Monday, 20 April 2026

ਵੜਿੰਗ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਖਿਲਾਫ ਕੀਤੀ ਸੀ ਜਾਤੀਵਾਦੀ ਟਿੱਪਣੀ
ਕਪੂਰਥਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਵਲੋਂ ਮਰਹੂਮ ਕੇਂਦਰੀ ਮੰਤਰੀ ਬੂੁਟਾ ਸਿੰਘ ਬਾਰੇ ਕੀਤੀ ਜਾਤੀਵਾਦੀ ਟਿੱਪਣੀ ਦੇ ਮਾਮਲੇ ਵਿਚ ਕਪੂਰਥਲਾ ਦੇ ਐਸਐਸਪੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਕਮਿਸ਼ਨ ਨੂੰ ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਰਬਜੋਤ ਸਿੰਘ ਦੇ ਬਿਆਨ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਸ਼ਿਕਾਇਤਕਰਤਾ ਤੋਂ ਮੀਡੀਆ ਰਿਕਾਰਡ ਪ੍ਰਾਪਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਕਮਿਸ਼ਨ ਨੇ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਫਿਰ ਪੁਲਿਸ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਧਿਆਨ ਰਹੇ ਕਿ ਰਾਜਾ ਵੜਿੰਗ ਨੇ ਤਰਨਤਾਰਨ ਵਿਚ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਨੂੰ ਕਾਲਾ ਵਿਅਕਤੀ ਦੱਸਦਿਆਂ ਜਾਤੀਵਾਦੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਪਾਰਟੀ ਦੇ ਅੰਦਰੋਂ ਵੀ ਰਾਜਾ ਵੜਿੰਗ ਦਾ ਵਿਰੋਧ ਸ਼ੁਰੂ ਹੋ ਗਿਆ ਸੀ।

 

ਮਹਿਲਾ ਕਿ੍ਰਕਟ ਦੀ ਟੀਮ ਨੇ ਜਿੱਤਿਆ ਹੈ ਵਰਲਡ ਕੱਪ

ਮੁਹਾਲੀ/ਬਿਊਰੋ ਨਿਊਜ਼  

ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਨਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੁਹਾਲੀ ਪਹੁੰਚਣ ’ਤੇ ਪੰਜਾਬ ਸਰਕਾਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਖੁੱਲ੍ਹੀ ਜੀਪ ਵਿਚ ਆਪਣੇ ਪਰਿਵਾਰਕ ਮੈਂਬਰਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਵਾਰ ਇਨ੍ਹਾਂ ਖਿਡਾਰਨਾਂ ਦਾ ਥਾਂ-ਥਾਂ ਸਵਾਗਤ ਹੋਇਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮਹਿਲਾ ਕ੍ਰਿਕਟ ਟੀਮ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੁੰਬਈ ਵਿਖੇ ਖੇਡੇ ਗਏ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਹਰਾ ਕੇ ਵਿਸ਼ਵ ਕੱਪ ਜਿੱਤਿਆ ਹੈ। ਵਿਸ਼ਵ ਕੱਪ ਜੇਤੂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਵੀ ਮੋਗਾ ਜ਼ਿਲ੍ਹੇ ਨਾਲ ਸਬੰਧਤ ਹੈ।

ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਹੋਇਆ ਵੱਡਾ ਇਕੱਠ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵਲੋਂ ਦਿੱਤੇ ਗਏ ਯੂਨੀਵਰਸਿਟੀ ਬੰਦ ਦੇ ਸੱਦੇ ’ਤੇ ਪੀ.ਯੂ. ਕੈਂਪਸ ਵਿਚ ਵੱਡਾ ਇਕੱਠ ਹੋਇਆ। ਚੰਡੀਗੜ੍ਹ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਪੰਜਾਬ ਸਣੇ ਹੋਰ ਗੁਆਂਢੀ ਸੂੁਬਿਆਂ ਤੋਂ ਵਿਦਿਆਰਥੀ, ਕਿਸਾਨ, ਮਜ਼ਦੂਰ, ਧਾਰਮਿਕ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਲੀਡਰ ਵੀ ਪਹੁੰਚੇ ਅਤੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ  ਕੇ ਨਾਅਰੇਬਾਜ਼ੀ ਹੋਈ। ਭਾਵੇਂ ਸਵੇਰ ਵੇਲੇ ਹੀ ਪੁਲਿਸ ਨੇ ਯੂਨੀਵਰਸਿਟੀ ਦੇ ਸਾਰੇ ਗੇਟ ਬੰਦ ਕਰ ਦਿੱਤੇ ਸਨ, ਪਰ ਫਿਰ ਵੀ ਪੁਲਿਸ ਰੋਕਾਂ ਦੀ ਪ੍ਰਵਾਹ ਨਾ ਕਰਦੇ ਹੋਏ ਬਹੁਤ ਸਾਰੇ ਵਿਅਕਤੀ ਗੇਟ ਪਾਰ ਕਰਕੇ ਯੂਨੀਵਰਸਿਟੀ ਦੇ ਅੰਦਰ ਦਾਖਲ ਹੋ ਗਏ।  ਵਾਈਸ ਚਾਂਸਲਰ ਦੇ ਦਫਤਰ ਨੇੜੇ ਲੱਗੀ ਸਟੇਜ ਨੇ ਇਕ ਵਾਰੀ ਤਾਂ ਕਿਸਾਨ ਅੰਦੋਲਨ ਵਰਗਾ ਦਿ੍ਰਸ਼ ਪੇਸ਼ ਕਰ ਦਿੱਤਾ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨਿਟ ਬਾਰੇ ਨੋਟੀਫਿਕੇਸ਼ਨ ਰੱਦ ਹੋਣ ਦੇ ਬਾਵਜੂਦ ਵਿਦਿਆਰਥੀ, ਚੋਣਾਂ ਦੀਆਂ ਤਰੀਕਾਂ ਦੇ ਐਲਾਨ ’ਤੇ ਅੜੇ ਹੋਏ ਹਨ। ਜਿਸ ਕਾਰਨ ਵਿਦਿਆਰਥੀ ਅੰਦੋਲਨ ਕਰੀਬ 15 ਦਿਨਾਂ ਤੋਂ ਲਗਾਤਾਰ ਜਾਰੀ ਹੈ।

