Wednesday, 22 April 2026

ਮੰਡੀ ਗੋਬਿੰਦਗੜ੍ਹ, 16 ਮਾਰਚ: ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026 ਦੌਰਾਨ ਨਵੀਨਤਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਜਦੋਂ ਦੇਸ਼ ਭਗਤ ਯੂਨੀਵਰਸਿਟੀ ਨੇ ਇਕ ਪ੍ਰਦਰਸ਼ਕ ਵਜੋਂ ਭਾਗ ਲੈਂਦਿਆਂ ਆਪਣੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਵੱਖ-ਵੱਖ ਅਕਾਦਮਿਕ ਅਤੇ ਰਿਸਰਚ ਪ੍ਰੋਜੈਕਟਾਂ ਨੂੰ ਪੇਸ਼ ਕੀਤਾ।

ਯੂਨੀਵਰਸਿਟੀ ਦੇ ਡੈਲੀਗੇਸ਼ਨ ਦੀ ਅਗਵਾਈ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਨਵੀਨਤਾ, ਰਿਸਰਚ ਅਤੇ ਸਕਾਲਰਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ।

ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (CSE) ਵਿਭਾਗ ਨੇ ਕਈ ਉੱਨਤ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਪ੍ਰੋਜੈਕਟ ਪੇਸ਼ ਕੀਤੇ, ਜਿਨ੍ਹਾਂ ਵਿੱਚ ਸਮਾਰਟ ਹੋਮ ਆਟੋਮੇਸ਼ਨ ਸਿਸਟਮ, ਇੰਟਰਨੈੱਟ ਆਫ ਥਿੰਗਜ਼ (IoT) ਹੱਲ ਅਤੇ ਨਵੀਂ ਰੋਬੋਟਿਕਸ ਧਾਰਣਾਵਾਂ ਸ਼ਾਮਲ ਸਨ। ਇਹ ਪ੍ਰੋਜੈਕਟ ਡਿਪਟੀ ਡਾਇਰੈਕਟਰ CSE ਡਾ. ਖੁਸ਼ਬੂ  ਬਾਂਸਲ ਦੀ ਰਹਿਨੁਮਾਈ ਹੇਠ ਪੇਸ਼ ਕੀਤੇ ਗਏ ਅਤੇ ਤਕਨੀਕੀ ਸਹਿ-ਸੰਯੋਜਨ ਇੰਜ. ਅਭਿਸ਼ੇਕ ਮਹਿਤਾ, ਅਸਿਸਟੈਂਟ ਪ੍ਰੋਫੈਸਰ (ਆਰਟੀਫਿਸ਼ਲ ਇੰਟੈਲੀਜੈਂਸ ਅਤੇ ਰੋਬੋਟਿਕਸ) ਵੱਲੋਂ ਕੀਤਾ ਗਿਆ।

ਵਿਦਿਆਰਥੀਆਂ ਨੇ ਸਮਿਟ ਦੌਰਾਨ ਦੌਰਿਆਂ, ਨਿਵੇਸ਼ਕਾਂ ਅਤੇ ਉਦਯੋਗ ਮਾਹਿਰਾਂ ਨੂੰ ਆਪਣੇ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕਰਕੇ ਉਹਨਾਂ ਦੇ ਅਸਲ ਜੀਵਨ ਵਿੱਚ ਉਪਯੋਗ ਬਾਰੇ ਜਾਣਕਾਰੀ ਦਿੱਤੀ। ਇਸ ਨਾਲ ਯੂਨੀਵਰਸਿਟੀ ਵੱਲੋਂ ਹੈਂਡਸ-ਆਨ ਲਰਨਿੰਗ, ਰਿਸਰਚ ਐਕਸਪੋਜ਼ਰ ਅਤੇ ਇੰਡਸਟਰੀ-ਓਰੀਐਂਟਡ ਸਿੱਖਿਆ ‘ਤੇ ਦਿੱਤੇ ਜਾ ਰਹੇ ਜ਼ੋਰ ਨੂੰ ਵੀ ਉਭਾਰਿਆ ਗਿਆ।

ਟੈਕਨੋਲੋਜੀਕਲ ਨਵੀਨਤਾਵਾਂ ਦੇ ਨਾਲ-ਨਾਲ ਯੂਨੀਵਰਸਿਟੀ ਨੇ ਦੇਸ਼ ਭਗਤ ਆਯੁਰਵੇਦ ਫਾਰਮੇਸੀ ਦੇ ਸਿਹਤ ਉਤਪਾਦ ਵੀ ਪ੍ਰਦਰਸ਼ਿਤ ਕੀਤੇ, ਜੋ ਡਾ. ਕੰਜਨ ਦੀ ਰਹਿਨੁਮਾਈ ਹੇਠ ਪੇਸ਼ ਕੀਤੇ ਗਏ। ਇਹ ਸੰਸਥਾ ਵੱਲੋਂ ਪਰੰਪਰਾਗਤ ਸਿਹਤ ਸੇਵਾ ਅਤੇ ਹਰਬਲ ਦਵਾਈ ਵਿੱਚ ਕੀਤੇ ਯੋਗਦਾਨ ਨੂੰ ਦਰਸਾਉਂਦਾ ਹੈ।

ਯੂਨੀਵਰਸਿਟੀ ਨੇ ਡਾ. ਅਜੈ ਗੁਪਤਾ ਦੀ ਰਹਿਨੁਮਾਈ ਹੇਠ ਆਪਣੀਆਂ ਐਗ੍ਰੀਟੈਕ ਕਨਸਲਟੈਂਸੀ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ, ਜਿਸਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਤਕਨੀਕੀ ਹੱਲ ਅਤੇ ਸਲਾਹਕਾਰ ਸਹਾਇਤਾ ਪ੍ਰਦਾਨ ਕਰਨਾ ਹੈ।

ਇੰਡਸਟਰੀ ਨਾਲ ਸੰਪਰਕ ਵਧਾਉਣ ਲਈ ਯੂਨੀਵਰਸਿਟੀ ਨੇ ਬੱਸ ਦੀ ਵਿਵਸਥਾ ਕੀਤੀ, ਜਿਸ ਰਾਹੀਂ ਕਈ ਵਿਦਿਆਰਥੀਆਂ ਨੂੰ ਸਮਿਟ ਦਾ ਦੌਰਾ ਕਰਨ ਅਤੇ ਉਦਯੋਗਪਤੀਆਂ, ਨਵੀਨਕਾਰਾਂ ਅਤੇ ਨੀਤੀ-ਨਿਰਧਾਰਕਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਦੌਰੇ ਨਾਲ ਵਿਦਿਆਰਥੀਆਂ ਨੂੰ ਉਭਰਦੀਆਂ ਤਕਨੀਕਾਂ, ਸਟਾਰਟਅਪ ਇਕੋਸਿਸਟਮ ਅਤੇ ਨਿਵੇਸ਼ ਦੇ ਮੌਕਿਆਂ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਹੋਈ।

ਟੀਮ ਨੂੰ ਵਧਾਈ ਦਿੰਦਿਆਂ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਉਹਨਾਂ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026 ਵਿੱਚ ਯੂਨੀਵਰਸਿਟੀ ਦੇ ਸਟਾਲ ‘ਤੇ ਆਏ ਦੌਰਿਆਂ ਨੂੰ ਮਾਰਗਦਰਸ਼ਨ ਦਿੱਤਾ ਅਤੇ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ।

ਦੇਸ਼ ਭਗਤ ਯੂਨੀਵਰਸਿਟੀ ਦੀ ਇਸ ਭਾਗੀਦਾਰੀ ਨੇ ਨਵੀਨਤਾ, ਰਿਸਰਚ ਸ਼੍ਰੇਸ਼ਠਤਾ ਅਤੇ ਇੰਡਸਟਰੀ ਤੇ ਸਮਾਜ ਨਾਲ ਸਹਿਯੋਗ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਉਭਾਰਿਆ। ਇਹ ਟੈਕਨੋਲੋਜੀ, ਹੈਲਥਕੇਅਰ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਗਿਆਨ ਸਾਂਝਾ ਕਰਨ ਅਤੇ ਭਵਿੱਖ ਦੇ ਮੌਕਿਆਂ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਇਆ।

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ।

ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ਦੀ 'ਤੁਹਾਡਾ ਘਰ ਸਾਡੀ ਪਹਿਲੀ ਤਰਜੀਹ' ਦੇ ਬੈਨਰ ਹੇਠ ਇੱਕ ਪੂਰੇ ਪੰਨੇ ਦਾ ਇਸ਼ਤਿਹਾਰ ਲੱਗਿਆ ਹੋਇਆ ਸੀ ਜੋ ਮਹਿਜ਼ ਲੋਕਾਂ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਜਾਪਦਾ ਸੀ। ਅਸਲੀਅਤ ਇਹ ਹੈ ਕਿ ਉਹ ਇਸ਼ਤਿਹਾਰ ਜਾਰੀ ਕਰਕੇ, ਉਨ੍ਹਾਂ ਨੇ ਸਵੀਕਾਰ ਕੀਤਾ ਹੈ ਕਿ ਸਥਿਤੀ ਗੰਭੀਰ ਹੈ ਅਤੇ ਦਿਨੋ-ਦਿਨ ਹੋਰ ਗੰਭੀਰ ਹੁੰਦੀ ਜਾ ਰਹੀ ਹੈ।"

ਉਨ੍ਹਾਂ ਨੇ ਸਦਨ ਨੂੰ 2014 ਤੋਂ ਪਹਿਲਾਂ ਦੇ ਪ੍ਰਧਾਨ ਮੰਤਰੀ ਮੋਦੀ ਦੇ ਚੋਣ ਭਾਸ਼ਣਾਂ ਦੀ ਯਾਦ ਦਿਵਾਈ, ਜਿੱਥੇ ਉਹ ਦੁਨੀਆ ਦੀ ਅਗਵਾਈ ਕਰਨ ਅਤੇ ਦੇਸ਼ ਨੂੰ ਆਤਮਨਿਰਭਰ ਬਣਾਉਣ ਦੇ ਜ਼ੁਮਲੇ ਦੇ ਰਹੇ ਸਨ। ਉਨ੍ਹਾਂ ਕਿਹਾ, "ਚੌਦਾਂ ਸਾਲ ਪਹਿਲਾਂ, ਉਹ ਐਲਾਨ ਕਰਦੇ ਸਨ ਕਿ 140 ਕਰੋੜ ਭਾਰਤੀ ਦੁਨੀਆ ਦੀ ਅਗਵਾਈ ਕਰਨਗੇ ਅਤੇ ਕਦੇ ਵੀ ਦਰਾਮਦ ਦੀ ਲੋੜ ਨਹੀਂ ਪਵੇਗੀ। ਅੱਜ, ਦੇਖੋ ਕਿ ਅਸੀਂ ਕਿੱਥੇ ਖੜ੍ਹੇ ਹਾਂ। ਉਹ ਵਿਸ਼ਵ ਗੁਰੂ ਬਣਨ ਜਾਂ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ।"

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਜੇ ਵੀ ਦੋਸਤਾਂ ਅਤੇ ਵਿਰੋਧੀਆਂ ਵਿੱਚ ਫ਼ਰਕ ਨਹੀਂ ਕਰ ਸਕੀ। ਇੱਕ-ਇੱਕ ਕਰਕੇ, ਹਰ ਗੁਆਂਢੀ ਦੇਸ਼ ਸਾਡੇ ਤੋਂ ਦੂਰ ਹੋ ਗਿਆ ਹੈ ਅਤੇ ਚੀਨ ਨਾਲ ਨੇੜਤਾ ਵਧਾ ਰਿਹਾ ਹੈ। ਇਹ ਉਨ੍ਹਾਂ ਦੀ ਵਿਦੇਸ਼ ਨੀਤੀ ਦੀ ਕੋਝੀ ਮਹਾਨਤਾ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਇਜ਼ਰਾਈਲੀ ਦੌਰੇ 'ਤੇ ਸਵਾਲ ਉਠਾਉਂਦਿਆਂ ਕਿਹਾ, "ਉਹ ਇਜ਼ਰਾਈਲ ਜਾਂਦੇ ਹਨ, ਨੇਤਨਯਾਹੂ ਨੂੰ ਜੱਫੀ ਪਾ ਕੇ ਮਿਲਦੇ ਹਨ ਅਤੇ ਅਗਲੇ ਹੀ ਦਿਨ ਅਮਰੀਕਾ ਅਤੇ ਇਜ਼ਰਾਈਲ ਈਰਾਨ ਦੀ ਚੋਟੀ ਦੀ ਸਿਆਸੀ ਅਤੇ ਪ੍ਰਸ਼ਾਸਨਿਕ ਲੀਡਰਸ਼ਿਪ ਨੂੰ ਖਤਮ ਕਰ ਦਿੰਦੇ ਹਨ।"

ਉਨ੍ਹਾਂ ਨੇ ਸਦਨ ਨੂੰ ਅਮਰੀਕਾ-ਇਜ਼ਰਾਈਲ ਵੱਲੋਂ ਸਕੂਲ ‘ਤੇ ਕੀਤੇ ਉਸ ਭਿਆਨਕ ਹਮਲੇ ਬਾਰੇ ਵੀ ਯਾਦ ਦਿਵਾਇਆ ਜਿਸ ਵਿੱਚ ਸੈਂਕੜੇ ਤੋਂ ਵੱਧ ਬੱਚੇ ਮਾਰੇ ਗਏ ਸਨ ਪਰ ਪ੍ਰਧਾਨ ਮੰਤਰੀ ਦੇ ਮੂੰਹੋਂ ਉਨ੍ਹਾਂ ਮਾਸੂਮ ਬੱਚਿਆਂ ਲਈ ਇੱਕ ਵੀ ਸ਼ਬਦ ਨਹੀਂ ਨਿਕਲਿਆ।

ਕੇਂਦਰ ਸਰਕਾਰ ਦੇ 12 ਸਾਲਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੁਦਰਤੀ ਗੈਸ ਦਾ ਉਤਪਾਦਨ 2012 ਵਿੱਚ 40.68 ਬੀਸੀਐਮ ਤੋਂ ਘਟ ਕੇ 2024 ਵਿੱਚ 35 ਬੀਸੀਐਮ ਹੋ ਗਿਆ ਹੈ, ਜਦੋਂ ਕਿ ਇਸੇ ਸਮੇਂ ਦੌਰਾਨ ਖਪਤ 47 ਬੀਸੀਐਮ ਤੋਂ ਵੱਧ ਕੇ 69 ਬੀਸੀਐਮ ਹੋ ਗਈ ਹੈ। ਕੱਚੇ ਤੇਲ ਦਾ  ਘਰੇਲੂ ਉਤਪਾਦਨ 2013-14 ਵਿੱਚ 37 ਮਿਲੀਅਨ ਮੀਟ੍ਰਿਕ ਟਨ ਤੋਂ ਘਟ ਕੇ 2023-24 ਵਿੱਚ 29 ਮਿਲੀਅਨ ਮੀਟ੍ਰਿਕ ਟਨ ਹੋ ਗਿਆ ਜਦਕਿ ਖਪਤ 158 ਮਿਲੀਅਨ ਮੀਟ੍ਰਿਕ ਟਨ ਤੋਂ ਵੱਧ ਕੇ 233 ਮਿਲੀਅਨ ਮੀਟ੍ਰਿਕ ਟਨ ਹੋ ਗਈ।

