Friday, 17 April 2026

 

ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਬੋਰਡ ਦਾ ਚੇਅਰਮੈਨ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਵਿਚ ਪੈਦਾ ਹੋਏ ਸਿਆਸੀ ਕਲੇਸ਼ ਦੇ ਚੱਲਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਚੀਮਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਇਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਸੰਸਦੀ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਸੰਸਦੀ ਬੋਰਡ ਵਿਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਸ਼ਾਮਲ ਕੀਤਾ ਗਿਆ ਹੈ।  

 

ਅਫਸਰਾਂ ਤੇ ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਰਾਜਪੁਰਾ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਅੱਜ ਅਚਾਨਕ ਹੀ ਰਾਜਪੁਰਾ ਦੀ ਤਹਿਸੀਲ ਦਫਤਰ ਵਿਖੇ ਪਹੁੰਚ ਗਏ। ਇਸ ਮੌਕੇ ਉਨ੍ਹਾਂ ਤਹਿਸੀਲ ਦੇ ਕੰਮਕਾਜ ਦੀ ਚੈਕਿੰਗ ਕੀਤੀ ਅਤੇ ਅਫਸਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਜ ਆਨਲਾਈਨ ਦੇ ਜ਼ਮਾਨੇ ਵਿਚ ਕਿਸੇ ਨੂੰ ਵੀ ਕੰਮਕਾਜ ਲਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਕਿਸੇ ਵੇਲੇ ਵੀ ਅਚਾਨਕ ਕਿਸੇ ਸਕੂਲ, ਕਾਲਜ ਜਾਂ ਦਫਤਰ ਵਿਚ ਜਾ ਕੇ ਚੈਕਿੰਗ ਕਰ ਸਕਦੇ ਹਨ। ਇਸ ਦੌਰਾਨ ਜੇ ਕੋਈ ਕਮੀ ਪਾਈ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ‘ਸਰਕਾਰ ਤੁਹਾਡੇ ਦੁਆਰ ਸਕੀਮ’ ਸ਼ੁਰੂ ਕੀਤੀ ਗਈ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਲੋਕਾਂ ਦੇ ਜ਼ਿਆਦਾਤਰ ਕੰਮ ਉਨ੍ਹਾਂ ਦੇ ਪਿੰਡਾਂ ਵਿਚ ਹੀ ਹੋ ਸਕਣ।  

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਯਾਨੀ ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਆਜ਼ਾਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ, ਅਮਨ ਅਰੋੜਾ ਫਾਜ਼ਿਲਕਾ, ਡਾ. ਬਲਜੀਤ ਕੌਰ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ ਅਤੇ ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸਦੇ ਚੱਲਦਿਆਂ ਹਰਜੋਤ ਸਿੰਘ ਬੈਂਸ ਐਸ.ਏ.ਐਸ. ਨਗਰ, ਹਰਭਜਨ ਸਿੰਘ ਮੋਗਾ, ਚੇਤਨ ਸਿੰਘ ਜੌੜਾਮਾਜਰਾ ਮਾਨਸਾ, ਅਨਮੋਲ ਗਗਨ ਮਾਨ ਐਸ.ਬੀ.ਐਸ. ਨਗਰ, ਬਲਕਾਰ ਸਿੰਘ ਲੁਧਿਆਣਾ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮਿ੍ਰਤਸਰ ਵਿਖੇ ਆਜ਼ਾਦੀ ਦਿਵਸ ਸਮਾਗਮਾਂ ਵਿਚ ਸ਼ਾਮਲ ਹੋਣਗੇ ਅਤੇ ਤਿਰੰਗਾ ਲਹਿਰਾਉਗੇ। ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਿਆਂ ਵਿਚ ਡਿਵੀਜ਼ਨਲ ਕਮਿਸ਼ਨਰਜ਼ ਅਤੇ ਡਿਪਟੀ ਕਮਿਸ਼ਨਰਜ਼ ਵਲੋਂ ਆਜ਼ਾਦੀ ਦਿਵਸ ਸਮਾਗਮਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ। ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਵਿਚ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਥਾਂ-ਥਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। 

 

ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਉਜ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ। ਇਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਬਟਾਲਾ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜਨ ਵਾਲੇ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ।

