ਕਿਹਾ : ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਹਿਕਾਰੀ ਬੈਂਕ ਦੇਣਗੇ 80 ਫੀਸਦੀ ਲੋਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਸੂਬਾ ਸਰਕਾਰੀ ਸਹਿਕਾਰੀ ਬੈਂਕ 80 ਫੀਸਦੀ ਲੋਨ ਦੇਣਗੇ। ਕਿਸਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕਣਗੇ। ਟਵਿੱਟਰ ’ਤੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ। ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ ’ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਇਸ ਲਾਹੇਵੰਦ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।


