Thursday, 23 April 2026

ਪੰਜਾਬ ਦੇ ਵੀ ਹਨ 23 ਜ਼ਿਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼  

ਹਰਿਆਣਾ ਵਿਚ ਹਾਂਸੀ ਨੂੰ ਵੀ ਨਵਾਂ ਜ਼ਿਲ੍ਹਾ ਦਾ ਬਣਾਉਣ ਦਾ ਐਲਾਨ ਹੋ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਕ ਰੈਲੀ ਦੌਰਾਨ ਹਾਂਸੀ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਨਾਲ ਹੁਣ ਹਰਿਆਣਾ ਵਿਚ 23 ਜ਼ਿਲ੍ਹੇ ਹੋ ਜਾਣਗੇ। ਧਿਆਨ ਰਹੇ ਕਿ ਪੰਜਾਬ ਵਿਚ ਵੀ 23 ਜ਼ਿਲ੍ਹੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕਹਿਣਾ ਸੀ ਕਿ ਹਾਂਸੀ ਨੂੰ ਜ਼ਿਲ੍ਹਾ ਬਣਾਉਣ ਦਾ ਅਧਿਕਾਰਤ ਨੋਟੀਫਿਕੇਸ਼ਨ ਇਕ ਹਫਤੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਨਵੇਂ ਬਣਨ ਵਾਲੇ ਹਾਂਸੀ ਜ਼ਿਲ੍ਹੇ ਵਿਚ ਦੋ ਸਬ ਡਿਵੀਜ਼ਨਾਂ  ਹਾਂਸੀ ਅਤੇ ਨਾਰਨੌਦ ਸ਼ਾਮਲ ਹੋਣਗੀਆਂ ਅਤੇ ਹੁਣ ਹਿਸਾਰ ਜ਼ਿਲ੍ਹੇ ਵਿਚ ਦੋ ਸਬ ਡਿਵੀਜ਼ਨਾਂ ਹਿਸਾਰ ਅਤੇ ਬਰਵਾਲਾ ਰਹਿ ਜਾਣਗੀਆਂ।

ਪੰਚਕੂਲਾ : ਸੈਕਟਰ 5 ਦੇ ਇੰਦਰਧਨੁਸ਼ ਆਡੀਟੋਰੀਅਮ ਵਿਖੇ ਆਯੋਜਿਤ ਆਯੁਰਵੇਦ ਮਹੋਤਸਵ 2025 ਦੇ ਦੂਜੇ ਦਿਨ, ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਲੋਕ ਆਯੁਰਵੇਦ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਪ੍ਰਦਰਸ਼ਨੀ ਸਟਾਲਾਂ ਤੋਂ ਆਯੁਰਵੇਦਿਕ ਉਤਪਾਦਾਂ ਨੂੰ ਖਰੀਦਣ ਲਈ ਵੱਡੀ ਗਿਣਤੀ ਵਿੱਚ ਪ੍ਰਦਰਸ਼ਨੀ ਵਿੱਚ ਪਹੁੰਚੇ ਇਸ ਮਹੋਤਸਵ ਨੇ ਜਨਤਾ ਵਿੱਚ ਆਯੁਰਵੇਦ ਪ੍ਰਤੀ ਡੂੰਘੀ ਦਿਲਚਸਪੀ ਅਤੇ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ

ਪੰਚਕੂਲਾ ਦੇ ਸਾਬਕਾ ਭਾਜਪਾ ਵਿਧਾਇਕ ਗਿਆਨ ਚੰਦ ਗੁਪਤਾ ਨੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਮਹੋਤਸਵ ਵਿੱਚ ਸ਼ਿਰਕਤ ਕੀਤੀ ਉਨ੍ਹਾਂ ਨੇ ਪੰਚਕੂਲਾ ਵਿੱਚ ਅਜਿਹੀ ਆਯੁਰਵੇਦਿਕ ਪ੍ਰਦਰਸ਼ਨੀ ਦੇ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਇਸ ਮੌਕੇ ਅਚਾਰੀਆ ਮਨੀਸ਼ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ

ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਗਿਆਨ ਚੰਦ ਗੁਪਤਾ, ਅਚਾਰੀਆ ਮਨੀਸ਼, ਭਾਜਪਾ ਨੇਤਾ ਰੰਜੀਤਾ ਮਹਿਤਾ ਅਤੇ ਓਮ ਪ੍ਰਕਾਸ਼ ਦੇਵੀ ਨਗਰ ਦੁਆਰਾ ਦੀਪ ਜਗਾਉਣ ਨਾਲ ਹੋਈ ਇਸ ਤੋਂ ਬਾਅਦ, ਮਹੋਤਸਵ ਦੇ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ

ਅਚਾਰੀਆ ਮਨੀਸ਼ ਨੇ ਪ੍ਰਦਰਸ਼ਨੀ ਵਿੱਚ ਵੱਖ-ਵੱਖ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਆਯੁਰਵੇਦਿਕ ਦਵਾਈਆਂ ਅਤੇ ਉਤਪਾਦ ਵੇਚਣ ਵਾਲੀਆਂ ਸੰਸਥਾਵਾਂ ਤੋਂ ਉਨ੍ਹਾਂ ਦੇ ਲਾਭਾਂ, ਵਰਤੋਂ ਅਤੇ ਸਾਵਧਾਨੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਲਈ ਉਨ੍ਹਾਂ ਨੇ ਇੱਕ ਵਿਸ਼ੇਸ਼ ਸੈਸ਼ਨ ਵਿੱਚ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਆਯੁਰਵੇਦ ਦੇ ਫਾਇਦਿਆਂ 'ਤੇ ਪ੍ਰਕਾਸ਼ ਪਾਇਆ ਅਤੇ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਅਤੇ ਵਧਦੀ ਬਿਮਾਰੀ ਦੇ ਵਿਚਕਾਰ, ਆਯੁਰਵੇਦ ਸਭ ਤੋਂ ਪ੍ਰਭਾਵਸ਼ਾਲੀ ਅਤੇ ਭਰੋਸੇਯੋਗ ਚਿਕਿਤਸਾ ਪ੍ਰਣਾਲੀ ਵਜੋਂ ਉੱਭਰ ਰਿਹਾ ਹੈ ਉਨ੍ਹਾਂ ਕਿਹਾ ਕਿ ਭਵਿੱਖ ਆਯੁਰਵੇਦ ਦਾ ਹੈ, ਅਤੇ ਭਾਰਤ ਵਿੱਚ ਇਸ ਖੇਤਰ ਵਿੱਚ ਆਲਮੀ ਲੀਡਰਸ਼ਿਪ ਲਈ ਅਪਾਰ ਸੰਭਾਵਨਾਵਾਂ ਹਨ

ਇਸ ਸਮਾਗਮ ਦੇ ਦੌਰਾਨ, ਸਵਦੇਸ਼ੀ ਜਾਗਰਣ ਮੰਚ ਦੇ ਉੱਤਰੀ ਜ਼ੋਨ ਕੋਆਰਡੀਨੇਟਰ ਰਾਜੇਸ਼ ਗੋਇਲ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਉਨ੍ਹਾਂ ਆਯੁਰਵੇਦਿਕ ਉਤਪਾਦਾਂ ਬਾਰੇ ਜਾਣਕਾਰੀ ਲਈ ਅਤੇ ਸਵਦੇਸ਼ੀ ਅਭਿਯਾਨ ਦੇ ਮਹੱਤਵ 'ਤੇ ਪ੍ਰਕਾਸ਼ ਪਾਇਆ

ਮਹੋਤਸਵ ਦੇ ਪ੍ਰਬੰਧਕ ਰਿਸ਼ਭ ਦੀਕਸ਼ਿਤ ਨੇ ਕਿਹਾ ਕਿ ਇਹ ਸਮਾਗਮ ਸੰਪੂਰਨ ਚਿਕਿਤਸਾ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪੜਾਅ ਸਾਬਤ ਹੋਵੇਗਾ ਉਨ੍ਹਾਂ ਦਾ ਮੰਨਣਾ ਹੈ ਕਿ ਦੇਸ਼ ਭਰ ਦੇ ਮਾਹਰ ਆਪਣੀ ਖੋਜ, ਅਨੁਭਵ ਅਤੇ ਆਧੁਨਿਕ ਦ੍ਰਿਸ਼ਟੀਕੋਣ ਸਾਂਝੇ ਕਰ ਰਹੇ ਹਨ, ਜਿਸ ਨਾਲ ਆਯੁਰਵੇਦ ਦਾ ਵਿਗਿਆਨਿਕ ਅਧਾਰ ਹੋਰ ਵੀ ਮਜ਼ਬੂਤ ਹੋਵੇਗਾ

