Tuesday, 23 June 2026

ਟੀਵੀ ’ਤੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਦਾ ਸੀ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਅਚਾਰੀਆ ਬਲਾਕ੍ਰਿਸ਼ਨ ਖਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਬੰਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਵਿਚ ਇਕ ਮੁਆਫੀਨਾਮਾ ਦਾਖਲ ਕੀਤਾ ਗਿਆ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਹਿਮਾ ਕੋਹਲੀ ਅਤੇ ਸੰਦੀਪ ਮਹਿਤਾ ਦੀ ਬੈਂਚ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।  ਇਹ ਮਾਮਲਾ ਪਤੰਜਲੀ ਦੇ ਕੋਰੋਨਿਲ ਨਾਲ ਜੁੜਿਆ ਹੋਇਆ ਹੈ, ਜਿਸ ’ਚ ਦਾਅਵਾ ਕੀਤਾ ਗਿਆ ਸੀ ਕਿ ਇਹ ਦਵਾਈ 7 ਦਿਨਾਂ ’ਚ ਕਰੋਨਾ ਨੂੰ ਖਤਮ ਕਰ ਦਿੰਦੀ ਹੈ। ਜਿਸ ਤੋਂ ਬਾਅਦ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਪਤੰਜਲੀ ’ਤੇ ਕੋਵਿਡ ਵੈਕਸੀਨੇਸ਼ਨ ਨੂੰ ਲੈ ਕੇ ਗਲਤ ਪ੍ਰਚਾਰ ਕਰਨ ਦਾ ਆਰੋਪ ਲਗਾਇਆ ਸੀ ਅਤੇ ਸੁਪਰੀਮ ਕੋਰਟ ਨੇ ਪਤੰਜਲੀ ਨੂੰ ਗੁੰਮਰਾਹਕੁੰਨ ਇਸ਼ਤਿਹਾਰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ। ਦਾਇਰ ਪਟੀਸ਼ਨ ’ਚ ਇਹ ਵੀ ਕਿਹਾ ਗਿਆ ਸੀ ਕਿ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਕਾਰਨ ਐਲੋਪੈਥੀ ਦਵਾਈਆਂ ਦੀ ਅਣਦੇਖੀ ਹੋ ਰਹੀ ਹੈ।

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ 21 ਦਿਨਾਂ ਦੀ ਪੈਰੋਲ

ਚੰਡੀਗੜ੍ਹ/ਬਿਊਰੋ ਨਿਊਜ਼ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਗਏ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਮੁੜ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਸਿੱਧਾ ਯੂਪੀ ਸਥਿਤ ਬਰਨਾਵਾ ਆਸ਼ਰਮ ਪਹੁੰਚੇ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ’ਤੇ ਹੀ ਫਰਲੋ ਦਿੱਤੀ ਹੈ ਕਿ ਉਹ ਯੂਪੀ ਦੇ ਬਾਗਪਤ ਸਥਿਤ ਆਸ਼ਰਮ ’ਚ 21 ਦਿਨਾਂ ਤੱਕ ਰਹਿਣਗੇ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਖ਼ਾਰਜ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਹਰਿਆਣਾ ਦੀ ਸੂਬਾ ਸਰਕਾਰ ਅਜਿਹੇ ਮੁੱਦਿਆਂ ’ਤੇ ਫ਼ੈਸਲੇ ਲੈਣ ਦੇ ਸਮਰੱਥ ਹੈ।

ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਖੀ ਵੱਡੀ ਗੱਲ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਸ਼ੋਸ਼ਲ ਮੀਡੀਆ ’ਤੇ ਛਾਏ ਰਹਿਣ ਵਾਲੇ ਸਿੱਧੂ ਮੁੜ ਤੋਂ ਆਪਣੇ ਪੁਰਾਣੇ ਅੰਦਾਜ਼ ਵਿਚ ਵਾਪਸ ਆ ਰਹੇ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਅਪਲੋਡ ਕੀਤੀ ਹੈ  ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਮੁੜ ਤੋਂ ਪੰਜਾਬ ਦੀ ਸਿਆਸਤ ’ਚ ਵਾਪਸੀ ਕਰ ਰਹੇ ਹਨ। ਪਾਈ ਵੀਡੀਓ ਰਾਹੀਂ ਉਨ੍ਹਾਂ ਸੱਤਾਧਾਰੀ ਪਾਰਟੀ ਅਤੇ ਆਪਣੀ ਹੀ ਪਾਰਟੀ ’ਚ ਉਨ੍ਹਾਂ ਖਿਲਾਫ਼ ਖੜ੍ਹੇ ਆਗੂਆਂ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਸ਼ਤਰੰਜ  ਦਾ ਵਜ਼ੀਰ ਹੋਵੇ ਜਾਂ ਇਨਸਾਨ ਦੀ ਜ਼ਮੀਰ ਜੇ ਡਿੱਗ ਗਿਆ ਤਾਂ ਸਮਝੋਂ ਖੇਡ ਖਤਮ। ਉਨ੍ਹਾਂ ਦਾ ਇਹ ਰੂਪ ਕਾਫ਼ੀ ਸਮੇਂ ਬਾਅਦ ਵੇਖਣ ਨੂੰ ਮਿਲਿਆ ਹੈ। ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਸਾਬਕਾ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਦੇ ਘਰ ਵੀ ਪੁੱਜੇ ਸਨ। ਉਨ੍ਹਾਂ ਸੁਰਜੀਤ ਧੀਮਾਨ ਦੀ ਪਤਨੀ ਬਲਬੀਰ ਕੌਰ ਦੇ ਦਿਹਾਂਤ ਤੋਂ ਬਾਦ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਸਨ।

 

ਪੈਰਿਸ ਓਲੰਪਿਕਸ ਵਿਚ ਮਿਲੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਪੈਰਿਸ ਓਲੰਪਿਕ ਵਿਚ ਦਿਖਾਈ ਸ਼ਾਨਦਾਰ ਖੇਡ ਦੀ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਹਾਕੀ ਖਿਡਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆਂ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ, ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਹਾਕੀ ਖਿਡਾਰੀਆਂ ਉੱਤੇ ਸਦਾ ਮਾਣ ਰਹੇਗਾ ਜਿਨ੍ਹਾਂ ਨੇ ਦੇਸ਼ ਲਈ ਮੈਡਲ ਜਿੱਤ ਕੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਾਬਕਾ ਹਾਕੀ ਓਲੰਪੀਅਨ ਪਰਗਟ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਜੁਗਰਾਜ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਹੋਰ ਹਾਜ਼ਰ ਸਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.