Monday, 20 April 2026

ਗੱਡੀਆਂ ਦੀ ਰਫਤਾਰ ਘਟੀ - ਹਿਮਾਚਲ ’ਚ ਬਰਫਬਾਰੀ ਦਾ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਅੱਜ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅਚਾਨਕ ਧੁੰਦ ਛਾ ਗਈ ਅਤੇ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਉਧਰ ਦਿੱਲੀ-ਜਲੰਧਰ ਹਾਈਵੇ ’ਤੇ ਸੰਘਣੀ ਧੁੰਦ ਦੇ ਚੱਲਦਿਆਂ ਵਿਜੀਬਿਲਟੀ ਜ਼ੀਰੋ ਹੋ ਗਈ ਅਤੇ ਵਾਹਨਾਂ ਦੀ ਰਫਤਾਰ ਵੀ ਬਹੁਤ ਹੌਲੀ ਹੋ ਗਈ। ਮੌਸਮ ਵਿਭਾਗ ਨੇ ਪੰਜਾਬ ਵਿਚ ਠੰਡ ਅਤੇ ਵਧਦੀ ਧੰੁਦ ਨੂੰ ਦੇਖਦਿਆਂ ਔਰੈਂਟ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਠੰਡਾ ਰਿਹਾ ਅਤੇ ਇਥੋਂ ਦਾ ਤਾਪਮਾਨ 5.3 ਡਿਗਰੀ ਦਰਜ ਕੀਤਾ ਗਿਆ। ਇਸੇ ਦੌਰਾਨ ਮੌਸਮ ਵਿਭਾਗ ਨੇ ਹਿਮਾਚਲ ਵਿਚ ਵੀ ਕੋਹਰੇ ਸਬੰਧੀ ਅਲਰਟ ਜਾਰੀ ਕੀਤਾ ਹੈ ਅਤੇ ਇਸਦੇ ਨਾਲ ਹੀ 29 ਅਤੇ 30 ਦਸੰਬਰ ਨੂੰ ਬਰਫਬਾਰੀ ਦੀ ਵੀ ਸੰਭਾਵਨਾ ਜਤਾਈ ਹੈ। 

ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ ਐਜ਼ੂਕੇਸ਼ਨ ਵੱਲੋਂ ਬੀ.ਐਸ.ਸੀ. ਕਲੀਨਿਕਲ ਮਨੋਵਿਗਿਆਨ (ਆਨਰਜ਼), ਐਮ.. ਕਲੀਨਿਕਲ ਮਨੋਵਿਗਿਆਨ, ਆਈ.ਐਸ.ਆਈ.ਟੀ..ਪੀ. ਸੀਨੀਅਰ ਸੈਕੰਡਰੀ ਪੱਧਰ ਦੀ ਆਈ.ਡੀ. ਅਤੇ ਐਮ.ਐੱਡ. ਸਪੈਸ਼ਲ ਐਜੂਕੇਸ਼ਨ (ਸੁਣਨ ਸ਼ਕਤੀ ਕਮਜ਼ੋਰੀ) ਸਮੇਤ ਵੱਕਾਰੀ ਪ੍ਰੋਗਰਾਮਾਂ ਲਈ ਰੀਹੈਬਲੀਟੇਸ਼ਨ ਕੌਂਸਲ ਆਫ਼ ਇੰਡੀਆ (ਆਰ.ਸੀ.ਆਈ.) ਤੋਂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਇੱਕ ਇਤਿਹਾਸਕ ਅਕਾਦਮਿਕ ਪ੍ਰਾਪਤੀ ਲਈ ਇੱਕ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ
ਇਹ ਸਮਾਰੋਹ ਦੇਸ਼ ਭਗਤ ਯੂਨੀਵਰਸਿਟੀ ਦੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਨ ਲਈ ਆਯੋਜਿਤ ਕੀਤਾ ਗਿਆ, ਜਿਨ੍ਹਾਂ ਦੇ ਅਟੁੱਟ ਸਮਰਥਨ ਨੇ ਇਸ ਮੀਲ ਪੱਥਰ ਨੂੰ ਸੰਭਵ ਬਣਾਇਆ ਇਸ ਸਮਾਗਮ ਦੀ ਸ਼ੁਰੂਆਤ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਦੀ ਮੌਜੂਦਗੀ ਵਿੱਚ ਰਿਬਨ ਕੱਟਣ ਦੀ ਰਸਮ ਨਾਲ ਹੋਈ
ਇਸ ਮੌਕੇ ਐਮਏ ਕਲੀਨਿਕਲ ਮਨੋਵਿਗਿਆਨ ਦੇ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪੇਸ਼ਕਾਰੀਆਂ ਨੇ ਇਸ ਮੌਕੇ ਨੂੰ ਹੋਰ ਵੀ ਰੌਚਕ ਬਣਾਇਆ
ਇਸ ਦੌਰਾਨ ਸਨਬੋਰਡ ਦਾ ਉਦਘਾਟਨ ਮੁੱਖ ਆਕਰਸ਼ਣ ਸੀ, ਜਿਸ ਨਾਲ ਨਵੇਂ ਪ੍ਰਵਾਨਿਤ ਪ੍ਰੋਗਰਾਮਾਂ ਦੀ ਅਧਿਕਾਰਤ ਸ਼ੁਰੂਆਤ ਕੀਤੀ ਗਈ ਇਹ ਪ੍ਰਾਪਤੀ ਡਾ. ਪ੍ਰੀਸ਼ੀਅਸ ਦੀ ਅਗਵਾਈ ਦਾ ਪ੍ਰਮਾਣ ਹੈ
ਇਨ੍ਹਾਂ ਪ੍ਰਵਾਨਗੀਆਂ ਦੇ ਨਾਲ, ਦੇਸ਼ ਭਗਤ ਯੂਨੀਵਰਸਿਟੀ ਮਾਣ ਨਾਲ ਪੰਜਾਬ ਦੀ ਪਹਿਲੀ ਸੰਸਥਾ ਬਣ ਗਈ ਹੈ ਜਿਸ ਨੂੰ ਇਸ ਵਿਆਪਕ ਪ੍ਰੋਗਰਾਮਾਂ ਲਈ ਆਰਸੀਆਈ ਪ੍ਰਵਾਨਗੀ ਪ੍ਰਾਪਤ ਹੋਈ ਹੈ
ਇਹ ਸਮਾਰੋਹ ਕੇਕ ਕੱਟਣ ਅਤੇ ਪਤਵੰਤਿਆਂ ਦੇ ਸਨਮਾਨ ਨਾਲ ਸਮਾਪਤ ਹੋਇਆ ਆਪਣੇ ਸੰਬੋਧਨਾਂ ਵਿੱਚ ਯੂਨੀਵਰਸਿਟੀ ਲੀਡਰਸ਼ਿਪ ਨੇ ਫੈਕਲਟੀ ਆਫ ਐਜ਼ੂਕੇਸ਼ਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਮਾਜ ਦੀ ਸੇਵਾ ਅਤੇ ਮਾਨਸਿਕ ਸਿਹਤ ਸੰਭਾਲ ਵਿੱਚ ਨਿਰੰਤਰ ਉੱਤਮਤਾ ਨੂੰ ਉਤਸ਼ਾਹਿਤ ਕੀਤਾ