ਇਸ ਸਮਾਗਮ ਵਿੱਚ ਪ੍ਰਮੁੱਖ ਮਾਹਰਾਂ ਦੇ ਰੂਪ ਵਿੱਚ ਅਜੀਤ ਪਾਲ ਸਿੰਘ, ਸੰਚਿਤ ਸ਼ਰਮਾ, ਤਰਨਜੀਤ ਸਿੰਘ ਭਰਨਾ, ਰਾਮਪਾਲ ਸੋਮਾਨੀ ਅਤੇ ਹਿਤੇਸ਼ ਜਾਨੀ ਉਪਸਥਿਤ ਰਹੇ ਇਨ੍ਹਾਂ ਮਾਹਰਾਂ ਨੇ ਆਧੁਨਿਕ ਦਿਸ਼ਾ, ਤਕਨੀਕੀ ਉੱਨਤੀ ਅਤੇ ਆਯੁਰਵੇਦ ਦੀਆਂ ਆਲਮੀ ਸੰਭਾਵਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਨਾਲ ਸਮਾਗਮ ਦੀ ਸ਼ਾਨ ਹੋਰ ਵਧ ਗਈ

ਰਿਸ਼ਭ ਦੀਕਸ਼ਿਤ, ਜੈ ਸੋਨੀ, ਮਾਨਯ ਦੀਕਸ਼ਿਤ, ਯੋਗਿਤਾ ਭਾਟੀ ਅਤੇ ਸਿੱਧੀ ਮਿਸ਼ਰਾ ਦੀ ਪ੍ਰਬੰਧਕ ਟੀਮ ਨੇ ਮਹੋਤਸਵ ਦੇ ਸਫ਼ਲ ਆਯੋਜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਉਨ੍ਹਾਂ ਦੀ ਯੋਜਨਾਬੱਧ ਕਾਰਜਸ਼ੈਲੀ ਅਤੇ ਬਿਹਤਰ ਤਾਲਮੇਲ ਦੇ ਚਲਦੇ ਮਹੋਤਸਵ ਦਾ ਆਯੋਜਨ ਪਹਿਲੇ ਦਿਨ ਤੋਂ ਹੀ ਸੁਵਿਵਸਥਿਤ ਅਤੇ ਪ੍ਰਭਾਵਸ਼ਾਲੀ ਰਿਹਾ

ਦੇਸ਼ ਭਰ ਦੇ 4,000 ਤੋਂ ਵੱਧ ਡਾਕਟਰ, ਆਯੁਰਵੇਦਿਕ ਪ੍ਰੈਕਟੀਸ਼ਨਰ ਅਤੇ 100 ਤੋਂ ਵੱਧ ਫਾਰਮਾਸਿਊਟੀਕਲ ਨਿਰਮਾਤਾ ਪ੍ਰਦਰਸ਼ਨੀ ਵਿੱਚ ਆਪਣੀਆਂ ਖੋਜ-ਅਧਾਰਿਤ ਦਵਾਈਆਂ ਅਤੇ ਆਧੁਨਿਕ ਟੈਕਨੋਲੋਜੀਆਂ ਦਾ ਪ੍ਰਦਰਸ਼ਨ ਕਰ ਰਹੇ ਹਨ ਇਸ ਤੋਂ ਇਲਾਵਾ, ਮੁਫ਼ਤ ਸਿਹਤ ਕੈਂਪ, ਯੋਗ ਸੈਸ਼ਨ, ਸਲਾਹ ਕੇਂਦਰ ਅਤੇ ਦਵਾਈ ਵੰਡ ਸਟਾਲਾਂ ਨੇ ਦਿਨ ਭਰ ਵੱਡੀ ਭੀੜ ਨੂੰ ਆਕਰਸ਼ਿਤ ਕੀਤਾ, ਜਿਸ ਨਾਲ ਆਮ ਜਨਤਾ ਨੂੰ ਪ੍ਰਤੱਖ ਲਾਭ ਮਿਲਿਆ

ਆਯੁਰਵੈਦਿਕ ਸੰਸਥਾਵਾਂ ਦੇ ਮਾਹਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬਹੁਤ ਸਾਰੇ ਉਤਪਾਦਾਂ ਦੀ ਵਿਆਪਕ ਪ੍ਰਸ਼ੰਸਾ ਹੋ ਰਹੀ ਹੈ ਇਸ ਦੌਰਾਨ, ਮੁੰਬਈ ਸਥਿਤ ਇੱਕ ਕੰਪਨੀ ਦੇ ਸੰਚਾਰਕ ਨੇ ਦੱਸਿਆ ਕਿ ਉਨ੍ਹਾਂ ਦੇ ਆਯੁਰਵੇਦਿਕ ਉਤਪਾਦ ਚੰਗੀ ਤਰ੍ਹਾਂ ਵਿਕ ਰਹੇ ਹਨ, ਖਾਸ ਕਰਕੇ "ਕੂਲ ਲਿਪ" ਉਤਪਾਦ ਨੂੰ ਲੈਕੇ ਲੋਕਾਂ ਵਿੱਚ ਖਾਸਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ

ਕੁੱਲ ਮਿਲਾ ਕੇ, ਪੰਚਕੂਲਾ ਵਿੱਚ ਆਯੋਜਿਤ ਇਹ ਆਯੁਰਵੇਦ ਮਹੋਤਸਵ ਨਾ ਕੇਵਲ ਆਯੁਰਵੇਦ ਦੀ ਵਿਗਿਆਨਿਕਤਾ ਨੂੰ ਜਨ-ਜਨ ਤੱਕ ਪਹੁੰਚਾ ਰਿਹਾ ਹੈ, ਬਲਕਿ ਕੁਦਰਤੀ ਚਿਕਿਤਸਾ ਪ੍ਰਤੀ ਲੋਕਾਂ ਵਿੱਚ ਇੱਕ ਨਵਾਂ ਵਿਸ਼ਵਾਸ ਅਤੇ ਜਾਗਰੂਕਤਾ ਵੀ ਪੈਦਾ ਕਰ ਰਿਹਾ ਹੈ

ਨਵੀਂ ਦਿੱਲੀ/ਬਿਊਰੋ ਨਿਊਜ਼ 

ਉਤਰ ਪ੍ਰਦੇਸ਼ ਦੇ ਮਥੁਰਾ ਵਿਚ ਯਮੁਨਾ ਐਕਸਪ੍ਰੈਸ-ਵੇਅ ’ਤੇ ਧੁੰਦ ਦੇ ਕਾਰਨ 8 ਬੱਸਾਂ ਅਤੇ 3 ਕਾਰਾਂ ਦੀ ਟੱਕਰ ਹੋ ਗਈ। ਇਸ ਭਿਆਨਕ ਟੱਕਰ ਨਾਲ ਗੱਡੀਆਂ ਨੂੰ ਅੱਗ ਲੱਗ ਗਈ ਅਤੇ 13 ਵਿਅਕਤੀਆਂ ਦੀ ਸੜਨ ਨਾਲ ਮੌਤ ਹੋ ਗਈ ਤੇ 70 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਹ ਹਾਦਸਾ ਏਨਾ ਭਿਆਨਕ ਸੀ ਕਿ ਮਿ੍ਰਤਕਾਂ ਦੀ ਪਹਿਚਾਣ ਵੀ ਡੀ.ਐਨ.ਏ. ਟੈਸਟ ਰਾਹੀਂ ਕੀਤੀ ਜਾਵੇਗੀ। ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਆਨਾਥ ਨੇ ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਹਾਦਸੇ ਦੀ ਜਾਂਚ ਲਈ ਜਾਂਚ ਟੀਮ ਦਾ ਗਠਨ ਵੀ ਕਰ ਦਿੱਤਾ ਗਿਆ ਹੈ ਅਤੇ 48 ਘੰਟਿਆਂ ਦੇ ਅੰਦਰ-ਅੰਦਰ ਰਿਪੋਰਟ ਪ੍ਰਸ਼ਾਸਨ ਨੂੰ ਸੌਂਪਣ ਲਈ ਕਿਹਾ ਗਿਆ ਹੈ।

ਚੰਡੀਗੜ੍ਹ/ਬਿਊਰੋ ਨਿਊਜ਼  

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੰੁਦੇ ਸਾਰ ਹੀ ਕੰਮ ਰੋਕੂ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ’ਚ ਚਿੰਤਾਜਨਕ ਗਿਰਾਵਟ ਕਾਰਨ ਗੰਭੀਰ ਸਥਿਤੀ ਨੂੰ ਦੇਖਦਿਆਂ ਫੌਰੀ ਚਰਚਾ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਲੋਕ ਸਭਾ ਦੇ ਬਾਹਰ ਗੱਲਬਾਤ ਕਰਦਿਆਂ ਸਰਕਾਰ ਉਪਰ ਤਿੱਖਾ ਸਿਆਸੀ ਹਮਲਾ ਕਰਦਿਆਂ ਇਲਜ਼ਾਮ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਦਿੱਲੀ ਵਿੱਚ ਭਾਜਪਾ ਸਰਕਾਰ ਨੇ ਇਸ ਗੰਭੀਰ ਮਾਮਲੇ ਬਾਰੇ ਚੁੱਪ ਧਾਰ ਰੱਖੀ ਹੈ। ਡਾਕਟਰ ਅਮਰ ਸਿੰਘ ਨੇ ਲੋਕ ਸਭਾ ਦੇ ਸਕੱਤਰ ਜਨਰਲ ਅਤੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਦਿੱਲੀ ਦੀ ਹਵਾ ਗੁਣਵੱਤਾ ਸੂਚਕ ਅੰਕ 500 ਨੂੰ ਛੂਹ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖਤਰਨਾਕ ਹਵਾ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ, ਸਾਹ ਤੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਲਈ ਗੰਭੀਰ ਖਤਰਾ ਬਣ ਗਈ ਹੈ।  

