Tuesday, 23 June 2026

ਕੰਗਣਾ ਵੱਲੋਂ ਕਿਸਾਨੀ ਅੰਦੋਲਨ ਖਿਲਾਫ਼ ਦਿੱਤੇ ਬਿਆਨ ਤੋਂ ਨਾਰਾਜ਼ ਹਨ ਮਾਨ

ਸੰਗਰੂਰ/ਬਿਊਰੋ ਨਿਊਜ਼ : ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਖਿਲਾਫ਼ ਵਿਵਾਦ ਬਿਆਨ ਦਿੱਤਾ ਹੈ। ਹਰਿਆਣਾ ਦੇ ਕਰਨਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਮਾਨ ਨੇ ਕਿਹਾ ਕਿ ਕੰਗਣਾ ਰਣੌਤ ਨੂੰ ਰੇਪ ਦਾ ਬਹੁਤ ਤਜ਼ਰਬਾ ਹੈ ਅਤੇ ਤੁਸੀਂ ਉਸ ਤੋਂ ਪੁੱਛ ਸਕਦੇ ਹੋ ਕਿ ਰੇਪ ਕਿਸ ਤਰ੍ਹਾਂ ਹੁੰਦਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਣਾ ਰਣੌਤ ਨੇ ਲੰਘੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਰੇਪ ਹੋਣ ਦੀ ਗੱਲ ਆਖੀ ਸੀ। ਕੰਗਣਾ ਦੇ ਇਸ ਬਿਆਨ ਤੋਂ ਸਿਮਰਨਜੀਤ ਸਿੰਘ ਮਾਨ ਨਾਰਾਜ ਸਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਕੰਗਣਾ ਦੇ ਬਿਆਨ ਨਾ ਜੋੜ ਕੇ ਦੇਖਿਆ ਰਿਹਾ ਹੈ। ਅਕਸਰ ਵਿਵਾਦਾਂ ’ਚ ਰਹਿਣ ਵਾਲੀ ਕੰਗਣਾ ਰਣੌਤ ਦੀ ਆਉਣ ਫਿਲਮ ‘ਐਮਰਜੈਂਸੀ’ ਵੀ ਵਿਵਾਦਾਂ ਵਿਚ ਘਿਰੀ ਹੋਈ ਹੈ।

  

ਹੁਣ ਸਰਪੰਚ ਅਤੇ ਪੰਚ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਹੀਂ ਲੜ ਸਕਣਗੇ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਕੈਬਨਿਟ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ ਅਤੇ ਸੂਬੇ ਵਿਚ ਪੀਸੀਐਸ ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਲਈ ਵੀ ਹਰੀ ਝੰਡੀ ਦਿੱਤੀ ਗਈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਿਵਲ ਸਰਵਿਸਿਜ਼ ਦੇ ਅਹੁਦਿਆਂ ਦੀ ਗਿਣਤੀ ਪੰਜਾਬ ’ਚ 310 ਹੁੰਦੀ ਸੀ ਜਿਨ੍ਹਾਂ ਨੂੰ ਵਧਾ ਕੇ ਹੁਣ 369 ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਵਿਚ ਸੈਸ਼ਨ ਡਵੀਜ਼ਨ ਵਿਚ 36 ਨਵੀਆਂ ਅਸਾਮੀਆਂ ਭਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ। ਕੈਬਨਿਟ ਮੀਟਿੰਗ ਦੌਰਾਨ ਪੰਚਾਇਤੀ ਰਾਜ ਐਕਟ 1994 ਵਿਚ ਸੋਧ ਕਰਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਨਵੀਂ ਸੋਧ ਅਨੁਸਾਰ ਹੁਣ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾਵੇਗੀ। ਜਦਕਿ ਪੰਜਾਬ ਵਿਚ ਪਹਿਲਾਂ ਸਰਪੰਚ ਅਤੇ ਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾ ਸਕਦੀਆਂ ਸਨ, ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦਾ ਨਿਯਮ ਖਤਮ ਕਰ ਦਿੱਤਾ ਹੈ।

  