ਪੰਜਾਬ ਕਾਂਗਰਸ ’ਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਵਿਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਸੀਨੀਅਰ ਆਗੂ ਵਿਜੇਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਵਿਜੇਇੰਦਰ ਸਿੰਗਲਾ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਰਾਹੁਲ ਗਾਂਧੀ ਦੀ ਟੀਮ ਵਿਚ ਮੰਨੇ ਜਾਂਦੇ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਵੀ ਸਿੰਗਲਾ ਦੀ ਹਮਾਇਤ ਕਰ ਰਹੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਨੇ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕਰਨ ਦਾ ਮਨ ਬਣਾ ਲਿਆ ਹੈ। ਸੂਬੇ ਦੀਆਂ ਬਦਲ ਰਹੀਆਂ ਸਿਆਸੀ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਇਹ ਰੱਦੋਬਦਲ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਦਾ ਇਕ ਧੜਾ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਮਨਾਉਣ ਦੀਆਂ ਦਲੀਲਾਂ ਵੀ ਦੇ ਰਿਹਾ ਹੈ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸੁਨੀਲ ਜਾਖੜ ਨਾਲ ਰਾਬਤਾ ਬਣਾਉਣ ਦਾ ਯਤਨ ਵੀ ਸ਼ੁਰੂ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਹਨ।   

 

 

 

  

ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ

ਲੌਂਗੋਵਾਲ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਨਰਾਜ਼ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਆਰੋਪ ਲਗਾਏ ਹਨ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਅਕਾਲੀ ਅਸੂਲਾਂ, ਸਿੱਖ ਸਿਧਾਤਾਂ ਤੇ ਰਵਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਅਣਗਹਿਲੀ ਕਾਰਨ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਗਿਆ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਅਕਾਲੀ ਸੋਚ ਵਾਲੇ ਲੋਕ ਅੱਜ ਵੀ ਪੰਥ ਤੇ ਪੰਜਾਬ ਦੀ ਸ਼ਾਨ ਲਈ ਸੇਵਾ ਕਰਨ ਦੇ ਇੱਛੁਕ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪੰਥ ਤੇ ਪੰਜਾਬ ਨੂੰ ਜਲਦੀ ਹੀ ਇੱਕ ਅਜਿਹੀ ਲੀਡਰਸ਼ਿਪ ਦੇਵੇਗੀ ਜੋ ਸਿੱਖ ਸਿਆਸਤ ਅੰਦਰ ਸਾਰਿਆਂ ਦਾ ਵਿਸ਼ਵਾਸ ਮੋੜ ਲਿਆਵੇਗੀ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਰਮਿੰਦਰ ਸਿੰਘ ਢੀਂਡਸਾ ਸਣੇ 8 ਸੀਨੀਅਰ ਅਕਾਲੀ ਆਗੂਆਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਇਸ ਦੇ ਚੱਲਦਿਆਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਇਨ੍ਹਾਂ ਸਾਰੇ 8 ਆਗੂਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਸੀ ਤੇ ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦੀ ਵੀ ਅਕਾਲੀ ਦਲ ਵਿਚੋਂ ਛੁੱਟੀ ਕਰ ਦਿੱਤੀ ਗਈ ਸੀ। 

 

