Tuesday, 23 June 2026

ਕਿਹਾ : ਮਾਮਲੇ ਨਾਲ ਸਬੰਧਤ ਸਬੂਤਾਂ ਨਾਲ ਨਹੀਂ ਕੀਤੀ ਜਾਵੇਗੀ ਕੋਈ ਛੇੜਛਾੜ

ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ ਦੀ ਬੇਟੀ ਕੇ ਕਵਿਤਾ ਨੂੰ ਸੁਪਰੀਮ ਕੋਰਟ ਨੇ ਅੱਜ ਸ਼ਰਾਬ ਘੁਟਾਲਾ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇ ਕਵਿਤਾ ਪਿਛਲੇ 6 ਮਹੀਨਿਆਂ ਤੋਂ ਜੇਲ੍ਹ ’ਚ ਬੰਦ ਸਨ। ਸੁਣਵਾਈ ਦੌਰਾਨ ਕੇ ਕਵਿਤਾ ਨੇ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ ਵਿਸ਼ਵਨਾਥਨ ਦੀ ਬੈਂਚ ਸਾਹਮਣੇ ਦਲੀਲ ਦਿੱਤੀ ਕਿ ਮੈਂ ਇਕ ਮਹਿਲਾ ਹਾਂ ਅਤੇ ਜ਼ਮਾਨਤ ਇਕ ਆਮ ਪ੍ਰਕਿਰਿਆ ਹੈ। ਇਸ ਮਾਮਲੇ ’ਚ ਜਾਂਚ ਪੂਰੀ ਹੋ ਚੁੱਕੀ ਅਤੇ ਉਨ੍ਹਾਂ ਦੇ ਦੇਸ਼ ਛੱਡ ਕੇ ਜਾਣ ਦਾ ਵੀ ਕੋਈ ਖਤਰਾ ਨਹੀਂ। ਸੁਪਰੀਮ ਕੋਰਟ ਨੇ ਕੇ ਕਵਿਤਾ ਨੂੰ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਵੱਲੋਂ ਸਬੂਤਾਂ ਨਾਲ ਕੋੲਪ ਛੇੜਛਾੜ ਨਹੀਂ ਜਾਵੇਗੀ ਅਤੇ ਨਾ ਹੀ ਕਿਸੇ ਗਵਾਹ ਨੂੰ ਪ੍ਰਭਾਵਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੋਰਟ 10-10 ਲੱਖ ਰੁਪਏ ਦਾ ਜ਼ਮਾਨਤ ਬਾਂਡ ਭਰਨ ਦੇ ਕੇ ਕਵਿਤਾ ਨੂੰ ਹੁਕਮ ਦਿੱਤਾ। ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।

ਕਿਹਾ : ਪੰਜਾਬ ਦੇ ਲੋਕਾਂ ਕੋਲੋਂ ਖੁਦ ਹੀ ਮੁਆਫ਼ੀ ਮੰਗੇ ਕੰਗਣਾ

ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਪਰ ਪੰਜਾਬ ਦੇ ਕਿਸਾਨ ਇਸ ਨੂੰ ਮੰਨਣ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੈ ਅਤੇ ਭਾਜਪਾ ਵੱਲੋਂ ਉਸ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕੰਗਣਾ ਵੱਲੋਂ ਦਿੱਤੇ ਬਿਆਨ ਨੂੰ ਸਹੀ ਨਹੀਂ ਮੰਨਦੀ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕਰੇ ਅਤੇ ਉਸ ਨੂੰ ਲੋਕਾਂ ਕੋਲੋਂ ਮੁਆਫ਼ੀ ਮੰਗਣ ਲਈ ਕਹਿਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਕੰਗਣਾ ਦੇ ਬਿਆਨ ਦਾ ਵਿਰੋਧ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੰਗਣਾ ਰਣੌਤ ਮੁਆਫ਼ੀ ਨਹੀਂ ਮੰਗਦੀ ਉਦੋਂ ਤੱਕ ਉਸ ਦਾ ਦੇਸ਼ ਭਰ ’ਚ ਵਿਰੋਧ ਜਾਰੀ ਰਹੇਗਾ। ਜਦਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਕੰਗਣਾ ਰਣੌਤ ਦੀ ਮਾਨਸਿਕ ਸਥਿਤੀ ’ਤੇ ਸਵਾਲ ਉਠਾਅ ਚੁੱਕੇ ਹਨ। ਜ਼ਿਕਰਯੋਗ ਹੈ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੇ ਲੰਘੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਰੇਪ ਹੋਣ ਦੀ ਗੱਲ ਆਖੀ ਸੀ।

 

ਦੋਵੇਂ ਆਗੂਆਂ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ

ਅੰਮਿ੍ਰਤਸਰ/ਬਿੂਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਗੁਰੂ ਨਗਰੀ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ ਸਿਸੋਦੀਆ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਗੁਰੂ ਚਰਨਾਂ ’ਚ ਸੀਸ ਨਿਵਾਇਆ ਦੇਸ਼ ’ਚ ਅਮਨ-ਸਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀਆਂ ਕੀਤੀਆਂ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਮੈਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦੀ ਸੀ। ਉਦੋਂ ਮੈਂ ਮਨ ਵਿਚ ਸੋਚਿਆ ਸੀ ਕਿ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਜ਼ਰੂਰ ਜਾਣਗੇ ਅਤੇ ਅੱਜ ਉਹ ਭਾਗਾਂ ਵਾਲਾ ਦਿਨ ਆ ਗਿਆ। ਉਨ੍ਹਾਂ ਕਿਹਾ ਕਿ ਮੈਂ ਜੇਲ੍ਹ ਤੋਂ ਬਾਹਰ ਆ ਚੁੱਕਿਆ ਅਤੇ ਜਲਦੀ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ।

 

ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਸੀ ਮੀਟਿੰਗ

ਪਟਿਆਲਾ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਵਿਖੇ ਧਰਨੇ ਉਤੇ ਬੈਠੇ ਕਿਸਾਨ ਆਗੂਆਂ ਦੀ ਅੱਜ ਪਟਿਆਲਾ ਵਿਚ ਪੰਜਾਬ ਤੇ ਹਰਿਆਣਾ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਹੋਈ। ਇਸ ਮੀਟਿੰਗ ਵਿਚ ਦੋਵੇਂ ਧਿਰਾਂ ਵਲੋਂ ਆਪਣੇ-ਆਪਣੇ ਪੱਖ ਰੱਖ ਕੇ ਇਹ ਮੀਟਿੰਗ ਸਮਾਪਤ ਕਰ ਲਈ ਗਈ। ਇਸ ਮੌਕੇ ਕਿਸਾਨ ਆਗੂਆਂ ਵਲੋਂ 31 ਅਗਸਤ ਨੂੰ ਪੰਜਾਬ ਤੇ ਹਰਿਆਣਾ ਸਰਹੱਦ ਨਾਲ ਲੱਗਦੇ ਦੋ ਤੇ ਰਾਜਸਥਾਨ ਨਾਲ ਲੱਗਦੀ ਇਕ ਸਰਹੱਦ ਉਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਮੁਜਾਹਰੇ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਆਗੂਆਂ ਨੂੰ ਪੰਜਾਬ ਅਤੇ ਹਰਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਸੀ, ਤਾਂ ਜੋ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਮਿਲ ਕੇ ਫੈਸਲਾ ਕਰ ਸਕਣ। ਪਰ ਅੱਜ ਵੀ ਕਿਸਾਨ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਚ ਮੀਟਿੰਗ ਹੋਈ ਪ੍ਰੰਤੂ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.