ਸੀਬੀਆਈ ਨੇ ਦੱਸਿਆ : ਦੋ ਮਹੀਨਿਆਂ ’ਚ ਭੁੱਲਰ ਦੇ ਖਾਤੇ ਵਿਚ ਆਏ 32 ਲੱਖ ਰੁਪਏ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਵਿਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੇ ਰਿਮਾਂਡ ’ਤੇ ਲੈ ਲਿਆ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ’ਚ ਦੱਸਿਆ ਕਿ ਦੋ ਮਹੀਨਿਆਂ ਵਿਚ ਡੀਆਈਜੀ ਭੁੱਲਰ ਦੇ ਬੈਂਕ ਖਾਤੇ ਵਿਚ 32 ਲੱਖ ਰੁਪਏ ਆਏ, ਜਦੋਂ ਕਿ ਉਨ੍ਹਾਂ ਦੀ ਤਨਖਾਹ ਏਨੀ ਨਹੀਂ ਹੈ। ਅੱਜ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵਿਚ ਭੁੱਲਰ ਦੇ ਨਾਲ ਵਿਚੋਲੀਏ ਕ੍ਰਿਸ਼ਨੂੰ ਨੂੰ ਵੀ ਪੇਸ਼ ਕੀਤਾ ਗਿਆ। ਅਦਾਲਤ ਨੇ ਕ੍ਰਿਸ਼ਨੂੰ ਨੂੰ ਵੀ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।  ਅਦਾਲਤ ਵਿਚ ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਜੇਲ੍ਹ ਵਿਚ ਉਸ ਨੂੰ ਮਿਲਣ ਦੇ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਭੁੱਲਰ ਆਪਣੇ ਵਕੀਲ ਨਾਲ ਹਰ ਦਿਨ ਸ਼ਾਮ ਨੂੰ 4 ਤੋਂ 5 ਵਜੇ ਦੇ ਵਿਚਾਲੇ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਹਰਚਰਨ ਸਿੰਘ ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਸੀਬੀਆਈ ਪੰਜਾਬ ਵਿਚ ਦਾਖਲ ਹੀ ਨਹੀਂ ਹੋ ਸਕਦੀ ਅਤੇ ਭੁੱਲਰ ਦੀ ਇਹ ਗਿ੍ਰਫਤਾਰੀ ਗੈਰਕਾਨੂੰਨੀ ਹੈ। 

 

ਸਾਹਿਤ ਰਾਹੀਂ ਜ਼ਿੰਦਗੀ ਹੋਰ ਖ਼ੂਬਸੂਰਤ ਹੁੰਦੀ ਹੈ: ਗੁਰਪ੍ਰੀਤ ਘੁੱਗੀ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਲਾਈਆਂ ਰੌਣਕਾਂ


