Tuesday, 23 June 2026

ਧਰਮਸੋਤ, ਆਸ਼ੂ, ਸੋਨੀ ਅਤੇ ਅਰੋੜਾ ਖਿਲਾਫ਼ ਕੇਸ ਚਲਾਉਣ ਦੀ ਪੰਜਾਬ ਸਰਕਾਰ ਨੇ ਦਿੱਤੀ ਆਗਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਨੂੰ ਕੇਸ ਚਲਾਉਣ ਦੇ ਆਗਿਆ ਦੇ ਦਿੱਤੀ ਹੈ। ਹੁਣ ਵਿਜੀਲੈਂਸ ਬਿਊਰੋ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ ਅਤੇ ਓਪੀ ਸੋਨੀ ਖਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਜ਼ਿਕਰਯੋਗ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਇਸ ਸਮੇਂ ਵਿਜੀਲੈਂਸ ਦੀ ਕਸਟਡੀ ਵਿਚ ਹਨ। ਜਦਕਿਇਸ ਤੋਂ ਪਹਿਲਾਂ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਰਫ਼ਤਾਰ ਕੀਤਾ ਸੀ ਅਤੇ ਸਾਬਕਾ ਸਿਹਤ ਮੰਤਰੀ ਓਪੀ ਸੋਨੀ ਖਿਲਾਫ਼ ਵੀ ਵਿਜੀਲੈਂਸ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੇਸ ਦਰਜ ਕੀਤਾ ਸੀ। ਇਨ੍ਹਾਂ ਚਾਰਾਂ ਸਾਬਕਾ ਮੰਤਰੀਆਂ ਖਿਲਾਫ਼ ਵਿਜੀਲੈਂਸ ਨੇ ਭਿ੍ਰਸ਼ਟਾਚਾਰ ਤੇ ਆਮਦਨ ਤੋਂ ਵੱਧ ਸਰੋਤਾਂ ਤੋਂ ਸੰਪਤੀ ਬਣਾਉਣ ਦੇ ਦੋਸ਼ ਤਹਿਤ ਕੇਸ ਦਰਜ ਕੀਤੇ ਹੋਏ ਹਨ।

ਰਾਜਪਾਲ ਥਾਵਰਚੰਦ ਗਹਿਲੋਤ ਨੇ ਮੁਕੱਦਮਾ ਚਲਾਉਣ ਦੀ ਦਿੱਤੀ ਆਗਿਆ

ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮੱਈਆ ਖਿਲਾਫ਼ ਜ਼ਮੀਨ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਮੁਕੱਦਮਾ ਚਲੇਗਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਵੀ ਮੁੱਖ ਮੰਤਰੀ ਖਿਲਾਫ਼ ਮੁਕੱਦਮਾ ਚਲਾਉਣ ਦੀ ਆਗਿਆ ਦਿੱਤੀ ਹੈ। ਸਿੱਧ ਰਮੱਈਆ ’ਤੇ ਮੈਸੂਰ ਸ਼ਹਿਰੀ ਵਿਕਾਸ ਨਿਗਮ ਦੀ ਜ਼ਮੀਨ ਦੇ ਮੁਆਵਜ਼ ਲਈ ਫਰਜ਼ੀ ਦਸਤਾਵੇਜ਼ ਲਗਾਉਣ ਦਾ ਆਰੋਪ ਹੈ। 26 ਜੁਲਾਈ ਨੂੰ ਰਾਜਪਾਲ ਨੇ ਨੋਟਿਸ ਜਾਰੀ ਕਰਕੇ ਮੁੱਖ ਮੰਤਰੀ ਕੋਲੋਂ ਇਸ ਸਬੰਧੀ 7 ਦਿਨਾਂ ’ਚ ਜਵਾਬ ਮੰਗਿਆ ਸੀ। ਲੰਘੀ 1 ਅਗਸਤ ਨੂੰ ਕਰਨਾਟਕ ਸਰਕਾਰ ਨੇ ਰਾਜਪਾਲ ਨੂੰ ਨੋਟਿਸ ਵਾਪਸ ਲੈਣ ਦੀ ਸਲਾਹ ਦਿੱਤੀ ਸੀ ਅਤੇ ਉਨ੍ਹਾਂ ਰਾਜਪਾਲ ’ਤੇ ਸੰਵਿਧਾਨਕ ਸ਼ਕਤੀਆਂ ਦੀ ਦੁਰਵਰਤੋਂ ਕਰਨ ਦਾ ਆਰੋਪ ਲਗਾਇਆ ਸੀ। ਐਮਯੂਡੀਏ ਘੁਟਾਲੇ ’ਚ ਮੁੱਖ ਮੰਤਰੀ ਸਿੱਧ ਰਮੱਈਆ ਉਨ੍ਹਾਂ ਦੀ ਪਤਨੀ ਅਤੇ ਸਾਲ ਸਮੇਤ ਕੁੱਝ ਅਧਿਕਾਰੀਆਂ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਐਕਟੀਵਿਸਟ ਟੀ ਜੇ ਇਬਰਾਹਿਮ, ਪ੍ਰਦੀਪ ਸਨੇਹਮਈ ਕਿਸ਼ਨਾ ਦਾ ਆਰੋਪ ਹੈ ਕਿ ਮੁੱਖ ਮੰਤਰੀ ਨੇ ਐਮਯੂਡੀਏ ਅਧਿਕਾਰੀਆਂ ਦੇ ਨਾਲ ਮਿਲ ਕੇ ਮਹਿੰਗੀ ਸਾਈਟਸ ਨੂੰ ਧੋਖਾਧੜੀ ਨਾਲ ਹਾਸਲ ਕਰਨ ਦੇ ਲਈ ਫਰਜ਼ੀ ਦਸਤਾਵੇਜ਼ ਲਗਾਏ ਹਨ।

ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਹੈ ਰਾਣਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਜੁਰਮ ਵਿਚ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਯੂਐੱਸ ਕੋਰਟ ਆਫ ਅਪੀਲਜ਼ ਨੇ ਆਪਣੇ ਫੈਸਲੇ ਵਿੱਚ ਕਿਹਾ ਸੰਧੀ ਰਾਣਾ ਦੀ ਹਵਾਲਗੀ ਦੀ ਇਜਾਜ਼ਤ ਦਿੰਦੀ ਹੈ। ਰਾਣਾ ਨੇ ਕੈਲੀਫੋਰਨੀਆ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਵਿਰੁੱਧ ਯੂਐੱਸ ਕੋਰਟ ਆਫ਼ ਅਪੀਲਜ਼ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਮਰੀਕੀ ਜੇਲ੍ਹ ਵਿੱਚ ਬੰਦ ਰਾਣਾ ਮੁੰਬਈ ਹਮਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਪਾਕਿਸਤਾਨੀ-ਅਮਰੀਕੀ ਅਤਿਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਮੰਨਿਆ ਜਾਂਦਾ ਹੈ, ਜੋ 26 ਨਵੰਬਰ 2008 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜਸ਼ਿਘਾੜਿਆਂ ਵਿੱਚੋਂ ਇੱਕ ਸੀ। ਇਨ੍ਹਾਂ ਅਤਿਵਾਦੀ ਹਮਲਿਆਂ ਵਿੱਚ ਛੇ ਅਮਰੀਕੀ ਨਾਗਰਿਕਾਂ ਸਮੇਤ ਕੁੱਲ 166 ਵਿਅਕਤੀ ਮਾਰੇ ਗਏ ਸਨ।   

  

ਦਿੱਲੀ ਏਅਰਪੋਰਟ ’ਤੇ ਫੋਗਾਟ ਦਾ ਕੀਤਾ ਗਿਆ ਜ਼ੋਰਦਾਰ ਸਵਾਗਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕੁਸ਼ਤੀ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਐਲਾਨੀ ਗਈ ਪਹਿਲਵਾਨ ਵਿਨੇਸ਼ ਫੋਗਾਟ ਅੱਜ ਭਾਰਤ  ਵਾਪਸ ਪਰਤ ਆਈ ਹੈ। ਦਿੱਲੀ ਏਅਰਪੋਰਟ ’ਤੇ ਖੇਡ ਪ੍ਰੇਮੀਆਂ ਵੱਲੋਂ ਵਿਨੇਸ਼ ਫੋਗਾਟ ਦਾ ਢੋਲ-ਨਗਾਰਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸੇ ਦੌਰਾਨ ਵਿਨੇਸ਼ ਫੋਗਾਟ ਆਪਣੀ ਸਾਥੀ ਪਹਿਲਵਾਨ ਸਾਕਸ਼ੀ ਮਲਿਕ ਦੇ ਗਲ ਲੱਗ ਕੇ ਰੋਈ ਅਤੇ ਓਪਨ ਜੀਪ ਵਿਚ ਸਵਾਰ ਹੋਣ ਸਮੇਂ ਵੀ ਫੋਗਾਟ ਭਾਵੁਕ ਨਜ਼ਰ ਆਈ। ਦਿੱਲੀ ਏਅਰਪੋਰਟ ਤੋਂ ਲੈ ਕੇ ਵਿਨੇਸ਼ ਫੋਗਾਟ ਦੇ ਜੱਦੀ ਪਿੰਡ ਬਲਾਲੀ ਤੱਕ 125 ਕਿਲੋਮੀਟਰ ਦੇ ਰਸਤੇ ਵਿਚ ਥਾਂ-ਥਾਂ ’ਤੇ ਖੇਡ ਪ੍ਰੇਮੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ ਬੇਸ਼ੱਕ ਉਲੰਪਿਕ ਖੇਡਾਂ ਵਿਚ ਮੈਡਲ ਪ੍ਰਾਪਤ ਨਹੀਂ ਪਰ ਸਕੀ ਪਰ ਪੂਰਾ ਭਾਰਤ ਪਹਿਲਵਾਨ ਦੇ ਹੱਕ ਵਿਚ ਨਿੱਤਰ ਆਇਆ ਸੀ। ਲੰਘੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਵਿਨੇਸ਼ ਫੋਗਾਟ ਨੂੰ ਚਾਰ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਬਲਾਲੀ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਿਨੇਸ਼ ਫੋਗਾਟ ਦਾ ਸਵਾਗਤ ਗੋਲਡ ਮੈਡਲ ਜੇਤੂ ਵਾਂਗ ਕੀਤਾ ਜਾਵੇਗਾ। ਵਿਨੇਸ਼ ਫੋਗਾਟ ਦੇ ਭਰਾ ਹਰਵਿੰਦਰ ਫੋਗਾਟ ਨੇ ਦੱਸਿਆ ਕਿ ਵਿਨੇਸ਼ ਫੋਗਾਟ ਬੇਸ਼ੱਕ ਮੈਡਲ ਤੋਂ ਵੰਚਿਤ ਰਹਿ ਗਈ ਪਰ ਪੂਰੇ ਦੇਸ਼ ਦਾ ਅਸ਼ੀਰਵਾਦ ਉਸ ਦੇ ਨਾਲ ਹੈ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.