Monday, 20 April 2026

ਕਿਹਾ : ਬੈਂਕ ਖਾਤੇ ਫਰੀਜ਼ ਹੋਣ ਕਰਕੇ ਘਰ ਦਾ ਖਰਚਾ ਚਲਾਉਣਾ ਹੋਇਆ ਮੁਸ਼ਕਲ

ਚੰਡੀਗੜ੍ਹ/ਬਿਊਰੋ ਨਿਊਜ਼

ਸੀਬੀਆਈ ਨੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਗਿ੍ਰਫਤਾਰ ਮੁਅੱਤਲ ਡੀਜੀਆਈ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਬੈਂਕ ਖਾਤਿਆਂ ਨੂੰ ਫਰੀਜ਼ ਕੀਤਾ ਹੋਇਆ ਹੈ। ਇਸ ਕਰਕੇ ਭੁੱਲਰ ਦੇ ਪਰਿਵਾਰ ਦੇ ਲਈ ਘਰ ਦਾ ਖਰਚਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਭੁੱਲਰ ਨੇ ਵਕੀਲ ਰਾਹੀਂ ਬੈਂਕ ਖਾਤੇ ਡੀ-ਫਰੀਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਖਲ ਕੀਤੀ ਹੈ। ਇਸ ਅਰਜ਼ੀ ’ਤੇ ਅਦਾਲਤ ਨੇ ਸੀਬੀਆਈ ਨੂੰ ਜਵਾਬ ਦਾਖਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ, ਜਿਸ ’ਤੇ ਆਉਂਦੀ 20 ਨਵੰਬਰ ਨੂੰ ਸੁਣਵਾਈ ਹੋਵੇਗੀ।  ਭੁੱਲਰ ਦੇ ਵਕੀਲ ਨੇ ਅਰਜ਼ੀ ਵਿਚ ਕਿਹਾ ਕਿ ਸੀਬੀਆਈ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜਾਂਚ ਜਾਰੀ ਰੱਖੇ, ਪਰ ਬੈਂਕ ਖਾਤੇ ਡੀ-ਫਰੀਜ਼ ਕਰ ਦਿੱਤੇ ਜਾਣ। ਜ਼ਿਕਰਯੋਗ ਹੈ ਕਿ ਮੁਅੱਤਲ ਡੀਜੀਆਈ ਹਰਚਰਨ ਸਿੰਘ ਭੁੱਲਰ ਕਰੋੜਾਂ ਰੁਪਏ ਦੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ। 

ਸੁਖਬੀਰ ਬਾਦਲ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਕਰਨ ਲੱਗਾ ਵਾਪਸੀ

ਚੰਡੀਗੜ੍ਹ/ਬਿਊਰੋ ਨਿਊਜ਼  

ਤਰਨਤਾਰਨ ਜ਼ਿਮਨੀ ਚੋਣ ਨੇ ਇਸ ਗੱਲ ਦਾ ਬਿਗਲ ਵਜਾ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ ਨੇ ਵਾਪਸੀ ਕੀਤੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਪੰਥਕ’ ਨਬਜ਼ ’ਤੇ ਆਪਣੀ ਪਕੜ ਬਣਾ ਲਈ ਹੈ। ਤਰਨਤਾਰਨ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੂਜੇ ਸਥਾਨ ’ਤੇ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਸਖਤ ਟੱਕਰ ਦਿੱਤੀ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਤਰਨਤਾਰਨ ਵਿਚ ਪਾਰਟੀ ਦੀ ਵਧੀ ਵੋਟ ’ਤੇ ਤਸੱਲੀ ਪ੍ਰਗਟ ਕੀਤੀ ਹੈ। ਅਕਾਲੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ 2027 ਵਿਚ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। 

 