ਪੰਜਾਬ ’ਚ ਆਏ ਹੜ੍ਹਾਂ ਦੇ ਮਾਮਲੇ ’ਚ ਪਟੀਸ਼ਨ ਹੋਈ ਹੈ ਦਾਇਰ

ਚੰਡੀਗੜ੍ਹ/ਬਿਊਰੋ ਨਿਊਜ਼

ਕੌਮੀ ਗਰੀਨ ਟਿ੍ਰਬਿਊਨਲ ਨੇ ਪੰਜਾਬ ’ਚ ਅਗਸਤ ਮਹੀਨੇ ਦੌਰਾਨ ਆਏ ਭਿਆਨਕ ਹੜ੍ਹਾਂ ਦੇ ਸੰਦਰਭ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਕੌਮੀ ਗਰੀਨ ਟਿ੍ਰਬਿਊਨਲ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਤਾਂ ਜੋ ਸਰਕਾਰਾਂ ਦਾ ਪੱਖ ਤੇ ਭੂਮਿਕਾ ਨੂੰ ਜਾਣਿਆ ਜਾ ਸਕੇ। ਪਬਲਿਕ ਐਕਸ਼ਨ ਕਮੇਟੀ ਨੇ ਸਤੰਬਰ ਮਹੀਨੇ ਕੌਮੀ ਗਰੀਨ ਟਿ੍ਰਬਿਊਨਲ ’ਚ ਪਟੀਸ਼ਨ ਦਾਇਰ ਕੀਤੀ ਸੀ। ਇਹ ਮਾਮਲਾ ਪੰਜਾਬ ’ਚ ਹੜ੍ਹਾਂ ਦੌਰਾਨ ਡੈਮਾਂ ਦੇ ਸੰਚਾਲਣ ਅਤੇ ਡੈਮਾਂ ’ਚ ਪਾਣੀ ਦੀ ਆਮਦ ਤੇ ਨਿਕਾਸ ਦੇ ਅੰਕੜੇ ਗੁਪਤ ਰੱਖੇ ਜਾਣ ਅਤੇ ਡੈਮਾਂ ਦੀ ਸੁਰੱਖਿਆ ਨਾਲ ਸਬੰਧਿਤ ਸੀ। ਹੜ੍ਹਾਂ ਦੌਰਾਨ ਡੈਮਾਂ ਦੇ ਸੰਚਾਲਣ ’ਚ ਹੋਣ ਵਾਲੀ ਕੁਤਾਹੀ ਉਜਾਗਰ ਕਰਨ ਲਈ ਇਹ ਪਟੀਸ਼ਨ ਦਾਇਰ ਹੋਈ ਸੀ ਅਤੇ ਡੈਮਾਂ ਨਾਲ ਜੁੜੇ ਤਕਨੀਕੀ ਮੁੱਦਿਆਂ ਦੇ ਆਡਿਟ ਦੀ ਮੰਗ ਵੀ ਉਠਾਈ ਗਈ ਹੈ। ਪਬਲਿਕ ਐਕਸ਼ਨ ਕਮੇਟੀ ਵਲੋਂ ਦੱਸਿਆ ਗਿਆ ਕਿ ਕੌਮੀ ਟਿ੍ਰਬਿਊਨਲ ਨੇ ਕੇਂਦਰ ਤੇ ਸੂਬਾਈ ਸਰਕਾਰ ਤੋਂ ਇਲਾਵਾ ਬੀਬੀਐੱਮਬੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਦੱਸਿਆ ਗਿਆ ਕਿ ਇਹ ਮਾਮਲਾ ਜਨਤਕ ਸੁਰੱਖਿਆ ਅਤੇ ਪਾਰਦਰਸ਼ਤਾ ਨਾਲ ਸਬੰਧਤ ਹੈ।