uµvhrVQ$fpT{o' fBT{I L ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਭਵਨ ਵਿਖੇ ਸਭਾ ਦੇ ਬਾਨੀ ਤੇਰਾ ਸਿੰਘ ਚੰਨ ਦੀ ਯਾਦ ਨੂੰ ਸਮਰਪਿਤ ਸਾਹਿਤਕ ਮੇਲਾ ਲਗਾਇਆ ਗਿਆ ਜਿਸ ਵਿੱਚ ਸਾਹਿਤ, ਕਲਾ ਅਤੇ ਸੱਭਿਆਚਾਰ ਨਾਲ ਸਬੰਧਿਤ ਪ੍ਰਦਰਸ਼ਨੀਆਂ ਅਤੇ ਪੇਸ਼ਕਾਰੀਆਂ ਦਾ ਆਨੰਦ ਵੱਡੀ ਗਿਣਤੀ ਵਿੱਚ ਆਏ ਮੇਲੀਆਂ ਨੇ ਮਾਣਿਆ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਪੰਜਾਬ ਚਿੰਤਕ ਅਤੇ ਪ੍ਰਸਿੱਧ ਫ਼ਿਲਮ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਾਡੀ ਜ਼ਿੰਦਗੀ ਵਿੱਚ ਸਾਹਿਤ ਦੀ ਹੋਂਦ ਸਾਨੂੰ ਹੋਰ ਸਿਰਜਣਾਤਮਕ ਬਣਾਉਂਦੀ ਹੈ ਉਨ੍ਹਾਂ ਕਿਹਾ ਕਿ ਜਿਸ ਘਰ ਵਿੱਚ ਕਿਤਾਬਾਂ ਹੋਣ ਉਸ ਘਰ ਦਾ ਮਾਹੌਲ ਆਪੇ ਹੀ ਸੁਖਾਵਾਂ ਬਣਿਆ ਰਹੇਗਾ ਉੱਘੇ ਚਿੰਤਕ, ਵਿਦਵਾਨ ਅਤੇ ਲੇਖਕ ਡਾ. ਸੁਖਦੇਵ ਸਿੰਘ ਸਿਰਸਾ ਨੇ ਮੁੱਖ ਬੁਲਾਰੇ ਵਜੋਂ ਬੋਲਦਿਆਂ ਤੇਰਾ ਸਿੰਘ ਚੰਨ ਦੇ ਸਾਹਿਤਕ ਯੋਗਦਾਨ ਨੂੰ ਵਿਲੱਖਣ ਦੱਸਿਆ ਤੇਰਾ ਸਿੰਘ ਚੰਨ ਦੇ ਜਥੇਬੰਦਕ ਯੋਗਦਾਨ ਬਾਰੇ ਬੋਲਦਿਆਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਕੰਮ ਕਰਨ ਦਾ ਤਰੀਕਾ ਬਕਮਾਲ ਸੀ ਜਿਸ ਨਾਲ ਬਹੁਤ ਪ੍ਰੇਰਣਾ ਮਿਲਦੀ ਹੈ ਵਿਸ਼ੇਸ਼ ਮਹਿਮਾਨ ਪ੍ਰਸਿੱਧ ਗ਼ਜ਼ਲ ਗਾਇਕ ਸੁਰਜੀਤ ਸਿੰਘ ਧੀਰ ਨੇ ਕਿਹਾ ਕਿ ਪੰਜਾਬੀ ਲੇਖਕ ਸਭਾ ਚੰਨ ਜੀ ਦੇ ਨਕਸ਼ੇ ਕਦਮਾਂ ਤੇ ਚੱਲਦੀ ਹੋਈ ਨਵੀਆਂ ਪ੍ਰਾਪਤੀਆਂ ਹਾਸਿਲ ਕਰ ਰਹੀ ਹੈ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਕਿਹਾ ਕਿ ਸਾਹਿਤਕ ਜਥੇਬੰਦੀਆਂ ਸਾਰਥਕ ਸੰਵਾਦ ਲਈ ਹਮੇਸ਼ਾ ਯਤਨਸ਼ੀਲ ਰਹਿੰਦੀਆਂ ਹਨ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਤੇਰਾ ਸਿੰਘ ਚੰਨ ਦਾ ਯੋਗਦਾਨ ਬਹੁਤ ਵਡਮੁੱਲਾ ਹੈ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਸਭਾ ਆਪਣੇ ਰਾਹ ਦਸੇਰਿਆਂ ਤੋਂ ਸੇਧ ਲੈ ਕੇ ਚੰਗੇ ਸਮਾਗਮ ਕਰਵਾਉਣ ਲਈ ਦ੍ਰਿੜ ਸੰਕਲਪ ਹੈ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਚੰਨ ਜੀ ਦੇ ਪਾਏ ਪੂਰਨਿਆਂ ਤੇ ਚੱਲ ਕੇ ਸਭਾ ਆਪਣਾ ਕੰਮ ਬਾਖੂਬੀ ਕਰ ਰਹੀ ਹੈ ਪੰਜਾਬੀ ਲੇਖਕ ਸਭਾ ਵੱਲੋਂ ਇਸ ਮੌਕੇ ਇਕ ਕਿਤਾਬਚਾ ਜਾਰੀ ਕੀਤਾ ਗਿਆ ਜਿਸ ਵਿੱਚ ਸਭਾ ਦੇ ਇਤਿਹਾਸ ਅਤੇ ਇਸ ਸਾਲ ਦੀਆਂ ਸਰਗਰਮੀਆਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ ਹੈ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂਤੇਰਾ ਸਿੰਘ ਚੰਨ ਸਿਰਜਣਾ ਅਤੇ ਸੰਗਰਾਮਪ੍ਰਧਾਨਗੀ ਮੰਡਲ ਤੋਂ ਇਲਾਵਾ ਜਸਵਿੰਦਰ ਸਿੰਘ, ਡਾ. ਕੁਲਦੀਪ ਸਿੰਘ ਦੀਪ ਵੱਲੋੰ ਰਿਲੀਜ਼ ਕੀਤੀ ਗਈ |


