Tuesday, 23 June 2026

17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ ਮਨੀਸ਼ ਸਿਸੋਦੀਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚ ਕੇ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ ਕੋਲੋਂ ਉਨ੍ਹਾਂ ਦੀ ਸਿਹਤ ਸਬੰਧੀ ਅਤੇ ਉਨ੍ਹਾਂ ਦੇ 17 ਮਹੀਨਿਆਂ ਦੇ ਸੰਘਰਸ਼ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਦੀ ਪਤਨੀ ਵੀ ਉਥੇ ਹੀ ਮੌਜੂਦ ਸਨ। ਦੋਵੇਂ ਆਗੂਆਂ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ 17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਇਹ ਕੇਸ ਉਨ੍ਹਾਂ ਨੇ ਨਹੀਂ ਬਲਕਿ ਉਨ੍ਹਾਂ ਦੀ ਪਾਰਟੀ ਨੇ ਲੜਿਆ ਹੈ। ਧਿਆਨ ਰਹੇ ਕਿ ਲੰਬੀ ਪੁੱਛਗਿੱਛ ਮਗਰੋਂ ਜਾਂਚ ਏਜੰਸੀਆਂ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਉਹ ਉਦੋਂ ਤੋਂ ਹੀ ਜੇਲ੍ਹ ਅੰਦਰ ਬੰਦ ਸਨ।

  

ਵਿਸ਼ੇਸ਼ ਸਾਰੰਗਲਾ ਨੂੰ ਡੀਸੀ ਮੋਗਾ ਅਤੇ ਉਮਾ ਸ਼ੰਕਰ ਗੁਪਤਾ ਨੂੰ ਗੁਰਦਾਸਪੁਰ ਦਾ ਡੀਸੀ ਕੀਤਾ ਗਿਆ ਨਿਯੁਕਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਵਿਚੋਂ ਆਈਏਐਸ ਅਧਿਕਾਰੀ ਕੁਲਵੰਤ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ ਗੁਰਦਾਸਪੁਰ ਅਤੇ ਰਾਜੇਸ਼ ਤਿ੍ਰਪਾਠੀ ਨੂੰ ਡੀਸੀ ਮੁਕਤਸਰ ਸਾਹਿਬ ਨਿਯੁਕਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲਿਆ ਗਿਆ ਹੈ ਉਨ੍ਹਾਂ ਚੋਂ ਦੋ ਜ਼ਿਲ੍ਹਿਆਂ ’ਚ ਦੋ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਵੀ ਹੋਣੀ ਹੈ। ਜਿਨ੍ਹਾਂ ’ਚ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਸ਼ਾਮਲ ਹੈ। ਇਨ੍ਹਾਂ ਦੋਵੇਂ ਵਿਧਾਨ ਸਭਾ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਾ ਚੁੱਕਿਆ ਹੈ।

  

ਪੰਜਾਬ ਦੇ ਵੀ ਸਾਰੇ ਸਰਕਾਰੀ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਰਹੀਆਂ ਠੱਪ

ਚੰਡੀਗੜ੍ਹ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਕਤਲ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ। ਜਿਸ ਦੇ ਚਲਦਿਆਂ ਦਿੱਲੀ ਏਮਸ ਅਤੇ ਭੁਪਾਲ ਏਮਸ ਸਮੇਤ ਦੇਸ਼ ਭਰ ਦੇ ਕਈ ਹਸਪਤਾਲਾਂ ਵਿਚ ਓਪੀਡੀ ਸੇਵਾਵਾਂ ਠੱਪ ਰਹੀਆਂ। ਉਧਰ ਅੱਜ ਪੰਜਾਬ ਦੇ ਸਮੁੱਚੇ ਸਰਕਾਰੀ ਹਸਪਤਾਲਾਂ ਵਿਚ ਵੀ ਓਪੀਡੀ ਸੇਵਾਵਾਂ ਠੱਪ ਰਹੀਆਂ ਜਦਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਉਧਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸ਼ੁੱਕਰਵਾਰ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਕੋਲਕਾਤਾ ’ਚ ਇਕ ਟ੍ਰੇਨੀ ਡਾਕਟਰ ਦੀ ਰੇਪ ਅਤੇ ਕੁੱਟਮਾਰ ਤੋਂ ਬਾਅਦ ਮੂੰਹ ਅਤੇ ਗਲਾ ਦਬਾ ਕੇ ਹੱਤਿਆ ਕਰ ਦਿੱਤੀ ਗਈ ਸੀ। ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ੀਆਂ ਸਜ਼ਾ ਦਿਵਾਉਣ ਦੇ ਲਈ ਸੀਬੀਆਈ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। 

  

ਮਿ੍ਤਕ ਨੌਜਵਾਨ ਦੇ ਹੱਥ ’ਚ ਲੱਗੀ ਹੋਈ ਮਿਲੀ ਸਰਿੰਜ

ਅੰਮਿ੍ਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਨਸ਼ਿਆਂ ਦਾ ਦੈਂਤ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅੰਮਿ੍ਤਸਰ ਜ਼ਿਲ੍ਹੇ ’ਚ ਨਸ਼ੇ ਓਵਰਡੋਜ਼ ਲੈਣ ਕਰਕੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਜਦੋਂ ਮਿ੍ਤਕ ਨੌਜਵਾਨ ਦੀ ਦੇਹ ਬਰਾਮਦ ਕੀਤੀ ਉਸ ਸਮੇਂ ਉਸ ਦੇ ਹੱਥ ਵਿਚ ਸਰਿੰਗ ਲੱਗੀ ਹੋਈ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਸਰੀਰ ’ਤੇ ਕਿਸੇ ਦੀ ਤਰ੍ਹਾਂ ਦੀ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ ਅਤੇ ਉਸਦਾ ਸਕੂਟਰ ਵੀ ਉਸ ਦੇ ਕੋਲ ਹੀ ਖੜ੍ਹਾ ਸੀ। ਪੁਲਿਸ ਅਧਿਕਾਰੀ ਦੇ ਦੱਸਣ ਅਨੁਸਾਰ ਮਿ੍ਤਕ ਨੌਜਵਾਨ ਨੇ ਇੰਨਾ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ ਕਿ ਉਸ ਨੂੰ ਆਪਣੇ ਹੱਥ ਵਿਚ ਲੱਗੀ ਹੋਈ ਸਰਿੰਜ ਨੂੰ ਹਟਾਉਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਮਿ੍ਤਕ ਨੌਜਵਾਨ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.