ਕਿਹਾ : ਸਰਕਾਰ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਏ ਰਣਨੀਤੀ

ਨਵੀਂ ਦਿੱਲੀ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਵਾ ਪ੍ਰਦੂਸ਼ਣ ਦਾ ਮੁੱਦਾ ਸਦਨ ਵਿਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜ਼ਿਆਦਾਤਰ ਵੱਡੇ ਸ਼ਹਿਰ ਜ਼ਹਿਰੀਲੀ ਹਵਾ ਦੀ ਲਪੇਟ ਵਿਚ ਹਨ। ਰਾਹੁਲ ਨੇ ਕਿਹਾ ਕਿ ਇਸ ਹਵਾ ਪ੍ਰਦੂਸ਼ਣ ਨਾਲ ਲੱਖਾਂ ਬੱਚੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਪੈ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਮੁੱਦਾ ਹੈ ਅਤੇ ਸਾਨੂੰ ਵਿਸ਼ਵਾਸ਼ ਹੈ ਕਿ ਇਸ ਮਾਮਲੇ ’ਤੇ ਸਰਕਾਰ ਦੀ ਸਾਡੇ ਨਾਲ ਸਹਿਮਤੀ ਬਣੇਗੀ। ਇਸੇ ਦੌਰਾਨ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ ਕਿ ਅਸੀਂ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਕੋਲੋਂ ਵੀ ਸੁਝਾਅ ਲੈਣ ਲਈ ਤਿਆਰ ਹੈ। 

ਦਿੱਲੀ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਕੀਤੀ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼ 

ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਇਸੇ ਦੌਰਾਨ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਈਡੀ ਦੀ ਜਾਂਚ ਅਜੇ ਵੀ ਜਾਰੀ ਰਹਿ ਸਕਦੀ ਹੈ। ਧਿਆਨ ਰਹੇ ਕਿ ਈਡੀ ਨੇ ਪੀ.ਐਮ.ਐਲ.ਏ. ਤਹਿਤ ਗਾਂਧੀ ਪਰਿਵਾਰ ਅਤੇ ਹੋਰ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਵਲੋਂ ਕਿਹਾ ਗਿਆ ਹੈ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਨਰਿੰਦਰ ਮੋਦੀ ਸਰਕਾਰ ਦੀਆਂ ਗੈਰਕਾਨੂੰਨੀ ਕਾਰਵਾਈਆਂ ਪੂਰੀ ਤਰ੍ਹਾਂ ਬੇਨਕਾਬ ਹੋ ਗਈਆਂ ਹਨ। ਦੱਸਣਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲਾ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਦੀ ਇਕ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ। ਸੁਬਰਾਮਨੀਅਮ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ’ਤੇ ਏ.ਜੇ.ਐਲ. ਕੰਪਨੀ ਦੀ 2 ਹਜ਼ਾਰ ਕਰੋੜ ਰੁਪਏ ਦੀ ਸੰਪਤੀ ਹੜੱਪਣ ਦਾ ਇਲਜ਼ਾਮ ਲਗਾਇਆ ਸੀ। 

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਵੀ ਰਹਿ ਚੁੱਕੇ ਹਨ ਪਾਟਿਲ

ਨਵੀਂ ਦਿੱਲੀ/ਬਿਊਰੋ ਨਿਊਜ਼  

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਅੱਜ ਸ਼ੁੱਕਰਵਾਰ ਸਵੇਰੇ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦਿਹਾਂਤ ਹੋ ਗਿਆ। ਧਿਆਨ ਰਹੇ ਕਿ ਸ਼ਿਵਰਾਜ ਪਾਟਿਲ ਪੰਜਾਬ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਸ਼ਿਵਰਾਜ ਪਾਟਿਲ ਦੀ ਉਮਰ 90 ਸਾਲ ਸੀ ਅਤੇ ਉਹ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਹ ਲੋਕ ਸਭਾ ਦੇ ਸਪੀਕਰ ਵੀ ਰਹੇ ਹਨ ਅਤੇ ਉਨ੍ਹਾਂ ਕੋਲ ਕੇਂਦਰੀ ਕੈਬਨਿਟ ਵਿਚ ਕਈ ਅਹਿਮ ਮੰਤਰਾਲੇ ਵੀ ਰਹੇ। ਪਾਟਿਲ ਲਾਤੂਰ ਲੋਕ ਸਭਾ ਹਲਕੇ ਤੋਂ 7 ਵਾਰ ਜੇਤੂ ਰਹੇ ਹਨ ਅਤੇ ਉਹ 2010 ਤੋਂ 2015 ਤੱਕ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਅਹੁਦੇ ’ਤੇ ਵੀ ਰਹੇ ਹਨ। ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ। 

 

ਮਹਾਤਮਾ ਗਾਂਧੀ ਦਾ ਨਾਮ ਹਟਾਉਣ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ/ਬਿਊਰੋ ਨਿਊਜ਼