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਐਲਪੀਜੀ ਆਯਾਤ ਨਿਰਭਰਤਾ 2014 ਵਿੱਚ 45 ਫੀਸਦ ਤੋਂ ਵੱਧ ਕੇ 2025 ਵਿੱਚ 66 ਫੀਸਦ ਹੋ ਗਈ ਹੈ। ਉਨ੍ਹਾਂ ਕਿਹਾ, "ਇਹ ਉਨ੍ਹਾਂ ਦਾ 'ਆਤਮਨਿਰਭਰ ਭਾਰਤ' ਹੈ! ਅਸੀਂ ਅੱਜ ਆਪਣੀ ਰਸੋਈ ਗੈਸ ਦਾ ਦੋ ਤਿਹਾਈ ਹਿੱਸਾ ਆਯਾਤ ਕਰਦੇ ਹਾਂ। ਉਤਪਾਦਨ ਘਟ ਰਿਹਾ ਹੈ, ਖਪਤ ਅਸਮਾਨ ਛੂਹ ਰਹੀ ਹੈ ਅਤੇ ਉਹ ਆਤਮਨਿਰਭਰ ਦੀ ਗੱਲ ਕਰਦੇ ਹਨ। ਇਹ ਆਤਮਨਿਰਭਰ ਨਹੀਂ ਹੈ ਸਗੋਂ ਇਹ ਨਿਰਭਰਤਾ ਦਿਨੋ-ਦਿਨ ਵੱਧਦੀ ਜਾ ਰਹੀ ਹੈ।"

ਸ਼੍ਰੀ ਅਮਨ ਅਰੋੜਾ ਨੇ ਅਮਰੀਕਾ ਵਿੱਚ ਇੱਕ ਵੱਡੇ ਰਿਫਾਇਨਰੀ ਸਮਝੌਤੇ ਬਾਰੇ ਖ਼ਬਰ ਦਾ ਹਵਾਲਾ ਦਿੱਤਾ, ਜਿਸ ਨੂੰ ਭਾਰਤ ਦੀ ਸਭ ਤੋਂ ਵੱਡੀ ਨਿੱਜੀ ਊਰਜਾ ਕੰਪਨੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸਮਰਥਿਤ ਕੀਤਾ ਗਿਆ ਹੈ। ਫਿਰ ਉਨ੍ਹਾਂ ਨੇ ਡੋਨਾਲਡ ਟਰੰਪ ਦੇ ਟਵੀਟ ਦਾ ਹਵਾਲਾ ਦਿੱਤਾ ਜਿਸ ਵਿੱਚ ਭਾਰਤ ਅਤੇ ਰਿਲਾਇੰਸ ਦੇ "ਜ਼ਬਰਦਸਤ ਨਿਵੇਸ਼" ਲਈ ਧੰਨਵਾਦ ਕੀਤਾ ਗਿਆ ਸੀ ਜੋ "ਵਿਸ਼ਵਵਿਆਪੀ ਨਿਰਯਾਤ ਨੂੰ ਮਜ਼ਬੂਤੀ" ਦੇਵੇਗਾ ਅਤੇ ਅਮਰੀਕਾ ਵਿੱਚ "ਈਂਧਨ ਅਤੇ ਨੌਕਰੀਆਂ" ਦੇ ਮੌਕੇ ਪੈਦਾ ਕਰੇਗਾ।

ਮੰਤਰੀ ਨੇ ਕਿਹਾ, "ਇੱਕ ਪਾਸੇ, ਦੇਸ਼ ਦੇ 140 ਕਰੋੜ ਲੋਕ ਐਲਪੀਜੀ ਸਿਲੰਡਰਾਂ ਲਈ ਲਾਈਨਾਂ ਵਿੱਚ ਖੜ੍ਹੇ ਹਨ। ਦੂਜੇ ਪਾਸੇ, ਉਨ੍ਹਾਂ ਦਾ 'ਸਭ ਤੋਂ ਚੰਗਾ ਦੋਸਤ' ਅਮਰੀਕਾ ਨਾਲ ਅਰਬਾਂ ਡਾਲਰ ਦਾ ਰਿਫਾਇਨਰੀ ਸਮਝੌਤਾ ਕਰ ਰਿਹਾ ਹੈ। ਇੱਕ ਪਾਸੇ, ਸਾਡੀਆਂ ਮਾਵਾਂ ਰੋਟੀ ਨਹੀਂ ਪਕਾ ਸਕਦੀਆਂ। ਦੂਜੇ ਪਾਸੇ, ਭਾਰਤੀ ਪੈਸੇ ਨਾਲ ਦੁਨੀਆ ਨੂੰ ਤੇਲ ਦੇਣ ਲਈ ਰਿਫਾਇਨਰੀਆਂ ਬਣਾਈਆਂ ਜਾ ਰਹੀਆਂ ਹਨ। ਕੀ ਦੇਸ਼ ਲਈ ਇਸ ਤੋਂ ਵੱਧ ਕੋਈ ਅਪਮਾਨਜਨਕ ਸਥਿਤੀ ਹੋ ਸਕਦੀ ਹੈ?"

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੇਗੀ। ਤੇਲ ਅਤੇ ਐਲਪੀਜੀ ਸੈਕਟਰ 'ਤੇ ਕੇਂਦਰ ਦੇ ਕੰਟਰੋਲ ਦੇ ਬਾਵਜੂਦ, ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰੇਗੀ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਪਵੇ।"

ਚੰਡੀਗੜ੍ਹ  : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ ਅਤੇ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਖੇਤਰ ਵਿੱਚ ਬਦਲਣ ਵਿੱਚ ਸਹਾਈ ਹੋਣਗੇ। ਐਮਐਸਐਮਈਜ਼ ਪੰਜਾਬ ਵਿੱਚ ਮੁਕਾਬਲੇਬਾਜ਼ੀ ਨੂੰ ਵਧਾਉਣ, ਵਿੱਤ, ਤਕਨਾਲੋਜੀ, ਬਾਜ਼ਾਰਾਂ, ਹੁਨਰਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਕਲੱਸਟਰ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਿੰਗਲ ਸੰਸਥਾਗਤ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਐਮਐਸਐਮਈਜ਼ ਸੈਕਟਰ ਦੇ ਵਿਕਾਸ ਨੂੰ ਗਤੀ ਦੇਣ ਲਈ ਇੱਕ ਕਲੱਸਟਰ-ਅਧਾਰਤ ਰਣਨੀਤੀ ਅਪਣਾਏਗਾ, ਜਿਸ ਨਾਲ ਵੱਡੇ ਪੈਮਾਨੇ ‘ਤੇ ਉਤਪਾਦਨ, ਸਹੂਲਤਾਂ ਦੀ ਸਾਂਝ ਅਤੇ ਸਮੂਹਿਕ ਕਾਰਜ ਕੁਸ਼ਲਤਾ ਦਾ ਲਾਭ ਮਿਲ ਸਕੇਗਾ। ਰਾਜ ਦਾ ਉਦੇਸ਼ ਕਲੱਸਟਰ ਵਿਕਾਸ ਸਕੀਮਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਦੇ ਨਾਲ-ਨਾਲ ਮੌਜੂਦਾ ਢਾਂਚੇ ਵਿਚਲੇ ਪਾੜੇ ਨੂੰ ਪੂਰਨ ਅਤੇ ਹੁਣ ਤੱਕ ਪੂਰੀਆਂ ਨਾ ਹੋ ਸਕੀਆਂ ਜ਼ਰੂਰਤਾਂ ਦੇ ਹੱਲ ਲਈ ਆਪਣਾ ਰਾਜ-ਪੱਧਰੀ ਕਲੱਸਟਰ ਵਿਕਾਸ ਪ੍ਰੋਗਰਾਮ ਵੀ ਪੇਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਕਲੱਸਟਰ ਸਰਕਾਰੀ ਵਿਭਾਗਾਂ, ਉਦਯੋਗਿਕ ਸੰਗਠਨਾਂ ਅਤੇ ਕਲੱਸਟਰ ਮੈਂਬਰਾਂ ਦੁਆਰਾ ਬਣਾਏ ਗਏ ਵਿਸ਼ੇਸ਼ ਉਦੇਸ਼ ਵਾਹਨਾਂ (ਐਸਪੀਵੀ) ਵਿਚਕਾਰ ਸਰਗਰਮ ਸਹਿਯੋਗ ਰਾਹੀਂ ਐਮਐਸਐਮਈਜ਼ ਦੇ ਬੁਨਿਆਦੀ ਢਾਂਚੇ, ਤਕਨਾਲੋਜੀ ਨੂੰ ਅਪਣਾਉਣ ਅਤੇ ਮਾਰਕੀਟ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਇੱਕ ਅਜਿਹਾ ਵਾਤਾਵਰਣ ਸਿਰਜਣਾ ਹੈ ਜੋ ਨਵੀਨਤਾ, ਲਾਗਤ ਮੁਕਾਬਲੇਬਾਜ਼ੀ ਅਤੇ ਟਿਕਾਊ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇ।

ਗੁਰਕੀਰਤ ਕਿਰਪਾਲ ਸਿੰਘ ਆਈਏਐਸ ਸਕੱਤਰ ਉਦਯੋਗ ਅਤੇ ਵਣਜ ਨੇ ਕਿਹਾ ਕਿ ਪੰਜਾਬ ਸਰਕਾਰ ਐਮਐਸਐਮਈਜ਼ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਐਮਐਸਐਮਈਜ਼ ਨੂੰ ਅਨੇਕਾਂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਵਿੱਚ ਆਪਣਾ ਪਲਾਂਟ ਸਥਾਪਤ ਕਰ ਸਕਣ। ਇਸ ਖੇਤਰ ਵਿੱਚ ਬਹੁਤ ਸਾਰੇ ਮੌਕੇ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਕਟਰਲ ਕਮੇਟੀਆਂ ਦੀਆਂ 77 ਫ਼ੀਸਦ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਸਭ ਤੋਂ ਆਕਰਸ਼ਕ ਉਦਯੋਗਿਕ ਨੀਤੀ ਸ਼ੁਰੂ ਕੀਤੀ ਹੈ। ਨਿਵੇਸ਼ਕਾਂ ਨੂੰ ਸਮਾਂਬੱਧ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਨਵੀਂ ਉਦਯੋਗਿਕ ਨੀਤੀ ਉੱਦਮੀਆਂ ਦੀ ਮਦਦ ਕਰੇਗੀ।

ਇਸ ਐਮਐਸਐਮਈਜ਼ ਸੈਸ਼ਨ ਦੌਰਾਨ ਪ੍ਰੋਫੈਸਰ ਰੁਧਰਾ ਪ੍ਰਤਾਪ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸ੍ਰੀ ਧਰਮੇਸ਼ ਗੋਸਵਾਮੀ ਪਾਰਟਨਰ, ਕੇਪੀਐਮਜੀ, ਸ੍ਰੀ ਭੁਪਿੰਦਰ ਪਾਲ ਸਿੰਘ ਆਨੰਦ ਡਾਇਰੈਕਟਰ, ਜਲ ਬਾਥ ਫਿਟਿੰਗਜ਼, ਸ੍ਰੀ ਮਨਬੀਰ ਸਿੰਘ ਡਾਇਰੈਕਟਰ, ਆਈਈਈ ਐਲੀਵੇਟਰਜ਼, ਸ੍ਰੀ ਰਾਜੇਸ਼ ਮਹਿਰਾ ਐਮਡੀ, ਐਕਟਿਵ ਕਲੋਥਿੰਗ ਨੇ ਹਿੱਸਾ ਲਿਆ।

 
 

ਮੁਹਾਲੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ।

ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ 65,264 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਸਰਕਾਰ ਵੱਲੋਂ ਲਗਾਤਾਰ ਰੋਜ਼ਗਾਰ ਪੈਦਾ ਕਰਨ `ਤੇ ਧਿਆਨ ਦੇਣ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਇਸ ਵੇਲੇ 1,750 ਹੋਰ ਉਮੀਦਵਾਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਇਹ ਵੀ ਪੂਰੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ।" ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ਕਾਰਨ ਕਈ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਨੌਕਰੀਆਂ ਪ੍ਰਾਪਤ ਕੀਤੀਆਂ ਹਨ।

ਸਾਲ 2022 ਤੋਂ ਪਹਿਲਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰਾਂ ਦੁਆਰਾ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਲਗਪਗ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਇਨ੍ਹਾਂ ਨੇ ਸਾਡੀਆਂ ਪੀੜ੍ਹੀਆਂ ਦਾ ਭਵਿੱਖ ਤਬਾਹ ਕਰ ਦਿੱਤਾ, ਜਿਸ ਕਾਰਨ ਉਹ ਕਿਸੇ ਵੀ ਤਰ੍ਹਾਂ ਰਹਿਮ ਦੇ ਹੱਕਦਾਰ ਨਹੀਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਲਈ ਮਿਸ਼ਨ ਰੋਜ਼ਗਾਰ ਸ਼ੁਰੂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਹਨ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤੋਂ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਦੁਬਾਰਾ ‘ਰੰਗਲਾ ਪੰਜਾਬ` ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਹੌਸਲਾ ਅਫ਼ਜ਼ਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਅੰਦਰ ਕਈ ਕਿੱਸੇ ਸਮੋਈ ਰੱਖਦੀ ਹੈ, ਜਦੋਂ ਕਿ ਅਸਫ਼ਲਤਾ ਦੀ ਕੋਈ ਬਾਤ ਨਹੀਂ ਪਾਉਂਦਾ ਅਤੇ ਸਖ਼ਤ ਮਿਹਨਤ, ਵਚਨਬੱਧਤਾ ਤੇ ਲਗਨ ਹਰੇਕ ਵਿਅਕਤੀ ਲਈ ਸਫ਼ਲਤਾ ਦੀਆਂ ਕੁੰਜੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਵਿੱਚ ਹਰ ਰੋਜ਼ ਸਰਕਾਰੀ ਨੌਕਰੀਆਂ ਲਈ ਕੋਈ ਨਾ ਕੋਈ ਪ੍ਰੀਖਿਆ ਲਈ ਜਾ ਰਹੀ ਹੈ, ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ।" ਉਨ੍ਹਾਂ ਕਿਹਾ ਕਿ ਹਰ ਸਰਕਾਰੀ ਅਧਿਕਾਰੀ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨਾ ਕੋਈ ਅਹਿਸਾਨ ਨਹੀਂ ਹੈ, ਸਗੋਂ ਉਨ੍ਹਾਂ ਦੀ ਪ੍ਰਤਿਭਾ ਅਤੇ ਯੋਗਤਾ ਦੇ ਆਧਾਰ `ਤੇ ਸਹੀ ਮੌਕਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਨੌਕਰੀਆਂ ਮਿਲੀਆਂ ਹਨ।" ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਪ੍ਰਣਾਲੀ ਦੇ ਅਨਿੱਖੜਵੇਂ ਮੈਂਬਰ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।

ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦ ਅਤੇ ਪਛੜੇ ਵਰਗਾਂ ਦੀ ਸਹਾਇਤਾ ਲਈ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼਼ਤਾ ਅਤੇ ਸਖ਼ਤ ਮੁਕਾਬਲੇਬਾਜ਼ੀ ਰਾਹੀਂ ਕੀਤੀ ਗਈ ਸੀ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਲੋਕਾਈ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਕ ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਸੌਂਪੀਆਂ ਜਾ ਰਹੀਆਂ ਸਨ ਤਾਂ ਉਦੋਂ ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।"

ਮੁੱਖ ਮੰਤਰੀ ਨੇ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ `ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਸਕੀਮ’ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ, ਖਾਸ ਕਰ ਕੇ ਗਰੀਬਾਂ ਲਈ 1,000-1,500 ਰੁਪਏ ਮਹੱਤਵਪੂਰਨ ਹਨ।" ਉਨ੍ਹਾਂ ਇਸ ਸਹਾਇਤਾ ਨੂੰ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਦੱਸਿਆ।

ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਜੋ ਲੋਕ ਇਸ ਯੋਜਨਾ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਨਾਗਰਿਕਾਂ ਲਈ 1,000 ਰੁਪਏ ਦੀ ਅਹਿਮੀਅਤ ਨੂੰ ਸਮਝਣ ਵਿੱਚ ਨਾਕਾਮ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵਾਰ ਦੇ ਖਾਣੇ `ਤੇ 5,000 ਰੁਪਏ ਤੋਂ ਵੱਧ ਖਰਚ ਦਿੰਦੇ ਹਨ, ਉਹ 1,000 ਰੁਪਏ ਦੀ ਕੀਮਤ ਨੂੰ ਨਹੀਂ ਸਮਝ ਸਕਦੇ, ਜੋ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ, ਜਿਨ੍ਹਾਂ ਨੂੰ ਤਿਉਹਾਰਾਂ `ਤੇ ਵੀ ਕੰਮ ਕਰਨ ਜਾਣਾ ਪੈਂਦਾ ਹੈ।" ਉਨ੍ਹਾਂ ਕਿਹਾ ਕਿ ਅਜਿਹੇ ਅਮੀਰ ਆਗੂ ਅਤੇ ਉਨ੍ਹਾਂ ਦੇ ਪਰਿਵਾਰ ਆਮ ਘਰਾਂ ਲਈ ਇਸ ਸਹਾਇਤਾ ਦੀ ਮਹੱਤਤਾ ਦੀ ਕਦਰ ਨਹੀਂ ਕਰ ਸਕਦੇ।

ਸਮਾਗਮ ਵਾਲੀ ਥਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਨੂੰ ਵਿਕਾਸ ਭਵਨ ਕਿਹਾ ਜਾਂਦਾ ਹੈ ਪਰ ਇੱਥੋਂ ਵੱਡੀ ਗਿਣਤੀ ਵਿੱਚ ਨੌਕਰੀਆਂ ਮਿਲਣ ਕਾਰਨ ਇਸ ਦਾ ਨਾਮ ‘ਅਪਾਇੰਟਮੈਂਟ ਲੈਟਰ ਭਵਨ` ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 65,000 ਤੋਂ ਵੱਧ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।" ਉਨ੍ਹਾਂ ਕਿਹਾ ਕਿ ਪੰਜਾਬ ਲਈ ਸਕਾਰਾਤਮਕ ਸੰਕੇਤ ਹੈ, ਹੁਣ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਦੇਖਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਟਿੱਪਣੀ ਕੀਤੀ ਕਿ ਰਵਾਇਤੀ ਪਾਰਟੀਆਂ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਤੋਂ ਅਸਹਿਜ ਮਹਿਸੂਸ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਰਟੀਆਂ ਸੱਤਾ ਲਈ ਕੁਰਸੀ ਦੀ ਖੇਡ ਖੇਡਦੀਆਂ ਸਨ ਅਤੇ ਲੋਕਾਂ ਤੇ ਦੇਸ਼ ਨੂੰ ਲੁੱਟਣ ਲਈ ਵਾਰੀ ਬੰਨ੍ਹੀ ਰੱਖਦੀਆਂ ਸਨ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤੀ ਉਦੋਂ ਬੰਦ ਹੋਈ, ਜਦੋਂ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ, ਜਿਸ ਨਾਲ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਸ਼ੁਰੂ ਹੋਈ।

*ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ; ਮੈਰਿਟ ਆਧਾਰਤ ਚੋਣ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਕੀਤਾ ਧੰਨਵਾਦ*

ਇਸ ਦੌਰਾਨ ਕਈ ਨਵੇਂ ਭਰਤੀ ਹੋਏ ਉਮੀਦਵਾਰਾਂ ਨੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਨਾਭਾ ਤੋਂ ਜਗਜੀਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵੱਈਏ ਕਾਰਨ ਉਨ੍ਹਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਉਮੀਦ ਖ਼ਤਮ ਹੋ ਗਈ ਸੀ ਪਰ ‘ਆਪ` ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਵਾਪਸ
ਉਮੀਦ ਬੱਝੀ। ਫਿਰੋਜ਼ਪੁਰ ਤੋਂ ਤਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਨੌਕਰੀ ਸਬੰਧੀ ਫੋਨ ਆਇਆ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਡਰ ਸੀ ਕਿ ਉਨ੍ਹਾਂ ਨੂੰ ਰਿਸ਼ਵਤ ਦੇਣੀ ਪਵੇਗੀ ਪਰ ਉਸ ਨੇ ਇਕ ਵੀ ਪੈਸਾ ਖਰਚੇ ਬਿਨਾਂ ਨੌਕਰੀ ਪ੍ਰਾਪਤ ਕੀਤੀ।

ਮਲੇਰਕੋਟਲਾ ਦੀ ਗੁਰਪ੍ਰੀਤ ਕੌਰ, ਜੋ ਇਸ ਸਮੇਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੰਮ ਕਰ ਰਹੀ ਹੈ, ਨੇ ਕਿਹਾ ਕਿ ਉਸ ਨੇ ਹੁਣ ਮੈਰਿਟ ਆਧਾਰ `ਤੇ ਸਹਿਕਾਰੀ ਇੰਸਪੈਕਟਰ ਵਜੋਂ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਜਲੰਧਰ ਦੇ ਦਿਨੇਸ਼ ਬੱਤਰਾ ਨੇ ਕਿਹਾ ਕਿ ਉਸ ਨੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਪੀ.ਐਸ.ਪੀ.ਸੀ.ਐਲ. ਵਿੱਚ ਏ.ਜੇ.ਐਸ. ਮਕੈਨੀਕਲ ਵਜੋਂ ਆਪਣੀ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ।

ਤਲਵਾੜਾ ਦੇ ਇਸ਼ਾਨ ਚੌਧਰੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਤੀਜੀ ਪੀੜ੍ਹੀ ਦਾ ਮੈਂਬਰ ਹੈ, ਜਿਸ ਨੂੰ  ਪੀ.ਐਸ.ਪੀ.ਸੀ.ਐਲ. ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਟਿਆਲਾ ਤੋਂ ਸੁਖਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਇਕ ਮਹੀਨੇ ਬਾਅਦ ਕੈਨੇਡਾ ਤੋਂ ਵਾਪਸ ਆ ਗਿਆ ਸੀ ਅਤੇ ਹੁਣ ਉਸ ਨੇ ਪੀ.ਐਸ.ਪੀ.ਸੀ.ਐਲ. ਵਿੱਚ ਆਪਣੀ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ।

ਪਟਿਆਲਾ ਦੇ ਪਿੰਡ ਭੂਤਗੜ੍ਹ ਦੇ ਧਰਮਿੰਦਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਟਾਂ ਦੇ ਭੱਠੇ `ਤੇ ਮਜ਼ਦੂਰ ਵਜੋਂ ਕੰਮ ਕਰਦਾ ਸੀ ਪਰ ਹੁਣ ਇਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਡਾ. ਨਵਜੋਤ ਸਿੰਘ ਮਾਨ ਨੇ ਖੁਲਾਸਾ ਕੀਤਾ ਕਿ ਦੰਦਾਂ ਦੇ ਡਾਕਟਰਾਂ ਨੂੰ 36 ਸਾਲਾਂ ਦੇ ਵਕਫ਼ੇ ਤੋਂ ਬਾਅਦ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਦੰਦਾਂ ਦੇ ਡਾਕਟਰਾਂ ਦਾ ਆਖਰੀ ਬੈਚ 1990 ਵਿੱਚ ਭਰਤੀ ਕੀਤਾ ਗਿਆ ਸੀ। ਉਮੀਦਵਾਰਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਹ ਸਿਰਫ਼ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਭਗਵੰਤ ਮਾਨ ਸਰਕਾਰ ਦਾ ਟੀਚਾ ਪ੍ਰਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ 'ਤੇ ਧਿਆਨ ਕੇਂਦਰਿਤ ਕਰਕੇ ਮੋਹਾਲੀ ਨੂੰ ਟਾਇਰ-1 ਆਈਟੀ ਹੱਬ ਵਜੋਂ ਵਿਕਸਿਤ ਕਰਨਾ: ਸੀਮਾ ਬਾਂਸਲ

ਪੰਜਾਬ ਸਰਕਾਰ ਗਲੋਬਲ ਸਮਰੱਥਾ ਕੇਂਦਰਾਂ ਦੇ ਸਮਰਥਨ ਅਤੇ ਡਿਜੀਟਲ ਵਿਕਾਸ 'ਚ ਤੇਜੀ ਲਿਆਉਣ ਲਈ ਵੱਖ-ਵੱਖ ਵਿੱਤੀ ਅਤੇ ਗੈਰ-ਵਿੱਤੀ ਪ੍ਰੋਤਸਾਹਨ ਪੇਸ਼ ਕਰ ਰਹੀ

ਚੰਡੀਗੜ੍ਹ/ਐਸਏਐਸ ਨਗਰ : 
ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ।

ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮਾਣ ਉਦਯੋਗਾਂ ਨੇ ਪਹਿਲਾਂ ਹੀ ਆਪਣੀਆਂ ਉਤਪਾਦਨ ਪ੍ਰਕਿਰਿਆਵਾਂ ਵਿੱਚ ਏਆਈ ਤਕਨਾਲੋਜੀਆਂ ਨੂੰ ਸਫਲਤਾਪੂਰਵਕ ਜੋੜਨਾ ਸ਼ੁਰੂ ਕਰ ਦਿੱਤਾ ਹੈ।

ਵਿਆਪਕ ਸਹਾਇਤਾ ਢਾਂਚੇ ਨੂੰ ਉਜਾਗਰ ਕਰਦਿਆਂ ਸੂਚਨਾ ਤਕਨਾਲੋਜੀ ਦੇ ਵਧੀਕ ਮੁੱਖ ਸਕੱਤਰ, ਧੀਰੇਂਦਰ ਕੁਮਾਰ ਤਿਵਾੜੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਹਿਤ ਆਈਟੀ ਉਦਯੋਗ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਆਕਰਸ਼ਕ ਪ੍ਰੋਤਸਾਹਨਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਨੇ ਆਈਟੀ ਅਤੇ ਆਈਟੀਈਐਸ ਯੂਨਿਟਾਂ ਲਈ ਮੁੱਖ ਵਿੱਤੀ ਲਾਭਾਂ ਦੀ ਰੂਪਰੇਖਾ ਦਿੱਤੀ, ਜਿਸ ਵਿੱਚ 10 ਤੋਂ 15 ਸਾਲਾਂ ਲਈ 75 ਫੀਸਦ ਸ਼ੁੱਧ ਐਸਜੀਐਸਟੀ ਅਦਾਇਗੀ ਅਤੇ ਪੰਜ ਸਾਲਾਂ ਲਈ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 5000 ਰੁਪਏ ਰੋਜ਼ਗਾਰ ਉਤਪਤੀ ਸਬਸਿਡੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ਕ ਸਥਿਰ ਪੂੰਜੀ ਨਿਵੇਸ਼ ਦੇ 20 ਫਸੀਦ ਤੱਕ ਪੂੰਜੀ ਸਬਸਿਡੀ ਦਾ ਵੀ ਲਾਭ ਵੀ ਲੈ ਸਕਦੇ ਹਨ, ਜਿਸਦੀ ਸੀਮਾ 10 ਕਰੋੜ ਰੁਪਏ ਹੈ। ਇਸਦੇ ਨਾਲ ਹੀ 10 ਤੋਂ 15 ਸਾਲਾਂ ਲਈ ਬਿਜਲੀ ਡਿਊਟੀ 'ਤੇ 100 ਫੀਸਦ ਛੋਟ ਦਾ ਲਾਭ ਵੀ ਲਿਆ ਜਾ ਸਕਦਾ ਹੈ।

ਗਲੋਬਲ ਸਮਰੱਥਾ ਕੇਂਦਰਾਂ ਦੇ ਸਬੰਧ ਵਿੱਚ ਸ੍ਰੀ ਤਿਵਾੜੀ ਨੇ ਦੱਸਿਆ ਕਿ ਰਾਜ ਪਹਿਲੇ 10 ਯੂਨਿਟਾਂ ਲਈ ਪੰਜ ਸਾਲਾਂ ਵਾਸਤਦੇ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 7500 ਰੁਪਏ ਰੋਜ਼ਗਾਰ ਉਤਪਤੀ ਸਬਸਿਡੀ ਦੀ ਪੇਸ਼ਕਸ਼ ਕਰ ਰਿਹਾ ਹੈ। ਉਨ੍ਹਾਂ ਨੇ ਸਟੈਂਡਰਡ ਆਈਟੀ ਯੂਨਿਟਾਂ ਲਈ ਪ੍ਰਤੀ ਵਰਗ ਫੁੱਟ 7 ਰੁਪਏ ਅਤੇ ਜੀਸੀਸੀ ਲਈ ਪ੍ਰਤੀ ਵਰਗ ਫੁੱਟ 10 ਰੁਪਏ ਦੀ ਰੈਂਟਲ ਸਬਸਿਡੀ 'ਤੇ ਵੀ ਚਾਨਣਾ ਪਾਇਆ, ਜੋ ਕਿ ਪੰਜ ਸਾਲਾਂ ਵਿੱਚ ਘੱਟੋ-ਘੱਟ 100 ਸੀਟਾਂ ਲਈ ਲਾਗੂ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਡਾਟਾ ਸੈਂਟਰਾਂ ਨੂੰ ਸਟੈਂਪ ਡਿਊਟੀ 'ਤੇ 100 ਫੀਸਦ ਛੋਟ ਅਤੇ ਮੰਗ ਕਰਨ 'ਤੇ ਦੋਹਰੀ ਪਾਵਰ ਗਰਿੱਡ ਉਪਲਬਧਤਾ ਵਰਗੇ ਹੋਰ ਪ੍ਰੋਤਸਾਹਨਾਂ ਦੀ ਵੀ ਵਿਵਸਥਾ ਹੈ।

ਸਆ ਡੀ. ਕੇ. ਤਿਵਾੜੀ ਨੇ ਕਿਹਾ ਕਿ ਇਨ੍ਹਾਂ ਵਿੱਤੀ ਲਾਭਾਂ ਤੋਂ ਇਲਾਵਾ ਗੈਰ-ਵਿੱਤੀ ਲਾਭ ਪ੍ਰਦਾਨ ਕਰਨ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਜਿਸ ਵਿੱਚ 5 ਤੋਂ 45 ਕੰਮਕਾਜੀ ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਸਾਰੇ ਆਈਟੀ ਪਾਰਕਾਂ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਤੋਂ ਛੋਟ, ਰੀਲੈਕਸਡ ਸੈੱਟਬੈਕਸ ਅਤੇ 45 ਮੀਟਰ ਰਾਈਟ ਆਫ਼ ਵੇਅ ਵਾਲੀਆਂ ਸੜਕਾਂ 'ਤੇ ਅਸੀਮਤ ਫਲੋਰ ਏਰੀਆ ਅਨੁਪਾਤ ਦੀ ਆਗਿਆ ਹੈ।