ਉੱਘੇ ਲੋਕ ਕਲਾਕਾਰ ਬਲਕਾਰ ਸਿੱਧੂ ਨੂੰ ਉਹਨਾਂ ਦੀਆਂ ਸੇਵਾਵਾਂ ਲਈ ਤੇਰਾ ਸਿੰਘ ਚੰਨ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਤੇਰਾ ਸਿੰਘ ਚੰਨ ਪਰਿਵਾਰ ਵੱਲੋਂ ਦਿੱਤੇ ਗਏ ਇਸ ਪੁਰਸਕਾਰ ਵਿੱਚ ਨਗਦ ਰਾਸ਼ੀ, ਸਨਮਾਨ ਚਿੰਨ ਅਤੇ ਸਨਮਾਨ ਪੱਤਰ ਸ਼ਾਮਿਲ ਹੈ ਸਨਮਾਨ ਪੱਤਰ ਗੁਰਨਾਮ ਕੰਵਰ ਨੇ ਪੜ੍ਹਿਆ ਇਸ ਮੌਕੇ ਤੇਰਾ ਸਿੰਘ ਚੰਨ ਪਰਿਵਾਰ ਵੱਲੋਂ ਓਹਨਾਂ ਦੇ ਪੁੱਤਰ ਮਨਦੀਪ ਸਿੰਘ ਅਤੇ ਦਿਲਦਾਰ ਸਿੰਘ, ਧੀ ਨਿਤਾਸ਼ਾ ਅਤੇ ਨੂੰਹ ਡਾ. ਅਮੀਰ ਸੁਲਤਾਨਾ ਨੇ ਸ਼ਮੂਲੀਅਤ ਕੀਤੀ ਮਨਦੀਪ ਸਿੰਘ ਨੇ ਚੰਨ ਜੀ ਨਾਲ ਸਬੰਧਿਤ ਗੱਲਾਂ ਸਾਂਝੀਆਂ ਕੀਤੀਆਂ


