Tuesday, 23 June 2026

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਬਣਾਈ ਕਮੇਟੀ ਦਾ ਲਗਾਇਆ ਚੇਅਰਮੈਨ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਪਾਰਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ, ਉਮੀਦਵਾਰਾਂ ਦੀ ਚੋਣ ਸਬੰਧੀ ਬਣਾਈ ਗਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਲਗਾਇਆ ਹੈ। ਹੁਣ ਜੰਮੂ-ਕਸ਼ਮੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਵਿਚ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਸੰਸਦ ਮੈਂਬਰ ਰੰਧਾਵਾ ਨੇ ਇਸ ਜ਼ਿੰਮੇਵਾਰ ਲਈ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਵਿਚ ਵੀ ਇੰਚਾਰਜ ਦੀ ਭੂਮਿਕਾ ਨਿਭਾਅ ਚੁੱਕੇ ਹਨ।

 

ਬਨੀ ’ਤੇ ਬਾਜ਼ਾਰ ਵਿਚ ਸ਼ਰ੍ਹੇਆਮ ਪਿਸਤੌਲ ਲਹਿਰਾਉਣ ਦਾ ਹੈ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬਨੀ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਹ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਲੰਘੀ ਦੇਰ ਰਾਤ ਪਿਸਤੌਲ ਲਹਿਰਾ ਰਹੇ ਸਨ। ਜਦੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਤੋਂ ਬਾਅਦ ਵਿਧਾਇਕ ਦੀ ਪਹਿਚਾਣ ਕੀਤੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸਾਬਕਾ ਅਕਾਲੀ ਵਿਧਾਇਕ ਨੂੰ ਗਿ੍ਰਫ਼ਤਾਰ ਕਰ ਲਿਆ ਜਦਕਿ ਬਨੀ ਵੱਲੋਂ ਹਵਾ ’ਚ ਲਹਿਰਾਈ ਗਈ ਪਿਸਤੌਲ ਖਾਲੀ ਦੱਸੀ ਜਾ ਰਹੀ ਹੈ। ਧਿਆਨ ਰਹੇ ਕਿ ਜਸਜੀਤ ਸਿੰਘ ਬਨੀ ਸਾਬਕਾ ਕੈਬਨਿਟ ਮੰਤਰੀ ਅਤੇ ਉਘੇ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦਾ ਪੁੱਤਰ ਹੈ। ਉਨ੍ਹਾਂ 2007 ’ਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲਈ ਸੀ ਪ੍ਰੰਤੂ ਉਹ ਚੋਣ ਹਾਰ ਗਏ ਸਨ। ਕੈਪਟਨ ਕੰਵਲਜੀਤ ਸਿੰਘ ਦੀ ਮੌਤ ਤੋਂ ਬਾਅਦ 2009 ’ਚ  ਬਨੀ ਨੇ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਅਤੇ ਉਹ ਇਥੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਸਨ। 

 

ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਹੋਏ ਘੁਟਾਲੇ ਦਾ ਹੈ ਮਾਮਲਾ

ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ। ਭਾਰਤ ਭੂਸ਼ਣ ਆਸ਼ੂ ਅੱਜ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਸਥਿਤ ਦਫ਼ਤਰ ਵਿਖੇ ਪਹੁੰਚੇ, ਜਿੱਥੇ ਈਡੀ ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ। ਜਦਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਭਾਰਤ ਭੂਸ਼ਣ ਆਸ਼ੂ ਤੋਂ ਕਿਸ ਮਾਮਲੇ ਵਿਚ ਪੁੱਛਗਿੱਛ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਸ਼ੂ ਦੇ ਖਿਲਾਫ਼ ਮਨੀ ਲਾਂਡਰਿੰਗ ਦੇ ਐਕਟ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ ’ਤੇ ਲਗਭਗ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰ ’ਚ ਘਪਲੇ ਦਾ ਆਰੋਪ ਲੱਗਿਆ ਸੀ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ’ਤੇ ਕਈ ਫਰਜ਼ੀ ਵਾਹਨਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

ਮੁੱਖ ਮੰਤਰੀ ਮਾਨ ਨੇ ਇਲਾਕੇ ਦਾ ਕੀਤਾ ਦੌਰਾ, ਚੋਣ ਇੰਚਾਰਜ ਵੀ ਹੋਏ ਸਰਗਰਮ

ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਧਿਆਨ ਹੁਣ ਗਿੱਦੜਬਾਹਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਜਿੱਤਣ ਵੱਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਗਿੱਦੜਬਾਹਾ ਇਲਾਕੇ ਦਾ ਦੌਰਾ ਕੀਤਾ ਗਿਆ ਜਦਕਿ ਉਪ ਚੋਣ ਲਈ ਲਗਾਏ ਗਏ ਇੰਚਾਰਜ ਅਤੇ ਸਹਿ ਇੰਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਗਿੱਦੜਬਾਹਾ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਏ ਹਨ। ਇਨ੍ਹਾਂ ਆਗੂਆਂ ਵੱਲੋਂ ਇਲਾਕੇ ਦਾ ਦੌਰਾ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਗਿੱਦੜਬਾਹਾ ਤੋਂ ‘ਆਪ’ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਉਣਾ ਚਾਹੁੰਦੀ ਹੈ ਜੋ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਿਆ ਹੋਵੇ। ਧਿਆਨ ਰਹੇ ਕਿ ਗਿੱਦੜਬਾਹਾ ਸੀਟ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੀਨੀਅਰ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਪਰ ਰਾਜਾ ਵੜਿੰਗ ਵੱਲੋਂ ਲੁਧਿਆਣਾ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ ਅਤੇ ਇਥੇ ਹੁਣ ਜ਼ਿਮਨੀ ਚੋਣ ਹੋਣੀ ਹੈ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.