Tuesday, 23 June 2026

ਪੰਜਾਬ ’ਚ ਕਾਰੋਬਾਰ ਨੂੰ ਵਧਾਉਣ ਸਬੰਧੀ ਕੀਤੀ ਗਈ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਪਹੁੰਚੇ ਜਿੱਥੇ ਉਨ੍ਹਾਂ ਵੱਡੇ ਕਾਰੋਬਾਰੀਆਂ ਅਤੇ ਫ਼ਿਲਮੀ ਹਸਤੀਆਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਪਹਿਲੇ ਗੇੜ ਦੌਰਾਨ ਉਨ੍ਹਾਂ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿਚ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਸੱਦਾ ਦਿੱਤਾ ਅਤੇ ਕੰਪਨੀ ਦੇ ਸੀਈਓ ਵੱਲੋਂ ਪੰਜਾਬ ਦੇ ਮਾਹੌਲ ਦੀ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ’ਚ ਇਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੇ ਲਈ ਆਪਣੀ ਵਾਟਰ ਅਡਵੈਂਚਰ ਟੂਰਿਜ਼ਮ ਪਾਲਿਸੀ ਬਣਾਈ ਹੈ, ਜਿਸ ਦਾ ਫਾਇਦਾ ਸੂਬਾ ਸਰਕਾਰ ਨੂੰ ਮਿਲੇਗਾ। ਕਿਉਂਕਿ ਤਾਜ ਵਰਗੇ ਵੱਡੇ ਸਮੂਹਾਂ ਵੱਲੋਂ ਸੂਬੇ ’ਚ ਨਿਵੇਸ਼ ਕਰਨ ਦੀ ਰੁਚੀ ਦਿਖਾਈ ਜਾ ਰਹੀ ਹੈ, ਜਿਸ ਤਹਿਤ ਹੁਸ਼ਿਆਰਪੁਰ ਅਤੇ ਪਠਾਨਕੋਟ ’ਚ ਕਈ ਵੱਡੀਆਂ ਕੰਪਨੀਆਂ ਵੱਲੋਂ ਹੋਟਲ ਚੇਨ ਤਹਿਤ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਸੂਬੇ ’ਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2022 ’ਚ ਜਰਮਨੀ ਦਾ ਦੌਰਾ ਵੀ ਕੀਤਾ ਸੀ।

 

32 ਸਾਲ ਪਹਿਲਾਂ 100 ਵਿਦਿਆਰਥਣਾਂ ਨਾਲ ਕੀਤਾ ਗਿਆ ਸੀ ਗੈਂਗਰੇਪ

ਅਜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਅਜਮੇਰ ’ਚ 32 ਸਾਲ ਪਹਿਲਾਂ ਹੋਏ ਦੇਸ਼ ਦੇ ਸਭ ਤੋਂ ਵੱਡੇ ਸੈਕਸ ਸਕੈਂਡਲ ਦੇ 6 ਦੋਸ਼ੀਆਂ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਦੋਸ਼ੀਆਂ ਨੂੰ ਪੰਜ-ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਜ਼ਿਲ੍ਹਾ ਅਦਾਲਤ ਨੇ ਨਫੀਸ ਚਿਸ਼ਤੀ, ਅਸੀਮ ਉਰਫ ਟਾਰਜਨ, ਸਲੀਮ ਚਿਸ਼ਤੀ, ਇਕਬਾਲ ਭਾਟੀ, ਸੋਹਿਲ ਗਨੀ, ਸੱਯਦ ਜਮੀਰ ਹੁਸੈਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਸਜ਼ਾ ਸੁਣਾਉਂਦੇ ਹੋਏ ਸਾਰੇ 6 ਦੋਸ਼ੀ ਕੋਰਟ ਵਿਚ ਹਾਜ਼ਰ ਸਨ ਜਦਕਿ ਇਕ ਦੋਸ਼ੀ ਇਕਬਾਲ ਭਾਟੀ ਨੂੰ ਐਂਬੂਲੈਂਸ ਰਾਹੀਂ ਦਿੱਲੀ ਤੋਂ ਅਜਮੇਰ ਲਿਆਂਦਾ ਗਿਆ ਸੀ। ਸੈਕਸ ਸਕੈਂਡਲ ਸਮੇਂ ਇਨ੍ਹਾਂ ਦੋਸ਼ੀਆਂ ਦੀ ਉਮਰ 20 ਤੋਂ 28 ਸਾਲ ਦੇ ਦਰਮਿਆਨ ਸੀ। ਜ਼ਿਕਰਯੋਗ ਹੈ ਕਿ ਸਾਲ 1992 ’ਚ 100 ਤੋਂ ਜ਼ਿਆਦਾ ਵਿਦਿਆਰਥਣਾਂ ਨਾਲ ਗੈਂਗਰੈਪ ਅਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋਣ ਨਾਲ ਦੇਸ਼ ਭਰ ’ਚ ਤਹਿਲਕਾ ਮਚ ਗਿਆ ਸੀ। ਜਦਕਿ ਕਈ ਵਿਦਿਆਰਥਣਾਂ ਨੇ ਬਦਨਾਮੀ ਦੇ ਡਰੋਂ ਆਤਮ ਹੱਤਿਆ ਕਰ ਲਈ ਸੀ।

