Monday, 22 June 2026

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ

ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕ ਉਠੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਦਾ ਬਾਈਕਾਟ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਸਮਾਜ ਨੂੰ ਵੰਡਦੇ ਹਨ ਉਨ੍ਹਾਂ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ। ਪਰਗਟ ਸਿੰਘ ਨੇ ਇਹ ਸਾਰੀਆਂ ਗੱਲਾਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸ਼ੇਅਰ ਕੀਤੀਆਂ। ਜ਼ਿਕਰਯੋਗ ਹੈ ਕਿ ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸਬੰਧੀ ਹਾਲੇ ਤੱਕ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਆਇਆ, ਜਿਸ ਚਲਦਿਆਂ ਉਸ ਦੀ ਫਿਲਮ ਦੀ ਰਿਲੀਜ਼ ਫਿਲਹਾਲ ਲਟਕੀ ਹੋਈ। ਇਸ ਤੋਂ ਇਲਾਵਾ ਕੰਗਣਾ ਰਣੌਤ ਆਏ ਦਿਨ ਪੁੱਠੇ ਸਿੱਧੇ ਬਿਆਨ ਦੇ ਕੇ ਸੁਰਖੀਆਂ ਵਿਚ ਬਣੀ ਰਹਿੰਦੀ ਹੈ।

 

5 ਵਿਅਕਤੀਆਂ ਦੀ ਹੋਈ ਮੌਤ

ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ ਹੈ। ਜਿਰੀਬਾਮ ’ਚ ਸ਼ਨੀਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ’ਚ 5 ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਹਿਲੀ ਘਟਨਾ ਇਕ ਬਜ਼ੁਰਗ ਨੂੰ ਉਸ ਦੇ ਘਰ ਅੰਦਰ ਦਾਖਲ ਹੋ ਕੇ ਮਾਰਨ ਦੀ ਵਾਪਰੀ ਅਤੇ ਮਿ੍ਰਤਕ ਦੀ ਪਹਿਚਾਣ ਕੁਲੇਂਦਰ ਸਿੰਘਾ ਦੇ ਰੂਪ ਵਿਚ ਹੋਈ ਹੈ। ਉਹ ਆਪਣੇ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਇਸ ਤੋਂ ਬਾਅਦ ਕੁਕੀ ਅਤੇ ਮੈਤਈ ਭਾਈਚਾਰੇ ਦੇ ਲੋਕਾਂ ਦਰਮਿਆਨ ਫਾਈਰਿੰਗ ਹੋਈ ਜਿਸ ਵਿਚ 4 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ ਮੌਤਾਂ ਦੀ ਗਿਣਤੀ ਹੋਰ ਵਧਣ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ। ਸੂਬੇ ਵਿਚ ਵਧਦੇ ਹੋਏ ਤਣਾਅ ਨੂੰ ਦੇਖਦੇ ਹੋਏ ਸਕੂਲਾਂ, ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਮੇਟੀ ਆਫ਼ ਮਨੀਪੁਰ ਇੰਟੀਗਿ੍ਰਟੀ ਨੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ’ਚ ਸਰਕਾਰ ਦੀ ਨਾਕਾਮੀ ਖਿਲਾਫ਼ ਕੰਮ ਬੰਦ ਕਰਨ ਅਤੇ ਜਨਤਕ ਕਰਫਿਊ ਦਾ ਸੱਦਾ ਦਿੱਤਾ ਹੈ। ਜਿਸ ਦੇ ਚਲਦਿਆਂ ਇੰਫਾਲ ’ਚ ਸਵੇਰੇ ਤੋਂ ਹੀ ਸਾਰੀਆਂ ਦੁਕਾਨਾਂ ਬੰਦ ਹਨ ਅਤੇ ਸੜਕਾਂ ’ਤੇ ਸੰਨਾਟਾ ਹੈ।

