Tuesday, 23 June 2026

ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਵੀ ਨਾਲ ਰਹੇ ਮੌਜੂਦ

ਵਾਇਨਾਡ/ਬਿਊਰੋ ਨਿਊਜ਼ : ਕੁਦਰਤੀ ਆਫ਼ਤ ਦੀ ਭੇਂਟ ਚੜ ਵਾਇਨਾਡ ਜ਼ਿਲ੍ਹੇ ਦੇ ਕੁਝ ਇਲਾਕਿਆਂ  ਦਾ ਅੱਜ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾ ਹਵਾਈ ਸਰਵੇਖਣ ਕੀਤਾ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਵਾਇਨਾਡ ਜ਼ਿਲ੍ਹੇ ਵਿਚ ਢਿੱਗਾਂ ਡਿੱਗਣ ਤੇ ਪੂਰੇ ਦਾ ਪੂਰਾ ਪਹਾੜ ਖਿਸਕਣ ਨਾਲ ਸੈਂਕੜੇ ਜਾਨਾਂ ਚਲੀਆਂ ਗਈਆਂ ਸਨ।  ਮੋਦੀ ਸਵੇਰੇ 11 ਵਜੇ ਦੇ ਕਰੀਬ ਏਅਰ ਇੰਡੀਆ ਵਨ ਰਾਹੀਂ ਕੰਨੂਰ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜੇ ਸਨ, ਜਿੱਥੇ ਕੇਰਲਾ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮਗਰੋਂ ਮੋਦੀ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਉੱਤੇ ਵਾਇਨਾਡ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਨਾਲ ਖ਼ਾਨ, ਵਿਜਯਨ ਅਤੇ ਸੈਰ-ਸਪਾਟਾ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਰਾਜ ਮੰਤਰੀ ਸੁਰੇਸ਼ ਗੋਪੀ ਵੀ ਸਵਾਰ ਸਨ। ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ ਕਾਲਪੇਟਾ ਦੇ ਐੱਸਕੇਐੱਮਜੇ ਹਾਇਰ ਸੈਕੰਡਰੀ ਸਕੂਲ ਵਿਚ ਉਤਰਿਆ, ਜਿੱਥੋਂ ਸ੍ਰੀ ਮੋਦੀ ਸੜਕ ਰਸਤੇ ਪ੍ਰਭਾਵਿਤ ਖੇਤਰਾਂ ਵਿਚ ਪੁੱਜੇ। ਸ੍ਰੀ ਮੋਦੀ ਅਜਿਹੇ ਮੌਕੇ ਕੇਰਲ ਆਏ ਹਨ ਜਦੋਂ ਸੂਬਾ ਸਰਕਾਰ ਨੇ ਆਫ਼ਤ ਦੇ ਝੰਬੇ ਖੇਤਰ ਵਿਚ ਮੁੜ-ਵਸੇਬੇ ਤੇ ਰਾਹਤ ਕਾਰਜਾਂ ਅਈ 2000 ਕਰੋੜ ਰੁਪਏ ਦੀ ਮਦਦ ਮੰਗੀ ਹੈ। ਸ੍ਰੀ ਮੋਦੀ ਮਗਰੋਂ ਰਾਹਤ ਕੈਂਪ ਤੇ ਹਸਪਤਾਲ ਵੀ ਜਾਣਗੇ, ਜਿੱਥੇ ਉਨ੍ਹਾਂ ਵੱਲੋਂ ਪੀੜਤਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਵਾਇਨਾਡ ਜ਼ਿਲ੍ਹੇ ਵਿਚ 30 ਜੁਲਾਈ ਨੂੰ ਜ਼ਮੀਨ ਖਿਸਕਣ ਤੇ ਢਿੱਗਾਂ ਡਿੱਗਣ ਨਾਲ ਘੱਟੋ-ਘੱਟ 226 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਕਿਹਾ : ਅਜ਼ਾਦ ਸਵੇਰ ਦੀ ਪਹਿਲੀ ਚਾਹ ਦੀ ਪਿਆਲੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਆਪਣੀ ਪਤਨੀ ਨਾਲ ਸਵੇਰ ਦੀ ਚਾਹ ਪੀਂਦੇ ਹੋਏ ਸ਼ੋਸ਼ਲ ਮੀਡੀਆ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਅਜ਼ਾਦ ਸਵੇਰ ਦੀ ਪਹਿਲੀ ਚਾਹ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ 17 ਮਹੀਨਿਆਂ ਮਗਰੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਜ਼ਿਕਰਯੋਗ ਹੈ ਕਿ ਲੰਘੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਇਹ ਉਨ੍ਹਾਂ ਦੀ ਸ਼ੋਸ਼ਲ ਮੀਡੀਆ ’ਤੇ ਪਹਿਲੀ ਪੋਸਟ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੰੂ ਗਿ੍ਰਫ਼ਤਾਰ ਕੀਤਾ ਸੀ। ਜਦਕਿ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆਂ ਨੂੰ 9 ਮਾਰਚ 2023 ਨੂੰ ਗਿ੍ਰਫ਼ਤਾਰ ਕੀਤਾ ਸੀ।

  

 

ਕਿਹਾ : ਪੰਜਾਬ ਸਰਕਾਰ ਸਰਕਾਰੀ ਮਸ਼ੀਨਰੀ ਦੀ ਕਰ  ਰਹੀ ਹੈ ਦੁਰਵਰਤੋਂ 

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਲਈ ਬਣਾਈਆਂ ਜਾ ਰਹੀਆਂ ਵੋਟਾਂ ਵਿਚ ਫਰਜੀਵਾੜੇ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਈ ਫਰਜੀ ਵੋਟਾਂ ਬਣਾਈਆਂ ਜਾ ਰਹੀਆਂ ਅਤੇ ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਐਸਜੀਪੀਸੀ  ਦੇ ਮੁੱਖ ਸਕੱਤਰ ਐਸ ਐਸ ਸਰੋਨ ਤੋਂ ਇਸ ਮਾਮਲੇ ’ਚ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

 

ਕਿਹਾ : ਪੰਜਾਬ ਦੇ ਲੋਕਾਂ ਨੇ ਸੁਖਬੀਰ ਦੀ ਪ੍ਰਧਾਨਗੀ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਆਰੋਪ ਲਗਾਇਆ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਪ੍ਰਦੇਸ਼ ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ। ਸਾਬਕਾ ਵਿੱਤ ਮੰਤਰੀ ਨੇ ਕਿਹਾ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਆਪਣੇ ਹਿਮਾਚਲ ਵਿਚ ਬਿਜਨੈੱਸ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਇਸ ਗੱਲ ਨੂੰ ਜਾਣ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਤੌਰ ’ਤੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੰਜਾਬੀਆਂ ਤੇ ਸਿੱਖਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਨਾ ਕਰਨ, ਕਿਉਂਕਿ ਪੰਜਾਬ ਦੇ ਲੋਕ ਸਾਰੀਆਂ ਗੱਲਾਂ ਤੋਂ ਭਲੀ ਭਾਂਤ ਜਾਣੂ ਹਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.