ਇਸ ਦੌਰਾਨ ਮਾਹਿਰਾਂ ਦਾ ਇੱਕ ਵਿਸ਼ੇਸ਼ ਪੈਨਲ, ਜਿਸ ਵਿੱਚ ਡਾ. ਬਿਮਲ ਦੀਪ ਸਿੰਘ, ਕਲਾਇੰਟ ਸਲਿਊਸ਼ਨ ਹੈੱਡ - ਲਾਰਜ਼ ਡੀਲਸ ਐਟ ਇਨਫੋਸਿਸ; ਮਨੀਪਾਲ ਧਾਰੀਵਾਲ, ਨੈੱਟਸਮਾਰਟਜ਼ ਦੇ ਸੀਈਓ; ਰਾਜਵਿੰਦਰ ਸਿੰਘ ਬੋਪਾਰਾਏ, ਸੀਨੀਅਰ ਖੇਤਰੀ ਪ੍ਰਧਾਨ, ਯੂਐਸ ਲੌਜਿਸਟਿਕਸ ਪ੍ਰਾਈਵੇਟ ਲਿਮਟਿਡ; ਅਤੇ ਟੈਕਸਾਸ ਦੇ ਫਲਾਵਰ ਮਾਉਂਡ ਸਥਿਤ ਗੁਰੂ ਨਾਨਕ ਦੇਵ ਗਲੋਬਲ ਯੂਨੀਵਰਸਿਟੀ (ਜੀਐਨਡੀਜੀਯੂ) ਦੇ ਚੇਅਰਮੈਨ ਬਲਜੀਤ ਸਿੰਘ ਨੇ ਪੰਜਾਬ ਲਈ ਵਿਸ਼ਾਲ ਮੌਕਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਹ ਸਰਬਸੰਮਤੀ ਨਾਲ ਸਹਿਮਤ ਹੋਏ ਕਿ ਸੂਬੇ ਅਤੇ ਗੁਆਂਢੀ ਖੇਤਰਾਂ ਤੋਂ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬਧਤਾ, ਟ੍ਰਾਈਸਿਟੀ ਖੇਤਰ ਦੇ ਅਨੁਕੂਲ ਵਾਤਾਵਰਣ ਅਤੇ ਹੋਰ ਵੱਡੇ ਸ਼ਹਿਰਾਂ ਦੇ ਮੁਕਾਬਲੇ ਕਾਫ਼ੀ ਘੱਟ ਸੰਚਾਲਨ ਲਾਗਤਾਂ ਦੇ ਨਾਲ ਮੋਹਾਲੀ ਸ਼ਹਿਰ ਆਈਟੀ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਚੰਗੀ ਸਥਿਤੀ ਰੱਖਦਾ ਹੈ।

ਮਾਹਿਰਾਂ ਨੇ ਪੰਜਾਬੀ ਮੂਲ ਦੇ ਆਈਟੀ-ਮਾਹਰਾਂ ਵਿੱਚ ਆਪਣੀ ਜੱਦੀ ਧਰਤੀ 'ਤੇ ਵਾਪਸ ਆਉਣ ਦੀ ਤੀਬਰ ਇੱਛਾ ਨੂੰ ਵੀ ਨੋਟ ਕੀਤਾ, ਜਿਸ ਨਾਲ ਸਥਾਨਕ ਪ੍ਰਤਿਭਾ ਪੂਲ ਨੂੰ ਹੋਰ ਬਲ ਮਿਲੇਗਾ। ਪੈਨਲਿਸਟਾਂ ਨੇ ਮੌਜੂਦਾ ਸਮੇਂ ਵਿੱਚ ਬਾਜ਼ਾਰ 'ਚ ਉਪਲਬਧ ਵੱਖ-ਵੱਖ ਜੀਸੀਸੀ ਮਾਡਲਾਂ 'ਤੇ ਆਪਣੀ ਮਾਹਰ ਰਾਇ ਸਾਂਝੀ ਕੀਤੀ ਅਤੇ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਿਸਤ੍ਰਿਤ ਦਾਇਰੇ ਅਤੇ ਭਵਿੱਖੀ ਸੰਭਾਵਨਾਵਾਂ ਦੀ ਪੜਚੋਲ ਕੀਤੀ। ਇਹ ਸੈਸ਼ਨ, ਜਿਸ ਦਾ ਸੰਚਾਲਨ ਕੇਪੀਐਮਜੀ ਦੇ ਡਾਇਰੈਕਟਰ ਚੰਦਨ ਸਿੰਘ ਦੁਆਰਾ ਕੀਤਾ ਗਿਆ, ਦਿਲਚਸਪ ਓਪਨ ਹਾਊਸ ਚਰਚਾ ਨਾਲ ਸਫ਼ਲਤਾਪੂਰਵਕ ਸਮਾਪਤ ਹੋਇਆ।

 
 

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ।

ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ਜਿਸ ਵਿੱਚ ਅਗਲੇ ਤਿੰਨ ਦਿਨ ਪੰਜਾਬ ਦੇ ਆਰਥਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖਣਗੇ।

ਸੂਚਨਾ ਤਕਨਾਲੋਜੀ ਵਿੱਚ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਸਵਾਗਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਅੱਜ ਪੰਜਾਬ ਲਈ ਖ਼ਾਸ ਕਰ ਕੇ ਉਦਯੋਗਿਕ ਖੇਤਰ ਲਈ ਇਤਿਹਾਸਕ ਦਿਨ ਹੈ। ਮੈਂ ਆਲਮੀ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਨਿੱਘਾ ਸਵਾਗਤ ਕਰਦਾ ਹਾਂ ਅਤੇ ਸਾਡੀ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਦਿਖਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਮੈਂ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕਰਦਾ ਹਾਂ।"

ਭਾਰਤੀ ਆਈ.ਟੀ. ਖ਼ੇਤਰ ਦੇ ਪਿਤਾਮਾ ਨਾਰਾਇਣ ਮੂਰਤੀ ਨੂੰ ਮਹਾਨ ਹਸਤੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹਾਨ ਹਸਤੀ ਨੂੰ ਭਾਰਤੀ ਆਈ.ਟੀ. ਖ਼ੇਤਰ ਦੇ ਪਿਤਾਮਾ ਵਜੋਂ ਜਾਣਿਆ ਜਾਂਦਾ ਹੈ। ਅੱਜ ਇਕ ਮਹੱਤਵਪੂਰਨ ਦਿਨ ਹੈ ਕਿਉਂਕਿ ਇਨਫੋਸਿਸ ਦੇ 286 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਸਮਾਗਮ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਪ੍ਰਾਜੈਕਟ 2,700 ਨੌਜਵਾਨਾਂ ਨੂੰ ਸਿੱਧੇ ਤੌਰ `ਤੇ ਰੋਜ਼ਗਾਰ ਪ੍ਰਦਾਨ ਕਰੇਗਾ, ਜਦੋਂ ਕਿ ਹਜ਼ਾਰਾਂ ਨੌਜਵਾਨਾਂ ਲਈ ਅਸਿੱਧੇ ਤੌਰ ਉੱਤੇ ਰੋਜ਼ਗਾਰ ਦੇ ਮੌਕੇ ਖੋਲ੍ਹੇਗਾ।"

ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਇਕ ਏਕੀਕ੍ਰਿਤ ਕੈਂਪਸ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਇਕ ਸਾਫਟਵੇਅਰ ਡਿਵੈਲਪਮੈਂਟ ਬਲਾਕ, ਫੂਡ ਕੋਰਟ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਕੈਂਪਸ ਵਿੱਚ 3.50 ਲੱਖ ਵਰਗ ਫੁੱਟ ਦਾ ਰਕਬਾ ਨਿਰਮਾਣ ਅਧੀਨ ਹੋਵੇਗਾ, ਜਿਸ ਵਿੱਚ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ ਇਨਫੋਸਿਸ ਨੂੰ ਪੂਰਾ ਸਹਿਯੋਗ ਦੇਵੇਗੀ, ਜਿਸ ਨਾਲ ਹੋਰ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਹੋਣਗੀਆਂ ਅਤੇ ਸਾਡੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।”

 
ਇਨਫੋਸਿਸ ਦੇ ਆਲਮੀ ਕੱਦ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨਫੋਸਿਸ ਤਕਨਾਲੋਜੀ ਅਤੇ ਡਿਜੀਟਲ ਸੇਵਾਵਾਂ ਵਿੱਚ ਵਿਸ਼ਵ ਪੱਧਰ `ਤੇ ਮਸ਼ਹੂਰ ਕੰਪਨੀ ਹੈ ਅਤੇ ਇਸ ਵੇਲੇ ਦੁਨੀਆ ਭਰ ਵਿੱਚ ਇਸ ਦੇ 3,37,034 ਕਰਮਚਾਰੀ ਹਨ। ਵਿੱਤੀ ਸਾਲ 2025-26 ਵਿੱਚ ਕੰਪਨੀ ਨੇ ਪਹਿਲੇ ਨੌਂ ਮਹੀਨਿਆਂ ਵਿੱਚ 15.12 ਅਰਬ ਡਾਲਰ ਦੀ ਆਮਦਨ ਰਿਕਾਰਡ ਕੀਤੀ ਹੈ। ਇਸ ਨਾਲ ਪੰਜਾਬ ਹੁਣ ਵਿਸ਼ਵ ਉਦਯੋਗਿਕ ਨਕਸ਼ੇ `ਤੇ ਉਭਰਿਆ ਹੈ।"

ਮੁੱਖ ਮੰਤਰੀ ਨੇ ਇਹ ਵੀ ਸਾਂਝਾ ਕੀਤਾ, “20 ਮਾਰਚ ਨੂੰ 3,200 ਕਰੋੜ ਦੇ ਨਿਵੇਸ਼ ਨਾਲ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪ੍ਰਾਜੈਕਟ ਦਾ ਉਦਘਾਟਨ ਲੁਧਿਆਣਾ ਵਿੱਚ ਕੀਤਾ ਜਾਵੇਗਾ। ਇਹ ਪ੍ਰਾਜੈਕਟ 2,500 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰੇਗਾ।"

ਉਦਯੋਗਿਕ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਅਨੁਕੂਲ ਵਾਤਾਵਰਨ ਨਿਵੇਸ਼ ਲਈ ਰਾਹ ਪੱਧਰਾ ਕਰ ਰਹੇ ਹਨ। ਭਾਈਚਾਰਕ ਸਾਂਝ, ਭਾਈਚਾਰਾ ਅਤੇ ਸ਼ਾਂਤੀਪੂਰਨ ਵਾਤਾਵਰਨ ਕਾਰਨ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਵਿੱਚ ਕਾਫ਼ੀ ਵਾਧਾ ਹੋਇਆ ਹੈ।"

ਉਨ੍ਹਾਂ ਖੁਲਾਸਾ ਕੀਤਾ ਕਿ ਮਾਰਚ 2022 ਤੋਂ ਪੰਜਾਬ ਨੂੰ 1.55 ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਨਿਵੇਸ਼ਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰੇਗੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ, ਔਰਤਾਂ ਨੂੰ ਸਸ਼ਕਤ ਬਣਾਏਗੀ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਵਿੱਚ
ਉੱਦਮੀਆਂ ਦਾ ਸਹਿਯੋਗ ਕਰੇਗੀ।”

ਉਨ੍ਹਾਂ ਅੱਗੇ ਕਿਹਾ ਕਿ ਨੈਸਲੇ, ਕਲਾਸ, ਫਰੈਡਨਬਰਗ ਗਰੁੱਪ, ਕਾਰਗਿਲ, ਵਰਬੀਓ ਅਤੇ ਡੈਨੋਨ ਵਰਗੀਆਂ ਗਲੋਬਲ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਚੁੱਕੀਆਂ ਹਨ, ਜਦੋਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਸਮੇਤ ਵਿਕਸਤ ਦੇਸ਼ਾਂ ਤੋਂ ਵੀ ਨਿਵੇਸ਼ ਆ ਰਿਹਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਤਾਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਸਰਕਾਰ ਅਤੇ ਉਦਯੋਗ ਇਕੱਠੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ, “ਮੇਰਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉਦਯੋਗਿਕ ਖੇਤਰ ਤਾਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਨਿਵੇਸ਼ਕ ਅਤੇ ਉੱਦਮੀ ਪੰਜਾਬ ਦੇ ਉਦਯੋਗਿਕ ਭਵਿੱਖ ਦੇ ਮੁੱਖ ਨਿਰਮਾਤਾਵਾਂ ਵਿੱਚੋਂ ਇੱਕ ਹਨ।”

ਨਿਵੇਸ਼ਕਾਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਆਉਣ ਵਾਲੇ ਤਿੰਨ ਦਿਨਾਂ ਨੂੰ ਪੰਜਾਬ ਦੇ ਭਵਿੱਖ ਲਈ ਬੇਹੱਦ ਅਹਿਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13 ਮਾਰਚ ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਆਉਣ ਵਾਲੇ ਤਿੰਨ ਦਿਨ ਸੂਬੇ ਲਈ ਬਹੁਤ ਮਹੱਤਵਪੂਰਨ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਦੇਸ਼ ਭਗਤੀ ਦੀ ਅਦੁੱਤੀ ਭਾਵਨਾ ਨਾਲ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਇਤਿਹਾਸਕ ਯੋਗਦਾਨ ਪਾਇਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਲਈ ਮੋਹਰੀ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਭੂਮਿਕਾਵਾਂ ਨੂੰ ਯਾਦ ਕਰਨ ਦਾ ਇੱਕੋ-ਇੱਕ ਉਦੇਸ਼ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਪੰਜਾਬ ਦੀ ਸ਼ਾਨਦਾਰ ਅਤੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।”

ਸੂਬੇ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨਫੋਸਿਸ ਵੱਲੋਂ ਆਪਣੇ ਕੈਂਪਸ ਦੇ ਵਿਸਥਾਰ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ ਨਾਲ ਤਕਨਾਲੋਜੀ ਅਤੇ ਨਵੀਨਤਾ ਦੇ ਉੱਭਰ ਰਹੇ ਕੇਂਦਰ ਵਜੋਂ ਪੰਜਾਬ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ਇਹ ਨਿਵੇਸ਼ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮਹੱਤਵਪੂਰਨ ਮੌਕੇ ਪੈਦਾ ਕਰੇਗਾ, ਨਾਲ ਹੀ ਸੂਬੇ ਦੇ ਆਈ.ਟੀ. ਈਕੋਸਿਸਟਮ ਨੂੰ ਮਜ਼ਬੂਤ ਕਰੇਗਾ। ਅਸੀਂ ਉਮੀਦ ਕਰਦੇ ਹਾਂ ਕਿ ਖੇਤਰ ਵਿੱਚ ਤਕਨਾਲੋਜੀ ਆਧਾਰਤ ਅਤੇ ਸਮੁੱਚੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨਫੋਸਿਸ ਵੱਲੋਂ ਯਤਨ ਜਾਰੀ ਰਹਿਣਗੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਾਜਬ ਬਿਜਲੀ ਦਰਾਂ, ਜ਼ਮੀਨ ਦੀ ਉਪਲਬਧਤਾ ਅਤੇ ਨਿਵੇਸ਼ਕਾਂ ਲਈ ਕਾਰੋਬਾਰ ਪੱਖੀ ਮਾਹੌਲ ਸਿਰਜ ਕੇ ਇੱਕ ਮਜ਼ਬੂਤ ਨਿਵੇਸ਼ ਈਕੋਸਿਸਟਮ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਆਸਾਨੀ ਵਿੱਚ ਪਹਿਲੇ ਸਥਾਨ 'ਤੇ ਹੈ ਅਤੇ ਪੰਜਾਬ ਵੱਲੋਂ ਪਾਰਦਰਸ਼ੀ ਸਿੰਗਲ ਵਿੰਡੋ ਸਿਸਟਮ ਸਥਾਪਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਰਾਈਟ ਟੂ ਬਿਜਨੈਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।”