ਦੁਰਘਟਨਾ ਪੀੜਤ ਪਰਿਵਾਰਾਂ ਨੂੰ ਸਨਮਾਨ, ਐੱਸਐੱਸਐੱਫ਼ ਨੂੰ ਸਲਾਮ, ਅਤੇ ਮਜ਼ਬੂਤ ਸੜਕ ਸੁਰੱਖਿਆ ਦੀ ਲੋੜ 'ਤੇ ਜ਼ੋਰ
ਚੰਡੀਗੜ੍ਹ,: ਸੰਯੁਕਤ ਰਾਸ਼ਟਰ ਦੁਆਰਾ ਘੋਸ਼ਿਤ ਟ੍ਰੈਫ਼ਿਕ ਪੀੜਤਾਂ ਦੇ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਸੜਕ ਸੁਰੱਖਿਆ ਨੂੰ ਸਮਰਪਿਤ ਸੰਸਥਾ ਸੇਫਸੇਫਟੀ ਅਲਾਇੰਸ ਫਾਰ ਐਵਰੀਵਨ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਇੱਕ ਭਾਵੁਕ ਅਤੇ ਪ੍ਰਭਾਵਸ਼ਾਲੀ ਕਾਰਜਕ੍ਰਮ ਦਾ ਆਯੋਜਨ ਕੀਤਾ। ਇਹ ਸਲਾਨਾ ਦਿਵਸ ਸੜਕ ਦੁਰਘਟਨਾ ਪੀੜਤਾਂ ਨੂੰ ਸ਼ਰਧਾਂਜਲਿ ਦੇਣ, ਪ੍ਰਭਾਵਿਤ ਪਰਿਵਾਰਾਂ ਦਾ ਮਨੋਬਲ ਵਧਾਉਣ ਅਤੇ ਭਵਿੱਖ ਵਿੱਚ ਇਨ੍ਹਾਂ ਤਰਾਸਦੀਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕਰਨ ਲਈ ਮਨਾਇਆ ਜਾਂਦਾ ਹੈ 2025 ਦੀ ਥੀਮਲਾਸਟ ਟੈਲੈਂਟਸਉਹਨਾਂ ਬੇਸ਼ੁਮਾਰ ਪ੍ਰਤਿਭਾਵਾਂ ਦੇ ਵਿਛੋੜੇ ਨੂੰ ਦਰਸਾਉਂਦੀ ਹੈ, ਜੋ ਰੋਕੀਆਂ ਜਾ ਸਕਣ ਵਾਲੀਆਂ ਸੜਕ ਦੁਰਘਟਨਾਵਾਂ ਵਿੱਚ ਖਤਮ ਹੋ ਜਾਂਦੀਆਂ ਹਨ। ਕਾਰਜਕ੍ਰਮ ਵਿੱਚ . ਐੱਸ. ਰਾਇ, ਆਈਪੀਐੱਸ, ਸਪੈਸ਼ਲ ਡੀਜੀਪੀਰੋਡ ਸੇਫਟੀ ਐਂਡ ਟ੍ਰੈਫ਼ਿਕ ਮੈਨੇਜਮੈਂਟ, ਪੰਜਾਬ; ਅਤੇ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇਪੀ, ਜਿਨ੍ਹਾਂ ਨੇ ਹਾਲ ਹੀ ਵਿੱਚ ਦੁਰਘਟਨਾ ਵਿੱਚ ਆਪਣੇ ਨੌਜਵਾਨ ਪੁੱਤਰ ਨੂੰ ਖੋ ਦਿੱਤਾ, ਸ਼ਾਮਲ ਹੋਏ। ਦੁਰਘਟਨਾਵਾਂ ਵਿੱਚ ਆਪਣੇ ਪਿਆਰੇ ਗੁਆ ਚੁੱਕੇ ਪਰਿਵਾਰਾਂ ਨੇ ਆਪਣੇ ਆਪਣੇ ਨੇੜਲੇ-ਸਨੇਹੀਆਂ ਨੂੰ ਯਾਦ ਕੀਤਾ ਸੜਕ ਸੁਰੱਖਿਆ ਫੋਰਸ (ਐੱਸਏਐੱਫਈ) ਨੇ ਭਾਰਤ ਵਿੱਚ ਰੋਜ਼ਾਨਾ ਹੋਣ ਵਾਲੀਆਂ 473 ਸੜਕ ਮੌਤਾਂ ਦਾ ਪ੍ਰਤੀਕਾਤਮਕ ਚਿੱਤਰ ਪੇਸ਼ ਕਰਦੇ ਹੋਏ 473 ਮੋਮਬੱਤੀਆਂ ਜਲਾਈਆਂ, ਤਾਂ ਜੋ ਇਸ ਰਾਸ਼ਟਰੀ ਸੰਕਟ ਦੀ ਗੰਭੀਰਤਾ ਲੋਕਾਂ ਤੱਕ ਪਹੁੰਚਾਈ ਜਾ ਸਕੇ