 

ਕੇਸ ਦਰਜ ਕਰਨ ’ਚ ਹੋਈ ਦੇਰੀ ਕਾਰਨ ਸੂਬਾ ਸਰਕਾਰ ਨੂੰ ਵੀ ਪਾਈ ਝਾੜ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਲਕਾਤਾ ’ਚ ਟ੍ਰੇਨੀ ਡਾਕਟਰ ਨਾਲ ਹੋਏ ਬਲਾਤਕਾਰ ਅਤੇ ਹੱਤਿਆ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ ਡੀਵਾਈ ਚੰਦਰਚੂਹੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਵੱਲੋਂ ਸੁਣਵਾਈ ਕੀਤੀ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਇਕ ਟਾਸਕ ਫੋਰਸ ਬਣਾ ਰਹੇ ਹਨ। ਇਸ ਵਿਚ 9 ਡਾਕਟਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ, ਵਰਕਿੰਗ ਕੰਡੀਸ਼ਨ ਅਤੇ ਉਨ੍ਹਾਂ ਦੀ ਬੇਹਤਰੀ ਲਈ ਸੁਝਾਅ ਦੇਵੇਗੀ। ਟਾਸਕ ਫੋਰਸ ’ਚ ਕੇਂਦਰ ਸਰਕਾਰ ਦੇ ਪੰਜ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਕੋਰਟ ਨੇ ਸੀਬੀਆਈ ਤੋਂ 22 ਅਗਸਤ ਤੱਕ ਸਟੇਟਸ ਰਿਪੋਰਟ ਅਤੇ ਸੂਬਾ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਆਰਜੀ ਕਰ ਹਸਪਤਾਲ ਦੀ ਸੁਰੱਖਿਆ ਦਾ ਜਿੰਮਾ ਸੀਆਈਐਸਐਫ ਨੂੰ ਦਿੱਤਾ ਹੈ ਜਦਕਿ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਹੋਈ ਦੇਰ ਲਈ ਝਾੜ ਵੀ ਪਾਈ।

ਹਾਈਕੋਰਟ ਦੇ ਵਕੀਲ ਨੇ ਨੋਟਿਸ ਭੇਜ ਕੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਇਕ ਵੱਡੀ ਮੁਸ਼ਕਿਲ ਵਿਚ ਘਿਰ ਗਏ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਐਚ ਸੀ ਅਰੋੜਾ ਵੱਲੋਂ ਉਨ੍ਹਾਂ ਨੂੰ ਪਬਲਿਕ ਡਿਮਾਂਡ ਨੋਟਿਸ ਭੇਜ ਕੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਵਕੀਲ ਨੇ ਵਿਧਾਇਕ ਨੂੰ ਕਿਹਾ ਕਿ ਤੁਹਾਨੂੰ ਹਲਕੇ ਦੇ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਚੁਣਿਆ ਸੀ ਪਰ ਹੁਣ ਤੁਸੀਂ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ। ਵਕੀਲ ਨੇ ਅੱਗੇ ਕਿਹਾ ਕਿ ਡਾ. ਸੁੱਖੀ ਉਤੇ ਵੀ ਦਲ ਬਦਲੂ ਕਾਨੂੰਨ ਲਾਗੂ ਹੁੰਦਾ ਹੈ ਅਤੇ ਅਜਿਹੇ ’ਚ ਅਸਤੀਫ਼ਾ ਦੇਣਾ ਜ਼ਰੂਰੀ ਹੁੰਦਾ ਹੈ। ਧਿਆਨ ਰਹੇ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਲੰਘੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.