Friday, 24 April 2026

ਰਾਹੁਲ ਗਾਂਧੀ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੱਸਿਆ ‘ਥੋਕ ਆਤਮ ਸਮਰਪਣ’

ਕਿਹਾ : ਕੇਂਦਰ ਸਰਕਾਰ ਨੇ ‘ਭਾਰਤ ਮਾਤਾ’ ਨੂੰ ਵੇਚ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਭਾਸ਼ਣ ਨੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਰਾਹੀਂ ‘ਭਾਰਤ ਮਾਤਾ ਨੂੰ ਵੇਚ ਦਿੱਤਾ ਹੈ’ ਅਤੇ ਇਹ ਇਕ ‘ਥੋਕ ਆਤਮ ਸਮਰਪਣ’ ਸੀ, ਜਿਸ ਵਿਚ ਭਾਰਤ ਦੀ ਊਰਜਾ ਸੁਰੱਖਿਆ ਅਮਰੀਕਾ ਨੂੰ ਸੌਂਪ ਦਿੱਤੀ ਗਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਗਿਆ ਹੈ। ਕੇਂਦਰੀ ਬਜਟ ’ਤੇ ਬਹਿਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਇੰਡੀਆ ਗਠਜੋੜ ਦੀ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਲਈ ਗੱਲਬਾਤ ਕੀਤੀ ਹੁੰਦੀ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭਾਰਤ ਨਾਲ ਬਰਾਬਰ ਵਿਵਹਾਰ ਕਰਨ ਲਈ ਕਿਹਾ ਜਾਂਦਾ। ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਪਾਰ ਸੌਦੇ ਵਿਚ ਗਰੀਬ ਕਿਸਾਨਾਂ ਨੂੰ ਕੁਚਲਣ ਦਾ ਰਾਹ ਖੋਲ੍ਹ ਦਿੱਤਾ ਹੈ ਅਤੇ ਪਹਿਲਾਂ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਸਾਡੇ ਕਿਸਾਨ ਸੰਕਟ ਦਾ ਸਾਹਮਣਾ ਕਰ ਰਹੇ ਹਨ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.