ਦੋ ਸਰੋਤਿਆਂ ਊਸ਼ਾ ਕੰਵਰ ਅਰੇ ਸੁਰਿੰਦਰ ਕੁਮਾਰ ਨੂੰ ਬਲਵਿੰਦਰ ਸਿੰਘ ਉੱਤਮ ਵੱਲੋਂ ਨਗਦ ਇਨਾਮ ਅਰੇ ਸਨਮਾਨ ਚਿੰਨ ਭੇਂਟ ਕੀਤੇ ਗਏ | ਸਭਾ ਦੇ ਸਾਬਕਾ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਇਸ ਮੌਕੇ ਸਨਮਾਨਿਤ ਹੋਏ ਜਿਨ੍ਹਾਂ ਵਿਚ ਗੁਲਜ਼ਾਰ ਸਿੰਘ ਸੰਧੂ, ਡਾ. ਦੀਪਕ ਮਨਮੋਹਨ ਸਿੰਘ, ਡਾ. ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਡਾ. ਸਵੈਰਾਜ ਸੰਧੂ, ਡਾ. ਗੁਰਮੇਲ ਸਿੰਘ ਅਤੇ ਸ਼ਾਮ ਸਿੰਘ ਅੰਗ ਸੰਗ ਸ਼ਾਮਿਲ ਸਨ | ਪੰਜਾਬੀ ਲੇਖਕ ਸਭਾ ਵੱਲੋਂ ਚਾਰ ਮਤੇ ਪੇਸ਼ ਕਰਕੇ ਪ੍ਰਵਾਨ ਕੀਤੇ ਗਏ ਜਿਨ੍ਹਾਂ ਵਿਚ ਚੰਡੀਗੜ੍ਹ ਦੀ ਪ੍ਰਸ਼ਾਸਕੀ ਭਾਸ਼ਾ ਪੰਜਾਬੀ ਬਨਾਉਣ ਬਾਰੇ, ਪੰਜਾਬ ' ਪੰਜਾਬੀ ਭਾਸ਼ਾ ਕਾਨੂੰਨ ਪੂਰੀ ਤਰਾਂ ਲਾਗੂ ਕਰਨ, ਪੰਜਾਬ ਯੂਨੀਵਰਸਿਟੀ ਨੂੰ ਸਾਂਝੇ ਸੰਘਰਸ਼ ਰਾਹੀਂ ਬਚਾਓ ਸਬੰਧੀ ਅਤੇ ਪ੍ਰਗਟਾਵੇ ਦੀ ਅਜ਼ਾਦੀ ਉੱਤੇ ਹਮਲਿਆਂ ਦੀ ਨਿਖੇਧੀ ਬਾਰੇ ਮਤੇ ਸ਼ਾਮਿਲ ਸਨ ਜਿਨ੍ਹਾਂ ਨੂੰ ਕ੍ਰਮਵਾਰ ਸੁਖਵਿੰਦਰ ਸਿੰਘ ਸਿੱਧੂ, ਮਨਜੀਤ ਕੌਰ ਮੀਤ, ਡਾ. ਅਵਤਾਰ ਸਿੰਘ ਪਤੰਗ ਅਤੇ ਗੁਰਨਾਮ ਕੰਵਰ ਵੱਲੋਂ ਪੇਸ਼ ਕੀਤਾ ਗਿਆ | ਸੁਰੇਸ਼ ਕੁਮਾਰ, ਡਾ. ਦੀਪਾ ਅਤੇ ਅਵੀ ਸੰਧੂ ਦੀਆਂ ਲਿਖੀਆਂ ਪੁਸਤਕਾਂ ਵੀ ਇਸ ਮੌਕੇ ਰਿਲੀਜ਼ ਹੋਈਆਂ| ਪ੍ਰਸਿੱਧ ਲੋਕ ਗਾਇਕਾ ਡੌਲੀ ਸਿੰਘ ਨੇ ਲੋਕ ਗੀਤਾਂ ਦੀ ਖ਼ੂਬਸੂਰਤ ਮਹਿਫ਼ਿਲ ਸਜਾਈ ਜਿਸ ਵਿਚ ਗੁਰਵਿੰਦਰ ਲਵਲੀ, ਰਜਿੰਦਰ ਸਿੰਘ ਅਤੇ ਕਰਮ ਚੰਦ ਨੇ ਸਾਜਿੰਦਿਆਂ ਦੇ ਰੂਪ ਵਿਚ ਸਾਥ ਦਿੱਤਾ | ਬਹੁਤ ਸਾਰੀਆਂ ਉਹਨਾਂ ਸ਼ਖ਼ਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਮੇਲੇ ਦੀ ਸਫਲਤਾ ਵਾਸਤੇ ਮਹੱਤਵਪੂਰਨ ਯੋਗਦਾਨ ਪਾਇਆ | ਧੰਨਵਾਦੀ ਸ਼ਬਦ ਸੀਨੀਅਰ ਮੀਤ ਪ੍ਰਧਾਨ ਪਾਲ ਅਜਨਬੀ ਨੇ ਕਹੇ | ਮੇਲੇ ਵਿਚ ਸਭਿਆਚਾਰਕ ਪ੍ਰਦਰਸ਼ਨੀਆਂ, ਪੁਸਤਕ ਪ੍ਰਦਰਸ਼ਨੀਆਂ, ਚਿਤਰਕਲਾ ਅਤੇ ਕੈਲੀਗ੍ਰਾਫ਼ੀ ਖਿੱਚ ਦਾ ਕੇਂਦਰ ਰਹੀਆਂ |


ਹਾਜ਼ਿਰ ਸਰੋਤਿਆਂ ਵਿਚ ਪ੍ਰਮੁੱਖ ਤੌਰ ਤੇ ਫਿਲਮ ਅਦਾਕਾਰ ਬੀ. ਐੱਨ ਸ਼ਰਮਾ, ਮਲਕੀਅਤ ਰੌਣੀ, ਸ਼ਵਿੰਦਰ ਮਾਹਲ, ਭਾਰਤ ਭੂਸ਼ਨ ਵਰਮਾ, ਪਰਮਜੀਤ ਪੱਲੂ, ਪੰਮੀ ਸਿੱਧੂ ਸੰਧੂ, ਜੰਗ ਬਹਾਦਰ ਗੋਇਲ, ਕੈਪਟਨ ਨਰਿੰਦਰ ਸਿੰਘ, ਜਸਬੀਰ ਭੁੱਲਰ, ਐੱਸ. ਕੇ ਅੱਗਰਵਾਲ, ਜੇ ਐੱਸ ਖੁਸ਼ਦਿਲ, ਜਗਤਾਰ ਭੁੱਲਰ, ਨਵਦੀਪ ਗਿੱਲ, ਦੀਪਤੀ ਬਬੂਟਾ, ਅਵਤਾਰ ਸਿੰਘ ਪਾਲ, ਗੁਰਦੇਵ ਪਾਲ, ਪਰਮਜੀਤ ਪਰਮ, ਹਰਬੰਸ ਸੋਢੀ, ਅਮਰਾਓ ਸਿੰਘ ਗਿੱਲ, ਸੁਰਜੀਤ ਕੌਰ ਬੈਂਸ, ਮਲਕੀਅਤ ਬਸਰਾ, ਸ਼ਾਇਰ ਭੱਟੀ, ਸਿਮਰਜੀਤ ਗਰੇਵਾਲ, ਅਨੂ ਸ਼ਰਮਾ, ਰੋਹਨ ਸ਼ਰਮਾ, ਨਵਨੀਤ ਮਠਾੜੂ , ਨਰਿੰਦਰ ਨਸਰੀਨ, ਸ਼ਮਸ਼ੀਲ ਸਿੰਘ ਸੋਢੀ, ਅਜੀਤ ਹਮਦਰਦ, ਗੁਰਜੋਧ ਕੌਰ, ਲਾਭ ਸਿੰਘ ਲਹਿਲੀ, ਹਰਮਿੰਦਰ ਕਾਲੜਾ ਆਦਿ ਦੇ ਨਾਮ ਜ਼ਿਕਰੇ ਖ਼ਾਸ ਹਨ |

