Tuesday, 23 June 2026

ਰਾਸ਼ਟਰਪਤੀ ਚੋਣਾਂ ਲਈ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਕਮਲਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ ਹੈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ’ਚੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ। ਉਮੀਦਵਾਰੀ ਲਈ 1 ਅਗਸਤ ਤੋਂ ਸ਼ੁਰੂ ਹੋਈ ਆਨਲਾਈਨ ਵੋਟਿੰਗ ਦੇ 28 ਘੰਟਿਆਂ ਬਾਅਦ ਹੀ ਕਮਲਾ ਹੈਰਿਸ ਨੇ 2350 ਤੋਂ ਜ਼ਿਆਦਾ ਡੈਲੀਗੇਟਸ ਦਾ ਸਮਰਥਨ ਹਾਸਲ ਕਰਕੇ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ ਸੀ। ਅੱਜ 6 ਅਗਸਤ ਨੂੰ ਖਤਮ ਹੋਈ ਵੋਟਿੰਗ ਤੋਂ ਬਾਅਦ ਕਮਲਾ ਅਧਿਕਾਰਤ ਤੌਰ ’ਤੇ ਰਾਸ਼ਟਰਪਤੀ ਅਹੁਦੇ ਲਈ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਬਣ ਗਏ ਹਨ।

 

ਕਿਹਾ : ਮੁਆਫ਼ੀ ਭੁੱਲਾਂ ਦੀ ਮਿਲਦੀ ਹੈ, ਗੁਨਾਹਾਂ ਦੀ ਨਹੀਂ

ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵਣ ਮਹਾਂਉਤਸਵ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਥੇ ਲਗਾਈ ਗਈ ਇਕ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ ਅਤੇ ਪ੍ਰਦਰਸ਼ਨੀ ’ਚ ਆਪਣੇ-ਆਪਣੇ ਉਤਪਾਦ ਲੈ ਕੇ ਪਹੁੰਚੇ ਵਿਅਕਤੀਆਂ ਦਾ ਮੁੱਖ ਮੰਤਰੀ ਮਾਨ ਨੇ ਹੌਸਲਾ ਵੀ ਵਧਾਇਆ। ਮੁੱਖ ਮੰਤਰੀ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਸਿਆਸੀ ਤੰਜ ਕਸਦਿਆਂ ਕਿਹਾ ਕਿ ਕੁੱਝ ਲੋਕ ਭੁੱਲਾਂ ਦੀ ਮੁਆਫੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁਆਫ਼ੀ ਭੁੱਲਾਂ ਦੀ ਮਿਲਦੀ ਹੈ ਗੁਨਾਹਾਂ ਦੀ ਨਹੀਂ ਜਦਕਿ ਜਾਣਬੁੱਝ ਕੀਤੇ ਜਾਣ ਵਾਲੇ ਗਲਤ ਕੰਮਾਂ ਨੂੰ ਗੁਨਾਹ ਕਿਹਾ ਜਾਂਦਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਕੋਲ ਕੁੱਝ ਨਵੇਂ ਸਬੂਤ ਆਏ ਹਨ ਜਿਨ੍ਹਾਂ ਸਬੰਧੀ ਆਉਂਦੇ ਦਿਨਾਂ ’ਚ ਵੱਡਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦਾ ਦਰਦ ਸਾਰਿਆਂ ਨੂੰ ਅਤੇ ਇਸ ਦੇ ਆਰੋਪੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ।

ਪੰਜਾਬੀ ਨਾ ਆਉਣ ਕਰਕੇ ਦੇਣਾ ਪਿਆ ਅਹੁਦੇ ਤੋਂ ਅਸਤੀਫ਼ਾ

ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਅਤੇ ਰਿਟਾਇਰਡ ਆਈਏਐਸ ਡਾ. ਸਤਬੀਰ ਬੇਦੀ ਵੱਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਚਰਚਾਵਾਂ ਜ਼ੋਰਾਂ ਤੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਡਾ. ਸਤਬੀਰ ਬੇਦੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੀ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਦਾ ਵਾਧੂ ਚਾਰਜ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਸੌਂਪ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਦਿੱਤੇ ਗਏ ਅਸਤੀਫੇ ਦੇ ਕਾਰਨਾਂ ਸਬੰਧੀ ਪਤਾ ਨਹੀਂ ਚਲ ਸਕਿਆ। ਜਿਕਰਯੋਗ ਹੈ ਅਸਤੀਫੇ ਦਾ ਮੁੱਖ ਕਾਰਨ ਬੋਰਡ ਚੇਅਰਪਰਸਨ ਡਾ. ਸਤਬੀਰ ਬੇਦੀ ਨੂੰ ਪੰਜਾਬੀ ਨਾ ਆਉਣ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਚਿੰਤਕਾਂ ਅਤੇ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਡਾ. ਸਤਬੀਰ ਬੇਦੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। 

 

 

ਦਿੱਲੀ ਨਗਰ ਨਿਗਮ ’ਚ ਐਲਡਰਮੈਨ ਦੀ ਨਿਯੁਕਤੀ ਦਾ ਐਲ.ਜੀ. ਨੂੰ ਅਧਿਕਾਰ : ਸੁਪਰੀਮ ਕੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਦਿੱਲੀ ਦੇ ਉਪ ਰਾਜਪਾਲ ਕੋਲ ਦਿੱਲੀ ਨਗਰ ਨਿਗਮ ਵਿਚ ਅਧਿਕਾਰੀਆਂ ਯਾਨੀ ਕਿ ਐਲਡਰਮੈਨ ਨਾਮਜ਼ਦ ਕਰਨ ਦਾ ਅਧਿਕਾਰ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ੍ਹ ਦੀ ਅਗਵਾਈ ਵਾਲੀ ਬੈਂਚ ਨੇ ਦਿੱਲੀ ਸਰਕਾਰ ਦੀ ਇਹ ਦਲੀਲ ਖਾਰਜ ਕਰ ਦਿੱਤੀ ਕਿ ਉਪ ਰਾਜਪਾਲ ਨਗਰ ਨਿਗਮ ਵਿਚ ਐਲਡਰਮੈਨ ਨਾਮਜ਼ਦ ਕਰਨ ਦੇ ਸਬੰਧ ਵਿਚ ਕੈਬਨਿਟ ਦੀ ਸਲਾਹ ਮੰਨਣ ਲਈ ਮਜ਼ਬੂਰ ਹਨ। ਜ਼ਿਕਰਯੋਗ ਹੈ ਕਿ ਐਲ.ਜੀ. ਵਿਨੇ ਕੁਮਾਰ ਸਕਸੈਨਾ ਵਲੋਂ ਇਸੇ ਸਾਲ 1 ਅਤੇ 4 ਜਨਵਰੀ ਨੂੰ ਆਰਡਰ ਅਤੇ ਨੋਟੀਫਿਕੇਸ਼ਨ ਜਾਰੀ ਕਰਕੇ 10 ਐਲਡਰਮੈਨਜ਼ ਦੀ ਨਿਯੁਕਤੀ ਕੀਤੀ ਗਈ ਸੀ। ਇਸ ਫੈਸਲੇ ਦੇ ਖਿਲਾਫ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਉਪ ਰਾਜਪਾਲ ਦੇ 10 ਐਲਡਰਮੈਨ ਨਿਯੁਕਤ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ ਅਤੇ ਇਸ ਨਾਲ ਦਿੱਲੀ ’ਚ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.