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ’ (ਮਨਰੇਗਾ) ਨੂੰ ਰੱਦ ਕਰਨ ਅਤੇ ਇਸ ਸਬੰਧ ਵਿਚ ਇਕ ਨਵਾਂ ਕਾਨੂੰਨ ਬਣਾਉਣ ਲਈ ਲੋਕ ਸਭਾ ’ਚ ਬਿੱਲ ਲੈ ਕੇ ਆ ਸਕਦੀ ਹੈ। ਇਸ ਨਵੇਂ ਬਿੱਲ ਦਾ ਨਾਮ ‘ਵਿਕਸਿਤ ਭਾਰਤ-ਜੀ ਰਾਮ ਜੀ’ ਹੋਵੇਗਾ। ਇਸ ਬਿੱਲ ਦੀਆਂ ਕਾਪੀਆਂ ਲੋਕ ਸਭਾ ਮੈਂਬਰਾਂ ਨੂੰ ਵੰਡੀਆਂ ਗਈਆਂ ਹਨ। ਇਸ ਕਦਮ ਨਾਲ ਕਾਂਗਰਸ ਦੀ ਅਗਵਾਈ ਵਾਲੀਆਂ ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ 2005 ਵਿਚ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਨਰੇਗਾ) ਪੇਸ਼ ਕੀਤਾ ਸੀ, ਤਾਂ ਜੋ ਦੇਸ਼ ਭਰ ਵਿਚ ਪੇਂਡੂ ਰੁਜ਼ਗਾਰ ਨੂੰ ਯਕੀਨੀ ਬਣਾਇਆ ਜਾ ਸਕੇ। ਹਾਲਾਂਕਿ ਬਾਅਦ ਵਿਚ ਇਕ ਸੋਧ ਰਾਹੀਂ ਇਸ ਕਾਨੂੰਨ ਦਾ ਨਾਮ ਬਦਲ ਕੇ ਮਨਰੇਗਾ ਕਰ ਦਿੱਤਾ ਗਿਆ ਸੀ, ਜਿਸ ਵਿਚ ਮਹਾਤਮਾ ਗਾਂਧੀ ਦਾ ਨਾਮ ਜੋੜਿਆ ਗਿਆ ਸੀ। 

ਸਰਕਾਰ ਨੇ ਰਾਜ ਸਭਾ ਵਿਚ ਦਿੱਤੀ ਜਾਣਕਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼   

ਭਾਰਤ ਸਰਕਾਰ ਨੇ ਰਾਜ ਸਭਾ ਵਿਚ ਦੱਸਿਆ ਹੈ ਕਿ ਦੇਸ਼ ਭਰ ਦੀਆਂ ਅਦਾਲਤਾਂ ਵਿਚ 5 ਕਰੋੜ 49 ਲੱਖ ਤੋਂ ਵੀ ਜ਼ਿਆਦਾ ਕੇਸ ਪੈਂਡਿੰਗ ਹਨ। ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਦੱਸਿਆ ਕਿ ਸੁਪਰੀਮ ਕੋਰਟ ਤੋਂ ਲੈ ਕੇ ਹੇਠਲੀਆਂ ਅਦਾਲਤਾਂ ਵਿਚ ਪੈਂਡਿੰਗ ਮਾਮਲਿਆਂ ਦਾ ਬੋਝ ਵਧ ਰਿਹਾ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਸੁਪਰੀਮ ਕੋਰਟ ਵਿਚ 90 ਹਜ਼ਾਰ 897 ਮਾਮਲੇ, ਦੇਸ਼ ਦੇ 25 ਹਾਈਕੋਰਟਾਂ ਵਿਚ 63 ਲੱਖ, 63 ਹਜ਼ਾਰ, 406 ਮਾਮਲੇ ਅਤੇ ਹੇਠਲੀਆਂ ਅਦਾਲਤਾਂ ਵਿਚ 4 ਕਰੋੜ 84 ਲੱਖ, 57 ਹਜ਼ਾਰ, 343 ਮਾਮਲੇ ਪੈਂਡਿੰਗ ਹਨ। ਦੱਸਿਆ ਗਿਆ ਕਿ ਇਹ ਅੰਕੜੇ 8 ਦਸੰਬਰ 2025 ਤੱਕ ਦੇ ਹਨ। ਦੱਸਣਯੋਗ ਹੈ ਕਿ ਚੀਫ ਜਸਟਿਸ ਸੂਰਿਆ ਕਾਂਤ ਨੇ 22 ਨਵੰਬਰ ਨੂੰ ਅਹੁਦੇ ਦੀ ਸਹੁੰ ਚੁੱਕਣ ਤੋਂ ਦੋ ਦਿਨ ਪਹਿਲਾਂ ਕਿਹਾ ਸੀ ਕਿ ਦੇਸ਼ ਵਿਚ 5 ਕਰੋੜ ਤੋਂ ਜ਼ਿਆਦਾ ਪੈਂਡਿੰਗ ਕੇਸ ਨਿਆਂਪਾਲਿਕਾ ਲਈ ਸਭ ਤੋਂ ਵੱਡੀ ਚੁਣੌਤੀ ਹੈ। 

