Tuesday, 23 June 2026

ਸੁਖਬੀਰ ਬਾਦਲ ਨੂੰ ਕੀਤੇ ਗੁਨਾਹਾਂ ਲਈ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਧਾਰਮਿਕ ਸਜਾ ਲਗਾਈ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ। ਸੁਖਬੀਰ ਬਾਦਲ ਉਤੇ ਉਨ੍ਹਾਂ ਦੀ ਸਰਕਾਰ ਸਮੇਂ ਡੇਰਾ ਸੱਚਾ ਸੌਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦਾ ਆਰੋਪ ਲੱਗਿਆ ਸੀ। ਜਥੇਦਾਰ ਗਿਆਨੀ ਰਬਘੀਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਰਹਿੰਦੇ ਹੋਏ ਸੁਖਬੀਰ ਬਾਦਲ ਵੱਲੋਂ ਕੁੱਝ ਅਜਿਹੇ ਫੈਸਲੇ ਲਏ ਗਏ ਜਿਸ ਨਾਲ ਸਿੱਖ ਪੰਥ ਨੂੰ ਬਹੁਤ ਨੁਕਸਾਨ ਹੋਇਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ  2007 ਤੋਂ 2017 ਤੱਕ ਦੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦੇ ਕੈਬਨਿਟ ਮੰਤਰੀਆਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਕ ਸਾਧਾਰਨ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਉਧਰ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਕੀਤੇ ਗਏ ਗੁਨਾਹਾਂ ਸਬੰਧੀ ਦੱਸਿਆ ਜਾਵੇਗਾ, ਜਿਸ ’ਤੇ ਸੁਖਬੀਰ ਸਿੰਘ ਬਾਦਲ ਆਪਣਾ ਪੱਖ ਰੱਖਣਗੇ।

ਭੜਕੇ ਕਿਸਾਨਾਂ ਨੇ ਲਗਾਇਆ ਜਾਮ, ਪੁੱਛਿਆ ਰੇਡ ਦਾ ਕਾਰਨ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ’ਚ ਨੈਸ਼ਨਲ ਇਨਵੈਸਟੀਗੇਸ਼ਨ ਦੀ ਟੀਮ (ਐਨਆਈਏ) ਵੱਲੋਂ ਅੱਜ ਸਵੇਰੇ ਛਾਪੇਮਾਰੀ ਕੀਤੀ ਗਈ। ਇਸੇ ਛਾਪੇਮਾਰੀ ਦੌਰਾਨ ਪੰਜਾਬ ਦੇ ਜ਼ਿਲ੍ਹਾ ਬਠਿੰਡਾ ’ਚ ਰਾਮਪੁਰਾ ਫੂਲ ਦੇ ਸਰਾਭਾ ਨਗਰ ’ਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਸੁਖਵਿੰਰ ਕੌਰ ਖੰਡੀ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ। ਜਦਕਿ ਐਨਆਈਏ ਵੱਲੋਂ ਕੀਤੀ ਗਈ ਇਸ ਰੇਡ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਅਤੇ ਇਸ ਤੋਂ ਨਾਰਾਜ਼ ਕਿਸਾਨ ਆਗੂਆਂ ਨੇ ਸੁਖਵਿੰਦਰ ਖੰਡੀ ਦੇ ਘਰ ਦੇ ਬਾਹਰ ਜਾਮ ਲਗਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਸਾਨੂੰ ਰੇਡ ਦੇ ਕਾਰਨਾਂ ਸਬੰਧੀ ਨਹੀਂ ਦੱਸਿਆ ਜਾਂਦਾ ਉਦੋਂ ਇਥੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਉਧਰ ਹਰਿਆਣਾ ਦੇ ਸੋਨੀਪਤ ’ਚ ਪੰਕਜ ਤਿਆਗੀ ਨਾਮ ਦੇ ਇਕ ਵਿਅਕਤੀ ਦੇ ਘਰ ਵੀ ਐਨਆਈਏ ਦੀ ਟੀਮ ਵੱਲੋਂ ਰੇਡ ਕੀਤੀ ਗਈ। ਤਿਆਗੀ ਖਿਲਾਫ਼ ਉਤਰ ਪ੍ਰਦੇਸ਼ ਦੇ ਲਖਨਊ ’ਚ ਇਕ ਮਾਮਲਾ ਦਰਜ ਹੋਇਆ ਸੀ, ਜਿਸ ਦੇ ਚਲਦਿਆਂ ਉਸ ਦੇ ਖਿਲਾਫ਼ ਇਹ ਛਾਪੇਮਾਰੀ ਕੀਤੀ ਗਈ।

 

ਰਾਣਾ ਪਰਿਵਾਰ ਨੂੰ ਸੇਬੀ ਨੇ ਲਗਾਇਆ 63 ਕਰੋੜ ਰੁਪਏ ਦਾ ਜੁਰਮਾਨਾ

ਕਪੂਰਥਲਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨੇ ਨੋਟਿਸ ਜਾਰੀ ਕਰਕੇ ਵੱਡਾ ਝਟਕਾ ਦਿੱਤਾ ਹੈ। ਜਿਸ ਦੇ ਚਲਦਿਆਂ ਰਾਣਾ ਸ਼ੂਗਰ ਲਿਮਟਿਡ ਦੀਆਂ ਮੁਸ਼ਕਲਾਂ ਕਾਫੀ ਵਧ ਗਈਆਂ ਹਨ।  ਸੇਬੀ ਨੇ ਰਾਣਾ ਸ਼ੂਗਰ ਮਿੱਲ ਦੇ ਨਿਰਦੇਸ਼ਕ ਮੰਡਲ ਸਮੇਤ ਪੰਜ ਫਰਮਾਂ ਉਤੇ ਦੋ ਸਾਲਾਂ ਲਈ ਪਾਬੰਦੀ ਵੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰਾਣਾ ਸ਼ੂਗਰ ਮਿੱਲ ਲਿਮਟਿਡ ਦੇ ਚੇਅਰਮੈਨ, ਐਮਡੀ, ਡਾਇਰੈਕਟਰ ਅਤੇ ਪ੍ਰਮੋਟਰ, ਰਾਣਾ ਪਰਿਵਾਰ ਦੇ ਮੈਂਬਰਾਂ ਸਮੇਤ ਛੇ ਫਰਮਾਂ ਸਮੇਤ 15 ’ਤੇ 63 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸੇਬੀ ਦੇ ਚੀਫ ਜਨਰਲ ਮੈਨੇਜਰ ਵੱਲੋਂ ਜਾਰੀ ਅੰਤਮ ਹੁਕਮ ਵਿੱਚ ਉਕਤ ਰਕਮ ਦਾ ਭੁਗਤਾਨ 45 ਦਿਨਾਂ ਦੇ ਅੰਦਰ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਰਐੱਸਐੱਲ ਨੂੰ 60 ਦਿਨਾਂ ਦੇ ਅੰਦਰ ਪੰਜ ਫਰਮਾਂ ਤੋਂ 15 ਕਰੋੜ ਰੁਪਏ ਦੇ ਜੁਰਮਾਨੇ ਦੀ ਰਕਮ ਵਸੂਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।   

ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸ਼ੋਸ਼ਲ ਮੀਡੀਆ ’ਤੇ ਦਿੱਤੀ ਗਈ। ਧਿਆਨ ਰਹੇ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਫੈਸਲਾ ਭਲਕੇ ਸ਼ੁੱਕਰਵਾਰ ਨੂੰ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਬਾਦਲ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਭਲਕੇ ਸ਼ੁੱਕਰਵਾਰ ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣੀ ਹੈ। ਇਸ ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.