Thursday, 23 April 2026

ਅੰਮਿ੍ਰਤਸਰ/ਬਿਊਰੋ ਨਿਊਜ਼

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਿਆ ਗਿਆ ਹੈ। ਇਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਜਥੇਦਾਰ ਗੜਗੱਜ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿੱਖ ਇਤਿਹਾਸ ਨੂੰ ਰਲਗੱਡ ਕਰਨ ਦਾ ਯਤਨ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਾਏ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਖਿਲਾਫ ਢੁਕਵੀਂ ਕਾਰਵਾਈ ਕਰੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ। 

 

3 ਹਜ਼ਾਰ ਰੁਪਏ ’ਚ ਇਕ ਸਾਲ ਲਈ ਸਲਾਨਾ ਪਾਸ ਦੀ ਮਿਲੇਗੀ ਸਹੂਲਤ

ਨਵੀਂ ਦਿੱਲੀ/ਬਿਊਰੋ ਨਿਊਜ਼  

ਭਾਰਤ ਸਰਕਾਰ ਨੇ ਫਾਸਟੈਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਵਲੋਂ 15 ਅਗਸਤ ਤੋਂ ਟੋਲ ਪਲਾਜ਼ਾ ’ਤੇ ਸਲਾਨਾ ਪਾਸ ਦੀ ਸਹੂਲਤ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਲੋਕਾਂ ਨੂੰ 3 ਹਜ਼ਾਰ ਰੁਪਏ ਦਾ ਪਾਸ ਬਣਵਾਉਣਾ ਹੋਵੇਗਾ, ਜੋ ਇਕ ਸਾਲ ਜਾਂ 200 ਯਾਤਰਾਵਾਂ ਲਈ ਵੈਲਿਡ ਹੋਵੇਗਾ। ਇਹ ਪਾਸ ਸਿਰਫ ਨਿੱਜੀ ਵਾਹਨਾਂ, ਜਿਵੇਂ ਕਾਰ, ਜੀਪ ਅਤੇ ਬੈਨ ਆਦਿ ਦੇ ਲਈ ਵਿਸ਼ੇਸ਼ ਰੂਪ ਵਿਚ ਤਿਆਰ ਕੀਤਾ ਗਿਆ ਹੈ। ਇਹ ਸਹੂਲਤ ਕਿਸੇ ਵੀ ਕਮਰਸ਼ੀਅਲ ਵਾਹਨ ਦੇ ਲਈ ਨਹੀਂ ਹੈ। ਇਸ ਗੱਲ ਦੀ ਜਾਣਕਾਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਦਿੱਤੀ ਗਈ ਹੈ। ਗਡਕਰੀ ਨੇ ਆਪਣੀ ਐਕਸ ਪੋਸਟ ਵਿਚ ਦੱਸਿਆ ਕਿ ਸਲਾਨਾ ਪਾਸ ਦੇ ਐਕਟੀਵੇਸ਼ਨ ਅਤੇ ਰੀਨਿਊਲ ਲਈ ਜਲਦ ਹੀ ਰਾਜਮਾਰਗ ਯਾਤਰਾ ਐਪ ਵੈਬਸਾਈਟ ’ਤੇ ਇਕ ਵੱਖਰਾ ਲਿੰਕ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਇਹ ਪ੍ਰਸੈਸ ਹੋਰ ਅਸਾਨ ਹੋ ਜਾਵੇਗਾ।  

 

ਨਵੀਂ ਦਿੱਲੀ/ਬਿਊੁਰੋ ਨਿਊਜ਼ 

ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵਲੋਂ ਕੀਤੀ ਗਈ ਗਿ੍ਰਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਦੀਆਂ ਗੱਡੀਆਂ ਵਿਚ ਨਸ਼ੇ ਦੀ ਤਸਕਰੀ ਹੁੰਦੀ ਸੀ। ਹੁਣ ਅਜਿਹੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਵਿਅਕਤੀ ਕਿਸੇ ਵੀ ਪਾਰਟੀ ਦਾ ਹੋਵੇ ਜਾਂ ਕੋਈ ਵੀ ਵੱਡਾ ਨੇਤਾ ਹੋਵੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਸਗੋਂ ਦਿੱਲੀ ਅਤੇ ਹਰਿਆਣਾ ਵਿਚ ਵੀ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਇਸੇ ਦੌਰਾਨ ਮਜੀਠੀਆ ਦੀ ਗਿ੍ਰਫਤਾਰੀ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਸਹੀ ਦੱਸਿਆ ਹੈ। 