ਚੰਡੀਗੜ੍ਹ : ਭਾਰਤ ਦੀ ਧਰਤੀ ਖੇਤੀ ਲਈ ਬੇਹੱਦ ਜ਼ਿਆਦਾ ਡੀਏਪੀ, ਯੂਰੀਆ ਅਤੇ ਕੀਟਨਾਸ਼ਕਾਂ ਦੇ ਵਰਤੋਂ ਨਾਲ ਬੇਰੰਗ ਹੋ ਚੁੱਕੀ ਹੈ। ਗੁਜਰਾਤ ਦੇ ਗਵਰਨਰ ਆਚਾਰਿਆ ਦੇਵਵ੍ਰਤ ਦੇ ਅਨੁਸਾਰ, ਇਸ ਪਵਿਤਰ ਧਰਤੀ ਦੀ ਉਰਵਰਤਾ ਵਾਪਸ ਲੈਣ ਦਾ ਸਿਰਫ ਇੱਕ ਹੀ ਉਪਾਅ ਹੈ, ਅਤੇ ਉਹ ਹੈ ਕੁਦਰਤੀ ਖੇਤੀ। ਆਚਾਰਿਆ ਦੇਵਵ੍ਰਤ, ਜੋ ਮੁਕਾਬਲੇ ਦੇ ਤੌਰ ’ਤੇ ਦੇਸ਼ ਦੇ ਕੁਦਰਤੀ ਖੇਤੀ ਦੇ ਸ੍ਰੇਸ਼ਠ ਵਿਸ਼ੇਸ਼ਜ ਵੀ ਬਣ ਚੁੱਕੇ ਹਨ, ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਮੀਡੀਆ ਨਾਲ ਗੱਲ ਕੀਤੀ। ਆਚਾਰਿਆ ਦੇਵਵ੍ਰਤ, ਜੋ ਕੁਰੂਕਸ਼ੇਤਰ ਵਿੱਚ ਗੁਰੁਕੁਲ ਵੀ ਚਲਾਉਂਦੇ ਹਨ, ਨੇ ਪੱਤਰਕਾਰਾਂ ਨਾਲ ਆਪਣੇ ਕੁਦਰਤੀ ਖੇਤੀ ਦੇ ਵਿਸ਼ੇਸ਼ਜਿਆਨ ਬਣਨ ਦੇ ਸਫਰ ਨੂੰ ਸਾਂਝਾ ਕੀਤਾ ਅਤੇ ਦੱਸਿਆ ਕਿ ਉਹਨਾਂ ਦੇ ਵੈਲ ਹੀ ਕੁਰੂਕਸ਼ੇਤਰ ਵਿੱਚ ਖੇਤੀਬਾੜੀ ਦਾ ਕੰਮ ਹੈ ਅਤੇ ਉਹ ਵੀ ਆਮ ਕਿਸਾਨਾਂ ਦੀ ਤਰ੍ਹਾਂ ਡੀਏਪੀ, ਯੂਰੀਆ ਅਤੇ ਕੀਟਨਾਸ਼ਕਾਂ ਦਾ ਉਪਯੋਗ ਕਰਦੇ ਸਨ। ਇਕ ਵਾਰ ਉਹਨਾਂ ਦੇ ਸਟਾਫ ਦਾ ਇਕ ਕਰਮਚਾਰੀ ਇਸ ਰਸਾਇਣਿਕ ਖਾਦ ਤੋਂ ਨਿਕਲਣ ਵਾਲੀ ਜ਼ਹਿਰੀਲੀ ਗੈਸ ਸੁੰਘਣ ਨਾਲ ਬੇਹੋਸ਼ ਹੋ ਗਿਆ, ਤਾਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਇਨ੍ਹਾਂ ਜ਼ਹਿਰੀਲੀ ਚੀਜ਼ਾਂ ਤੋਂ ਤਿਆਰ ਖਾਦੀ ਪਦਾਰਥਾਂ ਨੂੰ ਖਾਣ ਨਾਲ ਸਰੀਰ ਨੂੰ ਕਿੰਨਾ ਨੁਕਸਾਨ ਹੋ ਰਿਹਾ ਹੈ। ਫਿਰ ਉਹ ਔਰਗਾਨਿਕ ਖੇਤੀ ਵੱਲ ਮੁੜ ਗਏ ਪਰ ਉਨ੍ਹਾਂ ਨੇ ਪਾਇਆ ਕਿ ਹਾਲਾਂਕਿ ਇਹ ਜ਼ਹਿਰੀਲਾ ਨਹੀਂ ਹੈ, ਪਰ ਇਹ ਤਕਨੀਕ ਬਹੁਤ ਮਹਿੰਗੀ ਹੈ ਅਤੇ ਉਤਪਾਦਨ ਵੀ ਕੁਝ ਖਾਸ ਨਹੀਂ ਹੋ ਰਿਹਾ। ਫਿਰ ਉਹਨਾਂ ਦਾ ਧਿਆਨ ਜੰਗਲਾਂ ਵਿੱਚ ਬਿਨਾਂ ਖਾਦ ਅਤੇ ਪਾਣੀ ਦੇ ਸਵੈ-ਪਜੂਵ ਬਨਸਪਤੀ ਵੱਲ ਗਿਆ ਅਤੇ ਪ੍ਰਯੋਗ ਸ਼ੁਰੂ ਕੀਤੇ। ਇਸ ਨਾਲ ਉਹ ਜੀਵਾਮਿ੍ਰਤ ਦੇ ਆਵਿਸ਼ਕਾਰ ਵਿੱਚ ਕਾਮਯਾਬ ਹੋਏ। ਉਨ੍ਹਾਂ ਨੇ ਦੱਸਿਆ ਕਿ ਇਹ ਇੱਕ ਐਸਾ ਖਾਦ ਹੈ, ਜੋ ਬਿਨਾਂ ਕਿਸੇ ਖਰਚ ਦੇ ਬਣਾਇਆ ਜਾਂਦਾ ਹੈ ਅਤੇ ਇਹ ਗੌ ਮੂਤਰ, ਜ਼ਰੂਰੀ ਦਾਲਾਂ, ਗੁੜ ਅਤੇ ਕੈਚੂਆਂ ਦੇ ਪ੍ਰਸੰਸਕਰਨ ਨਾਲ ਬਣਾਇਆ ਜਾਂਦਾ ਹੈ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਨਾਂ ਸਿਰਫ ਵਿਕਸਤ ਕੀਤਾ ਬਲਕਿ ਪਿਛਲੇ ਅੱਠ ਸਾਲਾਂ ਤੋਂ ਆਪਣੇ ਕੰਮ ਦੇ ਖੇਤਰ ਕੁਰੁਕਸ਼ੇਤਰ ਵਿੱਚ 180 ਏਕੜ ਫ਼ਸਲ ’ਤੇ ਇਸਦਾ ਉਪਯੋਗ ਵੀ ਕੀਤਾ ਹੈ। ਕੀਟਨਾਸ਼ਕਾਂ ਤੋਂ ਪ੍ਰੇਰਿਤ ਜਾਂ ਜੀਵਿਕ ਖੇਤੀ ਦੇ ਵਿਰੁੱਧ, ਇਹ ਪੂਰੀ ਤਰ੍ਹਾਂ ਕੁਦਰਤੀ ਵਿਧੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸਨੂੰ ਸ਼ੂਨਪ-ਬਜਟ ਖੇਤੀ ਕਹਿਣਾ ਵੱਧ ਢੰਗ ਦਾ ਹੈ। ਉਹਨਾਂ ਦਾ ਦਾਅਵਾ ਸੀ ਕਿ ਕੁਦਰਤੀ ਖੇਤੀ ਇਤਨੀ ਕ੍ਰਾਂਤੀਕਾਰੀ ਹੈ ਕਿ ਇਸਨੂੰ ਅਪਨਾਉਣ ਨਾਲ ਇੱਕ ਪਾਸੇ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੇਗੀ, ਜਦਕਿ ਦੂਜੇ ਪਾਸੇ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਵੀ ਅਹਮ ਸੁਧਾਰ ਵੇਖਣ ਨੂੰ ਮਿਲੇਗਾ। ਉਨ੍ਹਾਂ ਨੇ ਸਾਂਝਾ ਕੀਤਾ ਕਿ ਗੁਜਰਾਤ ਦੇ ਗਵਰਨਰ ਬਣਨ ਦੇ ਬਾਅਦ ਉਨ੍ਹਾਂ ਨੇ ਉੱਥੇ ਵੀ ਇਸ ਕੁਦਰਤੀ ਖੇਤੀ ਨੂੰ ਬੜਾਵਾ ਦੇਣਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਇਹ ਕੱਚ ਤੋਂ ਨਵਸਾਰੀ ਅਤੇ ਸੌਰਾਸ਼ਟਰ ਤੱਕ ਪੂਰੇ ਰਾਜ ਵਿੱਚ 752,000 ਏਕੜ ਵਿੱਚ ਕੀਤੀ ਜਾ ਰਹੀ ਹੈ ਅਤੇ ਗੁਜਰਾਤ ਵਿੱਚ ਹੁਣ ਤੱਕ ਨੌ ਲੱਖ ਕਿਸਾਨਾਂ ਨੇ ਕੁਦਰਤੀ ਖੇਤੀ ਦੀ ਪਧਤੀ ਅਪਨਾਈ ਹੈ। ਗਵਰਨਰ ਨੇ ਕਿਹਾ ਕਿ ਜਿਸ ਤਰ੍ਹਾਂ ਯੋਗ ਦੇ ਜ਼ਰੀਏ ਭਾਰਤ ਨੇ ਦੁਨੀਆਂ ਵਿੱਚ ਇੱਕ ਵਿਸ਼ੇਸ਼ ਪਛਾਣ ਬਣਾਈ ਹੈ, ਉਸੇ ਤਰ੍ਹਾਂ ਕੁਦਰਤੀ ਖੇਤੀ ਦੁਨੀਆਂ ਪੱਧਰ ਤੇ ਭਾਰਤ ਦੀ ਇੱਕ ਵਿਸ਼ੇਸ਼ ਪਛਾਣ ਬਣਾਉਣ ਵੱਲ ਵਧ ਰਹੀ ਹੈ। ਆਚਾਰਿਆ ਦੇਵਵ੍ਰਤ ਨੇ ਕਿਹਾ ਕਿ ਦੇਸ਼ ਦੇ ਕਈ ਖੇਤਰਾਂ ਵਿੱਚ ਪਾਣੀ ਦੇ ਸਤਰ ਲਗਾਤਾਰ ਘਟ ਰਹੇ ਹਨ। ਕਈ ਖੇਤਰ ਤਾਂ ਡਾਰਕ ਜੋਨ ਵਿੱਚ ਹਨ। ਜੇਕਰ ਕਿਸਾਨ ਸਮੇਂ ਤੇ ਰਸਾਇਣਿਕ ਖੇਤੀ ਛੱਡ ਕੇ ਕੁਦਰਤੀ ਖੇਤੀ ਨੂੰ ਅਪਨਾਉਣ ਵਿੱਚ ਨਾਕਾਮ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਪੀਣ ਦਾ ਪਾਣੀ ਵੀ ਉਪਲਬਧ ਨਹੀਂ ਹੋਏਗਾ। ਗਵਰਨਰ ਦੇਵਵ੍ਰਤ ਨੇ ਕੁਦਰਤੀ ਖੇਤੀ ਦੇ ਆਪਣੇ ਅਨੁਭਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕੀਟਨਾਸ਼ਕਾਂ ਦੇ ਦੁਰਪਯੋਗ ਕਾਰਨ ਦਸਕਾਂ ਤੋਂ ਮਿੱਟੀ ਦੀ ਉਰਵਰਤਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਈ ਹੈ। ਕੋਈ ਵੀ ਮਿੱਟੀ ਜਿਸ ਵਿੱਚ ਆਰਗੈਨਿਕ ਕਾਰਬਨ ਦੀ ਮਾਤਰਾ 0.5 ਫ਼ੀਸਦੀ ਤੋਂ ਘੱਟ ਹੈ, ਬੇਰੰਗ ਹੈ। ਹਰੀ ਕ੍ਰਾਂਤੀ ਤੋਂ ਪਹਿਲਾਂ, ਸਾਡੇ ਮਿੱਟੀ ਵਿੱਚ ਆਰਗੈਨਿਕ ਕਾਰਬਨ ਦੀ ਮਾਤਰਾ 2-2.5 ਫ਼ੀਸਦੀ ਸੀ, ਪਰ ਹੁਣ ਇਹ 0.2-0.3 ਫ਼ੀਸਦੀ ਹੈ। ਇਸ ਲਈ ਸਾਡੀ ਮਿੱਟੀ ਬੇਰੰਗ ਹੈ। ਸਾਡੀਆਂ ਖ਼ਾਦੀ ਫਸਲਾਂ ਮਿੱਟੀ ਤੋਂ ਬਹੁਤ ਘੱਟ ਪੋਸ਼ਕ ਤੱਤ ਪ੍ਰਾਪਤ ਕਰ ਰਹੀਆਂ ਹਨ ਅਤੇ ਪੂਰੀ ਤਰ੍ਹਾਂ ਖਾਦਾਂ ’ਤੇ ਨਿਰਭਰ ਹਨ। ਇਸਦਾ ਮਤਲਬ ਹੈ ਕਿ ਕਿਸਾਨ ਜਲਦੀ ਤੋਂ ਜਲਦੀ ਨਿੱਜੀ ਖਿਡਾਰੀ ਜਾਂ ਸਰਕਾਰੀ ਸਬਸਿਡੀ ਦੀ ਦਇਆ ’ਤੇ ਨਿਰਭਰ ਹੋ ਰਹੇ ਹਨ। ਭਾਰਤ ਸਰਕਾਰ ਵਰਤਮਾਨ ਵਿੱਚ ਯੂਰੀਆ ਅਤੇ ਡੀਏਪੀ ਸਬਸਿਡੀ ਉੱਤੇ ਸਾਲਾਨਾ 1.25 ਲੱਖ ਕਰੋੜ ਰੁਪਏ ਖਰਚ ਕਰਦੀ ਹੈ ਅਤੇ ਭਾਰਤ ਦੇ ਲਗਭਗ 83 ਫ਼ੀਸਦੀ ਕਿਸਾਨ ਛੋਟੇ ਅਤੇ ਸੀਮਤ ਹਨ, ਜੋ ਉਤਪਾਦਨ ਦੀ ਵਾਧੂ ਲਾਗਤ ਬਹਿਣ ਨਹੀਂ ਕਰ ਸਕਦੇ। ਇਸ ਲਈ ਇਸ ਸ਼ੂਨਪ-ਬਜਟ ਖੇਤੀ ਨੂੰ ਬੜਾਵਾ ਦੇਣਾ ਸਮੇਂ ਦੀ ਮੰਗ ਹੈ। ਇਕ ਪ੍ਰਸ਼ਨ ਦੇ ਜਵਾਬ ਵਿੱਚ ਉਨ੍ਹਾਂ ਨੇ ਦੱਸਿਆ ਕਿ ਦੇਸ਼ ਦੇ ਖੇਤੀ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਲਈ ਉਨ੍ਹਾਂ ਨੇ ਕੁਦਰਤੀ ਖੇਤੀ ’ਤੇ ਇੱਕ ਪਾਠਕ੍ਰਮ ਵੀ ਤਿਆਰ ਕੀਤਾ ਹੈ, ਜਿਸਦੀ ਸਿੱਖਿਆ ਪ੍ਰਾਪਤ ਕਰਕੇ ਭਵਿੱਖ ਦੀ ਪੀੜ੍ਹੀ ਇਸ ਸ਼ੂਨਪ-ਬਜਟ ਖੇਤੀ ਨੂੰ ਹੋਰ ਅੱਗੇ ਵਧ ਸਕੇਗੀ। ਆਚਾਰਿਆ ਦੇਵਵ੍ਰਤ ਨੂੰ ਸਾਲ 2015 ਵਿੱਚ ਮੋਦੀ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦਾ ਗਵਰਨਰ ਨਿਯੁਕਤ ਕੀਤਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗੁਜਰਾਤ ਵਿੱਚ ਤਬਦੀਲ ਕਰ ਦਿੱਤਾ ਗਿਆ। ਆਚਾਰਿਆ ਦੇਵਵ੍ਰਤ ਹਮੇਸ਼ਾ ਅਣੁਠਾ ਸੋਚਦੇ ਹਨ ਅਤੇ ਇਸੇ ਲਈ ਉਨ੍ਹਾਂ ਨੇ ਰਾਜਭਵਨਾਂ ਵਿੱਚ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਹੋਣ ਵਾਲੇ ਐਟ ਹੋਮ ਦੀ ਰੂਪ ਰੇਖਾ ਨੂੰ ਆਮ ਚਾਯਾ ਪਾਰਟੀ ਅਤੇ ਮਿਲਣ ਜੁਲਣ ਤੋਂ ਲੇਖ਼ੀ ਉਪਯੋਗੀ ਗੱਲਬਾਤਾਂ ਵਿੱਚ ਬਦਲ ਦਿੱਤਾ ਹੈ। ਆਚਾਰਿਆ ਦੇਵਵ੍ਰਤ ਨਸ਼ਾ ਮੁਕਤੀ ਅਤੇ ਸਫ਼ਾਈ ਅਭਿਆਨਾਂ ਲਈ ਵੀ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਖੇਤਰਾਂ ਵਿੱਚ ਵੀ ਉਨ੍ਹਾਂ ਨੇ ਮਹੱਤਵਪੂਰਨ ਛਾਪ ਛੱਡੀ ਹੈ।

