Tuesday, 23 June 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਹਾਇਤਾ ਕੇਂਦਰ ਦਾ ਉਦਘਾਟਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ’ਤੇ ਐਨਆਰਆਈ ਪੰਜਾਬੀਆਂ ਦੀ ਮਦਦ ਲਈ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਅੱਜ ਵੀਰਵਾਰ ਤੋਂ ਸ਼ੁਰੂਆਤ ਹੋ ਗਈ ਹੈ। ਇਹ ਸਹਾਇਤਾ ਕੇਂਦਰ ਐਨਆਰਆਈ ਪੰਜਾਬੀਆਂ ਦੀ ਮਦਦ ਲਈ 24 ਘੰਟੇ ਖੁੱਲ੍ਹੇਗਾ ਰਹੇਗਾ ਅਤੇ ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਸਹਾਇਤਾ ਕੇਂਦਰ ’ਤੇ ਪੰਜਾਬੀਆਂ ਨੂੰ ਫਲਾਈਟ ਸਬੰਧੀ, ਕਨੈਕਟਿੰਗ ਫਲਾਈਟ, ਟੈਕਸੀ ਸਰਵਿਸ, ਸਮਾਨ ਗੁਆਚਣ ਅਤੇ ਏਅਰਪੋਰਟ ’ਤੇ ਕਿਸੇ ਵੀ ਕਿਸਮ ਦੀ ਮਦਦ ਲਈ ਹੈਲਪ ਮਿਲੇਗੀ।  ਸਹਾਇਤਾ ਕੇਂਦਰ ’ਤੇ ਤਾਇਨਾਤ ਕੀਤੇ ਗਏ ਕਰਮਚਾਰੀਆਂ ਨੂੰ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਭਾਸ਼ਾ ਦੀ ਵੀ ਚੰਗੀ ਜਾਣਕਾਰੀ ਹੋਵੇਗੀ ਤਾਂ ਜੋ ਪੰਜਾਬੀਆਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਪੰਜਾਬ ਸਰਕਾਰ ਵੱਲੋਂ ਸਹਾਇਤਾ ਕੇਂਦਰ ਲਈ ਇਕ ਹੈਲਪਲਾਈਨ ਨੰਬਰ 011-61232182 ਵੀ ਜਾਰੀ ਕੀਤਾ ਗਿਆ ਹੈ ਤਾਂ ਜੋ ਲੋਕ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਣ।

 

ਪਟਿਆਲਾ ’ਚ ਲਾਗੂ ਹੋਣਗੀਆਂ ਨਵੀਆਂ ਦਰਾਂ, ਸਰਕਾਰ ਨੂੰ 1500 ਕਰੋੜ ਰੁਪਏ ਦਾ ਹੋਵੇਗਾ ਲਾਭ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਪ੍ਰਾਪਰਟੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਕਿਉਂਕਿ ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬਾ ਸਰਕਾਰ ਨੂੰ 1500 ਕਰੋੜ ਰੁਪਏ ਦਾ ਵਾਧੂ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਨੇ ਲੰਘੀ 22 ਜੁਲਾਈ ਨੂੰ ਹੀ ਕਲੈਕਟਰ ਰੇਟ ਵਧਾ ਦਿੱਤੇ ਸਨ ਜਦਕਿ ਬਾਕੀ ਜ਼ਿਲ੍ਹਿਆਂ ਨੂੰ ਕਲੈਕਟਰ ਰੇਟ ਵਧਾਉਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕਲੈਕਟਰ ਰੇਟ ਵਧਣ ਕਾਰਨ ਲੋਕਾਂ ਵਿਚ ਬੇਸ਼ੱਕ ਨਾਰਾਜ਼ਗੀ ਪਾਈ ਜਾ ਰਹੀ ਹੈ ਪਰ ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਮਜ਼ਬੂਤੀ ਮਿਲੇਗੀ। ਕਲੈਕਟਰ ਰੇਟ ਵਧਾਉਣ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋ ਚੁੱਕੀ ਹੈ ਅਤੇ ਇਸ ਸਬੰਧੀ ਪੂਰੀ ਰਣਨੀਤੀ ਵੀ ਬਣਾਈ ਜਾ ਚੁੱਕੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਲੈਕਟਰ ਰੇਟਾਂ ਵਿਚ 5 ਤੋਂ 10 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ।

