Saturday, 18 April 2026

ਮੁੱਖ ਮੰਤਰੀ ਭਗਵੰਤ ਮਾਨ ਨੇ ਬੱਸ ਹਾਦਸੇ ’ਤੇ ਪ੍ਰਗਟਾਇਆ ਦੁੱਖ - ਹਾਦਸੇ ਦੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

 

ਦਸੂਹਾ/ਬਿਊਰੋ ਨਿਊਜ਼  

ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੀਐਮ ਮਾਨ ਨੇ ਇਸ ਸੜਕ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਇਸੇ ਦੌਰਾਨ ਹਲਕਾ ਦਸੂਹਾ ਤੋਂ ਵਿਧਾਇਕ ਕਰਮਜੀਤ ਸਿੰਘ ਘੁੰਮਣ ਹੋਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫੋਨ ਕਾਲ ਦੁਆਰਾ ਉਨ੍ਹਾਂ ਤੋਂ ਸੜਕ ਹਾਦਸੇ ਸਬੰਧੀ ਜਾਣਕਾਰੀ ਹਾਸਲ ਕੀਤੀ ਹੈ। ਸੀਐਮ ਮਾਨ ਨੇ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.