ਕਿਰਨ ਰਿਜੀਜੂ ਨੇ ਕਿਹਾ : ਰਾਹੁਲ ਅਤੇ ਖੜਗੇ ਸੰਸਦ ’ਚ ਮੰਗਣ ਮੁਆਫੀ

ਨਵੀਂ ਦਿੱਲੀ/ਬਿਊਰੋ ਨਿਊਜ਼   

ਦਿੱਲੀ ਵਿਚ ਹੋਈ ਕਾਂਗਰਸ ਦੀ ਇਕ ਰੈਲੀ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਹੋਈ ਨਾਅਰੇਬਾਜ਼ੀ ਦੇ ਵਿਰੋਧ ਵਿਚ ਸੰਸਦ ’ਚ ਅੱਜ ਹੰਗਾਮਾ ਹੁੰਦਾ ਰਿਹਾ। ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਮਲਿਕਅਰਜੁਨ ਖੜਗੇ ਨੂੰ ਇਸ ਸਦਨ ਰਾਹੀਂ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਰਿਜੀਜੂ ਨੇ ਕਾਂਗਰਸ ਦੀ ਰੈਲੀ ਵਿਚ ਪੀਐਮ ਮੋਦੀ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਲੰਘੇ ਕੱਲ੍ਹ ਕਾਂਗਰਸ ਦੀ ਇਕ ਰੈਲੀ ਵਿਚ, ਪ੍ਰਧਾਨ ਮੰਤਰੀ ਮੋਦੀ ਦੀ ਕਬਰ ਖੋਦਣ ਦੀ ਗੱਲ ਹੋਈ ਸੀ। ਰਿਜੀਜੂ ਨੇ ਕਾਂਗਰਸ ਦੀ ਇਸ ਟਿੱਪਣੀ ਨੂੰ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੇਸ਼ ਲਈ ਇਸ ਤੋਂ ਵੱਧ ਸ਼ਰਮਨਾਕ ਅਤੇ ਮੰਦਭਾਗਾ ਕੁਝ ਨਹੀਂ ਹੋ ਸਕਦਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਖਿਲਾਫ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜਾਵੇ। ਰਿਜੀਜੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਇਸ ਸਦਨ ਰਾਹੀਂ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। 

ਕਿਹਾ : ‘ਵੋਟ ਚੋਰੀ’ ਬਾਰੇ ‘ਦਬਾਅ’ ਹੇਠ ਸਨ ਅਮਿਤ ਸ਼ਾਹ

ਨਵੀਂ ਦਿੱਲੀ/ਬਿਊਰੋ ਨਿਊਜ਼ 

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ‘ਵੋਟ ਚੋਰੀ’ ਬਾਰੇ ਉਨ੍ਹਾਂ ਦੀਆਂ ਪ੍ਰੈੱਸ ਕਾਨਫਰੰਸਾਂ ਨੂੰ ਲੈ ਕੇ ਸੰਸਦ ਵਿਚ ਬਹਿਸ ਦੀ ਚੁਣੌਤੀ ਦਿੱਤੀ। ਲੋਕ ਸਭਾ ਵਿੱਚ ਚੋਣ ਸੁਧਾਰਾਂ ’ਤੇ ਬਹਿਸ ਦੌਰਾਨ ਰਾਹੁਲ ਅਤੇ ਸ਼ਾਹ ਵਿਚਕਾਰ ਹੋਈ ਤਿੱਖੀ ਬਹਿਸ ਤੋਂ ਇੱਕ ਦਿਨ ਬਾਅਦ ਰਾਹੁਲ ਨੇ ਦਾਅਵਾ ਕੀਤਾ ਕਿ ਸ਼ਾਹ ‘ਦਬਾਅ ਹੇਠ’ ਜਾਪਦੇ ਹਨ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਨੇ ਸੰਸਦ ਭਵਨ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਨੇ ਗਲਤ ਭਾਸ਼ਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਹੱਥ ਵੀ ਕੰਬ ਰਹੇ ਸਨ। ਰਾਹੁਲ ਨੇ ਲੰਘੇ ਕੱਲ੍ਹ ਬਹਿਸ ਦੌਰਾਨ ਕਿਹਾ ਸੀ ਕਿ ‘ਵੋਟ ਚੋਰੀ’ ਸਭ ਤੋਂ ਵੱਡਾ ਦੇਸ਼ਧ੍ਰੋਹ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਭਾਰਤੀ ਜਨਤਾ ਪਾਰਟੀ ’ਤੇ ‘ਵੋਟ ਚੋਰੀ’ ਦੇ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.