ਮੰਡੀ ਗੋਬਿੰਦਗੜ੍ਹ, 24 ਦਸੰਬਰ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ ਪ੍ਰੋਗਰਾਮ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ, ਜੋ ਉਨ੍ਹਾਂ ਦੇ ਸਾਹਸ, ਅਟੁੱਟ ਵਿਸ਼ਵਾਸ ਅਤੇ ਧਾਰਮਿਕਤਾ ਦੇ ਸਦੀਵੀ ਸੰਦੇਸ਼ ਨੂੰ ਦਰਸਾਉਂਦੀ ਹੈ
ਇਸ ਇਕੱਠ ਦੀ ਅਗਵਾਈ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਕੀਤੀ ਇਸ ਸਮਾਗਮ ਨੂੰ ਵਿਸ਼ੇਸ਼ ਮਹਿਮਾਨਾਂ ਦੀ ਮੌਜੂਦਗੀ ਨਾਲ ਹੋਰ ਵੀ ਅਮੀਰ ਬਣਾਇਆ ਗਿਆ ਜਿਨ੍ਹਾਂ ਵਿੱਚ ਚੜ੍ਹਦੀਕਲਾ ਟਾਈਮ ਟੀਵੀ ਦੇ ਡਾਇਰੈਕਟਰ . ਅੰਮ੍ਰਿਤਪਾਲ ਸਿੰਘ ਦਰਦੀ, ਚੜ੍ਹਦੀਕਲਾ ਟਾਈਮ ਟੀਵੀ ਦੇ ਮੈਨੇਜਿੰਗ ਡਾਇਰੈਕਟਰ . ਹਰਪ੍ਰੀਤ ਸਿੰਘ, ਗੁਰਦੁਆਰਾ ਮਸਤੂਆਣਾ ਸਾਹਿਬ, ਸਰੀ ਦੇ ਪ੍ਰਧਾਨ . ਮਹਿੰਦਰ ਸਿੰਘ ਅਤੇ ਹੋਕਾ ਟੀਵੀ ਦੇ ਫਿਲਮ ਡਾਇਰੈਕਟਰ . ਪਾਰੁਲਪ੍ਰੀਤ ਸਿੰਘ ਸ਼ਾਮਲ ਸਨ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ
ਇਸ ਪ੍ਰੋਗਰਾਮ ਦੀ ਸ਼ੁਰੂਆਤ ਡੀਬੀਯੂ ਦੇ ਪ੍ਰੋ ਵਾਈਸ-ਚਾਂਸਲਰ ਪ੍ਰੋ. ਅਮਰਜੀਤ ਸਿੰਘ ਦੇ ਰਸਮੀ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਸ਼ਹੀਦੀ ਪੁਰਬ ਦੀ ਇਤਿਹਾਸਕ ਮਹੱਤਤਾਤੇ ਚਾਨਣਾ ਪਾਇਆ
ਇਸ ਦੌਰਾਨ ਹੋਕਾ ਟੀਵੀ ਦੁਆਰਾ ਸ਼ਹੀਦੀ ਜੋੜ ਮੇਲਤੇ ਇੱਕ ਦਸਤਾਵੇਜ਼ੀ ਫਿਲਮ ਦਿਖਾਈ ਗਈ, ਜਿਸ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਸਥਾਈ ਵਿਰਾਸਤ ਨੂੰ ਸਪਸ਼ਟ ਰੂਪ ਵਿੱਚ ਦਰਸਾਇਆ ਗਿਆ ਹੈ  
ਇਸ ਮੌਕੇ ਮਹਿਮਾਨਾਂ ਅਤੇ ਹੋਰ ਪ੍ਰਮੁੱਖ ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਸਿੱਖ ਇਤਿਹਾਸ ਬਾਰੇ ਡੂੰਘੀਆਂ ਸੂਝਾਂ ਸਾਂਝੀਆਂ ਕੀਤੀਆਂ ਅਤੇ ਬਹਾਦਰੀ, ਕੁਰਬਾਨੀ ਅਤੇ ਅਡੋਲ ਵਿਸ਼ਵਾਸ ਦੀਆਂ ਸਦੀਵੀ ਕਦਰਾਂ-ਕੀਮਤਾਂਤੇ ਜ਼ੋਰ ਦਿੱਤਾ ਉਨ੍ਹਾਂ ਨੇ ਅੱਜ ਦੇ ਸਮਾਜ ਵਿੱਚ, ਖਾਸ ਕਰਕੇ ਨੌਜਵਾਨ ਪੀੜ੍ਹੀ ਲਈ, ਇਨ੍ਹਾਂ ਸਿੱਖਿਆਵਾਂ ਦੀ ਸਾਰਥਕਤਾਤੇ ਜ਼ੋਰ ਦਿੱਤਾ
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦੇ ਪ੍ਰਤੀਕ ਵਜੋਂ ਪਤਵੰਤਿਆਂ ਅਤੇ ਹੋਰ ਪ੍ਰਮੁੱਖ ਬੁਲਾਰਿਆਂ ਦਾ ਸਨਮਾਨ ਕੀਤਾ ਡਾ. ਸੁਰਜੀਤ ਕੌਰ ਪਥੇਜਾ, ਡਾਇਰੈਕਟਰ ਪ੍ਰਫਾਰਮਿੰਗ ਆਰਟਸ ਅਤੇ ਮੀਡੀਆ ਵੀ ਇਸ ਮੌਕੇ ਮੌਜੂਦ ਸਨ
ਇਸ ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਧਰਮਿੰਦਰ ਸਿੰਘ ਦੁਆਰਾ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ ਅਤੇ ਪ੍ਰੋਗਰਾਮ ਦੀ ਸਮਾਪਤੀ ਪ੍ਰੋ. ਰਾਮ ਸਿੰਘ ਗੁਰਨਾ, ਫੈਕਲਟੀ ਆਫ਼ ਸੋਸ਼ਲ ਸਾਇੰਸਜ਼ ਐਂਡ ਲੈਂਗੂਏਜ਼ਸ ਦੁਆਰਾ ਧੰਨਵਾਦ ਦੇ ਮਤੇ ਨਾਲ ਹੋਈ