ਪੰਜਾਬ ਨੂੰ “ਮੌਕਿਆਂ ਦੀ ਧਰਤੀ” ਦੱਸਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਪ੍ਰਸਿੱਧ ਕੰਪਨੀਆਂ ਸੂਬੇ ਦੀ ਸਥਿਰ ਕਾਨੂੰਨ-ਵਿਵਸਥਾ ਕਾਰਨ ਇੱਥੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਉਤਸੁਕ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਹਾਲੀ ਦੁਨੀਆ ਦਾ ਅਗਲਾ ਉਦਯੋਗਿਕ ਕੇਂਦਰ ਹੋਵੇਗਾ ਕਿਉਂਕਿ ਇੱਥੇ ਅਥਾਹ ਸੰਭਾਵਨਾਵਾਂ ਮੌਜੂਦ ਹਨ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਮੌਜੂਦ ਹੈ ਅਤੇ ਇਸ ਦੇ 80 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਨੌਜਵਾਨ ਰਹਿੰਦੇ ਜੋ ਇਸਨੂੰ ਨਿਵੇਸ਼ ਪੱਖੋਂ ਸਭ ਤੋਂ ਢੁਕਵਾਂ ਸਥਾਨ ਬਣਾਉਂਦੇ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦੀ ਬਜਾਏ ਬਿਹਤਰ ਕਰੀਅਰ ਚੁਣ ਸਕਣ। ਉਨ੍ਹਾਂ ਕਿਹਾ, "ਮੈਂ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ਿਆਂ ਦੇ ਖਤਰੇ ਤੋਂ ਦੂਰ ਰਹਿਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ ਇਸ ਲਈ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ।”

ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਉਦਯੋਗਪਤੀਆਂ ਨੂੰ ਦਬਾਅ ਅਤੇ ਜਬਰੀ ਵਸੂਲੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਬਹੁਤ ਸਾਰੇ ਉਦਯੋਗਾਂ ਨੂੰ ਪੰਜਾਬ ਛੱਡਣ ਲਈ ਮਜਬੂਰ ਹੋਣਾ ਪਿਆ ਜਿਸ ਨਾਲ ਸੂਬੇ ਦੇ ਆਰਥਿਕ ਵਿਕਾਸ ਵਿੱਚ ਵੱਡੀ ਰੁਕਾਵਟ ਆਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਿਸ ਕਾਰਨ ਪੰਜਾਬ ਹੁਣ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ।”

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਸਨ।

*ਐਸ.ਏ.ਐਸ. ਨਗਰ (ਮੋਹਾਲੀ)*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।
ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਮੇਰੇ ਕੋਲ ਸ਼ਬਦ ਵੀ ਘੱਟ ਰਹਿਣ ਜਾਣਗੇ। ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹੌਲ ਅਤੇ ਚੁਣੌਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ 'ਤੇ ਕੰਮ ਕਰਦੀ ਹੈ।
ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ।
ਸੰਮੇਲਨ ਦੌਰਾਨ ਹੋਏ ਵਿਚਾਰ-ਵਟਾਂਦਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਤਿੰਨ ਦਿਨਾਂ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜੋ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ । ਉਨ੍ਹਾਂ ਕਿਹਾ ਕਿ ਸੂਬੇ ਨੂੰ ਤੇਜ਼ ਵਿਕਾਸ ਦੀ ਲੀਹ 'ਤੇ ਪਾਉਣ ਤੋਂ ਇਲਾਵਾ ਇਹ ਸੰਮੇਲਨ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੰਮੇਲਨ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਨੂੰ ਰੋਕਣ ਅਤੇ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਬੇਹੱਦ ਜ਼ਰੂਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਹਰੇਕ ਲਈ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਾਰਿਆਂ ਕੋਲ ਇਹ ਅਧਿਕਾਰ ਹੈ। ਹਰ ਕਿਸੇ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਭਲਾਈ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਦੇ ਜਮਹੂਰੀ ਅਧਿਕਾਰ ਦਾ ਸਨਮਾਨ ਕੀਤਾ ਜਾਵੇ।
ਰਾਜਨੀਤੀ ਵਿੱਚ 'ਆਪ' ਦੇ ਪ੍ਰਭਾਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਜਿਸ ਨੇ ਆਮ ਆਦਮੀ ਨੂੰ ਸਿਆਸਤ ਦੇ ਕੇਂਦਰ ਵਿੱਚ ਲਿਆਂਦਾ ਹੈ,  ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਕੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਬਦਲ ਗਏ ਹਨ। ਪਹਿਲਾਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਕਿਤੇ ਵੀ ਨਹੀਂ ਦਿਖਾਈ ਦਿੰਦਾ ਸੀ ਅਤੇ ਨਫ਼ਰਤ ਤੇ ਵੰਡ-ਪਾਊ ਦੀ ਰਾਜਨੀਤੀ ਦਾ ਬੋਲਬਾਲਾ ਸੀ। ਜੇਕਰ ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਹੋਰ ਵੰਡਪਾਊ ਨੀਤੀਆਂ ਦੇ ਨਾਮ 'ਤੇ ਵੋਟਾਂ ਮਿਲੀ ਜਾਣ ਤਾਂ ਫਿਰ ਕੋਈ ਸਕੂਲ, ਸਿੱਖਿਆ, ਸਿਹਤ ਜਾਂ ਕਿਸੇ ਹੋਰ ਚੀਜ਼ ਦੇ ਨਾਮ 'ਤੇ ਵੋਟ ਕਿਉਂ ਦੇਵੇਗਾ?"
ਕਿਸੇ ਵੀ ਦੇਸ਼ ਵਿੱਚ ਇਕ ਜਿਹੇ ਮੌਕਿਆਂ ਵਾਲਾ ਮੁਕਾਬਲਾ ਜ਼ਰੂਰੀ ਹੈ ਅਤੇ ਏਕਾਧਿਕਾਰ ਦੀਆਂ ਸੰਭਾਨਾਵਾਂ ਨੂੰ ਹਰ ਪੱਖੋਂ ਨਕਾਰ ਦੇਣਾ ਚਾਹੀਦਾ ਹੈ ਕਿਉਂਕਿ ਏਕਾਧਿਕਾਰ ਕਿਸੇ ਵੀ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਅਜਿਹੀਆਂ ਉਦਾਹਰਣਾਂ ਨਾਲ ਭਰੀ ਹੋਈ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਦੁਨੀਆ ਨੂੰ ਜਿੱਤਿਆ ਹੈ। ਵਿਦਿਆਰਥੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈਅਤੇ ਪੰਜਾਬ ਸਰਕਾਰ ਇਸ ਨੇਕ ਕੰਮ ਵਿੱਚ ਉਨ੍ਹਾਂ ਦੀ ਮਦਦ ਕਰੇਗੀ।
ਇਕ ਗੁਲਦਸਤੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹ ਇਸੇ ਵਿਭਿੰਨਤਾ ਕਾਰਨ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਇਸੇ ਤਰ੍ਹਾਂ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ। ਇੱਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ, ਸਿਰੜੀ ਸੁਭਾਅ ਅਤੇ ਉੱਦਮ ਦੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਦੀ ਚਰਨ-ਛੋਹ ਪ੍ਰਾਪਤ ਅਤੇ ਸਾਡੇ ਮਹਾਨ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਤੇ ਧੱਕੇਸ਼ਾਹੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ।
ਸੂਬੇ ਅਤੇ ਇਸ ਦੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਚੇਤੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਸੂਬੇ ਨੂੰ ਦੁਨੀਆ ਭਰ ਵਿੱਚ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ। ਪੰਜਾਬੀਆਂ ਨੂੰ ਵਿਸ਼ਵ ਪੱਧਰ 'ਤੇ ਹਰ ਕੋਈ ਜਾਣਦਾ ਹੈ। ਸਾਡੇ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ। ਇਹ ਮੰਦਭਾਗਾ ਹੈ ਕਿ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਤਾਕਤਾਂ ਵੀ ਹਨ ਜਿਨ੍ਹਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਸ਼ਹੀਦਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਹ ਆਗੂ ਗੈਰ-ਕਾਨੂੰਨੀ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕਰਨ ਦੀ ਕਾਹਲੀ ਵਿੱਚ ਹਨ ਅਤੇ ਸਾਡੇ ਦੇਸ਼ ਵਾਸੀ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਮੁਆਫ਼ ਨਹੀਂ ਕਰਨਗੇ।
ਆਪ ਸਰਕਾਰ ਨੂੰ ਵਿਰਾਸਤ ਵਿੱਚ ਮਿਲੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਪਹਿਲੀਆਂ ਸਰਕਾਰਾਂ ਤੋਂ ਕਰਜ਼ਾ, ਸ਼ਿਕਾਇਤਾਂ ਅਤੇ ਮਾੜੇ ਸ਼ਾਸਨ ਦੀ ਵਿਰਾਸਤ ਮਿਲੀ ਸੀ, ਪਰ ਅਸੀਂ ਸੂਬੇ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇੱਥੇ ਹੋਈ ਚਰਚਾ ਤੇ ਵਿਚਾਰ ਪੂਰੇ ਦਿਲ ਤੋਂ ਨਿਕਲੇ ਹੋਏ ਹਨ, ਜੋ ਸਾਡੇ ਆਪਸੀ ਵਿਸ਼ਵਾਸ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਡੇ ਸਾਂਝੇ ਜੋਸ਼ ਨੂੰ ਦਰਸਾਉਂਦਾ ਹੈ । ਉਦਯੋਗਪਤੀਆਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪੁਰਾਣੀ ਪ੍ਰਥਾ ਹੁਣ ਖਤਮ ਹੋ ਗਈ ਹੈ ਅਤੇ ਆਪ ਸਰਕਾਰ ਵੱਡੇ ਪੱਧਰ 'ਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਨਿਵੇਸ਼ਕਾਂ ਦੀ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਖੁਦ-ਬ-ਖੁਦ ਅੱਗੇ ਆ ਰਹੇ ਹਨ। ਇਹ ਪੰਜਾਬ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।
ਰੋਜ਼ਗਾਰ ਅਤੇ ਉਦਯੋਗ 'ਤੇ ਸਰਕਾਰ ਦੇ ਧਿਆਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੇ ਸਹਿਯੋਗ ਨਾਲ ਇਹ ਟੀਚੇ ਜਲਦ ਹੀ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੇਰਾ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਉਦਯੋਗਪਤੀਆਂ ਨੂੰ ਪੰਜਾਬ ਦੇ ਦੂਤ ਵਜੋਂ ਕੰਮ ਕਰਨ ਅਤੇ ਪੰਜਾਬ ਦੀਆਂ ਮੁੱਖ ਖਾਸੀਅਤਾਂ ਜਿਵੇਂ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਦੀ ਅਪੀਲ ਕਰਦਾ ਹਾਂ। ਸਾਡਾ ਉਦੇਸ਼ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣਾ ਹੈ।
ਪ੍ਰਬੰਧਕਾਂ ਅਤੇ ਭਾਈਵਾਲਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਇਨਵੈਸਟ ਪੰਜਾਬ ਨੂੰ ਵਧਾਈ ਦਿੰਦਾ ਹਾਂ। ਇਸ ਸਮਾਗਮ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਜ਼ਮੀਨ 'ਤੇ ਅਣਥੱਕ ਮਿਹਨਤ ਕਰਨ ਵਾਲਾ ਹਰ ਅਧਿਕਾਰੀ/ਕਰਮਚਾਰੀ ਪ੍ਰਸ਼ੰਸਾ ਦਾ ਪਾਤਰ ਹੈ। ਇਸਦੇ ਨਾਲ ਹੀ ਮੈਂ ਉਦਯੋਗ ਜਗਤ ਦੇ ਉਨ੍ਹਾਂ ਆਗੂਆਂ ਦਾ ਵੀ ਧੰਨਵਾਦ ਕਰਦਾ ਹਾਂ, ਜੋ ਵੱਡੀ ਗਿਣਤੀ ਵਿੱਚ ਸੂਬੇ ਵਿੱਚ ਨਿਵੇਸ਼ ਕਰਨ ਲਈ ਇੱਥੇ ਆਏ ਹਨ। ਪੰਜਾਬ ਉਦਯੋਗਿਕ ਵਿਕਾਸ ਲਈ ਵਧੇਰੇ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਸੂਬਾ ਨਿਰਮਾਣ ਖੇਤਰ ਦਾ ਕੇਂਦਰ ਹੈ ਅਤੇ ਫਾਰਮਾਸਿਊਟੀਕਲ, ਸੂਚਨਾ ਤਕਨਾਲੋਜੀ ਆਈਟੀ ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ।
ਸੂਬੇ ਦੇ ਲੋਕਾਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਨੰਬਰ ਵੰਨ ਰਹਿਣ ਲਈ ਹੀ ਪੈਦਾ ਹੋਏ ਹਨ ਕਿਉਂਕਿ ਉਨ੍ਹਾਂ ਦੇ ਖੂਨ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੌੜਦੀ ਹੈ। ਇਸ ਭਾਵਨਾ ਨਾਲ ਹੀ ਪੰਜਾਬੀਆਂ ਨੇ ਹਮੇਸ਼ਾ ਹਰ ਖੇਤਰ ਵਿੱਚ ਸਰਦਾਰੀ ਹਾਸਲ ਕੀਤੀ ਹੈ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਤੇਜ਼ ਉਦਯੋਗਿਕ ਵਿਕਾਸ ਦੀ ਲੀਹ 'ਤੇ ਹੋਵੇਗਾ।
ਉਦਯੋਗ ਦੇ ਆਗੂਆਂ ਦਾ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸੂਬੇ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਕਾਰੋਬਾਰੀ ਦਿੱਗਜ਼ਾਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆਂ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਅਸੀਂ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੇ ਹਾਂ। ਮੇਰਾ ਦ੍ਰਿੜ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਮੁੱਖ ਥੰਮ੍ਹ ਚੰਗਾ ਸ਼ਾਸਨ, ਡਿਜੀਟਾਈਜ਼ੇਸ਼ਨ, ਉਸਾਰੂ ਫੈਸਲੇ ਲੈਣ ਦੀ ਸਮਰੱਥਾ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਸਾਡੀ ਅਮੀਰ ਵਿਰਾਸਤ, ਪਰੰਪਰਾ ਅਤੇ ਸੱਭਿਆਚਾਰ ਦੇ ਨਾਲ, ਇਹ ਸਮਰੱਥਾਵਾਂ ਦੁਨੀਆ ਭਰ ਕਾਰੋਬਾਰੀਆਂ ਲਈ ਸੂਬੇ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦੀਆਂ ਹਨ। ਪੰਜਾਬ ਆਪਣੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਰਾਹੀਂ ਵਿਸ਼ਵਵਿਆਪੀ ਮੁੱਲ ਅਤੇ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਵਿੱਚ ਦੇਸ਼ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਿੱਚ ਮਾਣ ਮਹਿਸੂਸ ਕਰਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ।

ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ ਵਿੱਚ ਹੋਏ ਜਾਨੀ ਨੁਕਸਾਨ 'ਤੇ ਪੂਰੀ ਤਰ੍ਹਾਂ ਚੁੱਪ ਹੋਵੇ, ਕੇਂਦਰ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਵਿੱਚ ਭਾਰਤ ਦੇ ਰਣਨੀਤਕ ਹਿੱਤਾਂ ਲਈ ਡਟਣ ਦੀ ਹਿੰਮਤ ਨਹੀਂ ਹੈ। ਅਸੀਂ ਭਾਜਪਾ ਨੂੰ ਭਾਰਤ ਨੂੰ ਅਮਰੀਕਾ ਦੇ ਅਧੀਨ ਬਾਜ਼ਾਰ ਵਿੱਚ ਤਬਦੀਲ ਨਹੀਂ ਕਰਨ ਦੇਵਾਂਗੇ ਅਤੇ ਨਾ ਹੀ ਅਸੀਂ ਉਨ੍ਹਾਂ ਨੂੰ ਇਸ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣ ਦੇਵਾਂਗੇ।”