ਸ਼੍ਰੀ .ਐਸ. ਰਾਇ, ਏਡੀਜੀਪੀ (ਟ੍ਰੈਫਿਕ ਅਤੇ ਐੱਸਐੱਸਐੱਫ) ਨੇ ਕਿਹਾ, "ਅੱਜ, ਜਦੋਂ ਅਸੀਂ ਸੜਕਾਂਤੇ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਯਾਦ ਕਰ ਰਹੇ ਹਾਂ, ਤਾਂ ਸਭ ਤੋਂ ਮਹੱਤਵਪੂਰਣ ਸ਼ਰਧਾਂਜਲੀ ਕਾਰਵਾਈ ਹੈ ਪੰਜਾਬ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦਾ ਡੇਟਾ-ਅਧਾਰਿਤ ਮਾਡਲ ਸਾਬਤ ਕਰਦਾ ਹੈ ਕਿ ਸੜਕ ਦੁਰਘਟਨਾਵਾਂ ਹੋਣ ਵਾਲੀਆਂ ਮੌਤਾਂ ਲਾਜ਼ਮੀ ਨਹੀਂ; ਇਹਨਾਂ ਨੂੰ ਰੋਕਿਆ ਜਾ ਸਕਦਾ ਹੈ 48% ਦੀ ਕਮੀ ਸਿਰਫ਼ ਇੱਕ ਅੰਕੜਾ ਨਹੀਂ ਹੈ; ਇਹ ਸਾਡੇ ਮੁੱਖ ਮੰਤਰੀ ਦੇਵਿਜ਼ਨ ਜ਼ੀਰੋਨਿਰਦੇਸ਼ ਅਤੇ ਸਾਡੇ 1,500 ਕਰਮਚਾਰੀਆਂ ਦੀ 24/7 ਲਗਾਤਾਰ ਮਿਹਨਤ ਦਾ ਸਿੱਧਾ ਨਤੀਜਾ ਹੈ ਇਹ ਮਾਡਲ ਕੰਮ ਕਰ ਰਿਹਾ ਹੈ, ਅਤੇ ਅਸੀਂ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਾਂ"
ਐੱਸਐੱਸਐੱਫ਼ ਅਤੇ ਪੀੜਤ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ, ਸੇਫ ਨੇ ਐੱਸਐੱਸਐੱਫ਼ ਦੇ ਕਾਬਿਲ--ਤਾਰੀਫ਼ ਜਾਨ ਬਚਾਉਣ ਵਾਲੇ ਯਤਨਾਂ ਨੂੰ ਸਲਾਮ ਕੀਤਾ ਹਰ ਐੱਸਐੱਸਐੱਫ਼ ਮੈਂਬਰ ਨੂੰ ਇੱਕ ਪੌधा ਭੇਟ ਕੀਤਾ ਗਿਆ, ਜਿਸ 'ਤੇ ਸੁਨੇਹਾ ਸੀ: “ਧੰਨਵਾਦਤੁਹਾਡੀ ਕਾਰਵਾਈ ਜਿੰਦਗੀਆਂ ਬਚਾਉਂਦੀ ਹੈ ਇਸੇ ਤਰ੍ਹਾਂ, ਦੁਰਘਟਨਾ ਪੀੜਤ ਪਰਿਵਾਰਾਂ ਨੂੰ ਦਿੱਤੇ ਗਏ ਪੌਧਿਆਂ 'ਤੇ ਸੁਨੇਹਾ ਲਿਖਿਆ ਸੀ:ਤੁਸੀਂ ਸਾਡੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੋਗੇ” ਸੇਫ ਦੇ ਚੇਅਰਮੈਨ ਰੂਪਿੰਦਰ ਸਿੰਘ ਨੇ ਸਭ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੜਕ ਦੁਰਘਟਨਾਵਾਂ ਅਚਾਨਕ ਨਹੀਂ ਹੁੰਦੀਆਂ, ਇਹ ਕਾਰਨਾਂ ਕਰਕੇ ਹੁੰਦੀਆਂ ਹਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੜਕ ਦੁਰਘਟਨਾਵਾਂ ਪਹਿਚਾਣਯੋਗ ਕਾਰਣਾਂ, ਰੋਕੀਆਂ ਜਾ ਸਕਣ ਵਾਲੇ ਤੱਤਾਂ ਅਤੇ ਸ਼ਾਸਕੀ ਕਮੀਆਂ ਦਾ ਨਤੀਜਾ ਹੁੰਦੀਆਂ ਹਨ ਉਨ੍ਹਾਂ ਨੇ ਗਤੀ ਦੇ ਵਿਨਾਸ਼ਕਾਰੀ ਪ੍ਰਭਾਵ ਨੂੰ ਦਰਸਾਉਣ ਲਈ ਇੱਕ ਪ੍ਰਤੀਕਾਤਮਕ ਪੇਸ਼ਕਸ਼ ਕੀਤੀਇੱਕ ਮੋਮਬੱਤੀ ਬੁਝਾ ਕੇ। ਉਨ੍ਹਾਂ ਕਿਹਾ ਕਿ ਇਨਸਾਨੀ ਸਾਹ ਦੀ ਹਲਕੀ ਤੀਵਰਤਾ ਵੀ ਲੌ ਬੁਝਾ ਸਕਦੀ ਹੈ, ਅਤੇ ਮਨੁੱਖੀ ਜੀਵਨ ਵੀ ਇੰਨਾ ਹੀ ਨਾਜ਼ੁਕ ਹੈ। ਸੇਫ ਸੜਕ ਸੁਰੱਖਿਆ ਜਾਗਰੂਕਤਾ, ਸਮੁਦਾਈ ਪਹਿਲਾਂ ਅਤੇ ਜਨਹਿਤ ਵਕਾਲਤ ਵਿੱਚ ਲਗਾਤਾਰ ਅਗਵਾਈ ਕਰਦਾ ਰਿਹਾ ਹੈ