ਪਟਿਆਲਾ/ਬਿਊਰੋ ਨਿਊਜ਼ 

ਪੰਜਾਬ ਵਿਚ ਅੰਮਿ੍ਰਤਸਰ ਤੇ ਜਲੰਧਰ ਤੋਂ ਬਾਅਦ ਹੁਣ ਪਟਿਆਲਾ ਵਿਚ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲਾਂ ਅਤੇ ਹੋਰ ਥਾਵਾਂ ’ਤੇ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਤਾਂ ਤੁਰੰਤ ਹੀ ਪੁਲਿਸ ਨੇ ਚੈਕਿੰਗ ਸ਼ੁਰੂ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮਿ੍ਰਤਸਰ ਅਤੇ ਜਲੰਧਰ ਦੇ ਨਾਮੀ ਸਕੂਲਾਂ ਨੂੰ ਵੀ ਧਮਕੀਆਂ ਮਿਲ ਚੁੱਕੀਆਂ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਵੀ ਧਮਕੀ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗਾਇਕਾ ਅਮਰ ਨੂਰੀ ਨੂੰ ਵੀ ਅਜਿਹੀ ਧਮਕੀ ਮਿਲੀ ਹੈ।

ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਬਣੀ ਵੱਡੀ ਪਾਰਟੀ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਵਿਚ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀਆਂ ਦੋ ਮਹਿਲਾ ਕੌਂਸਲਰ ਸੁਮਨ ਦੇਵੀ ਅਤੇ ਪੂਨਮ ਦੇਵੀ ਭਾਜਪਾ ਵਿਚ ਸ਼ਾਮਲ ਹੋ ਗਈਆਂ। ਭਾਰਤੀ ਜਨਤਾ ਪਾਰਟੀ ਦੀ ਸਾਬਕਾ ਮੇਅਰ ਸਰਬਜੀਤ ਕੌਰ, ਉਨ੍ਹਾਂ ਦੇ ਪਤੀ ਕਾਲਾ ਅਤੇ ਭਾਜਪਾ ਕੌਂਸਲਰ ਕੰਵਰ ਰਾਣਾ ਦੀ ਮੌਜੂਦਗੀ ਵਿਚ ਇਨ੍ਹਾਂ ਦੋਵੇਂ ਕੌਂਸਲਰਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਇਨ੍ਹਾਂ ਦੋਵੇਂ ਕੌਂਸਲਰਾਂ ਸੁਮਨ ਦੇਵੀ ਅਤੇ ਪੂਨਮ ਦੇਵੀ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ, ਹੁਣ ਨਗਰ ਨਿਗਮ ਵਿਚ ਭਾਜਪਾ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਜਨਵਰੀ ਵਿਚ ਚੰਡੀਗੜ੍ਹ ’ਚ ਮੇਅਰ ਦੀ ਚੋਣ ਹੋਣੀ ਹੈ। 

ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਜਨਵਰੀ ਨੂੰ ਹੋਵੇਗੀ

ਮੁਹਾਲੀ/ਬਿਊਰੋ ਨਿਊਜ਼

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਹਨ। ਮੁਹਾਲੀ ਦੀ ਅਦਾਲਤ ਵਿਚ ਇਸ ਮਾਮਲੇ ’ਤੇ ਸੁਣਵਾਈ ਹੋਈ, ਪਰ ਮਜੀਠੀਆ ਖਿਲਾਫ ਦੋਸ਼ ਤੈਅ ਨਹੀਂ ਹੋ ਸਕੇ। ਹੁਣ ਮਜੀਠੀਆ ਖਿਲਾਫ ਅਗਲੇ ਸਾਲ 2026 ਵਿਚ ਦੋਸ਼ ਤੈਅ ਹੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਅਦਾਲਤ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਜਨਵਰੀ ਨੂੰ ਹੋਵੇਗੀ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਖਿਲਾਫ 22 ਅਗਸਤ ਨੂੰ ਮੁਹਾਲੀ ਅਦਾਲਤ ਵਿਚ ਵਿਜੀਲੈਂਸ ਨੇ ਚਲਾਨ ਪੇਸ਼ ਕੀਤਾ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂੁਨ ਨੂੰ ਅੰਮਿ੍ਰਤਸਰ ਤੋਂ ਗਿ੍ਰਫਤਾਰ ਕੀਤਾ ਸੀ। ਮਜੀਠੀਆ ਖਿਲਾਫ ਇਲਜ਼ਾਮ ਹਨ ਕਿ ਉਨ੍ਹਾਂ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ।

ਰਿਸ਼ਵਤਖੋਰੀ ਦੇ ਮਾਮਲੇ ’ਚ ਘਿਰੇ ਹੋਏ ਹਨ ਹਰਚਰਨ ਸਿੰਘ ਭੁੱਲਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁੱਧ ਚੱਲ ਰਹੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਅਹਿਮ ਸੁਣਵਾਈ ਹੋਈ ਹੈ। ਅਦਾਲਤ ਨੇ ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ’ਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 2 ਜਨਵਰੀ 2026 ਲਈ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਭਿ੍ਰਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਵਲੋਂ ਕੀਤੀ ਜਾ ਰਹੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 2 ਜਨਵਰੀ ’ਤੇ ਟਿਕ ਗਈਆਂ ਹਨ।

ਕਈ ਕਲਾਕਾਰ ਪੂਰਨ ਸ਼ਾਹਕੋਟੀ ਦੀ ਅੰਤਿਮ ਵਿਦਾਈ ਮੌਕੇ ਪਹੁੰਚੇ

ਜਲੰਧਰ/ਬਿਊਰੋ ਨਿਊਜ਼ 

ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਗਾਇਕ ਪੂਰਨ ਸ਼ਾਹਕੋਟੀ ਨੂੰ ਜਲੰਧਰ ਵਿਚ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਧਿਆਨ ਰਹੇ ਕਿ ਪੂਰਨ ਸ਼ਾਹਕੋਟੀ ਦਾ ਲੰਘੇ ਕੱਲ੍ਹ 72 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਸੀ। ਪੂਰਨ ਸ਼ਾਹਕੋਟੀ ਨੂੰ ਉਨ੍ਹਾਂ ਦੀ ਇੱਛਾ ਦੇ ਮੁਤਾਬਕ ਉਨ੍ਹਾਂ ਦੇ ਘਰ ਦੇ ਨੇੜੇ ਅੰਤਿਮ ਵਿਦਾਈ ਦਿੱਤੀ ਗਈ। ਉਸਤਾਦ ਪੂਰਨ ਸ਼ਾਹਕੋਟੀ ਦੀ ਆਖਰੀ ਇੱਛਾ ਇਹੀ ਸੀ ਕਿ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਸ਼ਮਸ਼ਾਨ ਘਾਟ ਨਾ ਲਿਜਾਇਆ ਜਾਵੇ। ਪੂਰਨ ਸ਼ਾਹਕੋਟੀ ਨੂੰ ਅੰਤਿਮ ਵਿਦਾਈ ਦੇਣ ਲਈ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਤੋਂ ਇਲਾਵਾ ਕਲਾਕਾਰ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਵਿਅਕਤੀ ਵੀ ਪਹੁੰਚੇ ਹੋਏ ਸਨ। ਇਸੇ ਦੌਰਾਨ ਮਾਸਟਰ ਸਲੀਮ ਨੇ ਮੀਡੀਆ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਪਿਤਾ ਦੀਆਂ ਅੰਤਿਮ ਰਸਮਾਂ ਅਤੇ ਸਪੁਰਦ-ਏ-ਖਾਕ ਕਰਨ ਦੀ ਵੀਡੀਓਗ੍ਰਾਫੀ ਨਾ ਕੀਤੀ ਜਾਵੇ। 