ਪੰਜਾਬ ਦੇ ਵਿੱਤ ਮੰਤਰੀ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇ ਵਾਰ-ਵਾਰ ਰਾਸ਼ਟਰੀ ਪ੍ਰਭੂਸੱਤਾ ਨਾਲੋਂ ਨਿੱਜੀ ਅਤੇ ਪਾਰਟੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਕੇਂਦਰ ਸਰਕਾਰ ਵਾਰ-ਵਾਰ ਅਮਰੀਕੀ ਦਬਾਅ ਅੱਗੇ ਝੁਕੀ ਹੈ, ਜਿਸ ਨਾਲ ਭਾਰਤ ਆਲਮੀ ਮੰਚ 'ਤੇ ਕਮਜ਼ੋਰ ਨਜ਼ਰ ਆ ਰਿਹਾ ਹੈ। ਅਹਿਮ ਅੰਤਰਰਾਸ਼ਟਰੀ ਮੁੱਦਿਆਂ 'ਤੇ ਭਾਜਪਾ ਲੀਡਰਸ਼ਿਪ ਦੀ ਲੰਮੀ ਚੁੱਪ ਗੰਭੀਰ ਚਿੰਤਾਵਾਂ ਪੈਦਾ ਕਰਦੀ ਹੈ ਕਿ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਅੰਤਰਰਾਸ਼ਟਰੀ ਦਸਤਾਵੇਜ਼ਾਂ ਨੂੰ ਲੈ ਕੇ ਵਿਦੇਸ਼ੀ ਤਾਕਤਾਂ ਦੁਆਰਾ ਬੇਨਕਾਬ ਜਾਂ ਬਲੈਕਮੇਲ ਕੀਤੇ ਜਾਣ ਦਾ ਡਰ ਹੈ।”

ਉਨ੍ਹਾਂ ਅੱਗੇ ਕਿਹਾ, “ਕਾਂਗਰਸ ਅਤੇ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਦਹਾਕਿਆਂ ਤੋਂ ਦੇਸ਼ ਲਈ ਊਰਜਾ ਸੁਤੰਤਰਤਾ ਯਕੀਨੀ ਬਣਾਉਣ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਭਾਰਤ ਬਹੁਤ ਕਮਜ਼ੋਰ ਸਥਿਤੀ ਵਿੱਚ ਆ ਗਿਆ ਹੈ। ਈਰਾਨ ਵੱਲੋਂ ਖੁੱਲ੍ਹੇਆਮ ਤੇਲ ਸਪਲਾਈ ਦੀ ਪੇਸ਼ਕਸ਼ ਦੇ ਬਾਵਜੂਦ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ। ਚੱਲ ਰਹੇ ਅਮਰੀਕਾ-ਈਰਾਨ ਟਕਰਾਅ ਦੇ ਨਤੀਜੇ ਵਜੋਂ ਈਂਧਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ, ਜਿਸ ਨਾਲ ਦੇਸ਼ ਭਰ ਦੇ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮੱਧ ਵਰਗ 'ਤੇ ਅਸਹਿ ਵਿੱਤੀ ਬੋਝ ਪਵੇਗਾ।”

ਹਰਪਾਲ ਸਿੰਘ ਚੀਮਾ ਨੇ ਕਿਹਾ, “ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਨਾਕਾਮੀ ਸਾਡੀ ਅਰਥਵਿਵਸਥਾ 'ਤੇ ਸਿੱਧਾ ਹਮਲਾ ਹੈ। ਸੰਸਾਰ ਭਰ ਵਿੱਚ ਈਂਧਨ ਦੀਆਂ ਕੀਮਤਾਂ ਵਧਣ ਲਈ ਤਿਆਰ ਹਨ, ਇਹ ਪੰਜਾਬ ਅਤੇ ਦੇਸ਼ ਦਾ ਆਮ ਆਦਮੀ; ਕਿਸਾਨ, ਮਜ਼ਦੂਰ, ਦੁਕਾਨਦਾਰ ਹੈ, ਜਿਸ ਨੂੰ ਭਾਜਪਾ ਦੀ ਕੂਟਨੀਤਕ ਅਯੋਗਤਾ ਦਾ ਖਮਿਆਜ਼ਾ ਭੁਗਤਣਾ ਪਵੇਗਾ। ਭਾਜਪਾ ਯੋਜਨਾਬੱਧ ਤਰੀਕੇ ਨਾਲ ਭਾਰਤ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ। ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਨੂੰ ਵਿੱਤੀ ਤੌਰ 'ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਅਤੇ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਤਹਿਤ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਗੈਰ-ਕਾਨੂੰਨੀ ਢੰਗ ਨਾਲ ਰੋਕੇ ਗਏ ਹਨ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਤੋਂ ਪਹਿਲਾਂ ਵਿੱਤ ਮੰਤਰੀ ਨੇ ਕਿਹਾ, “ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਭਾਜਪਾ ਦੇ ਆਗੂਆਂ ਨੂੰ ਗ੍ਰਹਿ ਮੰਤਰੀ ਤੋਂ ਪੰਜਾਬ ਦੇ ਰੋਕੇ ਗਏ ਆਰ.ਡੀ.ਐੱਫ., ਐੱਨ.ਐੱਚ.ਐੱਮ. ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਬਾਰੇ ਸਵਾਲ ਕਰਨ ਦੀ ਹਿੰਮਤ ਜੁਟਾਉਣੀ ਚਾਹੀਦੀ ਹੈ।”

ਜੀ.ਐੱਸ.ਟੀ. ਦਰਾਂ ਨੂੰ ਤਰਕਸੰਗਤ ਬਣਾਉਣ ਵਾਲੀ ਕਮੇਟੀ ਵਿੱਚ ਆਪਣੇ ਸਮੇਂ ਨੂੰ ਯਾਦ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ, ਕੇਰਲ ਅਤੇ ਤਾਮਿਲਨਾਡੂ ਵਰਗੇ ਰਾਜਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਦੇਰ ਰਾਤ ਦੀਆਂ ਹੰਗਾਮੀ ਮੀਟਿੰਗਾਂ ਰਾਹੀਂ ਜੀ.ਐੱਸ.ਟੀ. ਨਿਯਮਾਂ ਨੂੰ ਧੱਕੇ ਨਾਲ ਲਾਗੂ ਕੀਤਾ ਗਿਆ। ਪੰਜਾਬ, ਜਿਸ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਸਭ ਤੋਂ ਵੱਧ ਖੂਨ ਵਹਾਇਆ ਹੈ, ਇੱਕ ਵਾਰ ਫਿਰ ਭਾਰਤ ਦੀ ਪ੍ਰਭੂਸੱਤਾ, ਲੋਕਤੰਤਰ ਅਤੇ ਸੰਘੀ ਢਾਂਚੇ ਨੂੰ ਭਾਜਪਾ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਬਚਾਉਣ ਲਈ ਲੜਾਈ ਦੀ ਅਗਵਾਈ ਕਰੇਗਾ।”

*ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ*
*ਐਸ.ਏ.ਐਸ. ਨਗਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।
ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।
ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਭਰੋਸੇ ਦਾ ਮਾਹੌਲ ਪੈਦਾ ਹੋਇਆ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਮੁੜ ਸੁਰਜੀਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਵੇਸ਼ਕ ਇਕ ਵਾਰ ਫਿਰ ਪੰਜਾਬ ਵੱਲ ਦੇਖ ਰਹੇ ਹਨ ਅਤੇ ਪੰਜਾਬ, ਦੇਸ਼ ਭਰ ਦੇ ਉਦਯੋਗਿਕ ਸੂਬਿਆਂ ਵਿੱਚ ਆਪਣੇ ਰੁਤਬਾ ਮੁੜ ਕਾਇਮ ਕਰੇਗਾ। ਕਮਲ ਓਸਵਾਲ ਨੇ ਮੋਹਾਲੀ ਵਿੱਚ ਡਾਟਾ ਸੈਂਟਰ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਯੂਨਿਟਾਂ, ਟੈਕਸਟਾਈਲ, ਨਵਿਆਉਣਯੋਗ ਊਰਜਾ ਦੇ ਆਧੁਨਿਕੀਕਰਨ ਵਿੱਚ 1,500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਵੀ ਕੀਤਾ।
ਅਰੀਸੁਦਾਨਾ ਇੰਡਸਟਰੀਜ਼ ਦੇ ਐਮ.ਡੀ. ਗਗਨ ਖੰਨਾ ਨੇ ਉਦਯੋਗ ਲਈ ਨਿਰੰਤਰ ਅਤੇ ਉਤਸ਼ਾਹਜਨਕ ਸਹਿਯੋਗ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਹੀ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਦੇਖੇਗਾ ਅਤੇ ਦੇਸ਼ ਦਾ ਨੰਬਰ ਇਕ ਉਦਯੋਗਿਕ ਸੂਬਾ ਬਣ ਜਾਵੇਗਾ।
ਟਾਇਨਰ ਦੇ ਐਮ.ਡੀ. ਪੀ.ਜੇ. ਸਿੰਘ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ ਲਈ ਮੌਕਿਆਂ ਦਾ ਪ੍ਰਗਟਾਵਾ ਕਰਨ ਲਈ ਢੁਕਵਾਂ ਪਲੇਟਫਾਰਮ ਦੱਸਿਆ। ਉਨ੍ਹਾਂ ਨੇ ਨਿਰਾਸ਼ਾ ਦੇ ਆਲਮ ਵਿੱਚ ਗਏ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੋਰਨ ਲਈ ਕੀਤੇ ਗਏ ਸਖਤ ਯਤਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਦਯੋਗ ਦੇ ਮਸਲਿਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਮੌਜੂਦ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਕਾਰਾਤਮਕ ਪਹੁੰਚ ਨੂੰ ਦੇਖਦੇ ਹੋਏ ਕੰਪਨੀ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ, ਜਿਸ ਦਾ ਸੁਪਨਾ 100 ਦੇਸ਼ਾਂ ਵਿੱਚ ਨੰਬਰ ਇਕ ਕੰਪਨੀ ਬਣਨ ਦਾ ਹੈ। ਉਨ੍ਹਾਂ ਦੱਸਿਆ ਕਿ ਇਹ ਹਾਲ ਹੀ ਵਿੱਚ ਸਭ ਤੋਂ ਵਧੀਆ ਅਤੇ ਸੰਤੁਸ਼ਟੀਜਨਕ ਸੰਮੇਲਨਾਂ ਵਿੱਚੋਂ ਇੱਕ ਸੀ।
ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰੁਦਰ ਪ੍ਰਤਾਪ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਲਾਕਸ਼ਾ ਵਿਖੇ ਕਾਰੋਬਾਰੀ ਅਤੇ ਹੋਰ ਪਤਵੰਤਿਆਂ ਦੀ ਮਿਲਣੀ ਨੂੰ ਦੇਖਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਲਈ ਪਹਿਲਾਂ ਹੀ 950 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਨੇ ਮਨੁੱਖੀ ਉਤਪਾਦਨ ਅਤੇ ਬੌਧਿਕ ਪੂੰਜੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਵਿੱਚ 5000 ਕਰੋੜ ਰੁਪਏ ਦੇ ਵਾਧੂ ਨਿਵੇਸ਼ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ, ਜਿਸ ਨਾਲ ਪੰਜਾਬ ਨੂੰ ਅਤਿ-ਆਧੁਨਿਕ ਤਕਨਾਲੋਜੀ ਅਤੇ ਉੱਦਮ ਦੇ ਕੇਂਦਰ ਵਿੱਚ ਬਦਲਿਆ ਜਾ ਸਕੇਗਾ।
ਸਨਾਤਨ ਪੌਲੀਕੋਟ ਦੇ ਸੰਯੁਕਤ ਪ੍ਰਬੰਧ ਨਿਰਦੇਸ਼ਕ ਅਜੇ ਦਤਾਨੀ ਨੇ ਕਿਹਾ ਕਿ ਤਿੰਨ ਦਿਨਾਂ ਦੇ ਇਸ ਬੇਮਿਸਾਲ ਸਮਾਗਮ ਨੇ ਸੂਬੇ ਵਿੱਚ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਵਚਨਬੱਧਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਨਿਵੇਸ਼ ਲਈ ਸਭ ਤੋਂ ਵੱਧ ਭਰੋਸੇ ਵਾਲੇ ਸਥਾਨਾਂ ਵਿੱਚੋਂ ਉੱਭਰ ਰਿਹਾ ਹੈ ਕਿਉਂਕਿ ਇਹ ਨਾ ਸਿਰਫ਼ ਨਿਵੇਸ਼ ਨੂੰ ਆਕਰਸ਼ਿਤ ਕਰ ਰਿਹਾ ਹੈ ਸਗੋਂ ਸੂਬਾ, ਰਾਸ਼ਟਰ ਅਤੇ ਵਿਸ਼ਵ ਅਰਥਵਿਵਸਥਾ ਲਈ ਉਦਯੋਗ ਨੂੰ ਹੋਰ ਸਮਰੱਥ ਬਣਾਉਣ ਲਈ ਯੋਗਦਾਨ ਪਾ ਰਿਹਾ ਹੈ।
ਇਸ ਮੌਕੇ  ਆਪਣੇ ਵਿਚਾਰ ਸਾਂਝੇ ਕਰਦਿਆਂ ਸ਼ਿੰਗੋਰਾ ਟੈਕਸਟਾਈਲਜ਼ ਦੇ ਅਮਿਤ ਜੈਨ ਨੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਮਾਹੌਲ ਵਿੱਚ ਊਰਜਾ ਅਤੇ ਆਸ਼ਾਵਾਦ ਦੀ ਇੱਕ ਨਵੀਂ ਭਾਵਨਾ ਪੈਦੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਵੱਡੇ ਪੱਧਰ ‘ਤੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ ਅਤੇ ਉਹ ਪੰਜਾਬ ਨੂੰ ਵਿਕਾਸ ਦੀ ਨਵੀਂ ਮੰਜ਼ਿਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ 'ਤੇ ਮੋਹਰ ਲਗਾਈ ਹੈ।
ਡੀ.ਈ. ਹਿਊਸ ਐਨੀਮਲ ਨਿਊਟ੍ਰੀਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਰਟਗਰ ਔਡੇਜਾਂਸ, ਜੋ ਕਿ ਡੱਚ ਨਾਗਰਿਕ ਹਨ ਅਤੇ ਇਨ੍ਹੀਂ ਦਿਨੀਂ ਪੰਜਾਬ ਵਿੱਚ ਰਹਿ ਰਹੇ ਹਨ, ਨੇ ਕਿਹਾ ਕਿ ਕੰਪਨੀ ਕਿਸਾਨਾਂ ਦੀ ਸਹਾਇਤਾ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਮਿਸ਼ਨ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ 23 ਦੇਸ਼ਾਂ ਵਿੱਚ 120 ਫੀਡ ਮਿੱਲਾਂ ਰਾਹੀਂ ਦੁਨੀਆ ਭਰ ਵਿੱਚ 16 ਮਿਲੀਅਨ ਮੀਟਰ ਟਨ ਫੀਡ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਡੇਅਰੀ ਦਾ ਕੇਂਦਰ ਬਿੰਦੂ ਹੈ ਅਤੇ ਇਹ ਚਿੱਟੀ ਕ੍ਰਾਂਤੀ ਵਿੱਚ ਵੱਡੀ ਭੂਮਿਕਾ ਨਿਭਾਉਂਦਿਆਂ ਖੇਤੀਬਾੜੀ ਨਵੀਨਤਾ ਵਿੱਚ ਮਹੱਤਵਪੂਰਨ ਸਥਾਨ ਰੱਖਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਅਤੇ ਸੰਪਰਕ ਹੈ ਜੋ ਗੁਆਂਢੀ ਰਾਜਾਂ ਨਾਲੋਂ ਇਸਨੂੰ ਵਿਲੱਖਣ ਬਣਾਉਂਦਾ ਹੈ। ਇਸ ਦੇ ਨਾਲ ਹੀ ਇਥੋਂ ਦੇ ਲੋਕ (ਪੰਜਾਬੀ) ਅਗਾਂਹਵਧੂ ਅਤੇ ਨਵਾਂ ਸਿੱਖਣ ਦੀ ਇੱਛਾ ਰੱਖਦੇ ਹਨ, ਜਿਸ ਕਰਕੇ ਸਾਡੇ ਕੰਪਨੀ ਨੇ ਪੰਜਾਬ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਆਉਣ ਵਾਲੇ ਸਮੇਂ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਗੰਗਾ ਐਕਰੋਵੂਲਜ਼ ਲਿਮਟਿਡ ਤੋਂ ਅਮਿਤ ਥਾਪਰ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਉਦਯੋਗ ਨੂੰ ਦੇਰੀ ਨਾਲ ਸੀ.ਐਲ.ਯੂ. ਅਤੇ ਨਕਸ਼ਾ ਪ੍ਰਵਾਨਗੀਆਂ ਜਾਰੀ ਹੋਣ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਜ਼ਗਾਰ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਕਾਰੋਬਾਰ ਕਰਨ ਦੀ ਆਸਾਨੀ ਵਰਗੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਪਨੀ ਨੇ ਇਥੇ 750 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਸੀ ਜਦੋਂ ਕਿ ਪਹਿਲਾਂ ਉਹ 250 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਸਨ।
ਯਾਨਮਾਰ ਇੰਡੀਆ ਦੇ ਐਮਡੀ ਵਰੁਣ ਖੰਨਾ ਨੇ ਪੰਜਾਬ ਸਰਕਾਰ ਵੱਲੋਂ ਇਹ ਸ਼ਾਨਦਾਰ ਸਮਾਗਮ ਕਰਵਾਉਣ ਦੀ ਪਹਿਲ ਦੀ ਸ਼ਲਾਘਾ ਕੀਤੀ ਜਿਸਨੇ ਸੂਬੇ ਦੀ ਨਵੀਂ ਗਤੀ ਨੂੰ ਪ੍ਰਦਰਸ਼ਿਤ ਕੀਤਾ। ਉਨ੍ਹਾਂ ਸਰਕਾਰ ਦੀ ਪ੍ਰਗਤੀਸ਼ੀਲ ਪਹੁੰਚ ਦੀ ਪ੍ਰਸ਼ੰਸਾ ਕੀਤੀ, ਜਿਸਨੇ ਪੰਜਾਬ ਵਿੱਚ ਉਦਯੋਗਿਕ ਮਾਹੌਲ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਆਪਣੀ ਗਤੀਸ਼ੀਲ ਭਾਵਨਾ ਲਈ ਜਾਣਿਆ ਜਾਂਦਾ ਸੀ, ਪਰ ਫਿਰ ਇੱਕ ਅਜਿਹੀ ਧਾਰਨਾ ਬਣ ਗਈ ਸੀ ਕਿ ਇਥੇ ਕੁਝ ਗਲਤ ਹੈ, ਜਿਸ ਨਾਲ ਨਿਵੇਸ਼ਕਾਂ ਦੇ ਹਿੱਤ ਪ੍ਰਭਾਵਿਤ ਹੋਏ।
ਹੁਣ ਪੰਜਾਬ ਦੇ ਮਾਹੌਲ ਵਿੱਚ ਮੁੜ ਉਹੀ ਪਹਿਲਾਂ ਵਾਲੀ ਊਰਜਾ ਵਾਪਸ ਆ ਗਈ ਹੈ, ਜਿਸ ਨਾਲ ਨਿਵੇਸ਼ਕਾਂ ਦੀ ਵਿਸ਼ਵਾਸ਼ ਵੀ ਮੁੜ ਬਹਾਲ ਹੋ ਰਿਹਾ ਹੈ ਅਤੇ ਹੁਣ ਸੂਬੇ ਦਾ ਉਦਯੋਗਿਕ ਮਾਹੌਲ ਅਤੇ ਪਲੇਟਫਾਰਮ ਇਕ ਵਾਰ ਫਿਰ ਮਜ਼ਬੂਤੀ ਨਾਲ ਵਾਪਸ ਪਰਤ ਆਏ ਹਨ। ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਮਾਹੌਲ ਪੂਰੀ ਤਰ੍ਹਾਂ ਤਿਆਰ ਹੋਣ ਦੇ ਨਾਲ ਕਾਰੋਬਾਰੀਆਂ ਦਾ ਵਿਸ਼ਵਾਸ, ਸੁਰੱਖਿਆ ਅਤੇ ਸੁਰੱਖਿਆ ਦੀ ਭਾਵਨਾ ਦੇ ਨਾਲ, ਮੁੜ ਬਹਾਲ ਹੋ ਗਿਆ ਹੈ। ਨਿੱਘੀ ਮਹਿਮਾਨਨਿਵਾਜ਼ੀ ਵਾਲਾ ਮਾਹੌਲ ਜਿਸ ਲਈ ਪੰਜਾਬ ਮਸ਼ਹੂਰ ਹੈ, ਮੁੜ ਉਭਰਿਆ ਹੈ, ਜਿਸ ਨੇ ਸੱਚਮੁੱਚ ਇੱਕ ਸਕਾਰਾਤਮਕ ਅਤੇ ਸਾਜ਼ਾਗਰ ਮਾਹੌਲ ਪੈਦਾ ਕੀਤਾ ਹੈ।
ਵਿਬਰਾ ਕਾਸਟਿਕ ਦੇ ਪ੍ਰਧਾਨ ਅਤੇ ਹੈੱਡ ਆਫ਼ ਆਪਰੇਸ਼ਨਜ਼ ਜਗਮਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਕੰਪਨੀ ਪਿਛਲੇ 27 ਸਾਲਾਂ ਤੋਂ ਪੰਜਾਬ ਵਿੱਚ ਕੰਮ ਕਰ ਰਹੀ ਹੈ। 'ਇਹ ਬਹੁਤ ਹੀ ਸ਼ਲਾਘਾਯੋਗ ਹੈ ਕਿ ਪੰਜਾਬ ਸਰਕਾਰ ਨੇ ਕੰਪਨੀ ਨੂੰ ਸਾਰੇ ਲੋੜੀਂਦੇ ਸੀਐਲਯੂ ਅਤੇ ਹੋਰ ਪ੍ਰਵਾਨਗੀਆਂ ਦੇ ਲੋੜੀਂਦੀ ਜ਼ਮੀਨ ਪ੍ਰਦਾਨ ਕੀਤੀ। ਇਸ ਤਰ੍ਹਾਂ ਕੰਪਨੀ ਮੋਰਿੰਡਾ ਤੋਂ 20 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਪਹੁੰਚ ਦੇ ਨਾਲ ਆਟੋਮੋਟਿਵ ਪਾਰਟਸ ਦੀ ਨਿਰਯਾਤਕ ਬਣ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਮੋਹਾਲੀ ਨੂੰ ਆਟੋਮੋਟਿਵ ਉਦਯੋਗ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ'।
ਸ੍ਰੀ ਬਾਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਸਮੇਂ ਸਿਰ ਆਪਣੇ ਕਾਰਜਾਂ ਨੂੰ ਪੂਰਾ ਕਰਨ ਲਈ ਵਿਆਪਕ ਸਮਰਥਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਹਫ਼ਤੇ ਦੇ ਅੰਦਰ ਸਥਾਪਨਾ ਅਤੇ ਆਪਰੇਟ ਕਰਨ ਦੀ ਸਹਿਮਤੀ ਮਿਲਣ ਦੇ ਨਾਲ ਕੰਪਨੀ ਨੇ ਸਿਰਫ਼ 18 ਮਹੀਨਿਆਂ ਦੇ ਅੰਦਰ ਚਾਰ ਲੱਖ ਵਰਗ ਫੁੱਟ ਤੋਂ ਵੱਧ ‘ਚ ਫੈਲੇ ਸ਼ੈੱਡ ਦੀ ਉਸਾਰੀ ਕੀਤੀ ਹੈ ਅਤੇ । ਉਨ੍ਹਾਂ ਕਿਹਾ ਕਿ ਟੀਮ ਇਨਵੈਸਟ ਪੰਜਾਬ ਸੂਬੇ ਵਿੱਚ ਉਦਯੋਗ ਸਥਾਪਤ ਕਰਨ ‘ਚ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਵਰਬੀਓ ਇੰਡੀਆ ਦੇ ਐਮ.ਡੀ. ਅਸ਼ੀਸ਼ ਕੁਮਾਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੰਪਨੀ ਨੇ ਪੰਜਾਬ ਵਿੱਚ ਪੂਰੀ ਤਰ੍ਹਾਂ ਝੋਨੇ ਦੀ ਪਰਾਲੀ 'ਤੇ ਅਧਾਰਤ ਯੂਨਿਟ ਦੀ ਨੀਂਹ ਰੱਖੀ ਹੈ, ਜੋ ਕਿ ਕੰਪਰੈੱਸਡ ਬਾਇਓਗੈਸ ਦੇ 33 ਟਨ ਉਤਪਾਦਨ ਦੀ ਸਮਰੱਥਾ ਵਾਲਾ ਦੇਸ਼ ਦਾ ਸਭ ਤੋਂ ਵੱਡਾ ਪਲਾਂਟ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦੇ ਸਭ ਤੋਂ ਵੱਡੇ ਹਿੱਸੇਦਾਰ ਪੰਜਾਬ ਦੇ ਕਿਸਾਨ ਅਤੇ ਬਾਲਣ ਭੰਡਾਰ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਤੋਂ ਹੀ ਸਫਲਤਾਪੂਰਵਕ ਆਪਣਾ ਕੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੰਪਨੀ 3000 ਕਰੋੜ ਰੁਪਏ ਦੇ ਅਨੁਮਾਨਤ ਖਰਚੇ ਨਾਲ ਪੰਜਾਬ ਵਿੱਚ ਘੱਟੋ ਘੱਟ ਦਸ ਹੋਰ ਉਦਯੋਗਿਕ ਪੱਧਰ ਦੇ ਪਲਾਂਟ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੰਪਨੀ ਤਿੰਨ ਵੱਡੇ ਹਿੱਸੇਦਾਰਾਂ ਦਾ ਇੱਕ ਸਮੂਹ ਸਥਾਪਤ ਕਰੇਗੀ, ਜਿਸਦਾ ਐਲਾਨ ਅਗਲੇ ਮਹੀਨੇ ਜਾਪਾਨੀ ਕੰਪਨੀ ਵਰਬੀਓ ਅਤੇ ਭਾਰਤੀ ਹਿੱਸੇਦਾਰਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।

ਚੰਡੀਗੜ੍ਹ : ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ 'ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਡੇ ਸੰਵਿਧਾਨਕ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਭਾਰਤ ਦੀ ਨਾਨ ਅਲਾਇਨਮੈਟ ਮੂਵਮੈਟ ਨੇ ਪੂਰੀ ਦੁਨੀਆ ਵਿੱਚ ਭਾਰਤ ਦੀ ਅਲੱਗ ਦਿਖ ਸਥਾਪਤ ਕੀਤੀ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਹੁਣ ਅਮਰੀਕਾ ਅਤੇ ਇਜ਼ਰਾਈਲ ਦੇ ਹੱਕ ਵਿੱਚ ਭੁਗਤ ਕੇ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਜਿਥੇ ਮੌਜੂਦਾ ਹਾਲਾਤ ਕਾਰਨ ਤੇਲ ਅਤੇ ਗੈਸ ਸੰਕਟ ਪੈਦਾ ਹੋ ਰਿਹਾ ਹੈ ਉਥੇ ਨਾਲ ਹੀ ਸੜਕਾਂ ਦੇ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਵੀ ਘਾਟ ਪੈਦਾ ਹੋ ਗਈ ਹੈ।

21 ਮਾਰਚ ਨੂੰ ਹੋ ਜਾਵੇਗਾ ਰਸਮੀ ਐਲਾਨ
ਮੁਹਾਲੀ/ਬਿਊਰੋ ਨਿਊਜ਼  
ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਪੰਜਾਬ ਕਿ੍ਰਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ ਹੈ। ਇਸ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਵਾਲੇ ਉਹ ਇਕੱਲੇ ਉਮੀਦਵਾਰ ਹਨ। ਬੁੱਧਵਾਰ ਨੂੰ ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ ਕਿਸੇ ਹੋਰ ਨੇ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਗੁਰਦਾਸਪੁਰ ਕਿ੍ਰਕਟ ਐਸੋਸੀਏਸ਼ਨ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਰਸਮੀ ਐਲਾਨ 21 ਮਾਰਚ ਨੂੰ ਕੀਤਾ ਜਾਵੇਗਾ। ਇਹ ਅਹੁਦਾ ਪਿਛਲੇ ਸਾਲ 25 ਜੁਲਾਈ 2025 ਨੂੰ ਉਸ ਸਮੇਂ ਖ਼ਾਲੀ ਹੋਇਆ ਸੀ, ਜਦੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਕੱਤਰ ਬਣਨ ਤੋਂ ਕੁੱਝ ਦਿਨਾਂ ਬਾਅਦ ਹੀ ਆਪਣੀਆਂ ਹੋਰ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ਅਸਤੀਫਾ ਦੇ ਦਿੱਤਾ ਸੀ।

ਅੰਮ੍ਰਿਤਸਰ: ਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ 'ਕੱਟੜ ਇਮਾਨਦਾਰ' ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਮੇਤ ਹੋਰ ਪਤਵੰਤਿਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ 'ਆਪ' ਸੁਪਰੀਮੋ ਨੇ ਕਿਹਾ ਕਿ 'ਆਪ' ਦੀ ਲੀਡਰਸ਼ਿਪ 'ਤੇ ਝੂਠੇ ਦੋਸ਼ ਲਗਾਉਣ ਅਤੇ ਸਿਆਸੀ ਚਿੱਕੜ ਉਛਾਲਣ ਦੀ ਸੋਚੀ ਸਮਝੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪਾਰਟੀ ਦੇ ਪੰਜ ਪ੍ਰਮੁੱਖ ਆਗੂਆਂ ਨੂੰ ਫਰਜ਼ੀ ਦੋਸ਼ਾਂ ਹੇਠ ਕੈਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਵੀ ਅੱਧੀ ਰਾਤ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਘਸੀਟ ਕੇ ਜੇਲ੍ਹ ਸੁੱਟ ਦਿੱਤਾ ਗਿਆ ਸੀ ਪਰ ਅਦਾਲਤ ਨੇ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤਾਂ ਦੀ ਅਣਹੋਂਦ ਕਾਰਨ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਪੂਰੀ ਰਾਹਤ ਦਿੱਤੀ।

ਮੀਡੀਆ ਨਾਲ ਗੱਲਬਾਤ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਇਹ ਵਾਹਿਗੁਰੂ ਦੀ ਕਿਰਪਾ ਅਤੇ ਅਸ਼ੀਰਵਾਦ ਤੋਂ ਬਿਨਾਂ ਨਹੀਂ ਹੋ ਸਕਦਾ ਸੀ। ਮੈਂ ਪਹਿਲਾਂ ਵੀ ਕਈ ਵਾਰ ਦਰਬਾਰ ਸਾਹਿਬ ਆਇਆ ਹਾਂ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਹੈ। ਹੁਣ ਜਦੋਂ ਸਾਡਾ ਸਨਮਾਨ ਬਹਾਲ ਹੋ ਗਿਆ ਹੈ ਅਤੇ ਅਸੀਂ ਸਾਰੇ ਦੋਸ਼ਾਂ ਤੋਂ ਮੁਕਤ ਹੋ ਗਏ ਹਾਂ, ਅੱਜ ਮੈਂ, ਮੇਰੀ ਪਤਨੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਾਡੇ ਪਰਿਵਾਰਾਂ ਸਮੇਤ ਵਾਹਿਗੁਰੂ ਅੱਗੇ ਨਤਮਸਤਕ ਹੋਣ ਅਤੇ ਸ਼ੁਕਰਾਨਾ ਕਰਨ ਲਈ ਆਏ ਹਾਂ। ਵਾਹਿਗੁਰੂ ਸਾਡਾ ਮਾਰਗਦਰਸ਼ਨ ਕਰਦੇ ਰਹਿਣ ਅਤੇ ਸਾਡੇ 'ਤੇ ਆਪਣੀਆਂ ਅਸੀਸਾਂ ਵਰ੍ਹਾਉਂਦੇ ਰਹਿਣ। ਵਾਹਿਗੁਰੂ ਨੇ ਸਾਨੂੰ ਲੋਕਾਂ ਦੀ ਸੇਵਾ ਕਰਨ ਦੀ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਉਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ।"

