Monday, 20 April 2026

ਬਹੁਜਨ ਸਮਾਜ ਪਾਰਟੀ ਦਾ ਵਫਦ ਰਾਜਪਾਲ ਨੂੰ ਮਿਲਿਆ

ਪੰਜਾਬ ਵਿੱਚ ਦਲਿਤਾਂ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦਾ ਇੱਕ ਵਫਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ’ਚ ਮਿਲਿਆ ਹੈ। ਵਫਦ ਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ। ਇਸ ਵਫਦ ਵਿੱਚ ਬਸਪਾ ਦੇ ਸੂਬਾ ਕੋਆਰਡੀਨੇਟਰ ਤੇ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਸਨ। ਬਸਪਾ ਆਗੂਆਂ ਨੇ ਰਾਜਪਾਲ ਤੋਂ ਆਈਪੀਐੱਸ ਅਫਸਰ ਵਾਈ. ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਨਿਰਪੱਖ ਉੱਚ ਪੱਧਰੀ ਜਾਂਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਦੇ ਮਾਮਲੇ ਸਿਰਫ ਹਰਿਆਣਾ ਵਿੱਚ ਹੀ ਨਹੀਂ, ਬਲਕਿ ਪੰਜਾਬ ਵਿੱਚ ਵੀ ਵੱਡੇ ਪੱਧਰ ’ਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਈਪੀਐੱਸ ਅਫਸਰ ਦੀ ਮੌਤ ਦੇ ਮਾਮਲੇ ਨੇ ਇਨ੍ਹਾਂ ਅੱਤਿਆਚਾਰਾਂ ਦੇ ਮਾਮਲਿਆਂ ਨੂੰ ਮੁੜ ਉਭਾਰਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਹਰਿਆਣਾ ਦੇ ਆਈਪੀਐਸ ਅਫਸਰ ਪੂਰਨ ਕੁਮਾਰ ਨੇ ਜਾਤੀ ਭੇਦਭਾਵ ਕਰਕੇ ਚੰਡੀਗੜ੍ਹ ਵਿਚ ਖੁਦਕੁਸ਼ੀ ਕਰ ਲਈ ਸੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.