 

ਪੰਜਾਬੀ ਅਤੇ ਐਨਆਰਆਈਜ਼ ਨੂੰ ਮਿਲੇਗੀ ਮਦਦ

ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ’ਤੇ ਆਉਣ ਵਾਲੇ ਐਨਆਰਆਈਜ਼ ਅਤੇ ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਇਕ ਵਿਸ਼ੇਸ ਸੁਵਿਧਾ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਸੁਵਿਧਾ ਕੇਂਦਰ ਏਅਰਪੋਰਟ ਦੇ ਟਰਮੀਨਲ ਨੰਬਰ 3 ’ਤੇ ਖੋਲ੍ਹਿਆ ਜਾਵੇਗਾ। ਇਸ ਕੇਂਦਰ ’ਤੇ 2 ਇਨੋਵਾ ਗੱਡੀਆਂ 24 ਘੰਟੇ ਹਾਜ਼ਰ ਰਹਿਣਗੀਆਂ ਜੋ ਪੰਜਾਬ ਭਵਨ ਅਤੇ ਆਸ-ਪਾਸ ਦੇ ਇਲਾਕਿਆਂ ’ਚ ਜਾਣ ਲਈ ਯਾਤਰੀਆਂ ਦੀ ਮਦਦ ਲਈ ਉਪਲਬਧ ਰਹਿਣਗੀਆਂ। ਇਸ ਤੋਂ ਇਲਾਵਾ ਜੇਕਰ ਏਅਰਪੋਰਟ ’ਤੇ ਪੰਜਾਬੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਹੁੰਦੀ ਹੈ ਤਾਂ ਸੁਵਿਧਾ ਕੇਂਦਰ ਵੱਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਕੁੱਝ ਸਮਾਂ ਪਹਿਲਾਂ ਕਿਸੇ ਨਿੱਜੀ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਸੀ ਅਤੇ ਜਲਦੀ ਇਹ ਸੁਵਿਧਾ ਕੇਂਦਰ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਵੇਗਾ।

21 ਅਗਸਤ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ 9 ਰਾਜਾਂ ਦੀਆਂ 12 ਰਾਜ ਸਭਾ ਸੀਟਾਂ ਲਈ 3 ਸਤੰਬਰ ਨੂੰ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀਆਂ 12 ਸੀਟਾਂ ’ਤੇ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ 14 ਅਗਸਤ ਨੂੰ ਜਾਰੀ ਕਰ ਦਿੱਤਾ ਜਾਵੇਗਾ। ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ। ਹਰ ਰਾਜ ਸਭਾ ਸੀਟ ਲਈ ਆਉਂਦੀ 3 ਸਤੰਬਰ ਨੂੰ ਚੋਣ ਹੋਵੇਗੀ ਅਤੇ ਉਸੇ ਦਿਨ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿਨ੍ਹਾਂ ਸੂਬਿਆਂ ਵਿਚ ਰਾਜ ਸਭਾ ਸੀਟਾਂ ਲਈ ਚੋਣ ਹੋਣੀ ਹੈ ਉਨ੍ਹਾਂ ਵਿਚ ਅਸਾਮ, ਬਿਹਾਰ,  ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਤਿ੍ਰਪੁਰਾ, ਤੇਲੰਗਾਨਾ ਅਤੇ ਉੜੀਸਾ ਦਾ ਨਾਮ ਸ਼ਾਮਲ ਹੈ। ਧਿਆਨ ਰਹੇ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ, ਸਰਬਾਨੰਦ ਸੋਨੇਵਾਲ ਅਤੇ ਜੋਤਿਰਦਿੱਤਿਆ ਰਾਓ ਸਿੰਧੀਆ ਸਮੇਤ ਹੋਰ ਮੈਂਬਰਾਂ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਕਾਰਨ ਰਾਜ ਸਭਾ ਦੀਆਂ ਸੀਟਾਂ ਖਾਲੀ ਹੋ ਗਈਆਂ ਸਨ ਜਿਨ੍ਹਾਂ ’ਤੇ ਆਉਂਦੀ 3 ਸਤੰਬਰ ਚੋਣ ਕਰਵਾਈ ਜਾਵੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.