Tuesday, 23 June 2026

ਕਿਹਾ : ਅੱਜ ਹਰ ਪੰਜਾਬੀ ਦੇ ਦਿਲ ਅੰਦਰ ਹੈ ਡਰ ਅਤੇ ਸਹਿਮ ਦਾ ਮਾਹੌਲ

ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦੇ ਮਨ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਉਨ੍ਹਾਂ ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਅੰਮਿ੍ਰਤਸਰ ਦੇ ਪਿੰਡ ਦਬੁਰਜੀ ਵਿਖੇ ਐਨ.ਆਰ.ਆਈ. ਨੂੰ ਗੋਲੀਆਂ ਮਾਰੇ ਜਾਣ ਦੀ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ  ਤੁਸੀਂ ਤਾਂ ਬੁਲਟ ਪਰੂਫ਼ ਗੱਡੀਆਂ ਤੇ ਸੈਂਕੜੇ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਚੱਲਦੇ ਹੋ ਪਰ ਪੰਜਾਬੀਆਂ ਦੀ ਸੁਰੱਖਿਆ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਅੱਜ ਵਾਪਰੀ ਘਟਨਾ ਨਾਲ ਸਾਰੇ ਪੰਜਾਬੀਆਂ ਵਿਚ ਸਹਿਮ ਦਾ ਮਾਹੌਲ ਹੈ ਤੇ ਹਰੇਕ ਦੇ ਮਨ ਵਿਚ ਇਹ ਗੱਲ ਹੈ ਕਿ ਪੰਜਾਬ ’ਚ ਅਮਨ ਕਾਨੂੰਨ ਕਿੱਥੇ ਹੈ? ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਫਿਰੌਤੀਆਂ ਮੰਗਣਾ, ਜੇਲ੍ਹਾਂ ਵਿਚ ਗੈਂਗਸਟਰਾਂ ਦੀ ਇੰਟਰਵਿਊ, ਧਮਕੀਆਂ, ਲੁੱਟਾਂ ਖ਼ੋਹਾਂ ਅਤੇ ਕਤਲ ਆਮ ਗੱਲ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅੰਮਿ੍ਰਤਰ ਵਿਚ ਇਕ ਐਨਆਰਆਈ ਨੂੰ ਦਿਨ ਦਿਹਾੜੇ ਹੀ ਉਸ ਦੇ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਇਸ ਘਟਨਾ ਦੌਰਾਨ ਅਮਰੀਕਾ ਰਹਿਣ ਵਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।  

  

ਵਿਵਾਦਤ ਦਿ੍ਰਸ਼ਾਂ ਦੇ ਨਾਲ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਲਗਾਇਆ ਆਰੋਪ

ਅੰਮਿ੍ਰਤਸਰ/ਬਿਊਰੋ ਨਿਊਜ਼ : ਬਾਲੀਵੁੱਡ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ਿੰਗ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਲਿਆ ਰਿਹਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਵਾਦਤ ਦਿ੍ਰਸ਼ਾਂ ਦੇ ਨਾਲ ਫ਼ਿਲਮ ‘ਐਮਰਜੈਂਸ’ ਦੀ ਟ੍ਰੇਲਰ ਰਿਲੀਜ਼ ਕਰਨ ਦਾ ਆਰੋਪ ਲਗਾਉਂਦੇ ਹੋਏ ਜੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਨੇ ਬ੍ਰਾਡਕਾਸਟ ਮੰਤਰਾਲੇ ਅਤੇ ਸੈਂਬਰ ਬੋਰਡ ਨੂੰ ਵੀ ਚਿੱਠੀ ਲਿਖ ਕੇ ਸਕ੍ਰਿਪਟ ਦੀ ਜਾਂਚ ਕੀਤੇ ਜਾਣ ਕਰਨ ਦੀ ਮੰਗ ਕੀਤੀ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਹ ਫ਼ਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਦੀ ਮੁੱਖ ਅਦਾਕਾਰ ਕੰਗਣਾ ਰਣੌਤ ਹੈ ਜੋ ਸ਼ੁਰੂ ਤੋਂ ਹੀ ਪੰਜਾਬ, ਸਿੱਖ ਅਤ ਕਿਸਾਨਾਂ ਦੇ ਲਈ ਵਿਵਾਦਤ ਬਿਆਨ ਦਿੰਦੀ ਆਈ ਹੈ।

 

  

ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਮਿੱਤਲ ਨੂੰ ਕੀਤਾ ਗਿਆ ਹੈ ਨਿਯੁਕਤ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੇਸ਼ ਉਪ ਰਾਸ਼ਟਰਪਤੀ ਅਤੇ ਰਾਜਸਭਾ ਦੇ ਚੇਅਰਮੈਨ ਜਗਦੀਪ ਧਨਖੜ ਵੱਲੋਂ ਇਹ ਨਿਯੁਕਤੀ ਸਿੱਖਿਆ, ਯੋਜਨਾ ਅਤੇ ਆਰਕੀਟੈਕਚਰ ’ਚ ਮੋਹਾਰਤ ਨੂੰ ਦੇਖਦੇ ਹੋਏ ਕੀਤੀ ਗਈ ਹੈ। ਇਸ ’ਤੇ ਰਾਜਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਕਿਹਾ ਕਿ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਪਰਿਸ਼ਦ ’ਚ ਮੈਂਬਰ ਦੇ ਤੌਰ ’ਤੇ ਕੰਮ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਅਤੇ ਐਸੀਪੀਏ ਪਰਿਸ਼ਦ ਦੇ ਪ੍ਰਧਾਨ ਧਰਮਿੰਦਰ ਪ੍ਰਧਾਨ ਵੱਲੋਂ ਵੀ ਡਾ. ਮਿੱਤਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਸਿੱਖਿਆ ਨੂੰ ਅੱਗੇ ਵਧਾਉਣ ਦੇ ਲਈ ਕਿਹਾ। ਜ਼ਿਕਰਯੋਗ ਹੈ ਕਿ ਪਲਾਨਿੰਗ ਅਤੇ ਆਰਕੀਟੈਕਚਰ ਸਕੂਲ ਸੰਸਦ ਦੇ ਐਕਟ ਤਹਿਤ ਬਣਾਇਆ ਗਿਆ ਹੈ। ਇਹ ਭਾਰਤ ’ਚ ਆਰਕੀਟੈਕਚਰ ਲਈ ਪ੍ਰਮੁੱਖ ਸੰਸਥਾ ਹੈ ਅਤੇ ਇਸ ਸਮੇਂ ਸਕੂਲ ਆਫ ਪਲਾਨਿੰਗ ਐਂਡ ਆਰਕੀਟੈਕਚਰ ਦੇ ਦੇਸ਼ ’ਚ ਤਿੰਨ ਇਮਾਰਤਾਂ ਹਨ। ਜਿਨ੍ਹਾਂ ’ਚੋਂ ਇਕ ਨਵੀਂ ਦਿੱਲੀ, ਦੂਜੀ ਭੂਪਾਲ ਅਤੇ ਤੀਜੀ ਵਿਜੇਵਾੜਾ ’ਚ ਹੈ ਅਤੇ ਕੇਂਦਰ ਸਰਕਾਰ ਇਨ੍ਹਾਂ ਦਾ ਹੋਰ ਵਿਸਥਾਰ ਕਰਨਾ ਚਾਹੁੰਦੀ ਹੈ।

  

ਕਿਹਾ : ਟੀਮ ਇੰਡੀਆ ’ਚ ਖੇਡਣਾ ਸੀ ਮੇਰੇ ਬਚਪਨਾ ਦਾ ਸੁਪਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਧਾਕੜ ਬੱਲੇਬਾਜ਼ ਰਹੇ ਸ਼ਿਖਰ ਧਵਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਆਖ ਦਿੱਤਾ। ਆਪਣੇ ਸੰਨਿਆਸ ਸਬੰਧੀ ਐਲਾਨ ਕਰਦੇ ਹੋਏ ਸ਼ਿਖਰ ਧਵਨ ਨੇ ਕਿਹਾ ਕਿ ਹੁਣ ਜੇਕਰ ਪਿੱਛੇ ਮੁੜ ਕੇ ਦੇਖਦਾ ਹਾਂ ਤਾਂ ਮੈਨੂੰ ਬਹੁਤ ਸਾਰੀਆਂ ਯਾਦਾਂ ਨਜ਼ਰ ਆਉਂਦੀਆਂ ਹਨ ਅਤੇ ਜਦੋਂ ਮੈਂ ਅੱਗੇ ਦੇਖਦਾ ਹਾਂ ਤਾਂ ਮੈਨੂੰ ਪੂਰੀ ਦੁਨੀਆ ਦਿਖਾਈ ਦਿੰਦੀ ਹੈ। ਸ਼ਿਖਰ ਧਵਨ ਨੇ ਟਵੀਟ ਕਰਕੇ ਕਿਹਾ ਕਿ ਮੈਂ ਅਣਗਿਣਤ ਯਾਦਾਂ ਨਾਲ ਕਿ੍ਰਕਟ ਦਾ ਆਪਣਾ ਸਫਰ ਖਤਮ ਕਰ ਰਿਹਾ ਹਾਂ। ਇੰਨੇ ਪਿਆਰ ਅਤੇ ਸਾਥ ਲਈ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ। ਉਨ੍ਹਾਂ ਕਿਹਾ ਕਿ ਮੈਂ ਆਪਣੇ ਦਿਲ ਦੇ ਇਸ ਸਕੂਨ ਨਾਲ ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਕਿ ਮੈਂ ਲੰਬੇ ਸਮੇਂ ਤੱਕ ਭਾਰਤ ਲਈ ਕ੍ਰਿਕਟ ਖੇਡਿਆ ਹਾਂ ਅਤੇ ਭਾਰਤੀ ਟੀਮ ਲਈ ਖੇਡਣਾ ਮੇਰੇ ਬਚਪਨ ਦਾ ਸੁਪਨਾ ਸੀ। ਇਸੇ ਦੌਰਾਨ ਸ਼ਿਖਰ ਧਵਨ ਨੇ ਫੈਨਜ਼, ਟੀਮ ਦੇ ਸਾਥੀ ਖਿਡਾਰੀਆਂ, ਕੋਚ, ਪਰਿਵਾਰ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਵੀ ਧੰਨਵਾਦ ਕੀਤਾ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.