'ਆਪ' ਸੁਪਰੀਮੋ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ  ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸਿਹਤ ਸੰਭਾਲ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਹੁਣ ਔਰਤਾਂ ਦੀ ਭਲਾਈ ਲਈ ਕਦਮ ਚੁੱਕੇ ਗਏ ਹਨ। ਜਦੋਂ ਸਾਨੂੰ ਲੋਕਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਹੀ ਸਾਡੇ ਵਰਗੇ ਆਮ ਲੋਕ ਸਭ ਕੁਝ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ। ਨਹੀਂ ਤਾਂ, ਅਜਿਹੇ ਤਾਕਤਵਰ ਲੋਕਾਂ ਦੇ ਸਾਹਮਣੇ ਸਾਡੇ ਵਰਗੇ ਆਮ ਲੋਕਾਂ ਦਾ ਕੋਈ ਸਟੈਂਡ ਨਹੀਂ ਹੁੰਦਾ। ਅਸੀਂ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਯੋਗ ਹਾਂ ਕਿਉਂਕਿ ਵਾਹਿਗੁਰੂ ਦੀਆਂ ਅਸੀਸਾਂ ਸਾਡੇ ਨਾਲ ਹਨ ਅਤੇ ਅਸੀਂ ਸੱਚ ਦੇ ਰਾਹ 'ਤੇ ਚੱਲ ਰਹੇ ਹਾਂ।"

ਅਰਵਿੰਦ ਕੇਜਰੀਵਾਲ ਨੇ ਕਿਹਾ, "ਪੰਜਾਬ ਵਿੱਚ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ। ਜੇਕਰ ਅਸੀਂ ਚਾਰ ਵਾਅਦੇ ਕਰੀਏ ਅਤੇ ਬਦਲੇ ਵਿੱਚ ਸੱਤ ਜਾਂ ਅੱਠ ਕੰਮ ਕਰ ਦਈਏ ਤਾਂ ਇਹ ਮਹਾਨਤਾ ਨੂੰ ਦਰਸਾਉਂਦਾ ਹੈ। ਪਰ ਅੱਠ ਵਾਅਦੇ ਕਰਨ ਅਤੇ ਸਿਰਫ਼ ਚਾਰ ਪੂਰੇ ਕਰਨ ਵਿੱਚ ਕੋਈ ਮਹਾਨਤਾ ਨਹੀਂ ਹੈ। ਸਾਡੇ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਹੋ ਗਏ ਹਨ। ਅਗਲੇ ਸਾਲ ਲਈ ਮਾਨ ਸਾਹਿਬ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਵਿਆਪਕ ਯੋਜਨਾ ਉਲੀਕੀ ਗਈ ਹੈ। ਹੁਣ ਪੰਜਾਬ ਨੂੰ ਅਗਲੇ ਪੱਧਰ 'ਤੇ ਲਿਜਾਣਾ ਹੈ। ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਅਜੇ ਬਹੁਤ ਕੰਮ ਕਰਨੇ ਬਾਕੀ ਹਨ।"

ਉਨ੍ਹਾਂ ਕਿਹਾ, "ਸ਼ੁੱਕਰਵਾਰ ਤੋਂ ਪੰਜਾਬ ਨਿਵੇਸ਼ਕ ਸੰਮੇਲਨ ਸ਼ੁਰੂ ਹੋ ਰਿਹਾ ਹੈ ਅਤੇ ਹੁਣ ਬਹੁਤ ਸਾਰੇ ਉਦਯੋਗ ਪੰਜਾਬ ਵਿੱਚ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ ਭਰ ਦੇ ਵੱਡੇ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਮਿਲ ਕੇ ਅਸੀਂ ਸੂਬੇ ਨੂੰ ਨਵੀਂਆਂ ਬੁਲੰਦੀਆਂ 'ਤੇ ਲੈ ਜਾਵਾਂਗੇ।"

ਅਰਵਿੰਦ ਕੇਜਰੀਵਾਲ ਨੇ ਆਪਣੇ ਐਕਸ ਹੈਂਡਲ 'ਤੇ ਇਹ ਵੀ ਲਿਖਿਆ, "ਵੀਰਵਾਰ ਨੂੰ  ਭਗਵੰਤ ਸਿੰਘ ਮਾਨ ਅਤੇ ਮੈਂ ਆਪਣੇ ਪਰਿਵਾਰਾਂ ਸਮੇਤ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੇਰੇ ਅਤੇ ਮੇਰੀ ਪਾਰਟੀ ਦੇ ਕਈ ਆਗੂਆਂ 'ਤੇ ਝੂਠੇ ਦੋਸ਼ ਲਗਾਏ ਗਏ ਸਨ। ਅਦਾਲਤ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਅਤੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫੀ ਨਹੀਂ ਹਨ। ਸੱਚ ਦੀ ਇਹ ਜਿੱਤ ਵਾਹਿਗੁਰੂ ਦੀ ਕਿਰਪਾ ਤੋਂ ਬਿਨਾਂ ਸੰਭਵ ਨਹੀਂ ਸੀ। ਸੱਚ ਦੇ ਮਾਰਗ 'ਤੇ ਚੱਲਣ ਵਾਲਿਆਂ ਨੂੰ ਹਮੇਸ਼ਾ ਗੁਰੂ ਦਾ ਆਸ਼ੀਰਵਾਦ ਮਿਲਦਾ ਹੈ।"

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਲ ਹੀ ਦੇ ਦਿਨਾਂ ਵਿੱਚ ਦਿੱਲੀ ਦੀ ਇੱਕ ਅਦਾਲਤ ਵੱਲੋਂ ਸੱਚਾਈ ਦਾ ਫੈਸਲਾ ਆਇਆ ਹੈ ਕਿ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂਆਂ ਉੱਤੇ ਲਗਾਏ ਗਏ ਦੋਸ਼, ਜਿਸ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ, ਪੂਰੀ ਤਰ੍ਹਾਂ ਝੂਠੇ ਸਨ। ਅਦਾਲਤ ਨੇ ਕਿਹਾ ਕਿ ਮੁਕੱਦਮਾ ਜਾਰੀ ਰੱਖਣ ਲਈ ਇਹ ਸੂਬਤ ਕਾਫੀ ਨਹੀਂ ਸਨ। ਉਹ ਇਹ ਨਹੀਂ ਕਹਿ ਰਹੇ ਹਨ ਕਿ ਆਗੂਆਂ ਨੂੰ ਮੁਕੱਦਮੇ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਹੈ, ਸਗੋਂ ਉਹ ਕਹਿ ਰਹੇ ਹਨ ਕਿ ਮਾਮਲਾ ਕਦੇ ਸ਼ੁਰੂ ਹੀ ਨਹੀਂ ਹੋਇਆ ਅਤੇ ਕੋਈ ਟਰਾਇਲ ਹੀ ਨਹੀਂ ਹੋਇਆ। ਇਸ ਲਈ ਆਪ ਲਈ ਸੱਚ ਦੀ ਇਸ ਕਿਰਨ ਵਾਸਤੇ ਸ਼ੁਕਰਾਨੇ ਵਜੋਂ ਅਸੀਂ ਅੱਜ ਆਪਣਾ ਸਿਰ ਝੁਕਾਉਣ ਅਤੇ ਪ੍ਰਾਰਥਨਾ ਕਰਨ ਲਈ ਆਏ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਲਈ ਚੜ੍ਹਦੀ ਕਲਾ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਹੈ ਅਤੇ ਪਰਮਾਤਮਾ ਅੱਗੇ ਬੇਨਤੀ ਕੀਤੀ ਹੈ ਕਿ ਉਹ ਸਾਨੂੰ ਲੋਕ ਸੇਵਾ ਦੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਬਲ ਅਤੇ ਤਾਕਤ ਬਖ਼ਸ਼ੇ। ਸਾਡੀ ਸਰਕਾਰ ਦੇ ਲਗਭਗ ਚਾਰ ਸਾਲ ਪੂਰੇ ਹੋਣ ਵਾਲੇ ਹਨ ਅਤੇ ਬਜਟ ਸੈਸ਼ਨ ਵੀ ਚੱਲ ਰਿਹਾ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇਸਦੇ ਵਿਕਾਸ ਵਾਸਤੇ ਲੋਕ-ਪੱਖੀ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਕਲਪ ਨਾਲ ਕਿ ਅਸੀਂ ਸਾਰੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਤਹਿ ਦਿਲੋਂ ਯੋਗਦਾਨ ਪਾਵਾਂਗੇ, ਅਸੀਂ ਅੱਜ ਆਪਣੇ ਪਰਿਵਾਰਾਂ ਸਮੇਤ ਪਰਮਾਤਮਾ ਦਾ ਧੰਨਵਾਦ ਕਰਨ ਲਈ ਆਏ ਹਾਂ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਸਾਨੂੰ ਸੱਚਾਈ ਅਤੇ ਇਮਾਨਦਾਰੀ ਦੇ ਮਾਰਗ 'ਤੇ ਚੱਲਣ ਦੀ ਤਾਕਤ ਦੇਵੇ ਤਾਂ ਜੋ ਅਸੀਂ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਹੀ ਅਸੀਂ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਦਾਖਲ ਹੋਏ ਤਾਂ ਇਹ ਸ਼ਬਦ ਪੜ੍ਹੇ ਜਾ ਰਹੇ ਸਨ ਕਿ ਜੇਕਰ ਪਰਮਾਤਮਾ ਤੁਹਾਡੇ ਨਾਲ ਹੈ, ਤਾਂ ਤੁਹਾਨੂੰ ਕਿਸੇ ਵੀ ਚੀਜ਼ ਤੋਂ ਡਰਨ ਦਾ ਕੋਈ ਲੋੜ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਵਾਹਿਗੁਰੂ ਅੱਗੇ ਝੁਕਣ ਵਾਲੇ ਲੋਕ ਹਾਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਰਕਾਰ ਨੂੰ ਪ੍ਰਾਪਤ ਹੋਈ ਤਾਜ਼ਾ ਰਿਪੋਰਟ ਅਨੁਸਾਰ ਖੁਦਕੁਸ਼ੀਆਂ ਵਿੱਚ ਲਗਾਤਾਰ ਕਮੀ ਆ ਰਹੀ ਹੈ ਕਿਉਂਕਿ ਨਹਿਰੀ ਪਾਣੀ ਹੁਣ ਖੇਤਾਂ ਤੱਕ ਪਹੁੰਚ ਰਿਹਾ ਹੈ। 16 ਮਾਰਚ 2022 ਨੂੰ ਪਾਣੀ ਸਿਰਫ਼ 21 ਫ਼ੀਸਦ ਖੇਤਾਂ ਤੱਕ ਪਹੁੰਚਿਆ ਸੀ, ਜਦੋਂ ਕਿ ਅੱਜ ਮਾਰਚ 2026 ਵਿੱਚ ਇਹ ਲਗਭਗ 75 ਤੋਂ 80 ਫ਼ੀਸਦ ਤੱਕ ਪਹੁੰਚ ਗਿਆ ਹੈ। ਬਿਜਲੀ ਬੋਰਡ ਨੇ ਖੁਦ ਐਲਾਨ ਕੀਤਾ ਹੈ ਕਿ ਉਹ ਟੈਰਿਫ ਘਟਾ ਸਕਦਾ ਹੈ। ਬਿਜਲੀ ਦੀ ਖਪਤ ਘੱਟ ਗਈ ਹੈ ਅਤੇ ਦਿਨ ਵੇਲੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਐਮਐਸਪੀ ਵੀ ਮਿਲ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਲਿਆਂਦਾ ਜਿਸ ਵਿੱਚ ਖੇਤੀਬਾੜੀ ਨੂੰ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਖੇਤੀਬਾੜੀ ਨੂੰ ਇਸ ਸਮਝੌਤੇ ਤੋਂ ਬਾਹਰ ਨਹੀਂ ਰੱਖਿਆ ਜਾਂਦਾ ਤਾਂ ਸਾਡਾ ਕਿਸਾਨ ਜੋ ਇਸ ਸਮੇਂ ਆਪਣੇ ਖੇਤ ਦਾ ਮਾਲਕ ਹੈ, ਸਿਰਫ਼ ਇੱਕ ਗਾਹਕ ਬਣ ਕੇ ਰਹਿ ਜਾਵੇਗਾ। ਉਸਨੂੰ ਬੀਜਾਂ ਲਈ ਬਾਹਰੀ ਬਾਜ਼ਾਰਾਂ 'ਤੇ ਨਿਰਭਰ ਹੋਣਾ ਪਵੇਗਾ ਅਤੇ ਇਹ ਸੰਯੁਕਤ ਰਾਜ ਤੋਂ ਆਉਣ ਵਾਲੇ ਸਸਤੇ ਅਨਾਜ ਜਾਂ ਮੱਕੀ ਨਾਲ ਮੁਕਾਬਲਾ ਨਹੀਂ ਕਰ ਸਕੇਗਾ। ਅਮਰੀਕਾ ਵਿੱਚ ਔਸਤਨ ਫਾਰਮ ਦਾ ਆਕਾਰ 500 ਏਕੜ ਹੈ, ਜਦੋਂ ਕਿ ਇੱਥੇ ਇਹ ਲਗਭਗ ਢਾਈ ਏਕੜ ਹੈ। ਅਜਿਹੀ ਸਥਿਤੀ ਵਿੱਚ ਮੁਕਾਬਲਾ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਕਿਸਾਨ ਵਿਰੋਧੀ ਫੈਸਲੇ ਨਹੀਂ ਲੈਣੇ ਚਾਹੀਦੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਨਵੈਸਟ ਪੰਜਾਬ ਸੰਮੇਲਨ 13 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 15 ਮਾਰਚ ਤੱਕ ਜਾਰੀ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਿਵੇਸ਼ਕ ਨਾ ਸਿਰਫ਼ ਦੇਸ਼ ਭਰ ਤੋਂ ਸਗੋਂ ਜਾਪਾਨ, ਕੋਰੀਆ, ਯੂਕੇ, ਫਰਾਂਸ ਅਤੇ ਸਵਿਟਜ਼ਰਲੈਂਡ ਵਰਗੇ ਦੇਸ਼ਾਂ ਤੋਂ ਵੀ ਆ ਰਹੇ ਹਨ। ਪਹਿਲੀ ਵਾਰ ਉਹ ਪੰਜਾਬ ਵਿੱਚ ਫੈਕਟਰੀਆਂ ਸਥਾਪਤ ਕਰਨ ਅਤੇ ਭਾਰਤੀ ਕੰਪਨੀਆਂ ਨਾਲ ਸਾਂਝੇਦਾਰੀ ਵਿੱਚ ਵੱਡੇ ਪਲਾਂਟ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। 20 ਮਾਰਚ ਨੂੰ ਟਾਟਾ ਸਟੀਲ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਉਤਪਾਦਨ ਸ਼ੁਰੂ ਹੋਵੇਗਾ। ਜਮਸ਼ੇਦਪੁਰ ਤੋਂ ਬਾਅਦ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ, ਜਿਸ ਨੂੰ ਪੰਜਾਬ ਵਿੱਚ ਲਗਾਇਆ ਜਾ ਰਿਹਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.