Tuesday, 23 June 2026

ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਡਿੰਪੀ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਦੇ ਚਰਚੇ ਚੱਲ ਰਹੇ ਹਨ। ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਚਰਚੇ ਹਨ। ਸਿਆਸੀ ਗਲਿਆਰਿਆਂ ਵਿਚ ਇਸ ਦੀ ਵੱਡੀ ਪੱਧਰ ’ਤੇ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਵਲੋਂ ਗਿੱਦੜਬਾਹਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਡਿੰਪੀ ਢਿੱਲੋਂ ਦੋ ਵਾਰ ਗਿੱਦੜਬਾਹਾ ਹਲਕਾ ਤੋਂ ਰਾਜਾ ਵੜਿੰਗ ਖਿਲਾਫ ਚੋਣ ਲੜ ਚੁੱਕੇ ਹਨ ਅਤੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਕੁਝ ਸਮੇਂ ਤੋਂ ਗਿੱਦੜਬਾਹਾ ਹਲਕੇ ਵਿਚ ਸਰਗਰਮ ਹਨ ਅਤੇ ਉਨ੍ਹਾਂ ਦੇ ਇਥੋਂ ਜ਼ਿਮਨੀ ਚੋਣ ਲੜਨ ਦੀ ਸੰਭਾਵਨਾ ਹੈ। ਜਿਸ ਕਾਰਨ ਹਰਦੀਪ ਸਿੰਘ ਡਿੰਪੀ ਅਕਾਲੀ ਦਲ ਨਾਲੋਂ ਨਾਰਾਜ਼ ਚੱਲ ਰਹੇ ਹਨ।

 

ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਜਲਗਾਉਂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਮਾਵਾਂ, ਭੈਣਾਂ ਤੇ ਧੀਆਂ ਦੀ ਸੁਰੱਖਿਆ ਦੇਸ਼ ਦੀ ਤਰਜੀਹ ਹੈ। ਮੈਂ ਲਾਲ ਕਿਲੇ ਦੀ ਫ਼ਸੀਲ ਤੋਂ ਵਾਰ ਵਾਰ ਇਹ ਮੁੱਦਾ ਚੁੱਕਿਆ ਹੈ। ਦੇਸ਼ ਦਾ ਕੋਈ ਵੀ ਰਾਜ ਹੋਵੇ, ਮੈਂ ਆਪਣੀਆਂ ਭੈਣਾਂ ਤੇ ਧੀਆਂ ਦੀ ਪੀੜ ਤੇ ਗੁੱਸੇ ਨੂੰ ਸਮਝਦਾ ਹਾਂ।’’ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਹਰੇਕ ਸਿਆਸੀ ਪਾਰਟੀ ਤੇ ਸੂਬਾ ਸਰਕਾਰ ਨੂੰ ਦੱਸਣਗੇ ਕਿ ਔਰਤਾਂ ਖਿਲਾਫ਼ ਅਪਰਾਧ ਨਾ-ਮੁਆਫੀਯੋਗ ਪਾਪ ਹੈ। ਜੋ ਵੀ ਕੋਈ ਦੋਸ਼ੀ ਹੈ ਉਹ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘‘ਔਰਤਾਂ ਖਿਲਾਫ਼ ਅਪਰਾਧਾਂ ਦੇ ਸਾਜਿਸ਼ਘਾੜਿਆਂ ਦੀ ਮਦਦ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਹਸਪਤਾਲ ਹੋਵੇ ਜਾਂ ਫਿਰ ਸਕੂਲ, ਸਰਕਾਰ ਜਾਂ ਪੁਲੀਸ ਪ੍ਰਬੰਧ, ਜਿਸ ਕਿਸੇ ਪੱਧਰ ’ਤੇ ਅਣਗਹਿਲੀ ਹੋਈ ਹੈ, ਹਰੇਕ ਦੀ ਜਵਾਬਦੇਹੀ ਨਿਰਧਾਰਿਤ ਹੋਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ, ‘‘ਉਪਰ ਤੋਂ ਹੇਠਾਂ ਤੱਕ ਸੁਨੇਹਾ ਜਾਣਾ ਚਾਹੀਦਾ ਹੈ। ਇਹ ਪਾਪ ਨਾ-ਮੁਆਫ਼ੀਯੋਗ ਹੈ। ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ, ਪਰ ਔਰਤਾਂ ਦੇ ਗੌਰਵ ਤੇ ਜੀਵਨ ਦੀ ਰਾਖੀ ਸਮਾਜ ਤੇ ਸਰਕਾਰ ਦੋਵਾਂ ਵਜੋਂ ਸਾਡੇ ਸਾਰਿਆਂ ’ਤੇ ਵੱਡੀ ਜਿੰਮੇਵਾਰੀ ਹੈ।’’

