Tuesday, 16 June 2026

ਪ੍ਰਤਾਪ ਸਿੰਘ ਬਾਜਵਾ ਨੇ ਲੁਧਿਆਣਾ ਜਿ਼ਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ

ਕਿਹਾ : ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਸਾਰੇ ਰਿਕਾਰਡ ਤੋੜੇ

ਭਵਾਨੀਗੜ੍ਹ/ਬਿਊਰੋ ਨਿਊਜ਼:  ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਭਵਾਨੀਗੜ੍ਹ ਵਿਖੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਬੜੀ ਆਸ ਨਾਲ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਥਿਤ ਭਿ੍ਰਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸਾਰੇ ਪਾਸੇ ਬੇਵਿਸ਼ਵਾਸੀ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਦਿੱਲੀ ਦਰਬਾਰ ਤੋਂ ਚੱਲ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਜਿੰਦਰ ਸਿੰਘ ਸੰਘਰੇੜੀ, ਜਗਤਾਰ ਸਿੰਘ ਮੱਟਰਾਂ,ਸਾਹਬ ਸਿੰਘ ਅਤੇ ਕੁਲਜੀਤ ਸਿੰਘ ਪੰਨਵਾਂ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.