 

 

ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ : ਕੈਨੇਡਾ ਅਤੇ ਭਾਰਤ ਨਵੇਂ ਹਾਈ ਕਮਿਸ਼ਨਰ ਲਾਉਣ ਲਈ ਹੋਏ ਸਹਿਮਤ   

ਨਵੀਂ ਦਿੱਲੀ/ਬਿਊਰੋ ਨਿਊਜ਼ 

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕਨੇਡੀਅਨ ਹਮਰੁਤਬਾ ਮਾਰਕ ਕਾਰਨੀ ਵੱਲੋਂ ਦੋਨਾਂ ਮੁਲਕਾਂ ਦਰਮਿਆਨ ਕੁਝ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ ਐੱਨਆਰਆਈ ਭਾਰਤੀਆਂ ਦੇ ਮਸਲੇ ਹੱਲ ਹੋਣਗੇ। ਇਸ ਨਾਲ ਖਾਸ ਕਰਕੇ ਪੰਜਾਬੀ ਪਰਵਾਸੀਆਂ ਨੂੰ ਮਦਦ ਮਿਲੇਗੀ। ਰਾਜ ਸਭਾ ਮੈਂਬਰ ਸਾਹਨੀ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਵੇਂ ਹਾਈ ਕਮਿਸ਼ਨਰ ਲਾਉਣ ਲਈ ਸਹਿਮਤ ਹੋਏ ਹਨ। ਉਨ੍ਹਾਂ ਐਕਸ ਉੱਪਰ ਲਿਖਿਆ ਕਿ ਮੈਂ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਦਿਲੋਂ ਸਵਾਗਤ ਕਰਦਾ ਹਾਂ ਕਿ ਉਹ ਨਾਗਰਿਕਾਂ ਅਤੇ ਕਾਰੋਬਾਰਾਂ ਲਈ ਨਿਯਮਤ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਨਵੇਂ ਹਾਈ ਕਮਿਸ਼ਨਰ ਨਿਯੁਕਤ ਕਰਨ ਲਈ ਸਹਿਮਤ ਹੋਏ ਹਨ। ਇਸ ਨਾਲ ਸਾਡੇ ਐਨਆਰਆਈ ਭਰਾਵਾਂ ਅਤੇ ਭੈਣਾਂ ਨੂੰ ਜਲਦੀ ਵੀਜ਼ਾ ਪ੍ਰਾਪਤ ਕਰਨ ਅਤੇ ਆਪਣੀ ਮਾਤ ਭੂਮੀ ਦਾ ਦੌਰਾ ਕਰਨ ਵਿੱਚ ਮਦਦ ਮਿਲੇਗੀ। ਇਨ੍ਹਾਂ ਦੋਵੇਂ ਆਗੂਆਂ ਨੇ ਭਾਰਤ-ਕੈਨੇਡਾ ਦੋਸਤੀ ਅਤੇ ਵਪਾਰ ਨੂੰ ਗਤੀ ਦੇਣ ਲਈ ਸਹਿਮਤੀ ਵੀ ਜਤਾਈ ਹੈ। 

ਕਿਹਾ : ਸਰਕਾਰ ਤਹਿਰਾਨ ’ਚ ਫਸੇ ਭਾਰਤੀਆਂ ਨੂੰ ਕੱਢਣ ਦੀ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼

ਨਵੀਂ ਦਿੱਲੀ/ਬਿਊਰੋ ਨਿਊਜ਼ 

ਬੀਤੇ ਕੁਝ ਦਿਨਾਂ ਤੋਂ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦੇ ਹਾਲਾਤ ਬਣੇ ਹੋਏ ਹਨ ਤੇ ਇਸ ਟਕਰਾਅ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦਰਮਿਆਨ ਦਿੱਲੀ ਤੋਂ ਭਾਜਪਾ ਆਗੂ ਅਤੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਈਰਾਨ ਵਿਚ ਫਸੇ ਭਾਰਤੀਆਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਹਿਰਾਨ ’ਚ ਫਸੇ ਭਾਰਤੀਆਂ ਨੂੰ ਉਥੋਂ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਈਰਾਨ ਵਿਚ ਭਾਰਤੀ ਅੰਬੈਸਡਰ ਗੌਰਵ ਸ਼੍ਰੇਸ਼ਠ ਨਾਲ ਸੰਪਰਕ ’ਚ ਹਨ। ਸਿਰਸਾ ਨੇ ਦੱਸਿਆ ਕਿ ਗੌਰਵ ਸ਼ੇ੍ਰਸ਼ਠ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਨਾਲ ਇਸ ਸਮੇਂ ਤਿੰਨ ਸਿੱਖ ਪਰਿਵਾਰ ਵੀ ਮੌਜੂਦ ਹਨ, ਜਿਨ੍ਹਾਂ ਸਣੇ ਕੁੱਲ 4 ਹਜ਼ਾਰ ਭਾਰਤੀਆਂ ਨੂੰ ਤਹਿਰਾਨ ’ਚੋਂ ਸੁਰੱਖਿਅਤ ਕੱਢ ਕੇ ਮਸਦ ਸ਼ਹਿਰ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਈਰਾਨ ’ਚ ਕਿਸੇ ਤਰ੍ਹਾਂ ਦੀ ਵੀ ਮੱਦਦ ਦੀ ਲੋੜ ਹੋਵੇ ਤਾਂ ਉਹ ਤੁਰੰਤ ਮਸਦ ਸ਼ਹਿਰ ਪਹੁੰਚ ਕੇ ਭਾਰਤੀ ਅੰਬੈਸਡਰਾਂ ਨਾਲ ਸੰਪਰਕ ਕਰ ਸਕਦਾ ਹੈ। 

 

ਮੋਦੀ ਨੇ ਕਿਹਾ : ਇਹ 140 ਕਰੋੜ ਭਾਰਤੀਆਂ ਦਾ ਸਨਮਾਨ

ਨਵੀਂ ਦਿੱਲੀ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕਿ੍ਰਸਟੋ ਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ ਦ ਆਰਡਰ ਆਫ਼ ਮਕਾਰੀਓਸ ਪ੍ਰਦਾਨ ਕੀਤਾ। ਆਰਡਰ ਆਫ ਮਕਾਰੀਓਸ ਸਾਈਪ੍ਰਸ ਦੁਆਰਾ ਦਿੱਤਾ ਗਿਆ ਇਕ ਨਾਈਟਹੁੱਡ ਸਨਮਾਨ ਹੈ, ਜਿਸ ਦਾ ਨਾਮ ਸਾਈਪ੍ਰਸ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰੀਓਸ ਦੇ ਨਾਮ ’ਤੇ ਰੱਖਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼੍ਰੀਮਾਨ ਰਾਸ਼ਟਰਪਤੀ, ਮੈਂ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਸਨਮਾਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ, ਸਗੋਂ 140 ਕਰੋੜ ਭਾਰਤੀਆਂ ਲਈ ਹੈ।

 

