ਪੁਲਿਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਵਲੋਂ ਪਿਛਲੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲਿਸ ਨੇ ਅਕਾਲੀ ਆਗੂ ਖਿਲਾਫ ਇਕ ਹੋਰ ਐਫ.ਆਈ.ਆਰ. ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਪੁਲਿਸ ਵਿਰੁੱਧ ਹਿੰਸਾ ਭੜਕਾਈ, ਜਿਸ ਕਾਰਨ ਕਈ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਮੁਹਾਲੀ ਦੀ ਅਦਾਲਤ ਵਿਚ ਵਿਜੀਲੈਂਸ ਵਲੋਂ ਪੇਸ਼ ਹੋਏ ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਮਜੀਠੀਆ ਵਲੋਂ ਆਪਣੀ ਰਿਹਾਇਸ਼ ਵਿਖੇ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਇਹ ਸਾਰਾ ਮਾਮਲਾ ਮਾਨਯੋਗ ਅਦਾਲਤ ਵਿਚ ਵੀ ਰੱਖਿਆ ਗਿਆ ਹੈ।