 

 

 

 

  

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੌਂਪੇ ਗਏ ਸਪੱਸ਼ਟੀਕਰਨ ਨੂੰ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ 2007 ਤੋਂ ਲੈ ਕੇ ਅਕਤੂਬਰ 2015 ਤੱਕ ਪਾਰਟੀ ਅਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਸੁਖਬੀਰ ਬਾਦਲ ਵਲੋਂ ਦਿੱਤੇ ਗਏ ਸਪੱਸ਼ਟੀਕਰਨ ਵਿਚ ਉਨ੍ਹਾਂ ਨੇ ਅਕਾਲੀ ਸਰਕਾਰ ਵੇਲੇ ਸਮੁੱਚੀ ਪਾਰਟੀ, ਪਾਰਟੀ ਦੇ ਆਗੂਆਂ ਅਤੇ ਹੋਰਨਾਂ ਵਲੋਂ ਹੋਈਆਂ ਭੁੱਲਾਂ ਚੁੱਕਾਂ, ਗਲਤੀਆਂ ਨੂੰ ਆਪਣੀ ਝੋਲੀ ਵਿਚ ਪਾਇਆ ਅਤੇ ਕਿਹਾ ਕਿ ਅਣਜਾਣੇ ਵਿਚ ਹੋਈਆਂ ਇਨ੍ਹਾਂ ਭੁੱਲਾਂ ਦੀ ਉਹ ਖਿਮਾ ਯਾਚਨਾ ਕਰਦੇ ਹਨ। ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਵੀ ਫੈਸਲਾ ਕੀਤਾ ਜਾਵੇਗਾ, ਉਹ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਕੁਝ ਨਰਾਜ਼ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਵੀ ਕੀਤਾ ਗਿਆ ਸੀ। ਇਸਦੇ ਚੱਲਦਿਆਂ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਸੌਂਪਿਆ ਗਿਆ ਸੀ।  

 

ਚੰਡੀਗੜ੍ਹ : ਖੂਨਦਾਨ-ਮਹਾਂਦਾਨ ਸਬੰਧੀ ਵਿਦਿਆਰਥੀਆਂ ’ਚ ਜਾਗਰੂਕਤਾ ਪੈਦਾ ਕਰਨ ਲਈ ਸਵਾਮੀ ਵਿਵੇਕਾਨੰਦ ਮਿਲੇਨੀਅਮ ਸਕੂਲ ਦੇ ਵਿਹੜੇ ਵਿਚ 15ਵੇਂ ਮਾਨਵ ਕਲਿਆਣ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਹ ਸਕੂਲ ਪਿਛਲੇ 14 ਸਾਲਾਂ ਤੋਂ ਅਜਿਹੇ ਕੈਂਪਾਂ ਦਾ ਆਯੋਜਨ ਕਰ ਰਿਹਾ ਹੈ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਪ੍ਰਣ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਸਾਰੇ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ ਅਤੇ ਸਮੁੱਚੇ ਕੈਂਪ ਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ।  