ਅਹਿਮਦਾਬਾਦ ਹਾਦਸੇ ਤੋਂ ਬਾਅਦ ਜਹਾਜ਼ਾਂ ਦੀ ਜਾਂਚ ਨੂੰ ਕੀਤਾ ਗਿਆ ਸਖਤ

ਨਵੀਂ ਦਿੱਲੀ/ਬਿਊਰੋ ਨਿਊਜ਼ 

ਏਅਰ ਇੰਡੀਆ ਨੇ ਅੱਜ ਸ਼ੁੱਕਰਵਾਰ ਨੂੰ 8 ਉਡਾਣਾਂ ਰੱਦ ਕੀਤੀਆਂ ਹਨ। ਇਨ੍ਹਾਂ ਵਿਚ 4 ਅੰਤਰਰਾਸ਼ਟਰੀ ਅਤੇ 4 ਘਰੇਲੂ ਉਡਾਣਾਂ ਸ਼ਾਮਿਲ ਹਨ। ਏਅਰ ਇੰਡੀਆ ਨੇ ਕਿਹਾ ਕਿ ਇਹ ਉਡਾਣਾਂ ਹਵਾਈ ਅੱਡੇ ’ਤੇ ਰੱਖ-ਰਖਾਅ ਅਤੇ ਸੰਚਾਲਣ ਕਾਰਨਾਂ ਕਰਕੇ ਰੱਦ ਕੀਤੀਆਂ ਗਈਆਂ ਹਨ। ਘਰੇਲੂ ਉਡਾਣਾਂ ਵਿਚ, ਪੁਣੇ ਤੋਂ ਦਿੱਲੀ ਜਾਣ ਵਾਲੀ ਉਡਾਣ ਏ.ਆਈ. 874, ਅਹਿਮਦਾਬਾਦ ਤੋਂ ਦਿੱਲੀ ਜਾਣ ਵਾਲੀ ਉਡਾਣ ਏ.ਆਈ.456, ਹੈਦਰਾਬਾਦ ਤੋਂ ਮੁੰਬਈ ਜਾਣ ਵਾਲੀ ਉਡਾਣ ਏ.ਆਈ. 2872 ਅਤੇ ਚੇਨਈ ਤੋਂ ਮੁੰਬਈ ਜਾਣ ਵਾਲੀ ਉਡਾਣ ਏ.ਆਈ.571 ਰੱਦ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ, ਅੰਤਰਰਾਸ਼ਟਰੀ ਉਡਾਣਾਂ ਵਿਚ ਦੁਬਈ ਤੋਂ ਚੇਨਈ ਜਾਣ ਵਾਲੀ ਉਡਾਣ ਏ.ਆਈ.906, ਦਿੱਲੀ ਤੋਂ ਮੈਲਬੌਰਨ ਜਾਣ ਵਾਲੀ ਉਡਾਣ ਏ.ਆਈ.308, ਮੈਲਬੌਰਨ ਤੋਂ ਦਿੱਲੀ ਜਾਣ ਵਾਲੀ ਉਡਾਣ ਏ.ਆਈ.309 ਅਤੇ ਦੁਬਈ ਤੋਂ ਹੈਦਰਾਬਾਦ ਜਾਣ ਵਾਲੀ ਉਡਾਣ ਏ.ਆਈ. 2204 ਸ਼ਾਮਿਲ ਹਨ। ਇਸ ਦੇ ਚੱਲਦਿਆਂ ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 9 ਦਿਨਾਂ ਵਿਚ ਵੱਖ-ਵੱਖ ਕਾਰਨਾਂ ਕਰਕੇ 84 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਲੰਘੀ 12 ਜੂਨ ਨੂੰ ਅਹਿਮਦਾਬਾਦ ’ਚ ਜਹਾਜ਼ ਹਾਦਸੇ ਵਿੱਚ 270 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ, ਹਰ ਹਵਾਈ ਅੱਡੇ ’ਤੇ ਜਹਾਜ਼ਾਂ ਦੀ ਸੰਚਾਲਣ ਜਾਂਚ ਨੂੰ ਸਖ਼ਤ ਕਰ ਦਿੱਤਾ ਗਿਆ ਹੈ।

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਕੀਤੀ ਜਾਣਕਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼  