ਪੈਨਲ ’ਚ ਬਸੰਤ ਗਰਗ, ਦੀਪ੍ਰਵਾ ਅਤੇ ਦਲਜੀਤ ਸਿੰਘ ਦਾ ਨਾਮ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿੱਤ ਸਕੱਤਰ ਦੇ ਅਹੁਦੇ ਲਈ ਯੂਟੀ ਪ੍ਰਸ਼ਾਸਨ ਨੂੰ 3 ਆਈਏਐਸ ਅਧਿਕਾਰੀਆਂ ਦੂਜਾ ਪੈਨਲ ਭੇਜ ਦਿੱਤਾ ਹੈ। ਇਸ ਪੈਨਲ ’ਚ 2005 ਬੈਚ ਦੇ ਪੰਜਾਬ ਕੇਡਰ ਨਾਲ ਸਬੰਧਤ ਆਈਏਐਸ ਅਧਿਕਾਰੀ ਬਸੰਤ ਗਰਗ, ਦੀਪ੍ਰਵਾ ਲਾਕੜਾ ਅਤੇ ਦਲਜੀਤ ਸਿੰਘ ਮੰਗਤ ਦਾ ਨਾਮ ਸ਼ਾਮਲ ਹੈ। ਇਨ੍ਹਾਂ ਤਿੰਨੋਂ ਅਧਿਕਾਰੀਆਂ ਦੇ ਨਾਮ ਯੂਟੀ ਪ੍ਰਸ਼ਾਸਨ ਰਾਹੀਂ ਕੇਂਦਰ ਨੂੰ ਭੇਜੇ ਗਏ ਹਨ, ਜਿਨ੍ਹਾਂ ਵਿਚੋਂ ਕੇਂਦਰ ਸਰਕਾਰ ਵੱਲੋਂ ਕਿਸੇ ਇਕ ਨੂੰ ਵਿੱਤ ਸਕੱਤਰ ਨਿਯੁਕਤ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਿੱਤ ਸਕੱਤਰ ਦੇ ਅਹੁਦੇ ਲਈ ਅਮਿਤ ਢਾਕਾ, ਅਮਿਤ ਕੁਮਾਰ ਅਤੇ ਮੁਹੰਮਦ ਤਯਬ ਦਾ ਪੈਨਲ ਭੇਜਿਆ ਗਿਆ ਸੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਾਮਨਜ਼ੂਰ ਕਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਕੋਲੋਂ ਨਵੇਂ ਪੈਨਲ ਦੀ ਮੰਗ ਕੀਤੀ ਗਈ ਸੀ। ਧਿਆਨ ਰਹੇ ਕਿ ਵਿੱਤ ਸਕੱਤਰ ਦਾ ਅਹੁਦਾ 19 ਜੂਨ ਨੂੰ ਆਈਏਐਸ ਵਿਜੇ ਨਾਮਦੇਵ ਰਾਓ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਖਾਲੀ ਹੋ ਗਿਆ ਸੀ।

  

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਅਰੋੜਾ ਨੂੰ ਪਾਰਟੀ ’ਚ ਕੀਤਾ ਸ਼ਾਮਲ

ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਰੋੜਾ ਦੇ ਕਾਂਗਰਸ ਪਾਰਟੀ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਕਿਉਂਕਿ ਉਨ੍ਹਾਂ ਦਾ ਹਲਕਾ ਹੁਸ਼ਿਆਰਪੁਰ ਦੇ ਨਾਲ-ਨਾਲ ਚੱਬੇਵਾਲ ਹਲਕੇ ’ਚ ਵੀ ਕਾਫ਼ੀ ਪ੍ਰਭਾਵ ਹੈ, ਜਿਸ ਦਾ ਅਸਰ ਚੱਬੇਵਾਲ ਜ਼ਿਮਨੀ ਚੋਣ ’ਚ ਦੇਖਣ ਨੂੰ ਮਿਲੇਗਾ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਉਹ ਉਦਯੋਗ ਮੰਤਰੀ ਰਹੇ ਅਤੇ ਜਦੋਂ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁੰਦਰ ਸ਼ਾਮ ਅਰੋੜਾ ਚੋਣ ਹਾਰ ਗਏ ਸਨ ਅਤੇ ਇਸ ਤੋਂ ਬਾਅਦ ਉਹ ਭਾਜਪਾ ’ਚ ਸ਼ਾਮਲ ਹੋ ਗਏ ਸਨ। ਧਿਆਨ ਰਹੇ ਕਿ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਮਾਮਲੇ ’ਚ ਜੇਲ੍ਹ ਵੀ ਜਾ ਚੁੱਕੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.