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜੇਲ੍ਹ ’ਚ ਹੈ ਮਜੀਠੀਆ

ਚੰਡੀਗੜ੍ਹ/ਬਿਊਰੋ ਨਿਊਜ਼ 

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ। ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਸੁਣਵਾਈ ਤੋਂ ਪਹਿਲਾਂ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸ਼ਾਇਦ ਅੱਜ ਕੋਈ ਫੈਸਲਾ ਆ ਜਾਵੇ, ਪਰ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਭਲਕੇ 7 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸਦੇ ਚੱਲਦਿਆਂ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਹੁਣ ਭਲਕੇ ਕੋਈ ਫੈਸਲਾ ਸੁਣਾਇਆ ਜਾ ਸਕਦਾ ਹੈ। ਸੁਣਵਾਈ ਦੌਰਾਨ ਅਦਾਲਤ ਵਿਚ ਕਾਫੀ ਬਹਿਸ ਵੀ ਹੋਈ ਅਤੇ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਜਨਰਲ ਨੇ ਦੋ ਦਿਨਾਂ ਦਾ ਸਮਾਂ ਮੰਗਿਆ ਸੀ ਅਤੇ ਅਦਾਲਤ ਨੇ ਇਨਕਾਰ ਕਰ ਦਿੱਤਾ। ਦੱਸਣਯੋਗ ਹੈ ਕਿ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿਚ ਬੰਦ ਹਨ। 

ਸੀਐਮ ਭਗਵੰਤ ਮਾਨ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਦਾ ਅਸਤੀਫਾ ਵੀ ਮਨਜ਼ੂਰ  

ਚੰਡੀਗੜ੍ਹ/ਬਿਊਰੋ ਨਿਊਜ਼ 

ਮੋਗਾ ਜ਼ਿਲ੍ਹੇ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚਾਰੂਮਿਤਾ ਖਿਲਾਫ ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਧਰਮਕੋਟ ਦੇ ਉਪ ਮੰਡਲ ਮੈਜਿਸਟਰੇਟ, ਮੋਗਾ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫਤਰ ਚੰਡੀਗੜ੍ਹ ’ਚ ਹੋਵੇਗਾ ਅਤੇ ਉਹ ਆਪਣਾ ਮੁੱਖ ਦਫਤਰ ਉਦੋਂ ਤੱਕ ਨਹੀਂ ਛੱਡੇਗਾ, ਜਦੋਂ ਤੱਕ ਕਿਸੇ ਸਮਰੱਥ ਅਧਿਕਾਰੀ ਤੋਂ ਇਜ਼ਾਜਤ ਨਹੀਂ ਲਈ ਜਾਂਦੀ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਦਾ ਅਸਤੀਫਾ ਵੀ ਮਨਜੂਰ ਕਰ ਲਿਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਵਿਕਾਸ ਕਾਰਜਾਂ ਨਾਲ ਸਬੰਧਤ ਫਾਈਲਾਂ ਨੂੰ ਕਲੀਅਰ ਕਰਨ ਵਿੱਚ ਕਥਿਤ ਦੇਰੀ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ। ਇਸਦੇ ਚੱਲਦਿਆਂ ਰਵੀ ਚਾਵਲਾ ਨੇ ਲੰਘੀ 5 ਨਵੰਬਰ ਨੂੰ ਆਪਣਾ ਅਸਤੀਫਾ ਦੇ ਦਿੱਤਾ ਸੀ।