ਕੈਂਪ ਦਾ ਉਦਘਾਟਨ ਰਾਮਕਿ੍ਰਸ਼ਨ ਮਿਸ਼ਨ ਆਸ਼ਰਮ ਸੈਕਟਰ 15 ਚੰਡੀਗੜ੍ਹ ਦੇ ਸਕੱਤਰ ਸਵਾਮੀ ਭੀਤਿਹਾਰਨੰਦ ਜੀ ਨੇ ਕੀਤਾ। ਉਨ੍ਹਾਂ ਮਾਨਵਤਾ ਦੀ ਸੇਵਾ ਵਿੱਚ ਹਮੇਸ਼ਾ ਮੋਹਰੀ ਰਹਿਣ ਲਈ ਸਕੂਲ ਦੀ ਸ਼ਲਾਘਾ ਕੀਤੀ। ਇਸ ਖੂਨਦਾਨ ਕੈਂਪ ਵਿੱਚ ਸ਼੍ਰੀ ਲਕਸ਼ਿਤ ਸਰੀਨ ਆਈ.ਏ.ਐਸ. ਐਸ.ਡੀ.ਐਮ ਕਾਲਕਾ, ਸਾਬਕਾ ਵਿਧਾਇਕ ਸ਼੍ਰੀਮਤੀ ਲਤਿਕਾ ਸ਼ਰਮਾ, ਚੇਅਰਮੈਨ ਨਗਰ ਕੌਂਸਲ ਕਾਲਕਾ ਸ਼੍ਰੀ ਕਿ੍ਰਸ਼ਨ ਲਾਲ ਲਾਂਬਾ ਅਤੇ ਪ੍ਰਸਿੱਧ ਲੇਖਕ ਅਤੇ ਬੁਲਾਰੇ ਸ਼੍ਰੀ ਵਿਵੇਕ ਅਤਰੇ ਸਾਬਕਾ ਆਈ.ਏ.ਐਸ. ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।

ਇਸ ਮੌਕੇ ਰੋਟਰੀ ਬਲੱਡ ਬੈਂਕ ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 172 ਵਿਅਕਤੀਆਂ ਨੇ ਖੂਨਦਾਨ ਲਈ ਆਪਣੇ ਨਾਮ ਦਰਜ ਕਰਵਾਏ, ਜਿਨ੍ਹਾਂ ਵਿੱਚੋਂ 154 ਯੂਨਿਟ ਖੂਨ ਇਕੱਤਰ ਕੀਤਾ ਗਿਆ। 

ਇਸ ਸਮਾਗਮ ਵਿੱਚ ਭੀਮ ਐਵਾਰਡੀ ਅਤੇ ਸਕੇਟਿੰਗ ਕੋਚ ਸ੍ਰੀਮਤੀ ਪਰਵੀਨ ਕੌਰ, ਕੌਂਸਲਰ ਸ੍ਰੀ ਸੰਜੀਵ ਕੌਸ਼ਲ, ਵਿਸ਼ਵ ਭਾਰਤੀ ਤੋਂ ਸਰਵਪਿ੍ਰਆ ਨਿਰਮੋਹੀ, ਮੈਡੀਕਲ ਅਫ਼ਸਰ ਇੰਚਾਰਜ ਡਾ: ਰਾਜੀਵ ਭਾਰਦਵਾਜ, ਡਾਂਸ ਦੀਵਾਨੇ ਦੇ ਫਾਈਨਲਿਸਟ ਸ੍ਰੀ ਮੁਕੇਸ਼ ਬਾਦਲ ਨੇ ਵੀ ਆਪਣੀ ਹਾਜ਼ਰੀ ਲਗਾਈ। ਉਨ੍ਹਾਂ ਸਕੂਲ ਅਤੇ ਪ੍ਰਬੰਧਕਾਂ ਨੂੰ ਕੈਂਪ ਰਾਹੀਂ ਸਮਾਜ ਭਲਾਈ ਦੇ ਕੰਮਾਂ ਨੂੰ ਉਜਾਗਰ ਕਰਨ ਲਈ ਵਧਾਈ ਦਿੱਤੀ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਛੁਪੇ ਹੋਏ ਖਜ਼ਾਨੇ ਵਾਂਗ ਸੰਭਾਲਣ ਲਈ ਵੀ ਸਾਰਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ: ਐੱਸ. ਕੁਮਾਰ, ਮੀਤ ਪ੍ਰਧਾਨ ਡਾ: ਕੇ.ਐਮ. ਪਾਠਕ, ਮੈਂਬਰ ਸ੍ਰੀਮਤੀ ਭਾਰਤੀ ਸ਼ਰਮਾ, ਡਾ: ਪੁਨੀਤ ਬੇਦੀ, ਕਰਨਲ ਐਨ.ਆਰ. ਬੱਬਰਵਾਲ ਹਾਜ਼ਰ ਸਨ। ਕੈਂਪ ਵਿੱਚ ਵਿਵੇਕਾਨੰਦ ਮਾਨਵ ਸੇਵਾ ਸੁਸਾਇਟੀ ਕਾਲਕਾ-ਪਿੰਜੌਰ, ਪੰਜਾਬੀ ਅਰੋੜਾ ਖੱਤਰੀ ਸਭਾ ਪਿੰਜੌਰ, ਰੋਟਰੀ ਕਲੱਬ ਪਿੰਜੌਰ ਅਤੇ ਨਿਊ ਜਨਰੇਸ਼ਨ ਯੂਥ ਕਲੱਬ ਆਦਿ ਨੇ ਵੀ ਉਤਸ਼ਾਹ ਨਾਲ ਭਾਗ ਲਿਆ।