ਕਿਹਾ : ਜਲਦੀ ਹੀ ਖੋਲ੍ਹੇ ਜਾਣਗੇ 30 ਹੋਰ ਮੁਹੱਲਾ ਕਲੀਨਿਕ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਨੀਵਾਰ ਨੂੰ 293 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਇਹ ਨਿਯੁਕਤੀਆਂ ਸਿਹਤ ਵਿਭਾਗ ਵਿਚ ਕੀਤੀਆਂ ਗਈਆਂ ਅਤੇ ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਨਵਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਲਗਭਗ 44974 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੀ ਹੈ ਪਰ ਵਿਰੋਧੀ ਧਿਰ ਇਸ ਨੂੰ ਮੰਨਣ ਲਈ ਨਹੀਂ ਅਤੇ ਉਹ ਅੱਜ ਵੀ ਆਲੋਚਨਾ ਕਰਨ ਵਿਚ ਲੱਗੇ ਹੋਏ। ਉਨ੍ਹਾਂ ਨਵਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਵੀ ਦਿੱਤੀ। ਮੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 16 ਟੋਲ ਪਲਾਜਿਆਂ ਨੂੰ ਬੰਦ ਕਰਵਾ ਚੁੱਕੀ ਹੈ, ਜਿਸ ਨਾਲ ਰੋਜ਼ਾਨਾ ਲੋਕਾਂ ਦੇ 61 ਲੱਖ ਰੁਪਏ ਬਚ ਰਹੇ ਹਨ। ਮੁਹੱਲਾ ਕਲੀਨਿਕਾਂ ਸਬੰਧੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਲਗਭਗ 2 ਕਰੋੜ ਲੋਕ ਮੁਹੱਲਾ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ। ਪੰਜਾਬ ਅੰਦਰ ਹੁਣ 829 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਹੀ 30 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।

  

ਚਿਹਰੇ ’ਤੇ ਲੱਗਿਆ, ਭੜਕੇ ਗਾਇਕ ਨੇ ਜੁੱਤਾ ਮਾਰਨ ਵਾਲੇ ਸਟੇਜ ’ਤੇ ਆਉਣ ਦੀ ਦਿੱਤੀ ਧਮਕੀ

ਚੰਡੀਗੜ੍ਹ/ਬਿਊਰੋ ਨਿਊਜ਼ : ਬਾਲੀਵੁੱਡ ਗੀਤ ਤੌਬਾ-ਤੌਬਾ ਗਾਉਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਯੂਕੇ ਟੂਰ ’ਤੇ ਹਨ। ਲੰਦਨ ’ਚ ਉਨ੍ਹਾਂ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਇਸੇ ਦੌਰਾਨ ਉਨ੍ਹਾਂ ’ਤੇ ਕਿਸੇ ਨੇ ਜੁੱਤਾ ਸੁੱਟ ਦਿੱਤਾ। ਗੁੱਸੇ ’ਚ ਆਏ ਕਰਨ ਔਜਲਾ ਨੇ ਸਟੇਜ ਤੋਂ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਨੇ ਜੁੱਤਾ ਸੁੱਟਣ ਵਾਲੇ ਨੂੰ ਸਟੇਜ ’ਤੇ ਆਉਣ ਦੀ ਧਮਕੀ ਦੇ ਦਿੱਤੀ। ਪ੍ਰੋਗਰਾਮ ਦੇ ਆਖਰ ’ਚ ਗਾਇਕ ਨੇ ਨੌਜਵਾਨਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਕਰਨ ਔਜਲਾ ਦਾ ਅਸਲੀ ਨਾਮ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਛੋਟੀ ਉਮਰ ’ਚ ਹੀ ਆਪਣੇ ਮਾਤਾ-ਪਿਤਾ ਨੂੰ ਖੋਅ ਦਿੱਤਾ ਸੀ। ਗਾਇਕ ਜੱਸੀ ਗਿੱਲ ਕਰਕੇ ਉਹ ਮਿਊਜ਼ਿਕ ਇੰਡਸਟਰੀ ਵਿਚ ਅਤੇ ਉਨ੍ਹਾਂ ਜੱਸੀ ਗਿੱਲ ਲਈ ਇਕ ਗੀਤ ਵੀ ਲਿਖਿਆ ਸੀ ਜੋ ਕਾਫ਼ੀ ਹਿੱਟ ਹੋਇਆ ਸੀ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.