Friday, 19 June 2026

ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕਿਹਾ : ਪੰਥਕ ਰਾਜਨੀਤੀ ’ਚ ਮੈਨੂੰ ਆਪਣੀ ਕੋਈ ਥਾਂ ਨਜ਼ਰ ਨਹੀਂ ਆਉਂਦੀ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਅੱਜ ਬੁੱਧਵਾਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਅਸਤੀਫ਼ੇ ’ਚ ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਅੰਦਰ ਜੋ ਘਟਨਾਕ੍ਰਮ ਚੱਲ ਰਿਹਾ ਹੈ, ਉਸ ਨੂੰ ਦੇਖ ਕੇ ਲਗਦਾ ਹੈ ਕਿ ਪਾਰਟੀ ਅੰਦਰ ਉਹ ਗੱਲ ਨਹੀਂ ਹੋ ਰਹੀ, ਜਿਸ ਕਾਰਨ ਮੈਂ ਪਾਰਟੀ ਵਿਚ ਸ਼ਾਮਿਲ ਹੋਇਆ ਸੀ। ਮੈਨੂੰ ਲਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਅਤੇ ਪੰਥਕ ਏਜੰਡੇ ਵਿਚ ਉਲਝ ਕੇ ਰਹਿ ਗਿਆ ਹੈ ਅਤੇ ਮੈਨੂੰ ਇਸ ਪੰਥਕ ਰਾਜਨੀਤੀ ਵਿਚ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ। ਜਿਸ ਦੇ ਚਲਦਿਆਂ ਮੈਂ ਭਰੇ ਮਨ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਮੀਦ ਹੈ ਕਿ ਪਾਰਟੀ ਤੁਰੰਤ ਮੇਰੇ ਅਸਤੀਫੇ ਨੂੰ ਪ੍ਰਵਾਨ ਕਰ ਲਵੇਗੀ। ਧਿਆਨ ਰਹੇ ਕਿ ਅਨਿਲ ਜੋਸ਼ੀ ਨੇ ਲੋਕ ਸਭਾ ਚੋਣਾਂ ਦੌਰਾਨ ਅੰਮਿ੍ਰਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਵੀ ਲੜੀ ਸੀ ਪਰ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੋਂ ਚੋਣ ਹਾਰ ਗਏ ਸਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.