Tuesday, 23 June 2026

ਕਿਹਾ : ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਜ਼ਰੂਰ ਸੁਣੇ

ਸ਼ੰਭੂ/ਬਿਊਰੋ ਨਿਊਜ਼ : ਕਿਸਾਨਾਂ ਦੇ ਅੰਦੋਲਨ ਦੇ 200 ਦਿਨ ਪੂਰੇ ਹੋਣ ’ਤੇ ਪਹਿਲਵਾਨ ਵਿਨੇਸ਼ ਫੋਗਾਟ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੀ। ਇਸ ਮੌਕੇ ਗੱਲ ਕਰਦਿਆਂ ਫੋਗਾਟ ਨੇ ਕਿਹਾ ਕਿ ਕਿਸਾਨਾਂ ਨੂੰ ਇੱਥੇ ਬੈਠੇ ਹੋਏ 200 ਦਿਨ ਹੋ ਗਏ ਹਨ। ਇਹ ਦੇਖ ਕੇ ਦੁੱਖ ਹੁੰਦਾ ਹੈ। ਇਹ ਸਾਰੇ ਇਸ ਦੇਸ਼ ਦੇ ਨਾਗਰਿਕ ਹਨ। ਕਿਸਾਨ ਦੇਸ਼ ਨੂੰ ਚਲਾਉਂਦੇ ਹਨ। ਉਨ੍ਹਾਂ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ ਹੈ, ਇੱਥੋਂ ਤੱਕ ਕਿ ਐਥਲੀਟ ਵੀ ਨਹੀਂ - ਜੇਕਰ ਉਹ ਸਾਨੂੰ ਖਾਣਾ ਨਹੀਂ ਦਿੰਦੇ ਤਾਂ ਅਸੀਂ ਮੁਕਾਬਲਾ ਨਹੀਂ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਕਿਸਾਨਾਂ ਦੀ ਗੱਲ ਸੁਣੇ, ਕਿਉਂਕਿ ਜੇਕਰ ਲੋਕ ਇਸ ਤਰ੍ਹਾਂ ਸੜਕਾਂ ’ਤੇ ਬੈਠੇ ਰਹਿਣਗੇ ਤਾਂ ਦੇਸ਼ ਤਰੱਕੀ ਨਹੀਂ ਕਰੇਗਾ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਹਰਿਆਣਾ ਚੋਣਾਂ ਲੜੇਗੀ, ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦੀ ਪੇਸ਼ਕਸ਼ ਕਰਦੀ ਹੈ ਤਾਂ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਮੈਂ ਇਸ ’ਤੇ ਨਹੀਂ ਬੋਲਾਂਗੀ, ਮੈਂ ਰਾਜਨੀਤੀ ਬਾਰੇ ਗੱਲ ਨਹੀਂ ਕਰਾਂਗੀ। ਮੈਂ ਆਪਣੇ ਪਰਿਵਾਰ ਵਿਚ ਆਈ ਹਾਂ। ਉਲੰਪਿਕ ਕੁਸ਼ਤੀ ਫਾਈਨਲ ਤੋਂ ਅਯੋਗ ਹੋਣ ’ਤੇ ਵਿਨੇਸ਼ ਫੋਗਾਟ ਨੇ ਕਿਹਾ ਕਿ ਜੇਕਰ ਤੁਸੀਂ ਕਰ ਸਕਦੇ ਹੋ, ਤਾਂ ਅੱਜ ਕਿਸਾਨਾਂ ਦੇ ਸੰਘਰਸ਼ ’ਤੇ ਜ਼ਿਆਦਾ ਧਿਆਨ ਦਿਓ। ਮੈਂ ਨਹੀਂ ਚਾਹੁੰਦੀ ਕਿ ਮੇਰੇ ’ਤੇ ਫੋਕਸ ਹੋਵੇ। ਮੈਂ ਤੁਹਾਨੂੰ ਕਾਲ ਕਰਾਂਗੀ ਅਤੇ ਦਿਨ ਆਉਣ ’ਤੇ ਇਸ ਬਾਰੇ ਗੱਲ ਕਰਾਂਗੀ।   

  

ਕਿਹਾ : ਭਾਰਤੀਆਂ ਨੇ ਹਮੇਸ਼ਾ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ

ਨਵੀਂ ਦਿੱਲੀ/ਬਿਊਰੋ ਨਿਊਜ਼ :  ਭਾਰਤ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੂੰ ਸਥਾਪਿਤ ਹੋਏ ਅੱਜ 75 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਫ ਜਸਟਿਸ ਡੀ ਵਾਈ ਚੰਦਰਚੂਹੜ ਵੱਲੋਂ ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ’ਤੇ ਮੋਹਰ ਅਤੇ ਸਿੱਕਾ ਰਿਲੀਜ਼ ਕੀਤਾ ਗਿਆ। ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸਿੱਬਲ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ 75 ਸਾਲ, ਇਹ ਸਿਰਫ਼ ਇਕ ਸੰਸਥਾ ਦੀ ਯਾਤਰਾ ਨਹੀਂ ਹੈ, ਇਹ ਭਾਰਤ ਦੇ ਸੰਵਿਧਾਨ ਅਤੇ ਇਸ ਦੇ ਸੰਵਿਧਾਨਕ ਮੁੱਲਾਂ ਦੀ ਯਾਤਰਾ ਹੈ। ਇਹ ਭਾਰਤ ਦੇ ਇਕ ਲੋਕਤੰਤਰ ਦੇ ਰੂਪ ਵਿਚ ਹੋਰ ਪਰਿਪੱਕ ਹੋਣ ਦੀ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਹਮੇਸ਼ਾ ਹੀ ਭਾਰਤੀ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ। ਇਸ ਲਈ, ਸੁਪਰੀਮ ਕੋਰਟ ਦੇ ਇਹ 75 ਸਾਲ ਲੋਕਤੰਤਰ ਦੀ ਜਨਨੀ ਵਜੋਂ ਭਾਰਤ ਦੀ ਸ਼ਾਨ ਨੂੰ ਹੋਰ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਸੁਪਰੀਮ ਕੋਰਟ ਨੇ ਸਾਡੀ ਸੰਸਥਾ ਵਿਚ ਸਾਡੇ ਭਰੋਸੇ ਅਤੇ ਵਿਸ਼ਵਾਸ ਨੂੰ ਬਰਕਰਾਰ ਰੱਖਿਆ ਹੈ। 