ਪੰਜਾਬ ਦੇ ਡੀਜੀਪੀ ਕੋਲ ਸ਼ਿਕਾਇਤ ਕੀਤੀ ਗਈ ਦਰਜ

ਜਲੰਧਰ/ਬਿਊਰੋ ਨਿਊਜ਼

ਮਸ਼ਹੂਰ ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਇਕ ਆਗੂ ਨੇ ਪੰਜਾਬ ਦੇ ਡੀ.ਜੀ.ਪੀ. ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਹਨੀ ਸਿੰਘ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਲੰਧਰ ਤੋਂ ਪੰਜਾਬ ਭਾਜਪਾ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਹਾਲ ਹੀ ਵਿਚ ਰਿਲੀਜ਼ ਹੋਏ ਪੰਜਾਬੀ ਗੀਤ ‘ਨਾਗਿਨ’ ਨੂੰ ਅਸ਼ਲੀਲ ਦੱਸਿਆ ਹੈ। ਭਾਜਪਾ ਆਗੂ ਨੇ ਕਿਹਾ ਹੈ ਕਿ ਹਨੀ ਸਿੰਘ ਖਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਇਸ ਗੀਤ ਨੂੰ ਯੂ ਟਿਊਬ ਸਮੇਤ ਸਾਰੇ ਡਿਜ਼ੀਟਲ ਪਲੇਟਫਾਰਮਾਂ ਤੋਂ ਤੁਰੰਤ ਹਟਾਇਆ ਜਾਵੇ। ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿਚ ਇਲਜ਼ਾਮ ਲਗਾਇਆ ਗਿਆ ਕਿ ਇਹ ਗੀਤ ਅਸ਼ਲੀਲ ਨਾਚ ਅਤੇ ਇਤਰਾਜ਼ਯੋਗ ਦਿ੍ਰਸ਼ਾਂ ਨੂੰ ਦਰਸਾਉਂਦਾ ਹੈ, ਜੋ ਕਿ ਪੂਰੀ ਤਰ੍ਹਾਂ ਪੰਜਾਬੀ ਸਭਿਆਚਾਰ ਦੇ ਵਿਰੁੱਧ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦਾ ਸਭਿਆਚਾਰ ਮਹਿਲਾਵਾਂ ਦੀ ਇੱਜ਼ਤ ਅਤੇ ਸਤਿਕਾਰ ਲਈ ਜਾਣਿਆ ਜਾਂਦਾ ਹੈ, ਪਰ ਅਜਿਹੇ ਗੀਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। 

30 ਦਸੰਬਰ ਨੂੰ 11 ਵਜੇ ਸ਼ੁਰੂ ਹੋਵੇਗਾ ਇਜਲਾਸ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਮਗਨਰੇਗਾ ਦਾ ਨਾਮ ਬਦਲਣ ਅਤੇ ਬੁਨਿਆਦੀ ਢਾਂਚੇ ਵਿਚ ਕੀਤੇ ਬਦਲਾਅ ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵਿਸ਼ੇਸ਼ ਇਜਲਾਸ ਆਉਂਦੀ 30 ਦਸੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। 

ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ਵਿਚ ਗੁਰਮੁਖੀ ਵਰਣਮਾਲਾ ਲਈ ਸਮਰਪਿਤ ਪੰਨਾ ਕੀਤਾ ਜਾਵੇਗਾ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿੱਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।  ਜਿਸ ਤਹਿਤ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੀਆਂ ਸਾਰੀਆਂ ਭਾਸ਼ਾਈ ਪਾਠ-ਪੁਸਤਕਾਂ ਵਿਚ ਗੁਰਮੁਖੀ ਲਿੱਪੀ ਦੀ ਵਰਣਮਾਲਾ ਦਾ ਇਕ ਪੰਨਾ ਸ਼ਾਮਲ ਕੀਤਾ ਜਾ ਰਿਹਾ ਹੈ। ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਅਤੇ ਹੋਰ ਸਕੂਲਾਂ ਵਿਚ ਪਹਿਲੀ ਤੋਂ ਬਾਹਰਵੀਂ ਜਮਾਤ ਤੱਕ ਪੜ੍ਹਦੇ ਕਰੀਬ 60 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਵਾਲੀ ਇਸ ਕਵਾਇਦ ਦਾ ਉਦੇਸ਼ ਗੁਰਮੁਖੀ ਲਿੱਪੀ ਪੜ੍ਹਨ ਦੀ ਸਮਰੱਥਾ ਵਿਚ ਸੁਧਾਰ ਕਰਨਾ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਭਾਸ਼ਾ ਦੇ ਪੇਪਰਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਮਹਿਸੂਸ ਕੀਤਾ ਗਿਆ ਕਿ ਵਿਦਿਆਰਥੀਆਂ ਦੇ ਗੁਰਮੁਖੀ ਪੜ੍ਹਨ ਦੇ ਹੁਨਰ ਨੂੰ ਤੇਜ਼ ਕਰਨ ਦੀ ਲੋੜ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਸਦਾ ਮਕਸਦ ਵਿਦਿਆਰਥੀਆਂ ਦਾ ਇਸ ਪਾਸੇ ਧਿਆਨ ਖਿੱਚਣਾ ਹੈ ਅਤੇ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਕਿਤਾਬਾਂ ਵਿਚ ਇਹ ਨਵੀਂ ਵਿਸ਼ੇਸ਼ਤਾ ਸ਼ਾਮਲ ਹੋਵੇਗੀ। 

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ‘ਵੀਰ ਬਾਲ ਦਿਵਸ’ ਨਾਂ ਉਤੇ ਸਵਾਲ ਚੁੱਕੇ ਹਨ। ਖਹਿਰਾ ਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦੀ ਯਾਦ ਵਿਚ ਮਨਾਏ ਜਾਣ ਵਾਲੇ ਸਮਾਗਮ ਨੂੰ ‘ਵੀਰ ਬਾਲ ਦਿਵਸ’ ਦੇ ਨਾਂ ਨਾਲ ਸੰਬੋਧਨ ਕਰਨ ਦੇ ਫੈਸਲੇ ’ਤੇ ਸਖਤ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾਮ ਸਾਹਿਬਜ਼ਦਿਆਂ ਦੀ ਬੇਮਿਸਾਲ ਬਹਾਦਰੀ, ਸ਼ਹੀਦੀ ਅਤੇ ਇਤਿਹਾਸਕ ਮਹੱਤਤਾ ਦੀ ਤੌਹੀਨ ਹੈ, ਜਿਨ੍ਹਾਂ ਨੇ ਮੁਗਲ ਸਾਮਰਾਜ ਦੇ ਜ਼ੁਲਮ ਖਿਲਾਫ ਡਟ ਕੇ ਮੁਕਾਬਲਾ ਕੀਤਾ। ਖਹਿਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਨਾਮ ’ਤੇ ਤੁਰੰਤ ਪੁਨਰ ਵਿਚਾਰ ਕੀਤਾ ਜਾਵੇ ਅਤੇ ਐਸਾ ਨਾਮ ਅਪਣਾਇਆ ਜਾਵੇ, ਜੋ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਵਿਸ਼ਵ ਭਰ ਦੀ ਸਿੱਖ ਕੌਮ ਦੀ ਸਾਂਝੀ ਭਾਵਨਾ ਦੇ ਅਨੁਕੂਲ ਹੋਵੇ। ਖਹਿਰਾ ਨੇ ਕਿਹਾ ਕਿ ਸ਼ਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਘਟਾਉਣ ਅਤੇ ਨਿਮਾਣਾ ਕਰਨ ਦੀ ਕੋਈ ਵੀ ਕੋਸ਼ਿਸ਼ ਕਬੂਲਯੋਗ ਨਹੀਂ ਹੋਵੇਗੀ ਅਤੇ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੇਗੀ।   

 

 

 

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.