ਕਿਹਾ : ਰਾਜਬੀਰ ਫਿਲਮ ਦੇ ਰੋਲ ਤੋਂ ਬਾਅਦ ਵੀ ਬਰਾਬਰ ਨਹੀਂ ਸੀ ਬੈਠਦਾ

ਜਲੰਧਰ/ਬਿਊਰੋ ਨਿਊਜ਼ 

ਪੰਜਾਬੀ ਗਾਇਕ ਅਤੇ ਅਦਾਕਾਰ ਰਾਜਬੀਰ ਸਿੰਘ ਜਵੰਦਾ ਦੀ ਸੜਕ ਹਾਦਸੇ ਵਿਚ ਹੋਈ ਮੌਤ ਤੋਂ ਬਾਅਦ 28 ਨਵੰਬਰ ਨੂੰ ਉਸਦੀ ਫਿਲਮ ‘ਯਮਲਾ’ ਰਿਲੀਜ਼ ਹੋ ਰਹੀ ਹੈ। ਇਸੇ ਮੂਵੀ ਦੇ ਪ੍ਰੀਮੀਅਰ ਨੂੰ ਲੈ ਕੇ ਪੰਜਾਬ ਦੇ ਕਈ ਦਿੱਗਜ਼ ਕਲਾਕਾਰ ਜੁਟੇ ਅਤੇ ਰਾਜਬੀਰ ਦੇ ਨਾਲ ਬਿਤਾਏ ਪਲਾਂ ਨੂੰ ਸਾਂਝਾ ਕੀਤਾ। ਜਵੰਦਾ ਦੀ ਫਿਲਮ ਦੇ ਪ੍ਰੀਮੀਅਰ ਮੌਕੇ ਉਸਦੀ ਬੇਟੀ ਅਤੇ ਹੋਰ ਪਰਿਵਾਰਕ ਮੈਂਬਰ ਵੀ ਪਹੁੰਚੇ ਹੋਏ ਸਨ। ਇਸ ਮੌਕੇ ਜਲੰਧਰ ਦੇ ਰਹਿਣ ਵਾਲੇ ਮਸ਼ਹੂਰ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਕਈ ਵਿਅਕਤੀ ਫਾਸਟ ਫਾਰਵਰਡ ਜ਼ਿੰਦਗੀ ਜੀਅ ਕੇ ਨਿਕਲ ਜਾਂਦੇ ਹਨ। ਸਾਡਾ ਰਾਜਬੀਰ ਵੀ ਉਨ੍ਹਾਂ ਵਿਚੋਂ ਇਕ ਸੀ ਅਤੇ ਉਸਨੇ ਬਹੁਤ ਹੀ ਘੱਟ ਸਮੇਂ ਵਿਚ ਵੱਡਾ ਮੁਕਾਮ ਹਾਸਲ ਕੀਤਾ। ਘੁੱਗੀ ਨੇ ਕਿਹਾ ਕਿ ਰਾਜਬੀਰ ਜਵੰਦਾ ਬਹੁਤ ਹੀ ਥੋੜ੍ਹੇ ਸਮੇਂ ਵਿਚ ਸਟਾਰ ਬਣ ਗਿਆ ਸੀ। ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਜਵੰਦਾ ਦੇ ਨਾਲ ਆਪਣੇ ਖੂੁਬਸੂਰਤ ਅਨੁਭਵ ਨੂੰ ਸਾਂਝਾ ਕੀਤਾ। ਇਸ ਮੌਕੇ ਰਾਜਬੀਰ ਜਵੰਦਾ ਦੀ ਬੇਟੀ ਅਮਾਨਤ ਨੇ ਕਿਹਾ ਕਿ ਮੇਰੇ ਪਾਪਾ ਦੀ ਮੂਵੀ ਜ਼ਰੂਰ ਦੇਖਣਾ।  

 

 

ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਤਾਰਨਤਾਰਨ/ਬਿਊਰੋ ਨਿਊਜ਼  

ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਹੋਈ ਜ਼ਿਮਨੀ ਚੋਣ ਭਾਵੇਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਖਤ ਟੱਕਰ ਦਿੱਤੀ ਹੈ। ਸੁਖਵਿੰਦਰ ਕੌਰ ਤਰਨਤਾਰਨ ਚੋਣ ਵਿਚ ਦੂਜੇ ਨੰਬਰ ’ਤੇ ਰਹੇ ਹਨ ਅਤੇ ਇਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਤਰਨਤਾਰਨ ਤੋਂ ਸੁਖਵਿੰਦਰ ਕੌਰ ਨੂੰ ਉਮੀਦਵਾਰ ਵੀ ਐਲਾਨ ਕੀਤਾ ਹੈ। ਤਰਨਤਾਰਨ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ’ਚ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਿੱਖੀ ਆਲੋਚਨਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਉਦਯੋਗਪਤੀਆਂ ਤੋਂ ਪੈਸਾ ਇਕੱਠਾ ਕਰ ਰਹੇ ਹਨ। 

ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਭਲਕੇ ਹੀ ਆਉਣਗੇ

ਚੰਡੀਗੜ੍ਹ/ਬਿਊਰੋ ਨਿਊਜ਼    

ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਆ ਜਾਣਗੇ। ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀ ਕਰ ਲਈ ਹੈ ਅਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਦੁਪਹਿਰ ਤੋਂ ਵੀ ਪਹਿਲਾਂ ਹੀ ਪਤਾ ਲੱਗ ਜਾਵੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਲ ਕਰਦਾ ਹੈ। ਤਰਨਤਾਰਨ ਵਿਚ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਵਾਰਿਸ ਪੰਜਾਬ ਦੇ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੀ ਹੋਣ ਦੇ ਅਸਾਰ ਹਨ। ਇਸਦੇ ਚੱਲਦਿਆਂ ਬਿਹਾਰ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਵੀ ਭਲਕੇ 14 ਨਵੰਬਰ ਨੂੰ ਹੀ ਆਉਣਗੇ। ਬਿਹਾਰ ਵਿਚ ਦੋ ਪੜਾਵਾਂ ਤਹਿਤ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਬਿਹਾਰ ਵਿਚ ਮੁੱਖ ਚੋਣ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੇ ‘ਇੰਡੀਆ’ ਗਠਜੋੜ ਵਿਚਾਲੇ ਹੋਵੇਗਾ। ਬਾਕੀ ਭਲਕੇ ਦੁਪਹਿਰ ਤੱਕ ਪਤਾ ਲੱਗ ਜਾਵੇਗਾ ਕਿ ਬਿਹਾਰ ਵਿਚ ਕਿਹੜੀ ਪਾਰਟੀ ਸੱਤਾ ’ਚ ਆਏਗੀ।  

