Thursday, 18 June 2026

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

2021 ਦੀਆਂ ਸੰਸਦੀ ਚੋਣਾਂ ’ਚ 18 ਪੰਜਾਬੀਆਂ ਨੇ ਜਿੱਤ ਕੀਤੀ ਸੀ ਦਰਜ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ ਚੁਣੇ ਗਏ ਸਨ। ਇਸ ਦੌਰਾਨ ਬਰੈਂਪਟਨ ਵਿੱਚ ਵੱਖ-ਵੱਖ ਪਾਰਟੀਆਂ ਤੋਂ ਪੰਜਾਬੀਆਂ ਨੇ ਪੰਜ ਸੀਟਾਂ ਜਿੱਤੀਆਂ ਹਨ। ਲਿਬਰਲ ਪਾਰਟੀ ਦੀ ਰੂਬੀ ਸਹੋਤਾ ਨੇ ਬਰੈਂਪਟਨ ਨੌਰਥ ਤੋਂ ਕੰਸਰਵੇਟਿਵ ਅਮਨਦੀਪ ਜੱਜ ਨੂੰ ਹਰਾਇਆ ਹੈ। ਲਿਬਰਲ ਉਮੀਦਵਾਰ ਮਨਿੰਦਰ ਸਿੱਧੂ ਨੇ ਬਰੈਂਪਟਨ ਈਸਟ ਤੋਂ ਕੰਜ਼ਰਵੇਟਿਵ ਉਮੀਦਵਾਰ ਬੌਬ ਦੋਸਾਂਝ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਲਿਬਰਲ ਉਮੀਦਵਾਰ ਅਮਨਦੀਪ ਸੋਹੀ ਨੇ ਬਰੈਂਪਟਨ ਸੈਂਟਰ ਤੋਂ ਤਰਨ ਚਾਹਲ ਨੂੰ ਹਰਾਇਆ ਹੈ। ਉਧਰ ਇੱਥੋਂ 2 ਕੰਜ਼ਵੇਟਿਵ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ, ਜਿਨ੍ਹਾਂ ਵਿਚ ਕੰਜ਼ਰਵੇਟਿਵ ਉਮੀਦਵਾਰ ਸੁਖਦੀਪ ਕੰਗ ਨੇ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਸੋਨੀਆ ਸਿੱਧੂ ਨੂੰ ਅਤੇ ਅਮਰਜੀਤ ਗਿੱਲ ਨੇ ਬਰੈਂਪਟਨ ਵੈਸਟ ਤੋਂ ਮੌਜੂਦਾ ਮੰਤਰੀ ਕਮਲ ਖੇੜਾ ਨੂੰ ਹਰਾਇਆ ਹੈ। ਹਾਲਾਂਕਿ ਇਕ ਵੱਡੇ ਰਾਜਨੀਤਿਕ ਘਟਨਾਕ੍ਰਮ ਵਿਚ ਐੱਨਡੀਪੀ ਪ੍ਰਧਾਨ ਅਤੇ ਦੋ ਵਾਰ ਮੌਜੂਦਾ ਸੰਸਦ ਮੈਂਬਰ ਜਗਮੀਤ ਸਿੰਘ ਆਪਣੀ ਬਰਨਬੀ ਸੈਂਟਰਲ ਰਾਈਡਿੰਗ ਵਿਚ ਬੁਰੀ ਤਰ੍ਹਾਂ ਹਾਰ ਗਏ ਅਤੇ ਤੀਜੇ ਸਥਾਨ ‘ਤੇ ਰਹੇ। ਆਪਣੀ ਹਾਰ ਤੋਂ ਬਾਅਦ ਉਨ੍ਹਾਂ ਐਨਡੀਪੀ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਸਿਹਤ ਮੰਤਰੀ ਅਤੇ ਦੋ ਵਾਰ ਦੇ ਸੰਸਦ ਮੈਂਬਰ ਕਮਲ ਖੇੜਾ ਬਰੈਂਪਟਨ ਵੈਸਟ ਰਾਈਡਿੰਗ ਵਿੱਚ ਅਮਰਜੀਤ ਗਿੱਲ ਤੋਂ ਹਾਰ ਗਏ ਹਨ। ਲਿਬਰਲ ਪਾਰਟੀ ਦੇ ਪ੍ਰਮੁੱਖ ਜੇਤੂ ਓਕਵਿਲ ਈਸਟ ਤੋਂ ਅਨੀਤਾ ਆਨੰਦ, ਵਾਟਰਲੂ ਤੋਂ ਬਰਦੀਸ਼ ਚੱਗਰ , ਡੋਰਵਲ ਲਾਚੀਨ ਤੋਂ ਅੰਜੂ ਢਿੱਲੋਂ , ਸਰੀ ਨਿਊਟਨ ਤੋਂ ਸੁਖ ਧਾਲੀਵਾਲ

ਮਿਸੀਸਾਗਾ ਮਾਲਟਨ ਤੋਂ ਇਕਵਿੰਦਰ ਸਿੰਘ ਗਹੀਰ, ਸਰੀ ਸੈਂਟਰ ਤੋਂ ਰਣਦੀਪ ਸਰਾਏ ,ਫਲੀਟਵੁੱਡ ਪੋਰਟ ਕੈਲਸ ਤੋਂ ਗੁਰਬਖਸ਼ ਸੈਣੀ, ਰਿਚਮੰਡ ਈਸਟ ਸਟੀਵਨਸਟਨ ਤੋਂ ਪਰਮ ਬੈਂਸ, ਕੰਸਰਵੇਟਿਵ ਪਾਰਟੀ ਦੇ ਪ੍ਰਮੁੱਖ ਜੇਤੂ, ਕੈਲਗਰੀ ਈਸਟ ਤੋਂ ਜਸਰਾਜ ਹੱਲਣ,  ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਗਿੱਲ, ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਗਿੱਲ, ਆਕਸਫੋਰਡ ਤੋਂ ਅਰਪਨ ਖੰਨਾ, ਐਡਮਿੰਟਨ ਗੇਟਵੇ ਤੋਂ ਟਿਮ ਉੱਪਲ, ਮਿਲਟਨ ਈਸਟ ਤੋਂ ਪਰਮ ਗਿੱਲ, ਐਬਟਸਫੋਰਡ ਸਾਊਥ ਲੈਂਗਲੀ ਤੋਂ ਸੁਖਮਨ ਗਿੱਲ, ਐਡਮਿੰਟਨ ਸਾਊਥਈਸਟ ਤੋਂ ਜਗਸ਼ਰਨ ਸਿੰਘ ਮਾਹਲ , ਵਿੰਡਸਰ ਵੈਸਟ ਤੋਂ ਹਰਬ ਗਿੱਲ ਨੇ ਜਿੱਤ ਦਰਜ ਕੀਤੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.