ਮੁੱਖ ਸ਼ੂਟਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇ ਜਾਰੀ

ਅੰਮਿ੍ਰਤਸਰ/ਬਿਊਰੋ  ਨਿਊਜ਼ : ਅੰਮਿ੍ਰਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ’ਤੇ ਹੋਏ ਮਾਮਲੇ ਦੇ ਸਬੰਧ ’ਚ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਦਕਿ ਮੁੱਖ ਹਮਲਾਵਰ ਅਜੇ ਵੀ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਗਿ੍ਰਫ਼ਤਾਰ ਕੀਤੇ ਵਿਅਕਤੀਆਂ ਵਿਚ ਸੁਖਚੈਨ ਸਿੰਘ ਦਾ ਸਹੁਰਾ ਸਰਵਣ ਸਿੰਘ ਵਾਸੀ ਟਾਂਡਾ ਹੁਸਅਿਾਰਪੁਰ ਵੀ ਸ਼ਾਮਲ ਹੈ। ਸਰਵਣ ਸਿੰਘ, ਸੁਖਚੈਨ ਦੀ ਪਹਿਲੀ ਪਤਨੀ ਦਾ ਪਿਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਹੋਰਨਾਂ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਤੇ ਚਮਕੌਰ ਸਿੰਘ ਦੋਵੇਂ ਵਾਸੀ ਪਿੰਡ ਠੱਠ (ਤਰਨ ਤਾਰਨ), ਹੋਟਲ ਮਾਲਕ ਦਿਗਾਂਬਰ ਅਤਰੀ ਤੇ ਹੋਟਲ ਮੈਨੇਜਰ ਅਭਿਲਾਸ਼ ਭਾਸਕਰ ਵਾਸੀ ਕੱਟੜਾ ਆਹਲੂਵਾਲੀਆ ਵਜੋਂ ਦੱਸੀ ਗਈ ਹੈ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੇ ਦੋਵਾਂ ਸ਼ੂਟਰਾਂ ਨੂੰ ਪਨਾਹ ਦਿੱਤੀ ਸੀ ਜਦੋਂਕਿ ਹੋਟਲ ਮਾਲਕ ਤੇ ਮੈਨੇਜਰ ਨੂੰ ਇਸ ਲਈ ਕਾਬੂ ਕੀਤਾ ਗਿਆ ਕਿਉਂਕਿ ਉਨ੍ਹਾਂ ਬਿਨਾਂ ਕੋਈ ਆਈਡੀ ਪਰੂਫ ਲਿਆਂ ਸ਼ੂਟਰਾਂ ਨੂੰ ਰੂਮ ਦਿੱਤੇ ਸਨ। ਇਕ ਸ਼ੱਕੀ ਖਿਲਾਫ਼ ਕਤਲ, ਚੋਰੀ, ਲੁੱਟ-ਖੋਹ ਤੇ ਐੱਨਡੀਪੀਐੱਸ ਕੇਸਾਂ ਸਣੇ 10 ਫੌਜਦਾਰੀ ਕੇਸ ਦਰਜ ਹਨ। ਇਕ ਮਸ਼ਕੂਕ ਫਰਵਰੀ ਵਿਚ ਕਪੂਰਥਲਾ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ ਜਦੋਂਕਿ ਉਸ ਦਾ ਸਾਥੀ, ਜਿਸ ਖਿਲਾਫ਼ ਐੱਨਡੀਪੀਐੱਸ ਦੇ ਕੇਸ ਦਰਜ ਹਨ, ਪਿਛਲੇ ਸਾਲ ਸਤੰਬਰ ਵਿਚ ਇਸੇ ਜੇਲ੍ਹ ’ਚੋਂ ਛੁੱਟਿਆ ਸੀ। ਇਸ ਤੋਂ ਪਹਿਲਾਂ ਪੁਲੀਸ ਨੇ ਅਮਰੀਕਾ ਅਧਾਰਿਤ ਤਿੰਨ ਐੱਨਆਰਈਜ਼  ਸੁਖਚੈਨ ਸਿੰਘ ਦੇ ਸਾਲੇ ਸੁੁਖਵਿੰਦਰ ਸਿੰਘ, ਸਾਲੀ ਕੁਲਜਿੰਦਰ ਕੌਰ ਤੇ ਉਸ ਦੇ ਪਤੀ ਜਸਵੀਰ ਸਿੰਘ ਅਤੇ ਸੱਸ ਨਿਸ਼ਾਨ ਕੌਰ ਖਿਲਾਫ਼ ਕੇਸ ਦਰਜ ਕੀਤਾ।

 

ਹਾਲਤ ਗੰਭੀਰ, ਹਸਪਤਾਲ ਵਿਚ ਕਰਵਾਇਆ ਗਿਆ ਭਰਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੂਖਚੈਨ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਅੰਮਿ੍ਰਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ। ਘਟਨਾ ਤੋਂ ਬਾਅਦ ਪੁਲੀਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈ। ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਟੀਮ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਇਸ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਵੀ ਕੀਤੀ। ਬਾਦਲ ਨੇ ਐਕਸ ’ਤੇ ਪੋਸਟ ਵਿੱਚ ਕਿਹਾ ਤੁਹਾਡੇ ਸੂਬੇ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਪੰਜਾਬੀ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ, ਮੈਨੂੰ ਲੱਗਦਾ ਹੈ ਕਿ ਤੁਹਾਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।’ ਉਧਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਰੋਪੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.