Friday, 19 June 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ

ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ  ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪਾਈ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦਿ੍ਰੜ ਰਹੇ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ‘‘ਵੀਰ ਬਾਲ ਦਿਵਸ’’ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.