Friday, 17 April 2026

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਰਿਹਾ ਜਾਰੀ 

ਡੱਲੇਵਾਲ ਦੀ ਸਿਹਤ ਹੋਈ ਹੋਰ ਨਾਜ਼ੁਕ

ਸੰਗਰੂਰ/ਬਿਊਰੋ ਨਿਊਜ਼ 

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ ਰਹੀ ਹੈ ਅਤੇ ਉਨ੍ਹਾਂ ਨੇ ਪਾਣੀ ਪੀਣਾ ਤੱਕ ਵੀ ਛੱਡ ਦਿੱਤਾ ਹੈ। ਇਸ ਤੋਂ ਬਾਅਦ ਵੀ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਮੋਰਚੇ ’ਤੇ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਚਿੰਤਤ ਨਜ਼ਰ ਆ ਰਹੇ ਹਨ। ਧਿਆਨ ਰਹੇ ਕਿ  ਪੰਜਾਬ ਦੇ ਮੰਤਰੀ ਅਤੇ ਹੋਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੱਲੇਵਾਲ ਨੂੰ ਮਿਲਣ ਤਾਂ ਜਾ ਰਹੇ ਹਨ, ਪਰ ਮਸਲੇ ਦਾ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ। ਉਧਰ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਵੀ ਸੱਦਾ ਦਿੱਤਾ ਹੋਇਆ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.