 

 

 

  

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰ ਦਿੱਤਾ ਹੈ। ਪੁਲਿਸ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਆਲੋਕ ਸ਼ੇਖਰ ਐਡੀਸ਼ਨਲ ਚੀਫ ਸੈਕਟਰੀ ਜੇਲ੍ਹਾਂ ਲਗਾਏ ਗਏ ਹਨ, ਜਦੋਂ ਕਿ ਤੇਜਬੀਰ ਸਿੰਘ ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਹੋਣਗੇ। ਇਸੇ ਤਰ੍ਹਾਂ ਅਜੇ ਸ਼ਰਮਾ ਨੂੰ ਪਿ੍ਰੰਸੀਪਲ ਸੈਕਟਰੀ ਟੂਰਿਜ਼ਮ ਐਂਡ ਕਲਚਰ ਅਫੇਅਰ ਲਗਾਇਆ ਗਿਆ ਹੈ। ਕੁਮਾਰ ਰਾਹੁਲ ਐਡਮਨਿਸਟ੍ਰੇਟਿਵ ਹੈਲਥ ਐਂਡ ਫੈਮਿਲੀ ਵੈਲਫੇਅਰ, ਅਮਿਤ ਢਾਕਾ ਐਡਮਨਿਸਟ੍ਰੇਟਿਵ ਸੈਕਟਰੀ ਪਲਾਨਿੰਗ ਅਤੇ ਡਾਇਰੈਕਟਰ ਐਮਜੀਐਸ ਆਈਪੀਏ, ਦਿਲਰਾਜ ਸਿੰਘ ਐਡਮਨਿਸਟ੍ਰੇਟਿਵ ਸੈਕਟਰੀ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ, ਪ੍ਰਦੀਪ ਕੁਮਾਰ ਕਮਿਸ਼ਨਰ ਜਲੰਧਰ ਡਿਵੀਜ਼ਨ ਅਤੇ ਗੁਰਪ੍ਰੀਤ ਕੌਰ ਸਪਰਾ ਨੂੰ ਸੈਕਟਰੀ ਪਰਸੋਨਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਕੈਨੇਡਾ ਲਈ ਉਡਾਣਾਂ ਸ਼ੁਰੂ ਕਰਨ ਦੀ ਵੀ ਕੀਤੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਨਾਗਰਿਕ ਉਡਾਨ ਮੰਤਰੀ ਰਾਮਮੋਹਨ ਨਾਇਡੂ ਕੋਲੋਂ ਮੰਗ ਕੀਤੀ ਹੈ ਕਿ ਬਠਿੰਡਾ ਵਿਚ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇ। ਹਰਸਿਮਰਤ ਬਾਦਲ ਨੇ ਬਠਿੰਡਾ ਤੋਂ ਕੈਨੇਡਾ ਲਈ ਉਡਾਨ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਹੈ। ਸੰਸਦ ਮੈਂਬਰ ਨੇ ਤਰਕ ਦਿੱਤਾ ਹੈ ਕਿ ਬਠਿੰਡਾ ਤਿੰਨ ਸੂਬਿਆਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ 8 ਜ਼ਿਲ੍ਹਿਆਂ ਨੂੰ ਜੋੜਨ ਦੇ ਲਈ ਰਣਨੀਤਕ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਦੇ ਸਿਰਸਾ ਤੋਂ ਲੈ ਕੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੱਕ ਫੈਲਿਆ ਹੋਇਆ ਹੈ ਅਤੇ ਜਿਸ ਵਿਚ ਪੰਜਾਬ ਦੇ ਸੰਗਰੂਰ, ਮਾਨਸਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਬਠਿੰਡਾ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੁੰਦੀਆਂ ਹਨ ਤਾਂ ਵਿਦੇਸ਼ ਵਿਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਹੂਲਤ ਮਿਲੇਗੀ।  

 

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ ਹੈ। ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਜੋ ਮਰਜ਼ੀ ਕਹੇ, 2029 ਵਿੱਚ ਵੀ ਭਾਰਤ ’ਚ ਭਾਜਪਾ ਦੀ ਹੀ ਸਰਕਾਰ ਆਵੇਗੀ। ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤੋਂ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ। ਇਸ ’ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ। ਸ਼ਾਹ ਨੇ ਆਖਿਆ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਚੰਡੀਗੜ੍ਹ ਦੀ ਸਾਬਕਾ ਐਮ.ਪੀ. ਕਿਰਨ ਖੇਰ ਦੀ ਤਾਰੀਫ ਵੀ ਕੀਤੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.