Friday, 17 April 2026

ਦਿੱਲੀ ਸਕੱਤਰੇਤ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸਪੀਕਰ ਵਿਜੇਂਦਰ ਗੁਪਤਾ ਨੂੰ ਆਈ ਈਮੇਲ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ ਸਕੂਲਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਦਿੱਲੀ ਸਕੱਤਰੇਤ ਅਤੇ ਦਿੱਲੀ ਵਿਧਾਨ ਸਭਾ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ। ਇਸ ਖ਼ਬਰ ਨੇ ਪੂਰੇ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ ਹੈ। ਦਿੱਲੀ ਫਾਇਰ ਸਰਵਿਸ ਨੂੰ ਦੁਪਹਿਰ 12 ਵਜੇ ਸਕੱਤਰੇਤ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਤੁਰੰਤ ਬਾਅਦ ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ, ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੂੰ ਉਨ੍ਹਾਂ ਦੀ ਨਿੱਜੀ ਈਮੇਲ ’ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਧਾਨ ਸਭਾ ਦੇ ਅਧਿਕਾਰਤ ਐਕਸ ਹੈਂਡਲ ਰਾਹੀਂ ਇਸਦੀ ਪੁਸ਼ਟੀ ਕੀਤੀ ਗਈ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.