Wednesday, 03 June 2026

ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ’ਚ ਗਊਸ਼ਾਲਾ ਦਾ ਲੈਂਟਰ ਡਿੱਗਿਆ

20 ਤੋਂ ਵੱਧ ਗਊਆਂ ਦੀ ਮੌਤ-ਜ਼ਖਮੀ ਗਊਆਂ ਦਾ ਕੀਤਾ ਜਾ ਰਿਹੈ ਇਲਾਜ

ਹੁਸ਼ਿਆਰਪੁਰ/ਬਿਊਰੋ ਨਿਊਜ਼    

ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਹਰਿਆਣਾ ਵਿਚ ਅੱਜ ਤੜਕੇ ਇਕ ਗਊਸ਼ਾਲਾ ਦਾ ਲੈਂਟਰ ਡਿੱਗ ਜਾਣ ਕਾਰਨ 20 ਤੋਂ ਜ਼ਿਆਦਾ ਗਊਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ’ਚ ਕਈ ਗਊਆਂ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ ਅਤੇ ਜ਼ਖ਼ਮੀ ਗਊਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਲਾਕਾ ਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਨੇ ਜੇ.ਸੀ.ਬੀ. ਦੀ ਮੱਦਦ ਨਾਲ ਗਊਆਂ ਨੂੰ ਲੈਂਟਰ ਹੇਠੋਂ ਕੱਢਿਆ।  ਮਿਲੀ ਜਾਣਕਾਰੀ ਦੇ ਮੁਤਾਬਕ ਸਵੇਰੇ ਕਰੀਬ ਢਾਈ ਕੁ ਵਜੇ ਗਊਸ਼ਾਲਾ ਦਾ ਲੈਂਟਰ ਅਚਾਨਕ ਡਿੱਗ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਲੈਂਟਰ ਡਿੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਕੁਝ ਸਮਾਜ ਸੇਵੀਆਂ ਦਾ ਮੰਨਣਾ ਹੈ ਕਿ ਲੈਂਟਰ ’ਤੇ ਲਗਾਤਾਰ ਖੜ੍ਹਾ ਰਹਿੰਦਾ ਮੀਂਹ ਦਾ ਪਾਣੀ, ਇਸ ਲੈਂਟਰ ਦੇ ਡਿੱਗਣ ਦਾ ਕਾਰਨ ਬਣਿਆ ਹੈ। ਫਿਰ ਵੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.