ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਕੋਲੋਂ 100 ਤੋਂ 500 ਰੁਪਏ ਤੱਕ ਵਸੂਲੀ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਸਰਹੱਦੀ ਇਲਾਕਿਆਂ ਵਿਚ ਲਗਾਏ ਗਏ ਐਂਟਰੀ ਟੈਕਸਾਂ ਦੇ ਵਿਰੋਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਨੇ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇ ਉਤੇ ਗਰਾਂ ਮੋੜਾ ਟੋਲ ਪਲਾਜ਼ਾ ਦੇ ਨੇੜੇ ‘ਖਾਲਸਾ ਟੈਕਸ’ ਮੁਹਿੰਮ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਲੰਘੀ 1 ਜੂਨ ਨੂੰ ਕਿਸਾਨ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਸਰਹੱਦੀ ਇਲਾਕਿਆਂ ਦੇ ਵਸਨੀਕਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਹਿਮਾਚਲ ਦੇ ਐਂਟਰੀ ਟੈਕਸਾਂ ਦੇ ਵਿਰੋਧ ਵਿਚ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ ਹਿਮਾਚਲ ਸਰਕਾਰ ਇਹ ਟੈਕਸ ਵਾਪਸ ਨਹੀਂ ਲੈਂਦੀ ਤਾਂ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਲਈ ‘ਖਾਲਸਾ ਟੈਕਸ’ ਦੀਆਂ ਪਰਚੀਆਂ ਕੱਟੀਆਂ ਜਾਣਗੀਆਂ। ਇਸੇ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਕੱਠੀ ਕੀਤੀ ਗਈ ਰਕਮ ਸਰਬੱਤ ਦੇ ਭਲੇ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਵਰਤੀ ਜਾਵੇਗੀ। ਇਸੇ ਦੌਰਾਨ ਕਈ ਵਾਹਨ ਚਾਲਕਾਂ ਨੇ ਆਪਣੀ ਮਰਜ਼ੀ ਨਾਲ ਸਰਬੱਤ ਦੇ ਭਲੇ ਲਈ ਯੋਗਦਾਨ ਵੀ ਦਿੱਤਾ ਹੈ।
ਕੀਰਤਪੁਰ ਸਾਹਿਬ -ਮਨਾਲੀ ਨੈਸ਼ਨਲ ਹਾਈਵੇ ’ਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ‘ਖਾਲਸਾ ਟੈਕਸ’ ਮੁਹਿੰਮ ਸ਼ੁਰੂ
- ਭਾਰਤ
- Posted On