ਭਾਰਤ ਵਿਚ ਜਾਤੀ ਜਨਗਣਨਾ ਕਰਵਾਉਣ ਲਈ ਅਧਿਕਾਰਤ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ ਹੈ। ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਇਸ ਲਈ ਮੋਬਾਈਲ ਐਪਸ ਤਿਆਰ ਕੀਤੇ ਜਾਣਗੇ ਅਤੇ ਇਸ ਵਿਚ ਜਨਗਣਨਾ ਨਾਲ ਸੰਬੰਧਿਤ ਸਾਰੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਹ ਐਪਸ 16 ਭਾਸ਼ਾਵਾਂ ਵਿਚ ਉਪਲਬਧ ਹੋਣਗੇ। ਇਹ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸਾਂਝੀ ਕੀਤੀ ਗਈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੀ ਆਬਾਦੀ ਦੀ ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ। ਇਸ ਲਈ ਇਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਬਰਫ਼ ਨਾਲ ਢਕੇ ਗੈਰ-ਸਮਕਾਲੀ ਖੇਤਰਾਂ ਵਿਚ ਜਨਗਣਨਾ 1 ਅਕਤੂਬਰ, 2026 ਤੋਂ ਸ਼ੁਰੂ ਹੋਵੇਗੀ। ਦੇਸ਼ ਦੇ ਬਾਕੀ ਹਿੱਸਿਆਂ ਵਿਚ ਇਹ ਪ੍ਰਕਿਰਿਆ 1 ਮਾਰਚ, 2027 ਤੋਂ ਸ਼ੁਰੂ ਹੋਣੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਪੋਸਟ ਸਾਂਝੀ ਕਰਕੇ ਕਿਹਾ ਸੀ ਕਿ 16ਵੀਂ ਜਨਗਣਨਾ ਵਿਚ ਪਹਿਲੀ ਵਾਰ ਜਾਤੀ ਗਣਨਾ ਸ਼ਾਮਿਲ ਹੋਵੇਗੀ।

  

 

ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ : ਪੰਜਾਬ ਨਾਲ ਹਮੇਸ਼ਾ ਬੇਇਨਸਾਫੀ ਹੋਈ

ਚੰਡੀਗੜ੍ਹ/ਬਿਊਰੋ ਨਿਊਜ਼  

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਐਮ ਅਬਦੁੱਲਾ ਨੇ ਸਿੰਧੂ ਪ੍ਰਣਾਲੀ ਦੇ ਤਿੰਨ ਪੱਛਮੀ ਦਰਿਆਵਾਂ ਤੋਂ ਵਾਧੂ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵੱਲ ਭੇਜਣ ਲਈ ਮੀਡੀਆ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸਦੀ ਕਦੀ ਵੀ ਇਜ਼ਾਜਤ ਨਹੀਂ ਦੇਵਾਂਗਾ। ਉਨ੍ਹਾਂ ਕਿਹਾ ਕਿ ਪਹਿਲਾਂ ਆਪਣੇ ਪਾਣੀ ਦੀ ਵਰਤੋਂ ਅਸੀਂ ਆਪ ਕਰਾਂਗੇ ਅਤੇ ਫਿਰ ਹੋਰਾਂ ਨੂੰ ਪਾਣੀ ਦਿਆਂਗੇ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਣੀ ਦੀ ਵੰਡ ਵਿਚ ਪੰਜਾਬ ਨਾਲ ਹਮੇਸ਼ਾ ਹੀ ਬੇਇਨਸਾਫੀ ਹੋਈ ਹੈ। ਉਨ੍ਹਾਂ ਉਮਰ ਅਬਦੁੱਲਾ ਦੇ ਬਿਆਨ ਨੂੰ ਬੇਹੱਦ ਗੈਰਵਾਜਿਬ ਦੱਸਿਆ ਹੈ। ਅਬਦੁੱਲਾ ਦੇ ਬਿਆਨ ਤੋਂ ਬਾਅਦ ਹੁਣ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। 

