Wednesday, 03 June 2026

ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਪੰਜਾਬ ਕਾਂਗਰਸ ਦੀ ਮੀਤ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਪਰਗਟ ਸਿੰਘ ਵੀ ਮੀਤ ਪ੍ਰਧਾਨਗੀ ਤੋਂ ਦੇ ਚੁੱਕੇ ਹਨ ਅਸਤੀਫਾ

ਫਰੀਦਕੋਟ/ਬਿਊਰੋ ਨਿਊਜ਼ 

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਜ਼ਿਮਨੀ ਚੋਣ ਲਈ ਉਨ੍ਹਾਂ ਨੇ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ, ਪਰ ਹਾਰ ਨੂੰ ਦੇਖਦਿਆਂ ਉਹ ਇਖਲਾਕੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਕਾਂਗਰਸ ਵਿਚ ਟੀਮ ਵਜੋਂ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਹੀ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹੋਰ ਵੀ ਕਾਬਲ ਆਗੂ ਹਨ, ਜਿਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣੀ ਚਾਹੀਦੀ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੀ ਪੰਜਾਬ ਕਾਂਗਰਸ ਦੀ ਮੀਤ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ। ਲੁਧਿਆਣਾ ਜ਼ਿਮਨੀ ਚੋਣ ’ਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਇਨ੍ਹਾਂ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ ਵੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਕਾਂਗਰਸੀ ਪਾਰਟੀ ਵਲੋਂ ਦਿੱਤੇ ਗਏ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.