ਕਿਹਾ : ਵੜਿੰਗ ਦਾ ਦਿਮਾਗ ਖਰਾਬ, ਪਰਿਵਾਰ ਵਾਲੇ ਕਰਵਾਉਣ ਇਲਾਜ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਤਿੱਖੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਵੜਿੰਗ ਨੇ ਆਪਣੀ ਬੁੱਧੀ ਦੇ ਦੀਵਾਲੀਆਪਨ ਦਾ ਪਰਦਾਫਾਸ਼ ਕੀਤਾ ਹੈ। ਚੀਮਾ ਨੇ ਤਰਨਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਸੋਚ ਦੀ ਜਿੱਤ ਹੈ। ਚੀਮਾ ਨੇ ਇਹ ਵੀ ਕਿਹਾ ਕਿ ਤਰਨਤਾਰਨ ਦੇ ਲੋਕਾਂ ਨੇ ਸਰਕਾਰ ਦੇ ਸਾਢੇ ਤਿੰਨ ਸਾਲਾਂ ਵਿਚ ਕੀਤੇ ਕੰਮ ਦਾ ਸਬੂਤ ਦਿੱਤਾ ਹੈ। ਚੀਮਾ ਨੇ ਵੜਿੰਗ ਦੇ ਪਰਿਵਾਰਕ ਮੈਂਬਰਾਂ ਨੂੰ ਸਲਾਹ ਦਿੱਤੀ ਹੈ ਕਿ ਵੜਿੰਗ ਦਾ ਇਲਾਜ ਕਰਵਾਉਣ ਤਾਂ ਕਿ ਉਹ ਭਵਿੱਖ ਵਿਚ ਊਲ ਜਲੂਲ ਨਾ ਬੋਲਣ। ਦੱਸਣਯੋਗ ਹੈ ਕਿ ਵੜਿੰਗ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਸਮੇਂ ਪ੍ਰਚਾਰ ਕਰਦਿਆਂ ਮਰਹੂਮ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਜਾਤੀਵਾਦੀ ਟਿੱਪਣੀਆਂ ਕੀਤੀਆਂ ਸਨ, ਜਿਸਦਾ ਕਾਫੀ ਵਿਰੋਧ ਵੀ ਹੋਇਆ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼ 

ਸਰਜੀਕਲ ਸਟਰਾਈਕ ਦੇ ਹੀਰੋ ਰਹੇ ਰਿਟਾਇਰਡ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਨਾਲ ਜ਼ੀਰਕਪੁਰ ਫਲਾਈਵਰ ’ਤੇ ਵੀਆਈਪੀ ਕਾਫਲੇ ਵਿਚ ਸ਼ਾਮਲ ਪੰਜਾਬ ਪੁਲਿਸ ਦੀ ਇਕ ਗੱਡੀ ਟਕਰਾ ਗਈ। ਇਸਦੇ ਚੱਲਦਿਆਂ ਡੀ.ਐਸ. ਹੁੱਡਾ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਟੱਕਰ ਜਾਣ ਬੁੱਝ ਕੇ ਮਾਰੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟੱਕਰ ਮਾਰਨ ਤੋਂ ਬਾਅਦ ਪੁਲਿਸ ਕਰਮੀ ਰੁਕੇ ਨਹੀਂ, ਬਲਕਿ ਤੇਜ਼ੀ ਨਾਲ ਆਪਣਾ ਵਾਹਨ ਭਜਾ ਕੇ ਲੈ ਗਏ। ਰਿਟਾਇਰਡ ਲੈਫਟੀਨੈਂਟ ਨੇ ਪੰਜਾਬ ਪੁਲਿਸ ਦੀ ਇਸ ਹਰਕਤ ਬਾਰੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਕਾਨੂੰਨ ਦੀ ਰੱਖਿਆ ਕਰਨੀ ਚਾਹੀਦੀ ਹੈ, ਉਨ੍ਹਾਂ ਦੀ ਅਜਿਹੀ ਲਾਪਰਵਾਹੀ ਨਾਲ ਵਿਭਾਗ ਦੀ ਸ਼ਾਖ ਨੂੰ ਦਾਗ ਲੱਗਦਾ ਹੈ। ਡੀ.ਐਸ. ਹੁੱਡਾ ਦੀ ਇਸ ਪੋਸਟ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਮਾਮਲੇ ’ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਸਪੈਸ਼ਲ ਡੀਜੀਪੀ ਟਰੈਫਿਕ ਏ.ਐਸ. ਰਾਏ ਨੂੰ ਪੂਰੇ ਮਾਮਲੇ ਦੀ ਜਾਂਚ ਸੌਂਪੀ ਹੈ। 