ਜਹਾਜ਼ ’ਚ ਬੰਬ ਹੋਣ ਦੀ ਮਿਲੀ ਸੀ ਸੂਚਨਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਥਾਈਲੈਂਡ ਦੇ ਫੁਕੇਟ ਇੰਟਰਨੈਸ਼ਨਲ ਏਅਰਪੋਰਟ ’ਤੇ ਏਅਰ ਇੰਡੀਆ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਜਹਾਜ਼ ਵਿਚ ਬੰਬ ਹੋਣ ਦੀ ਸੂਚਨਾ ਮਿਲੀ ਸੀ ਅਤੇ ਇਸ ਜਹਾਜ਼ ਵਿਚ 156 ਵਿਅਕਤੀ ਸਵਾਰ ਸਨ। ਇਹ ਉਡਾਨ ਫੁਕੇਟ ਤੋਂ ਦਿੱਲੀ ਆ ਰਹੀ ਸੀ। ਥਾਈਲੈਂਡ ਏਅਰਪੋਰਟ ਦੇ ਅਧਿਕਾਰੀ ਨੇ ਕਿਹਾ ਕਿ ਜਹਾਜ਼ ਦੇ ਲੈਂਡ ਕਰਨ ਮਗਰੋਂ ਸੁਰੱਖਿਆ ਪ੍ਰੋਟੋਕਾਲ ਮੁਤਾਬਕ ਯਾਤਰੀਆਂ ਨੂੰ ਫਲਾਈਟ ਵਿਚੋਂ ਬਾਹਰ ਕੱਢਿਆ ਗਿਆ ਹੈ।   

 

ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ
ਅੰਮਿ੍ਰਤਸਰ/ਬਿਊਰੋ ਨਿਊਜ਼
ਲੰਘੀ 12 ਜੂਨ ਨੂੰ  ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ ਦੀਆਂ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਫਲਾਈਟਾਂ ਦੇ ਅਚਾਨਕ ਰੱਦ ਹੋਣ ਨਾਲ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਏਅਰ ਇੰਡੀਆ ਆਪਣੇ ਯਾਤਰੀਆਂ ਨੂੰ ਰੀ-ਬੁਕਿੰਗ ਅਤੇ ਰਿਫੰਡ ਦੀਆਂ ਸਹੂਲਤਾਂ ਦੇ ਰਹੀ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚੇ। ਇਸ ਤੋਂ ਬਾਅਦ ਪੀਐਮ ਮੋਦੀ ਹਸਪਤਾਲ ਵੀ ਗਏ ਅਤੇ ਉਨ੍ਹਾਂ ਨੇ ਹਾਦਸੇ ਵਿਚ ਇਕੋ-ਇਕ ਜਿੰਦਾ ਬਚੇ ਭਾਰਤੀ ਮੂਲ ਦੇ ਬਿ੍ਰਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ ਅਤੇ ਹੋਰ ਜ਼ਖ਼ਮੀ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ ਹੈ। ਘਟਨਾ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਅਹਿਮਦਾਬਾਦ ਵਿਚ ਹੋਏ ਹਵਾਈ ਹਾਦਸੇ ਤੋਂ ਦੁਖੀ ਹਾਂ। ਦਿਲ ਦਹਿਲਾ ਦੇਣ ਵਾਲੇ ਢੰਗ ਨਾਲ ਇੰਨੀਆਂ ਜਾਨਾਂ ਦਾ ਨੁਕਸਾਨ ਸ਼ਬਦਾਂ ਤੋਂ ਪਰ੍ਹੇ ਹੈ। ਉਨ੍ਹਾਂ ਸਾਰੇ ਦੁਖੀ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ। ਪੀਐਮ ਨੇ ਕਿਹਾ ਕਿ ਅਸੀਂ ਪੀੜਤ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹਾਂ ਅਤੇ ਇਹ ਵੀ ਜਾਣਦੇ ਹਾਂ ਕਿ ਪਿੱਛੇ ਛੱਡਿਆ ਗਿਆ ਖਲਾਅ ਆਉਣ ਵਾਲੇ ਸਾਲਾਂ ਤੱਕ ਮਹਿਸੂਸ ਕੀਤਾ ਜਾਵੇਗਾ। ਪੀਐਮ ਨੇ ਇਸ ਘਟਨਾ ਤੋਂ ਬਾਅਦ ਅਣਥੱਕ ਮਿਹਨਤ ਕਰ ਰਹੇ ਅਧਿਕਾਰੀਆਂ ਅਤੇ ਟੀਮਾਂ ਨਾਲ ਵੀ ਮੁਲਾਕਾਤ ਕੀਤੀ। ਪੀਐਮ ਨੇ ਕਿਹਾ ਕਿ ਸਾਡੀਆਂ ਭਾਵਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਇਸ ਕਲਪਨਾਯੋਗ ਦੁਖਾਂਤ ਵਿਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.