Monday, 22 June 2026

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ  

ਲੁਧਿਆਣਾ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਸੋਮਵਾਰ ਨੂੰ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸੂਬੇ ਵਿਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਥਿਤੀ ’ਤੇ ਚਰਚਾ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਉਥੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਿਤਿਨ ਨਬੀਨ ਨੇ ਉਘੇ ਖੇਤੀਬਾੜੀ ਅਰਥ ਸ਼ਾਸ਼ਤਰੀ ਡਾ. ਸਰਦਾਰਾ ਸਿੰਘ ਜੌਹਲ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਡਾ. ਜੌਹਲ ਨੇ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਸੁਧਾਰਨ ਲਈ ਭਾਜਪਾ ਪ੍ਰਧਾਨ ਨੂੰ ਕਈ ਮਸ਼ਵਰੇ ਦਿੱਤੇ। ਉਨ੍ਹਾਂ ਨੇ ਮੁਫਤਖੋਰੀ ਨੂੰ ਬੰਦ ਕਰਨ ਲਈ ਭਾਜਪਾ ਪ੍ਰਧਾਨ ਨੂੰ ਚੁਣੌਤੀ ਵੀ ਦਿੱਤੀ। ਡਾ. ਸਰਦਾਰਾ ਸਿੰਘ ਜੌਹਲ ਨੇ ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਜੇ ਭਾਜਪਾ ਵਿਚ ਹਿੰਮਤ ਹੈ ਤਾਂ ਮੁਫਤਖੋਰੀ ਨੂੰ ਪੰਜਾਬ ਵਿਚੋਂ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਵੀ ਮੁਫਤਖੋਰੀ ਦੇ ਏਜੰਡੇ ’ਤੇ ਚੱਲੇਗੀ ਤਾਂ ਫਿਰ ਸਿਆਸੀ ਹਮਾਮ ਵਿਚ ਸਭ ਇਕੋ ਜਿਹੇ ਹਨ। ਧਿਆਨ ਰਹੇ ਕਿ ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਪੰਜਾਬ ਦਾ ਦੌਰਾ ਕਰਕੇ ਵਾਪਸ ਚਲੇ ਗਏ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.