Friday, 17 April 2026

ਆਈ.ਡੀ.ਐਫ.ਸੀ. ਬੈਂਕ ਫਰਾਡ ਦੇ ਮਾਮਲੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਇਆ ਬਿਆਨ

ਕਿਹਾ : 24 ਘੰਟਿਆਂ ’ਚ ਵਾਪਸ ਆ ਗਏ 556 ਕਰੋੜ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਵਿਧਾਨ ਸਭਾ ਵਿਚ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਨੇ ਆਈ.ਡੀ.ਐਫ.ਸੀ. ਫਸਟ ਬੈਂਕ ਮਾਮਲੇ ਵਿਚ ਆਪਣੇ ਬਣਦੇ ਕਰੀਬ 556 ਕਰੋੜ ਰੁਪਏ ਵਾਪਸ ਪ੍ਰਾਪਤ ਕਰ ਲਏ ਹਨ। ਸੈਣੀ ਨੇ ਸਦਨ ਵਿਚ ਕਿਹਾ ਕਿ 22 ਕਰੋੜ ਰੁਪਏ ਵਿਆਜ਼ ਸਮੇਤ ਕਰੀਬ 556 ਕਰੋੜ ਰੁਪਏ 24 ਘੰਟਿਆਂ ਦੇ ਅੰਦਰ ਵਾਪਸ ਆ ਗਏ ਹਨ। ਜ਼ਿਕਰਯੋਗ ਹੈ ਕਿ ਲੰਘੇ ਐਤਵਾਰ ਨੂੰ ਬੈਂਕ ਨੇ ਹਰਿਆਣਾ ਸਰਕਾਰ ਦੇ ਖਾਤਿਆਂ ਵਿਚ ਆਪਣੇ ਕਰਮਚਾਰੀਆਂ ਅਤੇ ਹੋਰਾਂ ਵਲੋਂ ਕੀਤੀ ਗਈ 590 ਕਰੋੜ ਰੁਪਏ ਦੀ ਧੋਖਾਧੜੀ ਦਾ ਖੁਲਾਸਾ ਕੀਤਾ ਸੀ। ਮੁੱਖ ਮੰਤਰੀ ਨੇ ਸਦਨ ਵਿਚ ਕਿਹਾ ਕਿ ਮੈਂ ਸਦਨ ਦੇ ਸਾਹਮਣੇ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਹਰਿਆਣਾ ਸਰਕਾਰ ਦੇ ਵਿਭਾਗਾਂ ਨਾਲ ਸਬੰਧਤ ਸਾਰੀ ਰਕਮ ਸਾਡੇ ਖਾਤਿਆਂ ਵਿਚ ਵਾਪਸ ਜਮ੍ਹਾਂ ਹੋ ਗਈ ਹੈ, ਇਹ ਵਸੂਲੀ 24 ਘੰਟਿਆਂ ਦੇ ਅੰਦਰ ਕੀਤੀ ਗਈ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.