Sunday, 19 April 2026

ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ : ਮਨਜਿੰਦਰ ਸਿੰਘ ਸਿਰਸਾ ਦਾ ਦਾਅਵਾ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਦੀ ਭਾਜਪਾ ਸਰਕਾਰ ਵਿਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਇਸ ਗੱਲ ਤੋਂ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ ’ਚ ਦਾਖਲ ਹੋ ਗਏ ਤੇ ਉਨ੍ਹਾਂ ਦੀ ਕੁਰਸੀ ਬਚ ਗਈ। ਸਿਰਸਾ ਨੇ ਵੀ ਕਿਹਾ ਕਿ ਉਹ ਭਗਵੰਤ ਨਾਲ ਖੜ੍ਹੇ ਹਨ। ਕੇਜਰੀਵਾਲ ’ਤੇ ਸਵਾਲ ਚੁੱਕਦਿਆਂ ਮਨਜਿੰਦਰ ਸਿਰਸਾ ਨੇ ਕਿਹਾ ਕਿ ਉਹ ਦਿੱਲੀ ਹਾਰ ਕੇ ਪੰਜਾਬ ਪਹੁੰਚੇ ਅਤੇ ਹੁਣ ਜਦੋਂ ਪੰਜਾਬ ਵਿਚ ਹੜ੍ਹ ਆਇਆ ਤਾਂ ਉਹ ਗੁਜਰਾਤ ਭੱਜ ਗਏ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.