  

ਸਰਵਣ ਸਿੰਘ ਪੰਧੇਰੇ ਨੇ ਕੇਂਦਰ ਸਰਕਾਰ ਕੋਲੋਂ ਰਸਤਾ ਖੋਲ੍ਹਣ ਦੀ ਕੀਤੀ ਮੰਗ

ਸ਼ੰਭੂ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਦੋਵੇਂ ਬਾਰਡਰ ’ਤੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੈਂ ਸ਼ੰਭੂ ਬਾਰਡਰ ਮੋਰਚੇ ਦੀ ਸਟੇਜ ਤੋਂ ਬੋਲ ਰਿਹਾ ਹਾਂ। ਉਨ੍ਹਾਂ ਕਿਹਾ ਕਿ 13 ਫਰਵਰੀ ਤੋਂ ਸ਼ੁਰੂ ਹੋਗਏ ਕਿਸਾਨੀ ਅੰਦੋਲਨ ਦੇ ਅੱਜ 200 ਦਿਨ ਪੂਰੇ ਹੋ ਗਏ ਹਨ ਅਤੇ ਲੱਖਾਂ ਕਿਸਾਨ ਇੱਥੇ ਅਤੇ ਖਨੌਰੀ ਤੇ ਹੋਰ ਸਰਹੱਦਾਂ ’ਤੇ ਇਕੱਠੇ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਵਿਨੇਸ਼ ਫੋਗਾਟ ਦਾ ਸੁਨੇਹਾ ਮਿਲਿਆ ਹੈ, ਉਹ ਵੀ ਇਥੇ ਪੁੱਜਣਗੇ ਤੇ ਅਸੀਂ ਉਨ੍ਹਾਂ ਦਾ ਸਨਮਾਨ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅੱਜ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਾਂਗੇ ਕਿ ਇਹ ਰਸਤਾ ਖੋਲ੍ਹਿਆ ਜਾਵੇ ਅਤੇ ਸਾਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ, ਜਿਥੇ ਅਸੀਂ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇ ਨਾਲ-ਨਾਲ ਹੋਰ ਮੰਗਾਂ ਕਰ ਸਕੀਏ।  

 

  

ਸੈਂਸਰ ਬੋਰਡ ਤੋਂ ਨਹੀਂ ਮਿਲਿਆ ਸਰਟੀਫਿਕੇਟ, 6 ਸਤੰਬਰ ਨੂੰ ਫਿਲਮ ਹੋਣੀ ਸੀ ਰਿਲੀਜ਼

ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਦੀ ਆਉਣ ਦੀ ਵਾਲੀ ਫਿਲਮ ‘ਐਮਰਜੈਂਸੀਂ ਦੀ ਰਿਲੀਜ਼ਿੰਗ ’ਤੇ ਰੋਕ ਲਗਾ ਦਿੱਤੀ ਗਈ ਹੈ। ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਟ ਨੇ ਫਿਲਮ ਨੂੰ ਕਲੀਅਰ ਕਰ ਦਿੱਤਾ ਸੀ ਪਰ ਬਾਅਦ ’ਚ ਸਰਟੀਫਿਕੇਟ ’ਤੇ ਰੋਕ ਲਗਾ ਦਿੱਤੀ। ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੇ ਕਿਹਾ ਕਿ ਪਤਾ ਨਹੀਂ ਅਚਾਨਕ ਕੀ ਹੋਇਆ ਕਿ ਫ਼ਿਲਮ ਨੂੰ ਬਲੈਕ ਆਊਟ ਹੀ ਕਰ ਦਿੱਤਾ ਗਿਆ ਹੈ ਅਤੇ  ਇਸ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਜੋ ਹਾਲਾਤ ਹਨ ਉਨ੍ਹਾਂ ਨੂੰ ਦੇਖ ਕੇ ਮੈਨੂੰ ਬਹੁਤ ਬੁਰਾ ਲੱਗਿਆ। ਜ਼ਿਕਰਯੋਗ ਹੈ ਕਿ ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀਂ’ ਦਾ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸੈਂਸਰ ਬੋਰਡ ਨੂੰ ਫਿਲਮ ’ਤੇ ਰੋਕ ਲਗਾਉਣ ਦੀ ਸਬੰਧੀ ਚਿੱਠੀਆਂ ਵੀ ਲਿਖੀਆਂ ਗਈਆਂ ਸਨ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.