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਸਬੰਧੀ ਐਸਜੀਪਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਫਿਲਮ ਨੂੰ ਰੀਲੀਜ਼ ਨਾ ਕੀਤੀ ਜਾਵੇ। ਇਹ ਫਿਲਮ ਆਉਂਦੀ 21 ਨਵੰਬਰ ਨੂੰ ਰਲੀਜ ਕੀਤੀ ਜਾਣੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ। ਇਸਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੱਤਰ ਭੇਜ ਕੇ 21 ਨਵੰਬਰ ਨੂੰ ਇਸ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਕੀਤਾ ਹੈ।

ਪੰਜਾਬ ਸਰਕਾਰ ਨੇ ਬਣਾਈ ਨਵੀਂ ਨੀਤੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾ ਆਗਿਆ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਇਸ ਨੂੰ ਲੈ ਕੇ ਇਕ ਨੀਤੀ ਬਣਾਈ ਗਈ ਹੈ। ਇਸ ਨੀਤੀ ਮੁਤਾਬਕ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਧਿਕਾਰੀ ਤੋਂ ਆਗਿਆ ਲੈਣੀ ਪਵੇਗੀ। ਇਸ ਦੇ ਚੱਲਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਜਦੋਂ ਸਰਪੰਚ ਤੇ ਪੰਚ ਵਿਦੇਸ਼ ਚਲੇ ਜਾਂਦੇ ਹਨ ਤਾਂ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੁੰਦੇ ਹਨ, ਜਿਸ ਕਰਕੇ ਵਿਦੇਸ਼ ਜਾਣ ਤੋਂ ਪਹਿਲਾਂ ਇਨ੍ਹਾਂ ਨੂੰ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਧਿਆਨ ਰਹੇ ਕਿ ਇਸ ਵੇਲੇ ਪੰਜਾਬ ਵਿਚ 13 ਹਜ਼ਾਰ 238 ਸਰਪੰਚ ਅਤੇ 83 ਹਜ਼ਾਰ 437 ਪੰਚਾਇਤ ਮੈਂਬਰ ਹਨ। ਪੰਚਾਇਤ ਵਿਭਾਗ ਵਲੋਂ ਪਹਿਲੀ ਵਾਰ ਅਜਿਹੀ ਨੀਤੀ ਬਣਾਈ ਗਈ ਹੈ, ਜਿਸ ਤਹਿਤ ਸਰਪੰਚਾਂ ਤੇ ਪੰਚਾਂ ਵਾਸਤੇ ਵਿਦੇਸ਼ ਜਾਣ ਲਈ ਛੁੱਟੀ ਲੈਣੀ ਲਾਜ਼ਮੀ ਕਰ ਦਿੱਤੀ ਗਈ ਹੈ। 

 

ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੂਜੇ ਨੰਬਰ ’ਤੇ ਰਹੇ

ਚੰਡੀਗੜ੍ਹ/ਬਿਊਰੋ ਨਿਊਜ਼   

ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਸ ਜ਼ਿਮਨੀ ਚੋਣ ਦੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਤਰਨਤਾਰਨ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਲਈ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੂਜੇ ਸਥਾਨ ’ਤੇ ਰਹੇ ਹਨ। ਵਾਰਿਸ ਪੰਜਾਬ ਦੇ ਵਲੋਂ ਮਨਦੀਪ ਸਿੰਘ ਨੂੰ ਤਰਨਤਾਰਨ ਦੀ ਜ਼ਿਮਨੀ ਚੋਣ ਲੜਾਈ ਗਈ ਅਤੇ ਉਹ ਤੀਜੇ ਨੰਬਰ ’ਤੇ ਰਹੇ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਚੌਥੇ ਅਤੇ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਪੰਜਵੇਂ ਸਥਾਨ ’ਤੇ ਰਹੇ ਹਨ। ਸਿਆਸੀ ਮਾਹਿਰਾਂ ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਵੀ ਦੱਸਣਯੋਗ ਹੈ ਕਿ ਇਸ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿਚ ਸਨ। ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੀ ਜਿੱਤ ’ਤੇ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ। ਇਸੇ ਦੌਰਾਨ ਸੀਐਮ ਭਗਵੰਤ ਮਾਨ ਨੇ ਵੀ ਤਰਨਤਾਰਨ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

 

ਸੰਨੀ ਨੇ ਮੀਡੀਆ ਨੂੰ ਪਰਿਵਾਰ ਦੀ ਨਿੱਜਤਾ ਬਣਾ ਕੇ ਰੱਖਣ ਦੀ ਕੀਤੀ ਅਪੀਲ

ਮੁੰਬਈ/ਬਿਊਰੋ ਨਿਊਜ਼  

ਫਿਲਮ ਅਦਾਕਾਰ ਸੰਨੀ ਦਿਓਲ ਨੇ ਆਪਣੇ ਪਿਤਾ ਅਤੇ ਸੁਪਰਸਟਾਰ ਧਰਮਿੰਦਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਮੀਡੀਆ ਮੂਹਰੇ ਹੱਥ ਵੀ ਜੋੜ ਦਿੱਤੇ ਅਤੇ ਝਿੜਕ ਵੀ ਦਿੱਤਾ। ਸੰਨੀ ਨੇ ਮੀਡੀਆ ਨੂੰ ਪਰਿਵਾਰ ਦੀ ਨਿੱਜਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਸੰਨੀ ਨੇ ਹੱਥ ਜੋੜ ਕੇ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਘਰ ਵਾਪਸ ਜਾਣ ਲਈ ਕਿਹਾ। ਸੰਨੀ ਨੇ ਮੀਡੀਆ ਨੂੰ ਕਿਹਾ ਕਿ ਤੁਹਾਡੇ ਘਰ ਵਿਚ ਵੀ ਮਾਂ-ਬਾਪ ਹਨ ਅਤੇ ਤੁਹਾਡੇ ਵੀ ਬੱਚੇ ਹਨ, ਕੁਝ ਤਾਂ ਸੋਚੋ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਸਵੇਰੇ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਧਰਮਿੰਦਰ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਸੀ ਕਿ ਧਰਮ ਜੀ ਦੇ ਪਰਿਵਾਰ ਦੇ ਕਹਿਣ ’ਤੇ ਉਨ੍ਹਾਂ ਨੂੰ ਘਰ ਭੇਜਿਆ ਹੈ ਅਤੇ ਹੁਣ ਧਰਮ ਜੀ ਦਾ ਇਲਾਜ ਉਨ੍ਹਾਂ ਦੇ ਘਰ ਵਿਚ ਹੀ ਚੱਲੇਗਾ। ਇਹ ਵੀ ਦੱਸਣਯੋਗ ਹੈ ਕਿ ਮੀਡੀਆ ’ਤੇ ਝੂਠੀ ਖਬਰ ਵੀ ਫੈਲ ਗਈ ਸੀ ਕਿ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਇਸ ਨੂੰ ਲੈ ਕੇ ਧਰਮਿੰਦਰ ਦੇ ਪਰਿਵਾਰ ਨੇ ਨਰਾਜ਼ਗੀ ਪ੍ਰਗਟਾਈ ਸੀ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.