ਕੇਂਦਰ ਸਰਕਾਰ ’ਤੇ ਗੈਰ-ਸੰਵਿਧਾਨਕ ਕੰਮ ਕਰਨ ਦੇ ਲਗਾਏ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਯੂਨੀਵਰਸਿਟੀ ਦੇ ਸੈਨੇਟ-ਸਿੰਡੀਕੇਟ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂੁਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ’ਤੇ ਗੈਰ-ਸੰਵਿਧਾਨਕ ਕੰਮ ਕਰਨ ਦੇ ਆਰੋਪ ਲਗਾਏ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਪੰਜਾਬ ਵਿਧਾਨ ਸਭਾ ਵਿਚ ਪਾਸ ਹੋਏ ਐਕਟ ਤੋਂ ਬਾਅਦ ਬਣਾਈ ਗਈ ਸੀ, ਇਸ ਲਈ ਕੇਂਦਰ ਸਰਕਾਰ ਦਾ ਕੋਈ ਵੀ ਵਿਭਾਗ ਇਸ ਨੂੰ ਰੱਦ ਨਹੀਂ ਕਰ ਸਕਦਾ ਅਤੇ ਨਾ ਹੀ ਇਸ ਵਿਚ ਕੋਈ ਬਦਲਾਅ ਕਰ ਸਕਦਾ ਹੈ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸੈਨੇਟ ਦੀਆਂ ਲੰਬਿਤ ਪਈਆਂ ਚੋਣਾਂ ਲਈ ਵੀ ਤਰੀਕ ਦਾ ਐਲਾਨ ਹੋਣਾ ਚਾਹੀਦਾ ਹੈ। ਰਾਜਪਾਲ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮਾਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਹਾਜ਼ਰ ਸਨ। ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਕੇਂਦਰ ਸਰਕਾਰ ਨੇ ਵਾਪਸ ਵੀ ਲੈ ਲਿਆ ਹੈ ਅਤੇ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪਿਛਲੇ ਦਿਨਾਂ ਤੋਂ ਡਟਵਾਂ ਵਿਰੋਧ ਹੋ ਰਿਹਾ ਸੀ। 

 

 

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਸਬੰਧੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਬਿਕਰਮ ਮਜੀਠੀਆ ਨੇ ਗੁੰਮ ਹੋਏ ਜ਼ਮੀਨੀ ਰਿਕਾਰਡ ਮਾਮਲੇ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮਿ੍ਰਤਸਰ ਸਥਿਤ ਰਿਹਾਇਸ਼ ਤੋਂ ਪੰਜਾਬ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਜੇਲ੍ਹ ਵਿਚ ਬੰਦ ਹਨ। 

 

ਪਟਿਆਲਾ/ਬਿਊਰੋ ਨਿਊਜ਼   

ਦਿੱਲੀ ਵਿੱਚ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਟੀਮ ਜਲਦ ਹੀ ਪੰਜਾਬ ਦਾ ਦੌਰਾ ਕਰਨ ਪਹੁੰਚ ਰਹੀ ਹੈ। ਇਸ ਟੀਮ ਦੀ ਅਗਵਾਈ ਚੇਅਰਪਰਸਨ ਰਾਜੇਸ਼ ਵਰਮਾ ਕਰ ਰਹੇ ਹਨ। ਇਹ ਟੀਮ ਸੂਬੇ ਭਰ ਵਿੱਚ ਚੱਲ ਰਹੀਆਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਦਾ ਮੁਲਾਂਕਣ ਕਰੇਗੀ ਅਤੇ ਪਰਾਲੀ ਦੀ ਵਰਤੋਂ ਨੂੰ ਵਧਾਉਣ ਲਈ ਲੋੜੀਂਦੇ ਉਪਾਵਾਂ ਦਾ ਜਾਇਜ਼ਾ ਲਵੇਗੀ। ਸਭ ਤੋਂ ਪਹਿਲਾਂ ਇਸ ਟੀਮ ਵੱਲੋਂ ਨਾਭਾ ਥਰਮਲ ਪਲਾਂਟ ਦਾ ਦੌਰਾ ਕੀਤਾ ਜਾਵੇਗਾ ਤਾਂ ਜੋ ਊਰਜਾ ਪੈਦਾ ਕਰਨ ਲਈ ਪਰਾਲੀ ਤੋਂ ਬਣੇ ਪੈਲੇਟਸ ਦੀ ਵਰਤੋਂ ਦੀ ਜਾਂਚ ਕੀਤੀ ਜਾ ਸਕੇ। ਇਸ ਤੋਂ ਬਾਅਦ ਟੀਮ ਸੰਗਰੂਰ ਵਿੱਚ ਇੱਕ ਜਰਮਨ ਕੰਪਨੀ ਦੀ ਮਲਕੀਅਤ ਵਾਲੇ ਬਾਇਓ-ਐਨਰਜੀ ਪਲਾਂਟ ਅਤੇ ਬਠਿੰਡਾ ਵਿੱਚ ਇੱਕ ਰਿਫਾਇਨਰੀ ਦਾ ਦੌਰਾ ਕਰੇਗੀ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਅਜੇ ਵੀ ਜਾਰੀ ਹਨ।

