ ਨਹੀਂ ਹੁੰਦੀਆਂ ਉਦੋਂ ਤੱਕ ਮੈਂ ਦਿੱਲੀ ਦੇ ਲੋਕਾਂ ਦੀ ਸੇਵਾ ਕਰਦੀ ਰਹਾਂਗਾ।

ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ ਫੈਸਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਜਰੀਵਾਲ ਸਰਕਾਰ ’ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਹੁਣ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ’ਤੇ ਸਾਰੇ ਵਿਧਾਇਕ ਸਹਿਮਤ ਹੋ ਗਏ। ਜਦਕਿ ਗੋਪਾਲ ਰਾਏ ਵੱਲੋਂ ਆਤਿਸ਼ੀ ਦੇ ਨਾਮ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਅਸੀਂ ਵਿਸ਼ੇਸ਼ ਪ੍ਰਸਥਿਤੀਆਂ ’ਚ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਇਮਾਨਦਾਰੀ ’ਤੇ ਲਗਾਤਾਰ ਚਿੱਕੜ ਉਛਾਲਿਆ ਜਾ ਰਿਹਾ ਸੀ। ਹੁਣ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ’ਤੇ ਨਹੀਂ ਬੈਠਣਗੇ ਜਦੋਂ ਤੱਕ ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦੁਬਾਰਾ ਨਹੀਂ ਚੁਣ ਲੈਂਦੀ। ਉਧਰ ਆਤਿਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਦੇ ਕਾਬਲ ਸਮਝਿਆ। ਉਨ੍ਹਾਂ ਦਿੱਲੀ ਦੀ ਸਮੂਹ ਜਨਤਾ ਨੂੰ ਕਿਹਾ ਕਿ ਨਾ ਤਾਂ ਮੈਨੂੰ ਕਈ ਵਧਾਈ ਦਿਓ ਅਤੇ ਨਾ ਹੀ ਮੈਨੂੰ ਹਾਰ ਪਹਿਨਾਵੇ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਅਤੇ ਦਿੱਲੀ ਵਾਸੀਆਂ ਲਈ ਬਹੁਤ ਦੁੱਖ ਦੀ ਘੜੀ ਹੈ ਕਿ ਉਨ੍ਹਾਂ ਦੇ ਚਹੇਤੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ।

  

ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਨੇ ਪੰਚਾਇਤੀ ਚੋਣਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਪਾਸ ਕੀਤੇ ਗਏ ਪੰਜਾਬ ਪੰਚਾਇਤੀ ਰਾਜ ਬਿਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿਲ ਦੇ ਕਾਨੂੰਨ ਬਣਨ ਨਾਲ ਪੰਚਾਇਤੀ ਚੋਣਾਂ ’ਚ ਰਾਖਵੇਂਕਰਨ ਦੀ ਪੁਰਾਣੀ ਰੀਤ ਵੀ ਬਹਾਲ ਹੋ ਗਈ ਹੈ। ਹੁਣ ਪਾਰਟੀ ਦੇ ਚੋਣ ਨਿਸ਼ਾਨ ’ਤੇ ਸਰਪੰਚ ਅਤੇ ਪੰਚ ਚੋਣ ਨਹੀਂ ਲੜ ਸਕਣਗੇ। ਪੰਚਾਇਤੀ ਰਾਜ ਸੋਧ ਬਿਲ ਨੂੰ ਸਦਨ ’ਚ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀ ਇਸ ਪਿੱਛੇ ਪੰਜਾਬ ਸਰਕਾਰ ਦੀ ਇਹੀ ਸੋਚ ਕੰਮ ਕਰਦੀ ਹੈ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ ਬਲਕਿ ਪਿੰਡ ਦਾ ਹੋਵੇ। ਇਸ ਤਰ੍ਹਾਂ ਕਰਨ ਨਾਲ ਪਿੰਡਾਂ ਅੰਦਰ ਪੰਚਾਇਤੀ ਚੋਣਾਂ ਦੌਰਾਨ ਹੋਣ ਵਾਲੇ ਲੜਾਈ ਝਗੜੇ ਬੰਦ ਹੋ ਜਾਣਗੇ। ਉਧਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਕਤੂਬਰ ਮਹੀਨੇ ’ਚ ਪੰਚਾਇਤੀ ਚੋਣਾਂ ਕਰਵਾਏ ਜਾਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.