 

ਲੰਘੀ 16 ਅਕਤੂਬਰ ਨੂੰ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਤ ’ਚ ਹੋਈ ਸੀ ਮੌਤ

ਚੰਡੀਗੜ੍ਹ/ਬਿਊਰੋ ਨਿਊਜ਼  

ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਖਿਲਾਫ ਉਨ੍ਹਾਂ ਦੇ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਕਾਰਨ ਕੇਸ ਦਰਜ ਕੀਤਾ ਗਿਆ ਹੈ। ਅਕੀਲ ਅਖਤਰ ਦੀ ਲੰਘੀ 16 ਅਕਤੂਬਰ ਨੂੰ ਪੰਚਕੂਲਾ ਵਿਚ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ। ਦਰਜ ਕੀਤੀ ਗਈ ਐਫਆਈਆਰ ਮੁਤਾਬਕ ਅਕੀਲ ਅਖਤਰ ਤੇ ਉਸਦੇ ਪਰਿਵਾਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਨਰਾਜ਼ਗੀ ਚੱਲ ਰਹੀ ਸੀ। ਸੀਬੀਆਈ ਨੇ ਮੁਸਤਫਾ ਅਤੇ ਸੁਲਤਾਨਾ ਤੋਂ ਇਲਾਵਾ ਅਖਤਰ ਦੀ ਪਤਨੀ ਅਤੇ ਭੈਣ ਵਿਰੁੱਧ ਕਤਲ ਅਤੇ ਅਪਰਾਧਕ ਸਾਜਿਸ਼ ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਏਜੰਸੀ ਦਾ ਕਹਿਣਾ ਸੀ ਕਿ ਅਖਤਰ ਨੇ 27 ਅਗਸਤ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਉਸ ਨੂੰ ਆਪਣੀ ਪਤਨੀ ਅਤੇ ਪਿਤਾ ਵਿਚਕਾਰ ‘ਨਜਾਇਜ਼ ਸਬੰਧਾਂ’ ਦਾ ਪਤਾ ਲੱਗਾ ਹੈ। ਜ਼ਿਕਰਯੋਗ ਹੈ ਕਿ ਪੰਚਕੂਲਾ ਪੁਲਿਸ ਨੇ ਸ਼ੁਰੂਆਤੀ ਤਫਤੀਸ਼ ਮਗਰੋਂ ਕੇਸ ਦਰਜ ਕੀਤਾ ਸੀ, ਪਰ ਫਿਰ ਹਰਿਆਣਾ ਦੀ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। 

ਸੀਬੀਆਈ ਨੂੰ 10 ਆਈਪੀਐਸ ਅਤੇ 4 ਆਈਏਐਸ ਅਧਿਕਾਰੀਆਂ ’ਤੇ ਵੀ ਸ਼ੱਕ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀਬੀਆਈ ਦੀ ਗਿ੍ਰਫਤ ਵਿਚ ਹਨ। ਇਸੇ ਦੌਰਾਨ ਸੀਬੀਆਈ ਵਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਪੰਜਾਬ ਦੀ ਅਫਸਰਸ਼ਾਹੀ ਵਿਚ ਹੜਕੰਪ ਮਚ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਦੇ 10 ਆਈਪੀਐਸ ਅਤੇ 4 ਆਈਏਐਸ ਅਫਸਰਾਂ ਦੇ ਤਾਰ ਵੀ ਭੁੱਲਰ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੇ ਨਾਮ ਵੀ ਸੀਬੀਆਈ ਸਾਹਮਣੇ ਲਿਆ ਸਕਦੀ ਹੈ। ਦੱਸਣਯੋਗ ਹੈ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਉਸਦੇ ਘਰੋਂ ਕਰੋੜਾਂ ਰੁਪਏ ਦੀ ਨਗਦੀ, ਸੋਨੇ ਦੀ ਗਹਿਣੇ ਅਤੇ ਹੋਰ ਵੀ ਕੀਮਤੀ ਸਮਾਨ ਤੇ ਜਾਇਦਾਦਾਂ ਸਬੰਧੀ ਦਸਤਾਵੇਜ਼ ਮਿਲੇ ਸਨ। ਹੁਣ ਸੀਬੀਆਈ ਦੀ ਜਾਂਚ ਦੌਰਾਨ ਕਿਹੜੇ-ਕਿਹੜੇ ਅਫਸਰਾਂ ਦੇ ਨਾਮ ਸਾਹਮਣੇ ਆਉਂਦੇ ਹਨ, ਉਹ ਦੇਖਣਾ ਹੋਵੇਗਾ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.